ਬਰਨਾਲਾ ਬਿਊਰੋ
ਬਰਨਾਲਾ ਵਿਖੇ ਆਪਣੀਆਂ ਹੱਕੀ ਮੰਗਾਂ ਲਈ ਪ੍ਰਦਰਸ਼ਨ ਕਰ ਰਹੇ ਸਫ਼ਾਈ ਕਰਮਚਾਰੀਆਂ ‘ਤੇ ਹੋਏ ਪੁਲਿਸ ਲਾਠੀਚਾਰਜ ਤੋਂ ਬਾਅਦ ਸ਼ਹਿਰ ਦੇ ਮੇਅਰ ਹਸਨਪ੍ਰੀਤ ਭਾਰਦਵਾਜ ਦਾ ਦਰਦ ਅਤੇ ਗੁੱਸਾ ਛਲਕ ਪਿਆ ਹੈ। ਮੇਅਰ ਨੇ ਭਾਵੁਕ ਹੁੰਦਿਆਂ ਕਿਹਾ ਕਿ ਪੁਲਿਸ ਵੱਲੋਂ ਸ਼ਾਂਤਮਈ ਢੰਗ ਨਾਲ ਰੋਸ ਪ੍ਰਗਟਾ ਰਹੇ ਬੇਕਸੂਰ ਸਫ਼ਾਈ ਕਰਮਚਾਰੀਆਂ ‘ਤੇ ਕੀਤਾ ਗਿਆ ਅੱਤਿਆਚਾਰ ਬੇਹੱਦ ਸ਼ਰਮਨਾਕ ਅਤੇ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਇਸ ਖ਼ੂਨੀ ਕਾਰੇ ਨੇ ਉਨ੍ਹਾਂ ਨੂੰ ਆਪਣੇ ਹੀ ਸ਼ਹਿਰ ਦੇ ਸਫ਼ਾਈ ਕਰਮਚਾਰੀਆਂ ਦੀਆਂ ਅੱਖਾਂ ਵਿੱਚ ਅੱਖਾਂ ਪਾ ਕੇ ਦੇਖਣ ਜੋਗਾ ਨਹੀਂ ਛੱਡਿਆ। ਮੇਅਰ ਭਾਰਦਵਾਜ ਨੇ ਆਖਿਆ ਕਿ ਸਫ਼ਾਈ ਕਰਮਚਾਰੀ ਸ਼ਹਿਰ ਦੀ ਰੀੜ੍ਹ ਦੀ ਹੱਡੀ ਹਨ, ਜੋ ਦਿਨ-ਰਾਤ ਮਿਹਨਤ ਕਰਕੇ ਸ਼ਹਿਰ ਨੂੰ ਸਾਫ਼-ਸੁਥਰਾ ਰੱਖਦੇ ਹਨ, ਪਰ ਉਨ੍ਹਾਂ ਨਾਲ ਅਪਰਾਧੀਆਂ ਵਰਗਾ ਸਲੂਕ ਕੀਤਾ ਗਿਆ। ਪੁਲਿਸ ਦੀ ਇਸ ਬੇਰਹਿਮ ਕਾਰਵਾਈ ਕਾਰਨ ਕਈ ਮਿਹਨਤਕਸ਼ ਕਰਮਚਾਰੀ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ, ਜਿਨ੍ਹਾਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਮੇਅਰ ਨੇ ਸਪੱਸ਼ਟ ਕੀਤਾ ਕਿ ਉਹ ਹਰ ਮੁਸ਼ਕਲ ਘੜੀ ਵਿੱਚ ਸਫ਼ਾਈ ਸੇਵਕਾਂ ਦੇ ਨਾਲ ਚੱਟਾਨ ਵਾਂਗ ਖੜ੍ਹੇ ਹਨ ਅਤੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਪ੍ਰਸ਼ਾਸਨ ਨਾਲ ਹਰ ਪੱਧਰ ‘ਤੇ ਲੜਾਈ ਲੜਨਗੇ। ਉਨ੍ਹਾਂ ਪ੍ਰਸ਼ਾਸਨ ਅਤੇ ਸਰਕਾਰ ਤੋਂ ਮੰਗ ਕੀਤੀ ਕਿ ਲਾਠੀਚਾਰਜ ਕਰਨ ਵਾਲੇ ਦੋਸ਼ੀ ਪੁਲਿਸ ਅਫ਼ਸਰਾਂ ਵਿਰੁੱਧ ਤੁਰੰਤ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਤਾਂ ਜੋ ਭਵਿੱਖ ਵਿੱਚ ਕੋਈ ਵੀ ਅਧਿਕਾਰੀ ਆਪਣੇ ਅਹੁਦੇ ਦਾ ਦੁਰਉਪਯੋਗ ਕਰਕੇ ਮਿਹਨਤਕਸ਼ ਲੋਕਾਂ ਦੀ ਆਵਾਜ਼ ਦਬਾਉਣ ਦੀ ਜੁਰਅੱਤ ਨਾ ਕਰ ਸਕੇ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਸ੍ਰੀ ਅੰਬਿਕਾ ਭਜਨ ਮੰਡਲੀ ਭਦੌੜ ਵੱਲੋਂ 6 ਅਗਸਤ ਨੂੰ 54ਵਾਂ ਵਿਸ਼ਾਲ ਮਾਂ ਭਗਵਤੀ ਜਾਗਰਣ









Users Today : 12
Users Yesterday : 29
Users Last 7 days : 169