ਬਰਨਾਲਾ ਬਿਊਰੋ
ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਅਤੇ ਸਿਹਤ ਵਿਭਾਗ ਪੰਜਾਬ ਦੇ ਨਿਰਦੇਸ਼ਕਾਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 31 ਜੁਲਾਈ ਤੱਕ ਉਲਟੀਆਂ-ਦਸਤ ਰੋਕੋ ਮੁਹਿੰਮ ਚਲਾਈ ਜਾ ਰਹੀ ਹੈ। ਇਹ ਜਾਣਕਾਰੀ ਸਿਵਲ ਸਰਜਨ ਬਰਨਾਲਾ ਡਾਕਟਰ ਹਰੀਪਾਲ ਸਿੰਘ ਸਿੱਧੂ ਨੇ ਸਿਵਲ ਹਸਪਤਾਲ ਬਰਨਾਲਾ ਵਿਖੇ ਓ.ਆਰ.ਐੱਸ.-ਜ਼ਿੰਕ ਕਾਰਨਰ ਦਾ ਉਦਘਾਟਨ ਕਰਨ ਅਤੇ ਜਾਗਰੂਕਤਾ ਪੈਂਫਲਿਟ ਤੇ ਪੋਸਟਰ ਜਾਰੀ ਕਰਨ ਦੌਰਾਨ ਦਿੱਤੀ। ਜ਼ਿਲ੍ਹਾ ਟੀਕਾਕਰਨ ਅਫ਼ਸਰ ਅਤੇ ਨੋਡਲ ਅਫ਼ਸਰ ਡਾਕਟਰ ਹਰਜੀਤ ਸਿੰਘ ਨੇ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਵਿੱਚ ਮੌਤ ਦਰ ਨੂੰ ਘਟਾਉਣਾ ਹੈ। ਇਹ ਮੁਹਿੰਮ ਜ਼ਿਲ੍ਹਾ ਬਰਨਾਲਾ ਵਿੱਚ 31 ਜੁਲਾਈ ਤੱਕ ਚੱਲੇਗੀ ਅਤੇ ਇਸ ਦੌਰਾਨ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਓ.ਆਰ.ਐੱਸ. ਦੇ ਪੈਕੇਟ ਮੁਫ਼ਤ ਵੰਡੇ ਜਾਣਗੇ। ਸਾਰੇ ਸਿਹਤ ਕੇਂਦਰਾਂ ਵਿੱਚ ਓ.ਆਰ.ਐੱਸ.-ਜ਼ਿੰਕ ਕਾਰਨਰ ਬਣਾਏ ਗਏ ਹਨ, ਜਿੱਥੇ ਦਸਤ ਹੋਣ ਦੀ ਸਥਿਤੀ ਵਿੱਚ ਓ.ਆਰ.ਐੱਸ. ਅਤੇ ਜ਼ਿੰਕ ਦੀਆਂ ਗੋਲੀਆਂ ਮੁਫ਼ਤ ਦਿੱਤੀਆਂ ਜਾਣਗੀਆਂ। ਸੀਨੀਅਰ ਮੈਡੀਕਲ ਅਫ਼ਸਰ ਬਰਨਾਲਾ ਡਾਕਟਰ ਇੰਦੂ ਬਾਂਸਲ ਨੇ ਦੱਸਿਆ ਕਿ ਦਸਤ ਦੇ ਦੌਰਾਨ ਓ.ਆਰ.ਐੱਸ. ਅਤੇ ਜ਼ਿੰਕ ਬਹੁਤ ਜ਼ਰੂਰੀ ਹੈ, ਇਸ ਲਈ ਦਸਤ ਹੋਣ ‘ਤੇ ਸਿਵਲ ਹਸਪਤਾਲ ਬਰਨਾਲਾ ਵਿਖੇ ਡਾਕਟਰੀ ਸਲਾਹ ਅਨੁਸਾਰ ਹੀ ਇਲਾਜ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰੀ ਸਿਹਤ ਕੇਂਦਰ ਸੰਧੂ ਪੱਤੀ, ਪ੍ਰੇਮ ਨਗਰ ਅਤੇ ਆਮ ਆਦਮੀ ਕਲੀਨਿਕਾਂ ਵਿੱਚ ਸਥਾਪਿਤ ਕਾਰਨਰਾਂ ‘ਤੇ ਓ.ਆਰ.ਐੱਸ. ਅਤੇ ਜ਼ਿੰਕ ਦੀ ਵਰਤੋਂ ਕਿਵੇਂ ਕਰਨੀ ਹੈ, ਇਸ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਹੀ ਹੈ। ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਕੁਲਦੀਪ ਸਿੰਘ ਮਾਨ, ਡਿਪਟੀ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਬਲਰਾਜ ਸਿੰਘ, ਸਿਹਤ ਸੁਪਰਵਾਈਜ਼ਰ ਮਨਜੀਤ ਕੌਰ ਅਤੇ ਸਟਾਫ਼ ਨਰਸ ਪਰਮਜੀਤ ਕੌਰ ਨੇ ਦੱਸਿਆ ਕਿ ਛੋਟੇ ਬੱਚਿਆਂ ਦੀਆਂ ਮਾਤਾਵਾਂ ਨੂੰ ਖਾਣਾ ਖਿਲਾਉਣ ਅਤੇ ਦੁੱਧ ਪਿਲਾਉਣ ਤੋਂ ਪਹਿਲਾਂ ਆਪਣੇ ਹੱਥਾਂ ਨੂੰ ਸਾਬਣ ਨਾਲ ਚੰਗੀ ਤਰ੍ਹਾਂ ਧੋਣਾ ਚਾਹੀਦਾ ਹੈ ਅਤੇ ਦਸਤ ਹੋਣ ‘ਤੇ ਤੁਰੰਤ ਇਲਾਜ ਸ਼ੁਰੂ ਕਰਕੇ ਓ.ਆਰ.ਐੱਸ. ਦਾ ਘੋਲ ਵਾਰ-ਵਾਰ ਪਿਲਾਉਣਾ ਚਾਹੀਦਾ ਹੈ। ਇਸ ਮੌਕੇ ਜ਼ਿਲ੍ਹਾ ਕਮਿਊਨਿਟੀ ਮੋਬਲਾਈਜ਼ਰ ਬਲਜਿੰਦਰ ਸਿੰਘ, ਜਸਪ੍ਰੀਤ ਕੌਰ, ਬਲਪ੍ਰੀਤ ਕੌਰ, ਆਸ਼ਾ ਵਰਕਰ ਅਤੇ ਨਰਸਿੰਗ ਵਿਦਿਆਰਥੀ ਹਾਜ਼ਰ ਸਨ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਸ਼੍ਰੀ ਸ਼ਿਆਮ ਪ੍ਰਭੂ ਖਾਟੂ ਵਾਲੇ ਦਾ ਤੀਸਰਾ ਵਿਸ਼ਾਲ ਜਾਗਰਣ ਮਹੋਤਸਵ 27 ਨੂੰ









Users Today : 69
Users Yesterday : 59
Users Last 7 days : 414