Home » ਪ੍ਰਮੁੱਖ ਖ਼ਬਰਾਂ » ਬਰਨਾਲਾ ਦੇ ਢਿਲੋਂ ਨਗਰ ਦੇ ਰਿਹਾਇਸ਼ੀ ਇਲਾਕੇ ’ਚ ਦੇਹ ਵਪਾਰ ਦੇ ਅੱਡੇ ਦਾ ਪਰਦਾਫਾਸ਼; ਸੰਚਾਲਕ ਔਰਤ ਸਣੇ 4 ਗ੍ਰਿਫ਼ਤਾਰ

ਬਰਨਾਲਾ ਦੇ ਢਿਲੋਂ ਨਗਰ ਦੇ ਰਿਹਾਇਸ਼ੀ ਇਲਾਕੇ ’ਚ ਦੇਹ ਵਪਾਰ ਦੇ ਅੱਡੇ ਦਾ ਪਰਦਾਫਾਸ਼; ਸੰਚਾਲਕ ਔਰਤ ਸਣੇ 4 ਗ੍ਰਿਫ਼ਤਾਰ

 ਬਰਨਾਲਾ ਪੁਲਿਸ ਨੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਇਕ ਵਡੀ ਸਫ਼ਲਤਾ ਹਾਸਲ ਕਰਦਿਆਂ ਸ਼ਹਿਰ ਦੇ ਰਿਹਾਇਸ਼ੀ ਇਲਾਕੇ ’ਚ ਚੱਲ ਰਹੇ ਦੇਹ ਵਪਾਰ ਦੇ ਧੰਦੇ ਦਾ ਭਾਂਡਾ ਫੋੜਿਆ ਹੈ।
ਬਰਨਾਲਾ ਦੇ ਢਿਲੋਂ ਨਗਰ ਦੇ ਰਿਹਾਇਸ਼ੀ ਇਲਾਕੇ ’ਚ ਦੇਹ ਵਪਾਰ ਦੇ ਅੱਡੇ ਦਾ ਪਰਦਾਫਾਸ਼; ਸੰਚਾਲਕ ਔਰਤ ਸਣੇ 4 ਗ੍ਰਿਫ਼ਤਾਰ
[responsivevoice_button voice="Hindi Male"]

ਬਰਨਾਲਾ ਬਿਊਰੋ 31 ਮਾਰਚ

                 ਬਰਨਾਲਾ ਪੁਲਿਸ ਨੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਇਕ ਵਡੀ ਸਫ਼ਲਤਾ ਹਾਸਲ ਕਰਦਿਆਂ ਸ਼ਹਿਰ ਦੇ ਰਿਹਾਇਸ਼ੀ ਇਲਾਕੇ ਚ ਚੱਲ ਰਹੇ ਦੇਹ ਵਪਾਰ ਦੇ ਧੰਦੇ ਦਾ ਭਾਂਡਾ ਫੋੜਿਆ ਹੈ। ਬਰਨਾਲਾ ਪੁਲਿਸ ਨੇ ਢਿਲੋਂ ਨਗਰ ਦੀ ਗਲੀ ਨੰਬਰ-3ਚ ਮਾਰੇ ਗਏ ਛਾਪੇ ਦੌਰਾਨ ਦੋ ਔਰਤਾਂ ਤੇ ਦੋ ਵਿਅਕਤੀਆਂ ਨੂੰ ਇਤਰਾਜ਼ਯੋਗ ਹਾਲਤ ਚ ਕਾਬੂ ਕੀਤਾ ਹੈ। ਇਸ ਕਾਰਵਾਈ ਨੇ ਜਿਥੇ ਇਲਾਕੇ ਚ ਸਨਸਨੀ ਫੈਲਾ ਦਿੱਤੀ ਹੈ। ਉਥੇ ਹੀ ਰਿਹਾਇਸ਼ੀ ਖੇਤਰਾਂ ਚ ਚੱਲ ਰਹੇ ਅਜਿਹੇ ਗਲਤ ਕੰਮਾਂ ਨੂੰ ਲੈ ਕੇ ਲੋਕਾਂ ਚ ਭਾਰੀ ਚਰਚਾ ਹੈ। ਪੁਲਿਸ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਉੱਪ ਕਪਤਾਨ ਪੁਲਿਸ ਸਤਵੀਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਐੱਸਆਈ ਮਨਪ੍ਰੀਤ ਕੌਰ ਦੀ ਅਗਵਾਈ ਚ ਬੱਸ ਸਟੈਂਡ ਬਰਨਾਲਾ ਦੇ ਨੇੜੇ ਗਸ਼ਤ ਤੇ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਲਈ ਮੌਜੂਦ ਸੀ। ਇਸ ਦੌਰਾਨ ਇਕ ਮੁਖ਼ਬਰ ਖ਼ਾਸ ਨੇ ਪੁਲਿਸ ਨੂੰ ਸੂਚਨਾ ਦਿੱਤੀ ਕਿ ਢਿਲੋਂ ਨਗਰ ਦੀ ਵਸਨੀਕ ਜਸਵੀਰ ਕੌਰ ਉਰਫ਼ ਰਾਜਵਿੰਦਰ ਕੌਰ ਆਪਣੇ ਘਰ ਚ ਜਿਸਮਫ਼ਿਰੋਸ਼ੀ ਦਾ ਅੱਡਾ ਚਲਾ ਰਹੀ ਹੈ। ਸੂਚਨਾ ਅਨੁਸਾਰ ਉਕਤ ਔਰਤ ਬਾਹਰਲੇ ਜ਼ਿਿਲ੍ਹਆਂ ਤੇ ਪਿੰਡਾਂ ਤੋਂ ਮਰਦਾਂ ਤੇ ਔਰਤਾਂ ਨੂੰ ਬੁਲਾ ਕੇ ਆਪਣੇ ਰਿਹਾਇਸ਼ੀ ਮਕਾਨ ਚ ਗਲਤ ਕੰਮ ਕਰਵਾਉਂਦੀ ਸੀ। ਇਹ ਵੀ ਸਾਹਮਣੇ ਆਇਆ ਹੈ ਕਿ ਉਹ ਗਾਹਕਾਂ ਤੋਂ ਮੋਟੀ ਰਕਮ ਵਸੂਲ ਕੇ ਉਨ੍ਹਾਂ ਨੂੰ ਸੁਰੱਖਿਅਤ ਕਮਰੇ ਮੁਹੱਈਆ ਕਰਵਾਉਂਦੀ ਸੀ। ਪੁਲਿਸ ਨੇ ਮੌਕੇ ਤੇ ਰਣਨੀਤੀ ਤਹਿਤ ਛਾਪੇਮਾਰੀ ਕੀਤੀ ਤੇ ਘਰ ਦੇ ਅੰਦਰੋਂ ਚਾਰਾਂ ਮੁਲਜ਼ਮਾਂ ਨੂੰ ਸ਼ੱਕੀ ਹਾਲਤ ਚ ਦਬੋਚ ਲਿਆ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਜਸਵੀਰ ਕੌਰ ਉਰਫ਼ ਰਾਜਵਿੰਦਰ ਕੌਰ ਪਤਨੀ ਗੁਲਾਬ ਸਿੰਘ ਅੱਡਾ ਸੰਚਾਲਕ, ਵਾਸੀ ਢਿਲੋਂ ਨਗਰ ਬਰਨਾਲਾ, ਜਗਵਿੰਦਰ ਸਿੰਘ ਉਰਫ਼ ਜੱਗਾ ਵਾਸੀ ਪਿੰਡ ਛੀਨੀਵਾਲ ਕਲਾਂ, ਕੁਲਵਿੰਦਰ ਸਿੰਘ ਉਰਫ਼ ਸੋਨੀ ਵਾਸੀ ਪਿੰਡ ਅਸਪਾਲ ਕਲਾਂ, ਮਨਪ੍ਰੀਤ ਕੌਰ ਵਾਸੀ ਨਲੀਨਾ ਖੁਰਦ, ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਨੂੰ ਕਾਬੂ ਕੀਤਾ ਗਿਆ ਹੈ।

ਪਰਚਾ ਦਰਜ ਤੇ ਡੂੰਘਾਈ ਨਾਲ ਪੁੱਛਗਿਛ ਜਾਰੀ: ਡੀਐਸਪੀ

ਉੱਪ ਕਪਤਾਨ ਪੁਲਿਸ ਬਰਨਾਲਾ ਸਤਵੀਰ ਸਿੰਘ ਨੇ ਦੱਸਿਆ ਕਿ ਥਾਣਾ ਸਿਟੀ-1 ਬਰਨਾਲਾ ਦੀ ਪੁਲਿਸ ਨੇ ਕਾਬੂ ਵਿਅਕਤੀਆਂ ਖ਼ਿਲਾਫ਼ ਅਨੈਤਿਕ ਤਸਕਰੀ ਰੋਕੂ ਐਕਟ-1956 ਦੀਆਂ ਧਾਰਾਵਾਂ 3,4 ਤੇ 5 ਤਹਿਤ ਪਰਚਾ ਦਰਜ ਕਰ ਲਿਆ ਹੈ। ਡੀਐੱਸਪੀ ਸਤਵੀਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਸ਼ਹਿਰ ਦੇ ਰਿਹਾਇਸ਼ੀ ਇਲਾਕਿਆਂ ਚ ਅਜਿਹੀਆਂ ਸਮਾਜ ਵਿਰੋਧੀ ਗਤੀਵਿਧੀਆਂ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਕਾਬੂ ਵਿਅਕਤੀਆਂ ਤੋਂ ਡੂੰਘਾਈ ਨਾਲ ਪੁੱਛਗਿਛ ਕੀਤੀ ਜਾ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਇਸ ਨੈੱਟਵਰਕ ਦੀਆਂ ਤਾਰਾਂ ਹੋਰ ਕਿੱਥੇ-ਕਿੱਥੇ ਜੁੜੀਆਂ ਹੋਈਆਂ ਹਨ ਤੇ ਇਸ ਧੰਦੇ ਚ ਹੋਰ ਕਿਹੜੇ ਵਿਅਕਤੀ ਸ਼ਾਮਲ ਹਨ।

ਰਿਹਾਇਸ਼ੀ ਖੇਤਰਾਂ ਚ ਵਧ ਰਹੀ ਅਨੈਤਿਕਤਾ: ਮੁਹੱਲਾ ਨਿਵਾਸੀਆਂ ਲਈ ਬਣੀ ਸਿਰਦਰਦੀ

ਇਸ ਛਾਪੇਮਾਰੀ ਨੇ ਸ਼ਹਿਰ ਦੇ ਰਿਹਾਇਸ਼ੀ ਇਲਾਕਿਆਂ ਚ ਰਹਿਣ ਵਾਲੇ ਪਰਿਵਾਰਾਂ ਅੰਦਰ ਡਰ ਤੇ ਚਿੰਤਾ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਢਿਲੋਂ ਨਗਰ ਵਰਗੇ ਵਸੋਂ ਵਾਲੇ ਇਲਾਕੇ ਚ ਅਜਿਹੀਆਂ ਸਮਾਜ ਵਿਰੋਧੀ ਗਤੀਵਿਧੀਆਂ ਦਾ ਚੱਲਣਾ ਨਾ ਸਿਰਫ਼ ਗਲੀਆਂ ਦੇ ਸ਼ਾਂਤਮਈ ਮਾਹੌਲ ਨੂੰ ਖ਼ਰਾਬ ਕਰਦਾ ਹੈ। ਸਗੋਂ ਉੱਥੇ ਰਹਿਣ ਵਾਲੇ ਬੱਚਿਆਂ ਤੇ ਨੌਜਵਾਨਾਂ ਦੀ ਮਾਨਸਿਕਤਾ ਤੇ ਵੀ ਬਹੁਤ ਬੁਰਾ ਪ੍ਰਭਾਵ ਪਾਉਂਦਾ ਹੈ। ਮੁਹੱਲਾ ਨਿਵਾਸੀਆਂ ਨੇ ਮੰਗ ਕੀਤੀ ਹੈ ਕਿ ਰਿਹਾਇਸ਼ੀ ਮਕਾਨਾਂ ਦੀ ਦੁਰਵਰਤੋਂ ਕਰਨ ਵਾਲੇ ਅਜਿਹੇ ਅਨਸਰਾਂ ਵਿਰੁੱਧ ਪੁਲਿਸ ਨੂੰ ਲਗਾਤਾਰ ਚੌਕਸੀ ਰੱਖਣੀ ਚਾਹੀਦੀ ਹੈ ਤਾਂ ਜੋ ਆਮ ਸ਼ਹਿਰੀ ਖ਼ੁਦ ਨੂੰ ਸੁਰੱਖਿਅਤ ਮਹਿਸੂਸ ਕਰ ਸਕਣ।

ਪੁਲਿਸ ਦੀ ਸਖ਼ਤ ਚੇਤਾਵਨੀ: ਗੋਰਖਧੰਦਾਚਲਾਉਣ ਵਾਲਿਆਂ ਦੀ ਹੁਣ ਖ਼ੈਰ ਨਹੀਂ: ਐੱਸਐੱਸਪੀ

ਜ਼ਿਲ੍ਹਾ ਪੁਲਿਸ ਮੁਖੀ ਮੁਹੰਮਦ ਸਰਫਰਾਜ ਆਲਮ ਨੇ ਇਸ ਕਾਰਵਾਈ ਤੋਂ ਬਾਅਦ ਸਪੱਸ਼ਟ ਸ਼ਬਦਾਂ ਚ ਚੇਤਾਵਨੀ ਦਿੱਤੀ ਹੈ ਕਿ ਸ਼ਹਿਰ ਦੀ ਹੱਦ ਅੰਦਰ ਕਿਸੇ ਵੀ ਤਰ੍ਹਾਂ ਦਾ ਅਨੈਤਿਕ ਜਾਂ ਗੈਰ-ਕਾਨੂੰਨੀ ਕੰਮ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਜਿਹੇ ਅੱਡੇ ਚਲਾਉਣ ਵਾਲੇ ਲੋਕਾਂ ਤੇ ਨਜ਼ਰ ਰੱਖਣ ਲਈ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਹੈ ਤੇ ਆਉਣ ਵਾਲੇ ਦਿਨਾਂ ਚ ਹੋਰ ਵੀ ਕਈ ਥਾਵਾਂ ਤੇ ਛਾਪੇਮਾਰੀ ਕੀਤੀ ਜਾ ਸਕਦੀ ਹੈ। ਐੱਸਐੱਸਪੀ ਆਲਮ ਨੇ ਮਕਾਨ ਮਾਲਕਾਂ ਨੂੰ ਵੀ ਹਦਾਇਤ ਕੀਤੀ ਹੈ ਕਿ ਉਹ ਆਪਣੇ ਘਰ ਕਿਰਾਏ ਤੇ ਦੇਣ ਸਮੇਂ ਕਿਰਾਏਦਾਰਾਂ ਦੀ ਪੂਰੀ ਪੜਤਾਲ ਕਰਨ ਤਾਂ ਜੋ ਕੋਈ ਵੀ ਅਪਰਾਧੀ ਕਿਸੇ ਰਿਹਾਇਸ਼ੀ ਮਕਾਨ ਨੂੰ ਗੁਨਾਹ ਦੇ ਅੱਡੇ ਚ ਨਾ ਬਦਲ ਸਕੇ।  

ਹੋਰ ਤਾਜ਼ਾਂ ਖਬਰਾਂ ਲਈ ਕਲਿੱਕ ਕਰੋ।   ਪਿੰਡ ਠੁੱਲੀਵਾਲ ਵਿਖੇ ਵਾਪਰੀ ਇਸ ਘਟਨਾ ਨੇ ਇਲਾਕੇ ਵਿੱਚ ਸੋਗ ਦੀ ਲਹਿਰ ਪੈਦਾ ਕਰ ਦਿੱਤੀ ਹੈ।

0 0 votes
Article Rating
Subscribe
Notify of
guest
0 Comments
Oldest
Newest Most Voted
Inline Feedbacks
View all comments
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 1 8 6 2
Users Today : 2
Users Yesterday : 26
Users Last 7 days : 227

ਰਾਸ਼ੀਫਲ