ਬਰਨਾਲਾ ਬਿਊਰੋ
ਸਰਕਾਰੀ ਸਕੂਲ ਚ ਪੜਨ ਵਾਲੀਆਂ ਵਿਦਿਆਰਥਣਾਂ ਨਾਲ਼ ਸਕੂਲ ਦੇ ਹੀ ਸਰਕਾਰੀ ਅਧਿਆਪਕ ਵੱਲੋਂ ਛੇੜਛਾੜ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ ਜਿਸਤੋਂ ਬਾਅਦ ਸਿੱਖਿਆ ਵਿਭਾਗ ਨੇ ਉਕਤ ਅਧਿਆਪਕ ਦੀ ਬਦਲੀ ਕਰ ਦਿੱਤੀ ਸੀ ਅਤੇ ਹੁਣ ਉਸ ਅਧਿਆਪਕ ਤੇ ਪੁਲਿਸ ਵਲੋਂ ਪਰਚਾ ਦਰਜ਼ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ। ਬਰਨਾਲਾ ਪੁਲਿਸ ਦੇ ਡੀ ਐਸ ਪੀ ਸਤਵੀਰ ਸਿੰਘ ਨੇ ਦੱਸਿਆ ਕਿ ਬਰਨਾਲਾ ਦੇ ਬਾਜਵਾ ਪੱਤੀ ਦੇ ਸਰਕਾਰੀ ਸਕੂਲ ਦੇ ਅਧਿਆਪਕ ਗੁਰਵਿੰਦਰ ਸਿੰਘ ਤੇ ਪੀ ਐਸ ਸੀ ਓ ਐਕਟ ਤਹਿਤ ਪਰਚਾ ਦਰਜ਼ ਕੀਤਾ ਗਿਆ ਹੈ।
ਅਧਿਕਾਰੀਆਂ ਅਨੁਸਾਰ ਵਿਦਿਆਰਥਣਾਂ ਦੁਆਰਾ ਦਿੱਤੇ ਬਿਆਨਾਂ ਵਿੱਚ ਇਹ ਗੱਲ ਸਾਹਮਣੇ ਆ ਰਹੀ ਹੈ ਕਿ ਉਕਤ ਅਧਿਆਪਕ ਬੱਚੀਆਂ ਨਾਲ ਗਲਤ ਵਿਵਹਾਰ ਕਰਦਾ ਸੀ। ਇਸ ਗੰਭੀਰ ਮਾਮਲੇ ਸਬੰਧੀ ਚਾਇਲਡ ਵੈਲਫੇਅਰ ਕਮੇਟੀ, ਸਿੱਖਿਆ ਵਿਭਾਗ ਅਤੇ ਪੁਲਿਸ ਵੱਲੋਂ ਸਕੂਲ ਵਿੱਚ ਪਹੁੰਚ ਬੱਚੀਆਂ ਦੇ ਬਿਆਨ ਲਏ ਗਏ।

ਚਾਇਲਡ ਵੈਲਫੇਅਰ ਕਮੇਟੀ ਵੱਲੋਂ ਸਾਰੇ ਤੱਥਾਂ ਦੀ ਬਰੀਕੀ ਨਾਲ ਜਾਂਚ ਕਰਨ ਤੋਂ ਬਾਅਦ ਪੁਲਿਸ ਵਿਭਾਗ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ। ਜਿਸ ਦ ਆਧਾਰ ਤੇ ਅਧਿਆਪਕ ਖਿਲਾਫ ਕਾਰਵਾਈ ਕੀਤੀ ਗਈ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਲਦ ਹੀ ਉਕਤ ਅਧਿਆਪਕ ਨੂੰ ਗ੍ਰਿਫਤਾਰ ਕਰ ਅਗਲੇਰੀ ਕਾਰਵਾਈ ਆਰੰਭੀ ਜਾਵੇਗੀ।
ਇਹ ਮਾਮਲਾ ਤਕਰੀਬਨ ਚਾਰ ਦਿਨ ਪਹਿਲਾਂ ਸਾਹਮਣੇ ਆਇਆ ਸੀ ਜਿਸ ਵਿੱਚ ਇੱਕ ਵਿਦਿਆਰਥਣ ਦੀ ਮਾਤਾ ਵੱਲੋਂ ਇਕ ਲਿਖਤੀ ਸ਼ਿਕਾਇਤ ਦਿੱਤੀ ਗਈ ਸੀ ਜੋ ਕਿ ਬਾਅਦ ਵਿੱਚ ਵਾਪਸ ਲੈ ਲਈ ਗਈ ਅਤੇ ਉਸ ਤੋਂ ਬਾਅਦ ਪਰਵਿੰਦਰ ਸਿੰਘ ਨਾਮ ਦੇ ਵਿਅਕਤੀ ਵੱਲੋਂ ਜ਼ਿਲਾ ਪੁਲਿਸ ਮੁਖੀ ਬਰਨਾਲਾ ਸ੍ਰੀ ਸਰਫਰਾਜ ਆਲਮ ਅਤੇ ਕੁਝ ਅਧਿਕਾਰੀਆਂ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ ਜਿਸ ਦੇ ਆਧਾਰ ਤੇ ਚਾਈਲਡ ਵੈਲਫੇਅਰ ਕਮੇਟੀ, ਪੁਲਿਸ ਵਿਭਾਗ ਅਤੇ ਸਿੱਖਿਆ ਵਿਭਾਗ ਵੱਲੋਂ
ਸਾਂਝੇ ਤੌਰ ਤੇ ਇਸ ਮਾਮਲੇ ਦੀ ਜਾਂਚ ਕਰ ਵਿਭਾਗ ਦੀ ਕਾਰਵਾਈ ਆਰੰਭੀ ਗਈ।









Users Today : 0
Users Yesterday : 27
Users Last 7 days : 145