Home » ਪੰਜਾਬ » ਅਨੰਦ ਕਾਰਜਾਂ ਦੌਰਾਨ ਪੁਲਿਸ ਨੇ ਚੁੱਕਿਆ ਕੁੜੀ ਦਾ ‘ਧਰਮੀ ਬਾਪ’: ਫ਼ਰੀਦਕੋਟ ਦੇ ਪਿੰਡ ਸੰਧਵਾਂ ‘ਚ ਹੋਇਆ ਹਾਈ ਵੋਲਟੇਜ਼ ਡਰਾਮਾ, ਪਰਿਵਾਰ ਤੇ ਪੁਲਿਸ ਵਿਚਾਲੇ ਹੋਈ ਧੱਕਾ-ਮੁੱਕੀ

ਅਨੰਦ ਕਾਰਜਾਂ ਦੌਰਾਨ ਪੁਲਿਸ ਨੇ ਚੁੱਕਿਆ ਕੁੜੀ ਦਾ ‘ਧਰਮੀ ਬਾਪ’: ਫ਼ਰੀਦਕੋਟ ਦੇ ਪਿੰਡ ਸੰਧਵਾਂ ‘ਚ ਹੋਇਆ ਹਾਈ ਵੋਲਟੇਜ਼ ਡਰਾਮਾ, ਪਰਿਵਾਰ ਤੇ ਪੁਲਿਸ ਵਿਚਾਲੇ ਹੋਈ ਧੱਕਾ-ਮੁੱਕੀ

    ਫ਼ਰੀਦਕੋਟ ਦੇ ਪਿੰਡ ਸੰਧਵਾਂ ਵਿੱਚ ਅੱਜ ਉਸ ਵੇਲੇ ਭਾਰੀ ਹੰਗਾਮਾ ਅਤੇ ਹਾਈ ਵੋਲਟੇਜ਼ ਡਰਾਮਾ ਵੇਖਣ ਨੂੰ ਮਿਲਿਆ, ਜਦੋਂ ਇੱਕ ਵਿਆਹ ਸਮਾਗਮ ਦੇ ਖ਼ੁਸ਼ੀਆਂ ਭਰੇ ਮਾਹੌਲ ਵਿੱਚ ਉਸ ਵੇਲੇ ਰੰਗ ਵਿੱਚ ਭੰਗ ਪੈ ਗਿਆ ਜਦੋਂ ਪੁਲਿਸ ਨੇ ਅਨੰਦ ਕਾਰਜਾਂ ਦੀ ਰਸਮ ਦੌਰਾਨ ਹੀ ਕੁੜੀ ਦੇ ਧਰਮ ਦੇ ਪਿਤਾ ਨੂੰ ਜ਼ਬਰਦਸਤੀ ਚੁੱਕ ਕੇ ਆਪਣੀ ਗੱਡੀ ਵਿੱਚ ਬਿਠਾ ਲਿਆ। ਇਸ ਗ੍ਰਿਫ਼ਤਾਰੀ ਦੇ ਮੌਕੇ 'ਤੇ ਵਿਆਹ ਸਮਾਗਮ ਵਿੱਚ ਮੌਜੂਦ ਲੋਕਾਂ ਅਤੇ ਪੁਲਿਸ
ਅਨੰਦ ਕਾਰਜਾਂ ਦੌਰਾਨ ਪੁਲਿਸ ਨੇ ਚੁੱਕਿਆ ਕੁੜੀ ਦਾ 'ਧਰਮੀ ਬਾਪ': ਫ਼ਰੀਦਕੋਟ ਦੇ ਪਿੰਡ ਸੰਧਵਾਂ 'ਚ ਹੋਇਆ ਹਾਈ ਵੋਲਟੇਜ਼ ਡਰਾਮਾ, ਪਰਿਵਾਰ ਤੇ ਪੁਲਿਸ ਵਿਚਾਲੇ ਹੋਈ ਧੱਕਾ-ਮੁੱਕੀ
[responsivevoice_button voice="Hindi Male"]

    ਫ਼ਰੀਦਕੋਟ ਬਿਊਰੋ

                    ਫ਼ਰੀਦਕੋਟ ਦੇ ਪਿੰਡ ਸੰਧਵਾਂ ਵਿੱਚ ਅੱਜ ਉਸ ਵੇਲੇ ਭਾਰੀ ਹੰਗਾਮਾ ਅਤੇ ਹਾਈ ਵੋਲਟੇਜ਼ ਡਰਾਮਾ ਵੇਖਣ ਨੂੰ ਮਿਲਿਆ, ਜਦੋਂ ਇੱਕ ਵਿਆਹ ਸਮਾਗਮ ਦੇ ਖ਼ੁਸ਼ੀਆਂ ਭਰੇ ਮਾਹੌਲ ਵਿੱਚ ਉਸ ਵੇਲੇ ਰੰਗ ਵਿੱਚ ਭੰਗ ਪੈ ਗਿਆ ਜਦੋਂ ਪੁਲਿਸ ਨੇ ਅਨੰਦ ਕਾਰਜਾਂ ਦੀ ਰਸਮ ਦੌਰਾਨ ਹੀ ਕੁੜੀ ਦੇ ਧਰਮ ਦੇ ਪਿਤਾ ਨੂੰ ਜ਼ਬਰਦਸਤੀ ਚੁੱਕ ਕੇ ਆਪਣੀ ਗੱਡੀ ਵਿੱਚ ਬਿਠਾ ਲਿਆ। ਇਸ ਗ੍ਰਿਫ਼ਤਾਰੀ ਦੇ ਮੌਕੇ ‘ਤੇ ਵਿਆਹ ਸਮਾਗਮ ਵਿੱਚ ਮੌਜੂਦ ਲੋਕਾਂ ਅਤੇ ਪੁਲਿਸ ਵਿਚਾਲੇ ਜ਼ਬਰਦਸਤ ਧੱਕਾ-ਮੁੱਕੀ ਅਤੇ ਹੱਥੋਪਾਈ ਹੋਈ। ਗ੍ਰਿਫ਼ਤਾਰੀ ਦਾ ਵਿਰੋਧ ਕਰਦਿਆਂ ਪਰਿਵਾਰ ਦਾ ਇੱਕ ਵਿਅਕਤੀ ਪੁਲਿਸ ਦੀ ਗੱਡੀ ਦੇ ਅੱਗੇ ਲਿਟ ਗਿਆ, ਜਿਸ ਨੂੰ ਪੁਲਿਸ ਮੁਲਾਜ਼ਮਾਂ ਨੇ ਜਬਰੀ ਘੜੀਸ ਕੇ ਪਾਸੇ ਕੀਤਾ ਅਤੇ ਮੁਲਜ਼ਮ ਨੂੰ ਆਪਣੇ ਨਾਲ ਲੈ ਕੇ ਰਵਾਨਾ ਹੋ ਗਏ। ਘਟਨਾ ਬਾਰੇ ਜਾਣਕਾਰੀ ਦਿੰਦਿਆਂ ਕੁੜੀ ਦੇ ਭਰਾ ਨੇ ਪੁਲਿਸ ‘ਤੇ ਗੰਭੀਰ ਦੋਸ਼ ਲਗਾਉਂਦੇ ਹੋਏ ਦੱਸਿਆ ਕਿ ਅੱਜ ਉਨ੍ਹਾਂ ਦੀ ਭੈਣ ਦਾ ਵਿਆਹ ਸੀ ਅਤੇ ਧਾਰਮਿਕ ਸਮਾਗਮ ਦੌਰਾਨ ਅਨੰਦ ਕਾਰਜਾਂ ਦੀਆਂ ਰਸਮਾਂ ਚੱਲ ਰਹੀਆਂ ਸਨ। ਇਸੇ ਦੌਰਾਨ ਆਪਣੇ ਆਪ ਨੂੰ ਗਿੱਦੜਬਾਹਾ ਪੁਲਿਸ ਦੇ ਮੁਲਾਜ਼ਮ ਦੱਸਣ ਵਾਲੇ ਕੁਝ ਵਿਅਕਤੀ, ਜਿਨ੍ਹਾਂ ਨੇ ਸਾਦੇ ਕੱਪੜੇ ਪਾਏ ਹੋਏ ਸਨ, ਆਏ ਅਤੇ ਉਨ੍ਹਾਂ ਦੇ ਪਿਤਾ ਨੂੰ ਟ੍ਰਾਂਸਫ਼ਾਰਮਰ ਅਤੇ ਮੋਟਰਾਂ ਚੋਰੀ ਕਰਨ ਦੇ ਮਾਮਲੇ ਵਿੱਚ ਸ਼ਾਮਲ ਦੱਸ ਕੇ ਚੱਲਦੇ ਸਮਾਗਮ ਵਿੱਚੋਂ ਹੀ ਧੱਕੇ ਨਾਲ ਗੱਡੀ ਵਿੱਚ ਬਿਠਾ ਕੇ ਲੈ ਗਏ। ਪਰਿਵਾਰਕ ਮੈਂਬਰਾਂ ਨੇ ਮੰਨਿਆ ਕਿ ਭਾਵੇਂ ਪਹਿਲਾਂ ਉਨ੍ਹਾਂ ਦੇ ਪਿਤਾ ਦਾ ਨਾਂ ਅਜਿਹੇ ਮਾਮਲਿਆਂ ਵਿੱਚ ਆਇਆ ਸੀ, ਪ੍ਰੰਤੂ ਹੁਣ ਉਹ ਇਹ ਸਾਰੇ ਮਾੜੇ ਕੰਮ ਛੱਡ ਚੁੱਕੇ ਹਨ ਅਤੇ ਪੁਲਿਸ ਉਨ੍ਹਾਂ ਨੂੰ ਧੱਕੇ ਨਾਲ ਝੂਠੇ ਕੇਸ ਵਿੱਚ ਫਸਾ ਰਹੀ ਹੈ। ਦੂਜੇ ਪਾਸੇ ਇਸ ਸਾਰੇ ਮਾਮਲੇ ਸਬੰਧੀ ਥਾਣਾ ਗਿੱਦੜਬਾਹਾ ਦੇ ਥਾਣਾ ਮੁਖੀ ਪਰਵਿੰਦਰ ਸਿੰਘ ਨੇ ਦੱਸਿਆ ਕਿ ਗਰੀਬ ਸਿੰਘ ਉਰਫ਼ ਰਾਜੂ ਨਾਮਕ ਵਿਅਕਤੀ ਦੇ ਖ਼ਿਲਾਫ਼ ਥਾਣਾ ਗਿੱਦੜਬਾਹਾ ਵਿੱਚ ਟ੍ਰਾਂਸਫ਼ਾਰਮਰ ਅਤੇ ਮੋਟਰਾਂ ਚੋਰੀ ਕਰਨ ਦਾ ਮਾਮਲਾ ਦਰਜ ਹੈ। ਇਹ ਵਿਅਕਤੀ ਇੱਕ ਗਿਰੋਹ ਦੇ ਰੂਪ ਵਿੱਚ ਕੰਮ ਕਰਦਾ ਸੀ, ਜਿਸ ਦੇ ਪੰਜ ਮੈਂਬਰਾਂ ਨੂੰ ਪੁਲਿਸ ਪਹਿਲਾਂ ਹੀ ਕਾਬੂ ਕਰ ਚੁੱਕੀ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇਹ ਮੁਲਜ਼ਮ ਪਿੰਡ ਸੰਧਵਾਂ ਵਿੱਚ ਇੱਕ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਆਇਆ ਹੈ, ਜਿਸ ਤੋਂ ਬਾਅਦ ਪੁਲਿਸ ਟੀਮ ਨੇ ਮੌਕੇ ‘ਤੇ ਪਹੁੰਚ ਕੇ ਉਸ ਨੂੰ ਗ੍ਰਿਫ਼ਤਾਰ ਕੀਤਾ। ਪੁਲਿਸ ਨੇ ਸਪੱਸ਼ਟ ਕੀਤਾ ਕਿ ਫ਼ੜਿਆ ਗਿਆ ਵਿਅਕਤੀ ਕੁੜੀ ਦਾ ਅਸਲ ਪਿਤਾ ਨਹੀਂ, ਸਗੋਂ ਧਰਮ ਦਾ ਪਿਤਾ ਬਣਿਆ ਹੋਇਆ ਸੀ। ਉਨ੍ਹਾਂ ਪਰਿਵਾਰ ਨਾਲ ਕੁੱਟਮਾਰ ਦੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਕਿ ਪੁਲਿਸ ਵੱਲੋਂ ਕੋਈ ਕੁੱਟਮਾਰ ਨਹੀਂ ਕੀਤੀ ਗਈ, ਸਗੋਂ ਪਰਿਵਾਰਕ ਮੈਂਬਰਾਂ ਨੇ ਹੀ ਪੁਲਿਸ ਟੀਮ ਨਾਲ ਹੱਥੋਪਾਈ ਕੀਤੀ। ਪੁਲਿਸ ਅਨੁਸਾਰ ਮੁਲਜ਼ਮ ਦੀ ਗ੍ਰਿਫ਼ਤਾਰੀ ਕੋਟਕਪੂਰਾ ਥਾਣੇ ਵਿੱਚ ਪਾ ਦਿੱਤੀ ਗਈ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਹਾਕੀ ਵਿਸ਼ਵ ਕੱਪ 2026: 53 ਸਾਲਾਂ ਬਾਅਦ ਉਸੇ ਮੈਦਾਨ ‘ਤੇ ਭਾਰਤ ਅਤੇ ਪਾਕਿਸਤਾਨ ਦੀ ਹਾਈ-ਵੋਲਟੇਜ ਟੱਕਰ, 1973 ਦਾ ਇਤਿਹਾਸ ਦੁਹਰਾਉਣ ਉਤਰੇਗੀ ਟੀਮ ਇੰਡੀਆ

0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 8 5 3 2
Users Today : 11
Users Yesterday : 29
Users Last 7 days : 168

ਰਾਸ਼ੀਫਲ