Home » ਬਰਨਾਲਾ » ਛੀਨੀਵਾਲ ਕਲਾਂ ਦੇ ਮਨਰੇਗਾ ਮਜ਼ਦੂਰਾਂ ਨੂੰ ਕੰਮ ਨਾ ਮਿਲਣ ’ਤੇ ਸਰਕਾਰ ਖ਼ਿਲਾਫ਼ ਰੋਸ, ਪੰਚਾਇਤ ਤੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵੱਲੋਂ ਨਿਰਵਿਘਨ ਕੰਮ ਦੇਣ ਦੀ ਮੰਗ

ਛੀਨੀਵਾਲ ਕਲਾਂ ਦੇ ਮਨਰੇਗਾ ਮਜ਼ਦੂਰਾਂ ਨੂੰ ਕੰਮ ਨਾ ਮਿਲਣ ’ਤੇ ਸਰਕਾਰ ਖ਼ਿਲਾਫ਼ ਰੋਸ, ਪੰਚਾਇਤ ਤੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵੱਲੋਂ ਨਿਰਵਿਘਨ ਕੰਮ ਦੇਣ ਦੀ ਮੰਗ

  ਵਿਧਾਨ ਸਭਾ ਹਲਕਾ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਛੀਨੀਵਾਲ ਕਲਾਂ ਵਿਖੇ ਅਧਿਕਾਰਤ ਸਰਪੰਚ ਗੁਰਮੀਤ ਸਿੰਘ ਛੀਨੀਵਾਲ ਕਲਾਂ ਦੀ ਅਗਵਾਈ ਹੇਠ ਸਮੂਹ ਗ੍ਰਾਮ ਪੰਚਾਇਤ ਅਤੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵੱਲੋਂ ਮਨਰੇਗਾ ਮਜ਼ਦੂਰਾਂ ਨੂੰ ਲੋੜ ਅਨੁਸਾਰ ਕੰਮ ਨਾ ਮਿਲਣ ਦੇ ਰੋਸ
ਛੀਨੀਵਾਲ ਕਲਾਂ ਦੇ ਮਨਰੇਗਾ ਮਜ਼ਦੂਰਾਂ ਨੂੰ ਕੰਮ ਨਾ ਮਿਲਣ ’ਤੇ ਸਰਕਾਰ ਖ਼ਿਲਾਫ਼ ਰੋਸ, ਪੰਚਾਇਤ ਤੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵੱਲੋਂ ਨਿਰਵਿਘਨ ਕੰਮ ਦੇਣ ਦੀ ਮੰਗ
[responsivevoice_button voice="Hindi Male"]

ਬਰਨਾਲਾ ਬਿਊਰੋ

          ਵਿਧਾਨ ਸਭਾ ਹਲਕਾ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਛੀਨੀਵਾਲ ਕਲਾਂ ਵਿਖੇ ਅਧਿਕਾਰਤ ਸਰਪੰਚ ਗੁਰਮੀਤ ਸਿੰਘ ਛੀਨੀਵਾਲ ਕਲਾਂ ਦੀ ਅਗਵਾਈ ਹੇਠ ਸਮੂਹ ਗ੍ਰਾਮ ਪੰਚਾਇਤ ਅਤੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵੱਲੋਂ ਮਨਰੇਗਾ ਮਜ਼ਦੂਰਾਂ ਨੂੰ ਲੋੜ ਅਨੁਸਾਰ ਕੰਮ ਨਾ ਮਿਲਣ ਦੇ ਰੋਸ ਵਜੋਂ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਸੀਰਾ ਛੀਨੀਵਾਲ, ਅਧਿਕਾਰਤ ਸਰਪੰਚ ਗੁਰਮੀਤ ਸਿੰਘ ਛੀਨੀਵਾਲ ਅਤੇ ਮਜ਼ਦੂਰ ਆਗੂ ਪੰਚ ਏਕਮ ਸਿੰਘ ਨੇ ਕਿਹਾ ਕਿ ਇੱਕ ਪਾਸੇ ਸਰਕਾਰਾਂ ਮਜ਼ਦੂਰਾਂ ਨੂੰ ਰੁਜ਼ਗਾਰ ਦੇਣ ਦੇ ਵੱਡੇ-ਵੱਡੇ ਦਾਅਵੇ ਕਰਦੀਆਂ ਹਨ, ਜਦਕਿ ਦੂਜੇ ਪਾਸੇ ਪਿੰਡ ਛੀਨੀਵਾਲ ਕਲਾਂ ਵਿੱਚ ਮਨਰੇਗਾ ਮਜ਼ਦੂਰਾਂ ਨੂੰ ਲੋੜ ਅਨੁਸਾਰ ਕੰਮ ਨਾ ਮਿਲਣ ਕਾਰਨ ਉਨ੍ਹਾਂ ਨੂੰ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਮਹਿੰਗਾਈ ਦੇ ਇਸ ਦੌਰ ਵਿੱਚ ਮਜ਼ਦੂਰਾਂ ਲਈ ਆਪਣੇ ਪਰਿਵਾਰਾਂ ਅਤੇ ਬੱਚਿਆਂ ਦਾ ਪਾਲਣ-ਪੋਸ਼ਣ ਕਰਨਾ ਵੀ ਮੁਸ਼ਕਲ ਹੋ ਗਿਆ ਹੈ। ਆਗੂਆਂ ਨੇ ਦੱਸਿਆ ਕਿ ਪਿੰਡ ਵਿੱਚ ਮਨਰੇਗਾ ਸਕੀਮ ਤਹਿਤ ਕਰੀਬ ਪੰਜ ਸੌ ਮਜ਼ਦੂਰ ਕੰਮ ਕਰਨ ਵਾਲੇ ਹਨ, ਜਿਨ੍ਹਾਂ ਵਿੱਚੋਂ ਲਗਭਗ ਢਾਈ ਸੌ ਮਜ਼ਦੂਰ ਨਿਰਵਿਘਨ ਕੰਮ ਕਰਨ ਲਈ ਤਿਆਰ ਹਨ, ਪਰ ਮਹਿਕਮੇ ਵੱਲੋਂ ਸਿਰਫ਼ ਕੁਝ ਕੁ ਮਜ਼ਦੂਰਾਂ ਦੀ ਹੀ ਹਾਜ਼ਰੀ ਸੂਚੀ ਕੱਢ ਕੇ ਕੰਮ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਜ਼ਦੂਰਾਂ ਵੱਲੋਂ ਵਾਰ-ਵਾਰ ਸਬੰਧਤ ਅਧਿਕਾਰੀਆਂ ਕੋਲ ਆਪਣੀ ਸਮੱਸਿਆ ਰੱਖਣ ਦੇ ਬਾਵਜੂਦ ਸਾਰੇ ਮਜ਼ਦੂਰਾਂ ਨੂੰ ਹਾਜ਼ਰੀ ਸੂਚੀ ਜਾਰੀ ਕਰਕੇ ਕੰਮ ਮੁਹੱਈਆ ਨਹੀਂ ਕਰਵਾਇਆ ਜਾ ਰਿਹਾ। ਉਨ੍ਹਾਂ ਸਰਕਾਰ ਅਤੇ ਸਬੰਧਤ ਵਿਭਾਗ ਤੋਂ ਮੰਗ ਕੀਤੀ ਕਿ ਸਾਰੇ ਯੋਗ ਮਨਰੇਗਾ ਮਜ਼ਦੂਰਾਂ ਨੂੰ ਪਹਿਲ ਦੇ ਆਧਾਰ ‘ਤੇ ਹਾਜ਼ਰੀ ਸੂਚੀ ਜਾਰੀ ਕਰਕੇ ਨਿਰਵਿਘਨ ਕੰਮ ਦਿੱਤਾ ਜਾਵੇ, ਮਜ਼ਦੂਰਾਂ ਦੀ ਦਿਹਾੜੀ ਵਿੱਚ ਵਾਧਾ ਕੀਤਾ ਜਾਵੇ ਅਤੇ ਪਹਿਲਾਂ ਕੀਤੇ ਗਏ ਕੰਮਾਂ ਦੀਆਂ ਬਕਾਇਆ ਅਦਾਇਗੀਆਂ ਤੁਰੰਤ ਜਾਰੀ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਮਜ਼ਦੂਰਾਂ ਨੂੰ ਪੂਰਾ ਰੁਜ਼ਗਾਰ ਦੇਣਾ ਸਰਕਾਰ ਦੀ ਜ਼ਿੰਮੇਵਾਰੀ ਹੈ ਅਤੇ ਇਸ ਮਾਮਲੇ ਨੂੰ ਹੋਰ ਲਟਕਾਇਆ ਨਹੀਂ ਜਾਣਾ ਚਾਹੀਦਾ। ਇਸ ਮੌਕੇ ਪੰਚ ਗੁਰਸੇਵਕ ਸਿੰਘ, ਸੰਦੀਪ ਕੌਰ, ਸਤਨਾਮ ਸਿੰਘ, ਸਾਬਕਾ ਪੰਚ ਰਾਜਾ ਸਿੰਘ, ਨਿਰਭੈ ਸਿੰਘ, ਮਜ਼ਦੂਰ ਆਗੂ ਪਰਮਜੀਤ ਸਿੰਘ, ਭੋਲਾ ਸਿੰਘ, ਦਰਸ਼ਨ ਸਿੰਘ, ਕਾਲਾ ਸਿੰਘ, ਚਰਨਜੀਤ ਕੌਰ, ਭਿੰਦਰ ਕੌਰ, ਬੇਅੰਤ ਕੌਰ, ਹਰਬੰਸ ਕੌਰ, ਨਿਰਮਲ ਸਿੰਘ, ਅਮਰਜੀਤ ਸਿੰਘ ਸਮੇਤ ਹੋਰ ਪੰਚਾਇਤ ਮੈਂਬਰ, ਮਜ਼ਦੂਰ ਅਤੇ ਪਿੰਡ ਵਾਸੀ ਹਾਜ਼ਰ ਸਨ। ਉਧਰ ਦੂਜੇ ਪਾਸੇ ਨਰੇਗਾ ਬਲਾਕ ਮਹਿਲ ਕਲਾਂ ਦੇ ਸਹਾਇਕ ਇੰਜੀਨੀਅਰ ਇੰਦਰਜੀਤ ਸਿੰਘ ਨੇ ਸੰਪਰਕ ਕਰਨ ‘ਤੇ ਕਿਹਾ ਕਿ ਪਹਿਲਾਂ ਮਨਰੇਗਾ ਕਰਮਚਾਰੀਆਂ ਦੀ ਹੜਤਾਲ ਚੱਲ ਰਹੀ ਸੀ ਜਿਸ ਕਰਕੇ ਇਹ ਸਮੱਸਿਆ ਆਈ ਸੀ ਪਰ ਹੁਣ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਨਵੀਂ ਯੋਜਨਾ ਤਹਿਤ ਸਾਰੇ ਮਜ਼ਦੂਰਾਂ ਨੂੰ ਪਹਿਲ ਦੇ ਆਧਾਰ ‘ਤੇ ਹਾਜ਼ਰੀ ਸੂਚੀ ਕੱਢ ਕੇ ਕੰਮ ਦਿੱਤਾ ਜਾਵੇਗਾ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਸੁਤੰਤਰਤਾ ਦਿਵਸ ‘ਤੇ ਪੰਜਾਬ ਪੁਲਿਸ ਦੇ 12 ਅਧਿਕਾਰੀਆਂ ਨੂੰ ਮਿਲਣਗੇ ਰਾਸ਼ਟਰਪਤੀ ਮੈਡਲ, 11 ਅਧਿਕਾਰੀਆਂ ਨੂੰ ਸ਼ਾਨਦਾਰ ਤੇ 1 ਨੂੰ ਵਿਲੱਖਣ ਸੇਵਾ ਲਈ ਕੀਤਾ ਜਾਵੇਗਾ ਸਨਮਾਨਿਤ

0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 8 5 3 3
Users Today : 12
Users Yesterday : 29
Users Last 7 days : 169

ਰਾਸ਼ੀਫਲ