Home » ਬਰਨਾਲਾ » ਬਰਨਾਲਾ ਵਿਖੇ ਪ੍ਰਦਰਸ਼ਨਕਾਰੀ ਸਫ਼ਾਈ ਕਰਮਚਾਰੀਆਂ ‘ਤੇ ਲਾਠੀਚਾਰਜ ਕਰਨ ਦੇ ਮਾਮਲੇ ‘ਚ ਪੁਲਿਸ ਉਪ ਕਪਤਾਨ ਸਤਵੀਰ ਸਿੰਘ ਮੁਅੱਤਲ

ਬਰਨਾਲਾ ਵਿਖੇ ਪ੍ਰਦਰਸ਼ਨਕਾਰੀ ਸਫ਼ਾਈ ਕਰਮਚਾਰੀਆਂ ‘ਤੇ ਲਾਠੀਚਾਰਜ ਕਰਨ ਦੇ ਮਾਮਲੇ ‘ਚ ਪੁਲਿਸ ਉਪ ਕਪਤਾਨ ਸਤਵੀਰ ਸਿੰਘ ਮੁਅੱਤਲ

ਬਰਨਾਲਾ ਵਿਖੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਸਫ਼ਾਈ ਕਰਮਚਾਰੀਆਂ 'ਤੇ ਬੇਰਹਿਮੀ ਨਾਲ ਲਾਠੀਚਾਰਜ ਕਰਨ ਦੇ ਚਰਚਿਤ ਮਾਮਲੇ ਵਿੱਚ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੇ ਵੱਡੀ ਕਾਰਵਾਈ ਕੀਤੀ ਹੈ। ਘਟਨਾ ਦੌਰਾਨ ਵਿਵਾਦਾਂ ਵਿੱਚ ਆਏ ਪੁਲਿਸ ਉਪ ਕਪਤਾਨ ਸਤਵੀਰ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ
ਬਰਨਾਲਾ ਵਿਖੇ ਪ੍ਰਦਰਸ਼ਨਕਾਰੀ ਸਫ਼ਾਈ ਕਰਮਚਾਰੀਆਂ 'ਤੇ ਲਾਠੀਚਾਰਜ ਕਰਨ ਦੇ ਮਾਮਲੇ 'ਚ ਪੁਲਿਸ ਉਪ ਕਪਤਾਨ ਸਤਵੀਰ ਸਿੰਘ ਮੁਅੱਤਲ
[responsivevoice_button voice="Hindi Male"]

ਬਰਨਾਲਾ ਬਿਊਰੋ

              ਬਰਨਾਲਾ ਵਿਖੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਸਫ਼ਾਈ ਕਰਮਚਾਰੀਆਂ ‘ਤੇ ਬੇਰਹਿਮੀ ਨਾਲ ਲਾਠੀਚਾਰਜ ਕਰਨ ਦੇ ਚਰਚਿਤ ਮਾਮਲੇ ਵਿੱਚ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੇ ਵੱਡੀ ਕਾਰਵਾਈ ਕੀਤੀ ਹੈ। ਘਟਨਾ ਦੌਰਾਨ ਵਿਵਾਦਾਂ ਵਿੱਚ ਆਏ ਪੁਲਿਸ ਉਪ ਕਪਤਾਨ ਸਤਵੀਰ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਸਫ਼ਾਈ ਕਰਮਚਾਰੀ ਆਪਣੀਆਂ ਮੰਗਾਂ ਲਈ ਪ੍ਰਦਰਸ਼ਨ ਕਰ ਰਹੇ ਸਨ, ਜਿਸ ਦੌਰਾਨ ਸਥਿਤੀ ਉਸ ਸਮੇਂ ਤਣਾਅਪੂਰਨ ਹੋ ਗਈ ਜਦੋਂ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਤਕਰਾਰ ਹੋ ਗਈ। ਮੌਕੇ ‘ਤੇ ਮੌਜੂਦ ਪੁਲਿਸ ਉਪ ਕਪਤਾਨ ਸਤਵੀਰ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਵੱਲੋਂ ਕੀਤੀ ਗਈ ਇਸ ਕਾਰਵਾਈ ਵਿੱਚ ਕਈ ਸਫ਼ਾਈ ਕਰਮਚਾਰੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਸਨ। ਇਸ ਘਟਨਾ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਤੋਂ ਬਾਅਦ ਆਮ ਲੋਕਾਂ, ਕਰਮਚਾਰੀ ਜਥੇਬੰਦੀਆਂ ਅਤੇ ਸਿਆਸੀ ਧਿਰਾਂ ਵਿੱਚ ਭਾਰੀ ਰੋਸ ਫੈਲ ਗਿਆ ਸੀ। ਸ਼੍ਰੋਮਣੀ ਅਕਾਲੀ ਦਲ, ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ ਸਮੇਤ ਵੱਖ-ਵੱਖ ਵਿਰੋਧੀ ਧਿਰਾਂ ਨੇ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਸੋਮਵਾਰ ਤੱਕ ਦੋਸ਼ੀ ਅਧਿਆਕਾਰੀ ਵਿਰੁੱਧ ਕਾਰਵਾਈ ਕਰਨ ਦਾ ਅਲਟੀਮੇਟਮ ਦਿੱਤਾ ਸੀ। ਵਿਰੋਧੀ ਆਗੂਆਂ ਨੇ ਚੇਤਾਵਨੀ ਦਿੱਤੀ ਸੀ ਕਿ ਜੇਕਰ ਸੋਮਵਾਰ ਤੱਕ ਸਖ਼ਤ ਕਾਰਵਾਈ ਨਾ ਹੋਈ ਤਾਂ ਸੂਬਾ ਪੱਧਰੀ ਵੱਡਾ ਅੰਦੋਲਨ ਛੇੜਿਆ ਜਾਵੇਗਾ। ਵਿਰੋਧੀ ਧਿਰਾਂ ਦੇ ਭਾਰੀ ਦਬਾਅ, ਕਰਮਚਾਰੀ ਯੂਨੀਅਨਾਂ ਦੇ ਰੋਸ ਅਤੇ ਆਮ ਜਨਤਾ ਦੇ ਗੁੱਸੇ ਨੂੰ ਦੇਖਦੇ ਹੋਏ ਸਰਕਾਰ ਨੇ ਅਲਟੀਮੇਟਮ ਦੀ ਮਿਆਦ ਪੂਰੀ ਹੋਣ ਤੋਂ ਪਹਿਲਾਂ ਹੀ ਕਾਰਵਾਈ ਅਮਲ ਵਿੱਚ ਲਿਆਉਂਦਿਆਂ ਉੱਚ ਅਧਿਕਾਰੀਆਂ ਦੀ ਜਾਂਚ ਰਿਪੋਰਟ ਦੇ ਆਧਾਰ ‘ਤੇ ਮੁਅੱਤਲੀ ਦੇ ਹੁਕਮ ਜਾਰੀ ਕਰ ਦਿੱਤੇ। ਪ੍ਰਸ਼ਾਸਨਿਕ ਸੂਤਰਾਂ ਅਨੁਸਾਰ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਵੀ ਸ਼ੁਰੂ ਕਰ ਦਿੱਤੀ ਗਈ ਹੈ ਤਾਂ ਜੋ ਘਟਨਾ ਦੇ ਅਸਲ ਕਾਰਨਾਂ ਅਤੇ ਪੁਲਿਸ ਦੀ ਕਾਰਜਸ਼ੈਲੀ ਦੀ ਪੜਤਾਲ ਕੀਤੀ ਜਾ ਸਕੇ। ਪੁਲਿਸ ਅਧਿਕਾਰੀ ਦੀ ਮੁਅੱਤਲੀ ਤੋਂ ਬਾਅਦ ਸਫ਼ਾਈ ਕਰਮਚਾਰੀ ਯੂਨੀਅਨਾਂ ਨੇ ਇਸ ਨੂੰ ਆਪਣੇ ਸੰਘਰਸ਼ ਦੀ ਪਹਿਲੀ ਜਿੱਤ ਦੱਸਿਆ ਹੈ, ਹਾਲਾਂਕਿ ਉਨ੍ਹਾਂ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੁੱਖ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਅਤੇ ਜ਼ਖਮੀ ਕਰਮਚਾਰੀਆਂ ਨੂੰ ਯੋਗ ਮੁਆਵਜ਼ਾ ਨਹੀਂ ਮਿਲਦਾ, ਉਨ੍ਹਾਂ ਦਾ ਸੰਘਰਸ਼ ਨਿਰੰਤਰ ਜਾਰੀ ਰਹੇਗਾ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ  ਭਦੌੜ ਨੂੰ ਤਹਿਸੀਲ ਦਾ ਦਰਜਾ ਦਿਵਾਉਣ ਲਈ ਪ੍ਰਸ਼ਾਸਨ ਨੇ ਵਿੱਢੀ ਕਾਰਵਾਈ, ਇਲਾਕੇ ਦੇ 25 ਪਿੰਡਾਂ ਦੇ ਲੋਕਾਂ ਨੂੰ ਮਿਲੇਗੀ ਵੱਡੀ ਰਾਹਤ

0 0 votes
Article Rating
Subscribe
Notify of
guest
0 Comments
Oldest
Newest Most Voted