Home » ਪ੍ਰਮੁੱਖ ਖ਼ਬਰਾਂ » ਪੰਜਾਬ ਵਿੱਚ ਸਰਕਾਰੀ ਬੱਸਾਂ ਦਾ ਚੱਕਾ ਜਾਮ ਕਰਨ ਦੀ ਤਿਆਰੀ, ਕੱਚੇ ਮੁਲਾਜ਼ਮਾਂ ਵੱਲੋਂ ਗੇਟ ਰੈਲੀਆਂ ਕਰਕੇ ਸਰਕਾਰ ਖ਼ਿਲਾਫ਼ ਵੱਡੇ ਸੰਘਰਸ਼ ਦਾ ਐਲਾਨ

ਪੰਜਾਬ ਵਿੱਚ ਸਰਕਾਰੀ ਬੱਸਾਂ ਦਾ ਚੱਕਾ ਜਾਮ ਕਰਨ ਦੀ ਤਿਆਰੀ, ਕੱਚੇ ਮੁਲਾਜ਼ਮਾਂ ਵੱਲੋਂ ਗੇਟ ਰੈਲੀਆਂ ਕਰਕੇ ਸਰਕਾਰ ਖ਼ਿਲਾਫ਼ ਵੱਡੇ ਸੰਘਰਸ਼ ਦਾ ਐਲਾਨ

ਪੰਜਾਬ ਵਿੱਚ ਸਰਕਾਰੀ ਬੱਸਾਂ ਰਾਹੀਂ ਸਫ਼ਰ ਕਰਨ ਵਾਲੇ ਮੁਸਾਫ਼ਰਾਂ ਲਈ ਇੱਕ ਬੇਹੱਦ ਜ਼ਰੂਰੀ ਖ਼ਬਰ ਸਾਹਮਣੇ ਆਈ ਹੈ ਕਿਉਂਕਿ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਦੇ ਕੱਚੇ ਕਾਮਿਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਆਰ-ਪਾਰ ਦੀ ਲੜਾਈ ਦਾ ਬਿਗਲ ਵਜਾ ਦਿੱਤਾ ਗਿਆ ਹੈ।
ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਦੇ ਸਮੂਹ ਡਿਪੂਆਂ ‘ਤੇ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਅਤੇ ਨਿੱਜੀਕਰਨ ਖ਼ਿਲਾਫ਼ ਗੇਟ ਰੈਲੀ ਕਰਕੇ ਨਾਅਰੇਬਾਜ਼ੀ ਕਰਦੇ ਹੋਏ ਗੁੱਸੇ ਵਿੱਚ ਆਏ ਕੱਚੇ ਕਾਮੇ।
[responsivevoice_button voice="Hindi Male"]

ਬਰਨਾਲਾ ਬਿਊਰੋ

ਪੰਜਾਬ ਵਿੱਚ ਸਰਕਾਰੀ ਬੱਸਾਂ ਰਾਹੀਂ ਸਫ਼ਰ ਕਰਨ ਵਾਲੇ ਮੁਸਾਫ਼ਰਾਂ ਲਈ ਇੱਕ ਬੇਹੱਦ ਜ਼ਰੂਰੀ ਖ਼ਬਰ ਸਾਹਮਣੇ ਆਈ ਹੈ ਕਿਉਂਕਿ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਦੇ ਕੱਚੇ ਕਾਮਿਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਆਰ-ਪਾਰ ਦੀ ਲੜਾਈ ਦਾ ਬਿਗਲ ਵਜਾ ਦਿੱਤਾ ਗਿਆ ਹੈ। ਪੰਜਾਬ ਰੋਡਵੇਜ਼ ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਜਾਰੀ ਕੀਤੇ ਗਏ ਸਾਂਝੇ ਬਿਆਨ ਵਿੱਚ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਮੌਜੂਦਾ ਸਰਕਾਰ ‘ਤੇ ਤਿੱਖੇ ਨਿਸ਼ਾਨੇ ਸਾਧਦਿਆਂ ਆਖਿਆ ਕਿ ਸਰਕਾਰ ਬਣੀ ਨੂੰ ਚਾਰ ਸਾਲ ਤੋਂ ਵੱਧ ਦਾ ਸਮਾਂ ਬੀਤ ਚੁੱਕਾ ਹੈ ਪਰ ਵਿਭਾਗ ਵਿੱਚ ਇੱਕ ਵੀ ਨਵੀਂ ਸਰਕਾਰੀ ਬੱਸ ਸ਼ਾਮਲ ਨਹੀਂ ਕੀਤੀ ਗਈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਕਿਲੋਮੀਟਰ ਸਕੀਮ ਤਹਿਤ ਨਿੱਜੀ ਬੱਸਾਂ ਨੂੰ ਹਰੀ ਝੰਡੀ ਦੇ ਕੇ ਟਰਾਂਸਪੋਰਟ ਵਿਭਾਗ ਦਾ ਨਿੱਜੀਕਰਨ ਕਰਨ ਦੇ ਰਾਹ ਤੁਰ ਪਈ ਹੈ ਅਤੇ ਆਪਣੇ ਚਹੇਤਿਆਂ ਨੂੰ ਫਾਇਦਾ ਪਹੁੰਚਾਉਣ ਲਈ ਵਿਭਾਗ ਦੀਆਂ ਮਾਲਕੀ ਵਾਲੀਆਂ ਬੱਸਾਂ ਨੂੰ ਡਿਪੂਆਂ ਵਿੱਚ ਬੇਕਾਰ ਖੜ੍ਹਾ ਕਰ ਦਿੱਤਾ ਗਿਆ ਹੈ। ਜਥੇਬੰਦੀ ਦੇ ਆਗੂਆਂ ਸ਼ਮਸ਼ੇਰ ਸਿੰਘ ਢਿੱਲੋਂ ਅਤੇ ਹਰਕੇਸ਼ ਕੁਮਾਰ ਵਿੱਕੀ ਨੇ ਕਿਹਾ ਕਿ ਨਿੱਜੀਕਰਨ ਦਾ ਵਿਰੋਧ ਕਰਨ ਵਾਲੇ ਮੁਲਾਜ਼ਮਾਂ ਅਤੇ ਆਗੂਆਂ ‘ਤੇ ਨਾਜਾਇਜ਼ ਪਰਚੇ ਦਰਜ ਕਰਕੇ ਪਿਛਲੇ ਛੇ ਮਹੀਨਿਆਂ ਤੋਂ ਜੇਲ੍ਹਾਂ ਵਿੱਚ ਬੰਦ ਰੱਖਿਆ ਹੋਇਆ ਹੈ, ਜਿਸ ਕਾਰਨ ਕਾਮਿਆਂ ਵਿੱਚ ਭਾਰੀ ਰੋਸ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਭਾਵੇਂ ਮੁੱਖ ਮੰਤਰੀ ਵੱਲੋਂ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਵੱਡੇ-ਵੱਡੀਆਂ ਘੋਸ਼ਣਾਵਾਂ ਕੀਤੀਆਂ ਜਾ ਰਹੀਆਂ ਹਨ, ਪਰ ਅਦਾਲਤ ਦੇ ਹੁਕਮਾਂ ਦੇ ਬਾਵਜੂਦ ਬਰਾਬਰ ਕੰਮ ਬਰਾਬਰ ਤਨਖਾਹ ਦਾ ਫੈਸਲਾ ਅਜੇ ਤੱਕ ਜ਼ਮੀਨੀ ਪੱਧਰ ‘ਤੇ ਲਾਗੂ ਨਹੀਂ ਕੀਤਾ ਗਿਆ। ਯੂਨੀਅਨ ਆਗੂ ਬਲਵਿੰਦਰ ਸਿੰਘ ਰਾਠ ਨੇ ਬਿਜਲੀ ਵਿਭਾਗ ਦੇ ਲਾਈਨਮੈਨਾਂ ‘ਤੇ ਹੋਏ ਲਾਠੀਚਾਰਜ ਦੀ ਵੀ ਸਖ਼ਤ ਨਿੰਦਾ ਕੀਤੀ ਅਤੇ ਐਲਾਨ ਕੀਤਾ ਕਿ ਅੱਜ ਦਸ ਜੂਨ ਨੂੰ ਪੰਜਾਬ ਦੇ ਸਾਰੇ ਸਮੂਹ ਡਿਪੂਆਂ ਦੇ ਗੇਟਾਂ ‘ਤੇ ਰੈਲੀਆਂ ਕਰਕੇ ਸਰਕਾਰ ਦਾ ਭੰਡੀ ਪ੍ਰਚਾਰ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਜੇਕਰ ਜੇਲ੍ਹ ਵਿੱਚ ਬੰਦ ਸਾਥੀਆਂ ਨੂੰ ਰਿਹਾਅ ਨਾ ਕੀਤਾ ਗਿਆ ਤਾਂ ਬਾਈ, ਤੇਈ ਅਤੇ ਚੌਵੀ ਜੂਨ ਨੂੰ ਮੁਕੰਮਲ ਹੜਤਾਲ ਕਰਕੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘੇਰਾਓ ਕੀਤਾ ਜਾਵੇਗਾ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ

ਪੱਕੀ ਨੌਕਰੀ ਦੀ ਮੰਗ ਨੂੰ ਲੈ ਕੇ ਲਾਈਨਮੈਨ ਅਪ੍ਰੈਂਟਿਸ ਯੂਨੀਅਨ ਦੇ ਆਗੂ ਚੜ੍ਹੇ ਬਿਜਲੀ ਦੇ ਟਾਵਰ ‘ਤੇ, ਰਾਜਾ ਵੜਿੰਗ ਨੇ ਮੌਕੇ ‘ਤੇ ਪਹੁੰਚ ਕੇ ਨੌਜਵਾਨਾਂ ਨੂੰ ਹੇਠਾਂ ਉਤਰਨ ਦੀ ਕੀਤੀ ਅਪੀਲ

 

0 0 votes
Article Rating
Subscribe
Notify of
guest
0 Comments
Oldest
Newest Most Voted