ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪ੍ਰਮੁੱਖ ਖ਼ਬਰਾਂ » ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਦੇ 10 ਸਾਲ ਪੂਰੇ ਹੋਣ ‘ਤੇ ਵਿਸ਼ੇਸ਼ ਸਿਹਤ ਜਾਂਚ ਕੈਂਪ ਲਗਾਇਆ, ਮਾਂ ਅਤੇ ਬੱਚੇ ਦੀ ਸਿਹਤ ਲਈ ਬੇਹੱਦ ਲਾਭਦਾਇਕ ਯੋਜਨਾ: ਡਾ. ਕੰਵਲਜੀਤ ਸਿੰਘ ਬਾਜਵਾ

ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਦੇ 10 ਸਾਲ ਪੂਰੇ ਹੋਣ ‘ਤੇ ਵਿਸ਼ੇਸ਼ ਸਿਹਤ ਜਾਂਚ ਕੈਂਪ ਲਗਾਇਆ, ਮਾਂ ਅਤੇ ਬੱਚੇ ਦੀ ਸਿਹਤ ਲਈ ਬੇਹੱਦ ਲਾਭਦਾਇਕ ਯੋਜਨਾ: ਡਾ. ਕੰਵਲਜੀਤ ਸਿੰਘ ਬਾਜਵਾ

ਗਰਭਵਤੀ ਔਰਤਾਂ ਦੀ ਸਿਹਤ ਦੀ ਦੇਖਭਾਲ ਲਈ ਚਲਾਈ ਜਾ ਰਹੀ ਵੱਕਾਰੀ ਯੋਜਨਾ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਦੇ 10 ਸਾਲ ਪੂਰੇ ਹੋਣ ਦੇ ਮੌਕੇ 'ਤੇ ਅੱਜ ਸਿਵਲ ਸਰਜਨ ਸੰਗਰੂਰ ਡਾ. ਹਰੀਪਾਲ ਸਿੰਘ ਦੀ ਅਗਵਾਈ ਹੇਠ ਸਬ-

 ਤਪਾ ਬਿਊਰੋ

       ਗਰਭਵਤੀ ਔਰਤਾਂ ਦੀ ਸਿਹਤ ਦੀ ਦੇਖਭਾਲ ਲਈ ਚਲਾਈ ਜਾ ਰਹੀ ਵੱਕਾਰੀ ਯੋਜਨਾ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਦੇ 10 ਸਾਲ ਪੂਰੇ ਹੋਣ ਦੇ ਮੌਕੇ ‘ਤੇ ਅੱਜ ਸਿਵਲ ਸਰਜਨ ਸੰਗਰੂਰ ਡਾ. ਹਰੀਪਾਲ ਸਿੰਘ ਦੀ ਅਗਵਾਈ ਹੇਠ ਸਬ-ਡਿਵੀਜ਼ਨਲ ਹਸਪਤਾਲ ਤਪਾ ਵਿਖੇ ਗਰਭਵਤੀ ਔਰਤਾਂ ਲਈ ਇੱਕ ਵਿਸ਼ੇਸ਼ ਸਿਹਤ ਜਾਂਚ ਕੈਂਪ ਦਾ ਆਯੋਜਨ ਕੀਤਾ ਗਿਆ।

ਸਿਹਤ ਜਾਂਚ ਕੈਂਪ ਦਾ ਆਯੋਜਨ ਕਰਨ ਦਾ ਦ੍ਰਿਸ਼।
                                                    ਸਿਹਤ ਜਾਂਚ ਕੈਂਪ ਦਾ ਆਯੋਜਨ ਕਰਨ ਦਾ ਦ੍ਰਿਸ਼।

ਇਸ ਸਬੰਧੀ ਸੀਨੀਅਰ ਮੈਡੀਕਲ ਅਫ਼ਸਰ ਡਾ. ਕੰਵਲਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਸਿਹਤ ਵਿਭਾਗ ਦੀ ਇਸ ਵਿਸ਼ੇਸ਼ ਯੋਜਨਾ ਤਹਿਤ ਗਰਭਵਤੀ ਔਰਤਾਂ ਨੂੰ ਪੂਰੀ ਤਰ੍ਹਾਂ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਕੈਂਪ ਦੌਰਾਨ ਮੁੱਖ ਤੌਰ ‘ਤੇ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਜਿਵੇਂ ਕਿ ਗਰਭਵਤੀ ਔਰਤਾਂ ਦੀ ਮੁਫ਼ਤ ਆਮ ਸਿਹਤ ਜਾਂਚ, ਖ਼ੂਨ ਅਤੇ ਪਿਸ਼ਾਬ ਦੇ ਸਾਰੇ ਜ਼ਰੂਰੀ ਪ੍ਰਯੋਗਸ਼ਾਲਾ ਟੈਸਟ, ਉੱਚ-ਜੋਖਮ ਵਾਲੇ ਗਰਭ ਅਵਸਥਾ ਦੀ ਸਮੇਂ ਸਿਰ ਪਛਾਣ ਕਰਨਾ ਆਦਿ ਸ਼ਾਮਲ ਹਨ ਅਤੇ ਮਾਹਿਰ ਡਾਕਟਰਾਂ ਵੱਲੋਂ ਪੋਸ਼ਣ ਅਤੇ ਸੰਤੁਲਿਤ ਖ਼ੁਰਾਕ ਸਬੰਧੀ ਵਿਸ਼ੇਸ਼ ਸਲਾਹ ਵੀ ਦਿੱਤੀ ਗਈ। ਇਸ ਕੈਂਪ ਵਿੱਚ ਗਰਭ ਅਵਸਥਾ ਦੌਰਾਨ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਅਤੇ ਤੰਦਰੁਸਤ ਜੀਵਨ ਸ਼ੈਲੀ ਪ੍ਰਤੀ ਔਰਤਾਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਇਸਤਰੀ ਰੋਗਾਂ ਦੇ ਮਾਹਿਰ ਡਾ. ਸੀਤਲ ਬੰਸਲ ਨੇ ਕਿਹਾ ਕਿ ਇਸ ਅਭਿਆਨ ਦਾ ਮੁੱਖ ਉਦੇਸ਼ ਮਾਂ ਅਤੇ ਨਵਜੰਮੇ ਬੱਚੇ ਦੀ ਸਿਹਤ ਨੂੰ ਸੁਰੱਖਿਅਤ ਬਣਾਉਣਾ ਅਤੇ ਜਣੇਪੇ ਦੌਰਾਨ ਹੋਣ ਵਾਲੀਆਂ ਮੌਤਾਂ ‘ਤੇ ਲਗਾਮ ਲਗਾਉਣਾ ਹੈ। ਉਨ੍ਹਾਂ ਨੇ ਸਾਰੀਆਂ ਗਰਭਵਤੀ ਔਰਤਾਂ ਨੂੰ ਅਪੀਲ ਕੀਤੀ ਕਿ ਉਹ ਸਿਹਤ ਵਿਭਾਗ ਦੀਆਂ ਇਨ੍ਹਾਂ ਮੁਫ਼ਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਸੁਰੱਖਿਅਤ ਜਣੇਪੇ ਲਈ ਸਮੇਂ-ਸਮੇਂ ‘ਤੇ ਆਪਣੀ ਡਾਕਟਰੀ ਜਾਂਚ ਜ਼ਰੂਰ ਕਰਵਾਉਣ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਤਾਪ ਬਿਜਲੀ ਘਰ ਦੇ ਠੇਕਾ ਮੁਲਾਜ਼ਮਾਂ ਦਾ ਲਗਾਤਾਰ ਅੱਠਵੇਂ ਦਿਨ ਵੀ ਰੋਸ ਪ੍ਰਦਰਸ਼ਨ ਜਾਰੀ: ਅਧਿਸੂਚਨਾ ਜਾਰੀ ਹੋਣ ਤੱਕ ਸੰਘਰਸ਼ ਤੇਜ਼ ਕਰਨ ਦੀ ਦਿੱਤੀ ਚੇਤਾਵਨੀ 

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 2 8 4
Users Today : 75
Users Yesterday : 59
Users Last 7 days : 295

ਰਾਸ਼ੀਫਲ

error: Content is protected !!