Home » ਪੰਜਾਬ » ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ 7 ਅਗਸਤ ਨੂੰ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਜਾਵੇਗਾ

ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ 7 ਅਗਸਤ ਨੂੰ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਜਾਵੇਗਾ

 ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੁੰਦੀਆਂ ਸੰਗਤਾਂ।
[responsivevoice_button voice="Hindi Male"]

ਕੇਂਦਰੀ ਬਿਊਰੋ

                ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ 7 ਅਗਸਤ ਨੂੰ ਗੁਰੂ ਸਾਹਿਬ ਜੀ ਦੇ ਜਨਮ ਅਸਥਾਨ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ, ਕੀਰਤਪੁਰ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਹੁਤ ਹੀ ਸ਼ਰਧਾ, ਸਤਿਕਾਰ ਅਤੇ ਧਾਰਮਿਕ ਉਤਸ਼ਾਹ ਨਾਲ ਮਨਾਇਆ ਜਾਵੇਗਾ, ਜਿਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਗੁਰਦੁਆਰਾ ਪਾਤਾਲਪੁਰੀ ਸਾਹਿਬ ਦੇ ਮੈਨੇਜਰ ਭਾਈ ਅਮਰਜੀਤ ਸਿੰਘ ਜਿੰਦਬੜੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮਾਗਮਾਂ ਨੂੰ ਮੁੱਖ ਰੱਖਦਿਆਂ ਅੱਜ ਨੌਂ ਸ੍ਰੀ ਅਖੰਡ ਪਾਠ ਸਾਹਿਬਾਂ ਦੀ ਪਹਿਲੀ ਲੜੀ ਆਰੰਭ ਕੀਤੀ ਗਈ ਹੈ, ਜਿਨ੍ਹਾਂ ਦੇ ਭੋਗ 5 ਅਗਸਤ ਨੂੰ ਪਾਏ ਜਾਣਗੇ। ਇਸ ਉਪਰੰਤ ਦੂਜੀ ਲੜੀ ਦੇ ਅਖੰਡ ਪਾਠ ਸਾਹਿਬ ਆਰੰਭ ਹੋਣਗੇ, ਜਿਨ੍ਹਾਂ ਦੇ ਭੋਗ 7 ਅਗਸਤ ਨੂੰ ਪ੍ਰਕਾਸ਼ ਪੁਰਬ ਵਾਲੇ ਦਿਨ ਸਵੇਰੇ 10 ਵਜੇ ਪਾਏ ਜਾਣਗੇ। ਸੰਗਤਾਂ ਦੀ ਸੁਵਿਧਾ ਲਈ ਕਾਰ ਸੇਵਾ ਕਿਲਾ ਅਨੰਦਗੜ੍ਹ ਸਾਹਿਬ ਵੱਲੋਂ ਇੱਕ ਵਿਸ਼ਾਲ ਸ਼ੈੱਡ ਦਾ ਨਿਰਮਾਣ ਵੀ ਕੀਤਾ ਗਿਆ ਹੈ। ਗੁਰਦੁਆਰਾ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਭਾਈ ਜਰਨੈਲ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਉਹ ਪਵਿੱਤਰ ਅਸਥਾਨ ਹੈ ਜਿੱਥੇ ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਅਤੇ ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਨੇ ਅਵਤਾਰ ਧਾਰਿਆ ਸੀ, ਜਿਸ ਕਾਰਨ ਇਹ ਅਸਥਾਨ ਸਿੱਖ ਇਤਿਹਾਸ ਵਿੱਚ ਵਿਸ਼ੇਸ਼ ਮਹੱਤਵ ਰੱਖਦਾ ਹੈ। 7 ਅਗਸਤ ਨੂੰ ਹੋਣ ਵਾਲੇ ਧਾਰਮਿਕ ਸਮਾਗਮਾਂ ਵਿੱਚ ਪੰਥ ਦੇ ਪ੍ਰਸਿੱਧ ਕੀਰਤਨੀਏ, ਕਥਾਵਾਚਕ ਅਤੇ ਢਾਡੀ ਜਥੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਗੁਰੂ ਸਾਹਿਬ ਜੀ ਦੇ ਜੀਵਨ ਉਪਦੇਸ਼ਾਂ ਨਾਲ ਜੋੜਨਗੇ। ਸ਼੍ਰੋਮਣੀ ਕਮੇਟੀ ਵੱਲੋਂ ਸਮੂਹ ਸੰਗਤ ਨੂੰ ਪਰਿਵਾਰਾਂ ਸਮੇਤ ਇਨ੍ਹਾਂ ਸਮਾਗਮਾਂ ਵਿੱਚ ਪਹੁੰਚ ਕੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਦੀ ਅਪੀਲ ਕੀਤੀ ਗਈ ਹੈ।

ਹੋਰ ਤਾਜ਼ਾ ਖਬਰਾਂ ਲਈ ਖੁੱਲੀਆਂ ਅੱਖਾਂ ਤੇ ਕਲਿੱਕ ਕਰੋ‘ਅਸੀਂ ਹਾਈ ਕੋਰਟ ਜਾਵਾਂਗੇ’, ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਬਰੀ ਹੋਣ ਤੋਂ ਬਾਅਦ ਪਹਿਲਵਾਨ ਬਜਰੰਗ ਪੂਨੀਆ ਦਾ ਵੱਡਾ ਐਲਾਨ

0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 8 5 3 3
Users Today : 12
Users Yesterday : 29
Users Last 7 days : 169

ਰਾਸ਼ੀਫਲ