Home » ਪ੍ਰਮੁੱਖ ਖ਼ਬਰਾਂ » ਪੰਜਾਬ ਕੈਬਨਿਟ ਨੇ ਸਿੱਖਿਆ ਵਿਭਾਗ ‘ਚ ਭਰਤੀਆਂ ਬਾਰੇ ਲਿਆ ਵੱਡਾ ਫੈਸਲਾ… ਪੈਨਸ਼ਨ ਨਿਯਮਾਂ ‘ਚ ਕੀਤੀ ਸੋਧ 1158 ਸਹਾਇਕ ਪ੍ਰੋਫੈਸਰਾਂ ਦੀ ਭਰਤੀ ਬਾਰੇ ਪੰਜਾਬ ਕੈਬਨਿਟ ਨੇ ਵੱਡਾ ਫੈਸਲਾ ਲੈਂਦਿਆਂ ਹੋਇਆਂ ਕਈ ਵੱਡੀਆਂ ਸੋਧਾਂ ਕੀਤੀਆ

ਪੰਜਾਬ ਕੈਬਨਿਟ ਨੇ ਸਿੱਖਿਆ ਵਿਭਾਗ ‘ਚ ਭਰਤੀਆਂ ਬਾਰੇ ਲਿਆ ਵੱਡਾ ਫੈਸਲਾ… ਪੈਨਸ਼ਨ ਨਿਯਮਾਂ ‘ਚ ਕੀਤੀ ਸੋਧ 1158 ਸਹਾਇਕ ਪ੍ਰੋਫੈਸਰਾਂ ਦੀ ਭਰਤੀ ਬਾਰੇ ਪੰਜਾਬ ਕੈਬਨਿਟ ਨੇ ਵੱਡਾ ਫੈਸਲਾ ਲੈਂਦਿਆਂ ਹੋਇਆਂ ਕਈ ਵੱਡੀਆਂ ਸੋਧਾਂ ਕੀਤੀਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਹੋਈ ਕੈਬਨਿਟ ਮੀਟਿੰਗ ਵਿੱਚ ਪੰਜਾਬ ਦੇ ਨੌਜਵਾਨਾਂ, ਖਿਡਾਰੀਆਂ ਅਤੇ ਮੁਲਾਜ਼ਮਾਂ ਲਈ ਕਈ ਅਹਿਮ ਫੈਸਲਿਆਂ 'ਤੇ ਮੋਹਰ ਲਗਾਈ ਗਈ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਸ ਨੇ ਪ੍ਰੈੱਸ ਕਾਨਫਰੰਸ ਦੌਰਾਨ ਇਨ੍ਹਾਂ ਫੈਸਲਿਆਂ ਦੀ ਜਾਣਕਾਰੀ ਸਾਂਝੀ ਕੀਤੀ। 1158 ਸਹਾਇਕ ਪ੍ਰੋਫੈਸਰਾਂ ਦੀ ਭਰਤੀ ਬਾਰੇ ਪੰਜਾਬ ਕੈਬਨਿਟ
ਪੰਜਾਬ ਕੈਬਨਿਟ ਨੇ ਸਿੱਖਿਆ ਵਿਭਾਗ 'ਚ ਭਰਤੀਆਂ ਬਾਰੇ ਲਿਆ ਵੱਡਾ ਫੈਸਲਾ... ਪੈਨਸ਼ਨ ਨਿਯਮਾਂ 'ਚ ਕੀਤੀ ਸੋਧ 1158 ਸਹਾਇਕ ਪ੍ਰੋਫੈਸਰਾਂ ਦੀ ਭਰਤੀ ਬਾਰੇ ਪੰਜਾਬ ਕੈਬਨਿਟ ਨੇ ਵੱਡਾ ਫੈਸਲਾ ਲੈਂਦਿਆਂ ਹੋਇਆਂ ਕਈ ਵੱਡੀਆਂ ਸੋਧਾਂ ਕੀਤੀਆ
[responsivevoice_button voice="Hindi Male"]

ਪੰਜਾਬ ਦੇ ਖਿਡਾਰੀਆਂ ਲਈ 3% ਨੌਕਰੀ ਕੋਟਾ, ਪੈਨਸ਼ਨ ਨਿਯਮਾਂ ਵਿੱਚ ਸੋਧ ਅਤੇ ਫਾਰਮਾਸਿਸਟਾਂ ਨੂੰ ਵੱਡੀ ਰਾਹਤ

ਪੰਜਾਬ ਨੈੱਟਵਰਕ

ਬਰਨਾਲਾ ਬਿਊਰੋ 9ਮਾਰਚ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਹੋਈ ਕੈਬਨਿਟ ਮੀਟਿੰਗ ਵਿੱਚ ਪੰਜਾਬ ਦੇ ਨੌਜਵਾਨਾਂ, ਖਿਡਾਰੀਆਂ ਅਤੇ ਮੁਲਾਜ਼ਮਾਂ ਲਈ ਕਈ ਅਹਿਮ ਫੈਸਲਿਆਂ ‘ਤੇ ਮੋਹਰ ਲਗਾਈ ਗਈ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਸ ਨੇ ਪ੍ਰੈੱਸ ਕਾਨਫਰੰਸ ਦੌਰਾਨ ਇਨ੍ਹਾਂ ਫੈਸਲਿਆਂ ਦੀ ਜਾਣਕਾਰੀ ਸਾਂਝੀ ਕੀਤੀ।

1158 ਸਹਾਇਕ ਪ੍ਰੋਫੈਸਰਾਂ ਦੀ ਭਰਤੀ ਬਾਰੇ ਪੰਜਾਬ ਕੈਬਨਿਟ ਨੇ ਵੱਡਾ ਫੈਸਲਾ ਲੈਂਦਿਆਂ ਹੋਇਆਂ ਕਈ ਵੱਡੀਆਂ ਸੋਧਾਂ ਕੀਤੀਆਂ ਹਨ। ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ, ਕਾਂਗਰਸ ਸਰਕਾਰ ਵੇਲੇ ਰੁਕੀ ਇਸ ਭਰਤੀ ਨੂੰ ਦੁਬਾਰਾ ਬਹਾਲ ਕੀਤਾ ਗਿਆ ਹੈ ਅਤੇ ਉਮੀਦਵਾਰਾਂ ਨੂੰ ਉਮਰ ਦੀ ਹੱਦ ਵਿੱਚ 37 ਤੋਂ 45 ਸਾਲ ਤੱਕ ਦੀ ਛੋਟ ਦਿੱਤੀ ਗਈ ਹੈ।

ਇਸ ਦੇ ਨਾਲ ਹੀ ਸ੍ਰੀ ਗੁਰੂ ਤੇਗ ਬਹਾਦਰ ਵਿਸ਼ਵ ਪੱਧਰੀ ਯੂਨੀਵਰਸਿਟੀ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ `ਤੇ ਬਣਾਈ ਜਾਵੇਗੀ। ਗੁਰੂ ਸਾਹਿਬ ਦੇ ਨਾਮ ‘ਤੇ ਇੱਕ ਅਤਿ-ਆਧੁਨਿਕ ਯੂਨੀਵਰਸਿਟੀ ਸਥਾਪਿਤ ਕਰਨ ਨੂੰ ਮਨਜੂਰੀ ਦਿੱਤੀ ਗਈ ਹੈ।

ਸਕੂਲ ਪਲਾਟਾਂ ਦੀ ਅਲੋਟਮੈਂਟ

ਚੀਮਾ ਨੇ ਕਿਹਾ ਕਿ, ਮੁਹਾਲੀ (ਗਮਾਡਾ) ਖੇਤਰ ਵਿੱਚ ਸਕੂਲਾਂ ਲਈ ਪਲਾਟਾਂ ਦੀ ‘ਈ-ਆਕਸ਼ਨ’ ਦੀ ਜਗ੍ਹਾ ਹੁਣ ਰਿਜ਼ਰਵ ਪ੍ਰਾਈਸ ‘ਤੇ ਅਲੋਟਮੈਂਟ ਹੋਵੇਗੀ ਤਾਂ ਜੋ ਸਸਤੀ ਸਿੱਖਿਆ ਦੇ ਰਾਹ ਖੁੱਲ੍ਹ ਸਕਣ।

ਪੈਨਸ਼ਨ ਨਿਯਮਾਂ ਵਿੱਚ ਬਦਲਾਅ

ਚੀਮਾ ਨੇ ਦੱਸਿਆ ਕਿ, ਪੈਨਸ਼ਨ ਨਿਯਮਾਂ ਵਿੱਚ ਵੀ ਸਾਡੀ ਸਰਕਾਰ ਨੇ ਵੱਡੀ ਸੋਧ ਕੀਤੀ ਹੈ। ਉਨ੍ਹਾਂ ਕਿਹਾ ਕਿ, ਜੇਕਰ ਕਿਸੇ ਅਣਵਿਆਹੇ (Unmarried) ਸਰਕਾਰੀ ਮੁਲਾਜਮ ਦੀ ਮੌਤ ਹੋ ਜਾਂਦੀ ਹੈ, ਤਾਂ ਉਸ ‘ਤੇ ਨਿਰਭਰ ਅਪਾਹਜ ਭੈਣ ਜਾਂ ਭਰਾ ਨੂੰ ਵੀ ਫੈਮਿਲੀ ਪੈਨਸ਼ਨ ਮਿਲ ਸਕੇਗੀ। ਪਹਿਲਾਂ ਇਹ ਸਹੂਲਤ ਨਹੀਂ ਸੀ।

ਇਸ ਤੋਂ ਇਲਾਵਾ ਕੈਬਨਿਟ ਨੇ ਨੈਸ਼ਨਲ ਮੈਡੀਕਲ ਕੌਂਸਲ ਦੇ ਨਿਯਮਾਂ (ਦੋ ਕਾਲਜਾਂ ਵਿਚਕਾਰ 15 ਕਿਲੋਮੀਟਰ ਦੀ ਦੂਰੀ) ਕਾਰਨ ਇੱਕ ਸਾਈਟ ਨੂੰ ਹੁਣ ‘ਮਿਕਸ ਲੈਂਡ ਯੂਜ਼’ (ਕਮਰਸ਼ੀਅਲ) ਵਿੱਚ ਬਦਲ ਦਿੱਤਾ ਗਿਆ ਹੈ ਤਾਂ ਜੋ ਮੈਡੀਕਲ ਕਾਲਜ ਦਾ ਕੰਮ ਜਲਦ ਸ਼ੁਰੂ ਹੋ ਸਕੇ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦੱਸਿਆ ਗਿਆ ਕਿ, ਪੰਜਾਬ ਸਰਕਾਰ ਨੇ ਖਿਡਾਰੀਆਂ ਲਈ ਭਰਤੀ ਅਤੇ ਸਿੱਖਿਆ ਸੰਸਥਾਵਾਂ ਵਿੱਚ 3 ਫੀਸਦੀ ਕੋਟਾ ਰਾਖਵਾਂ ਰੱਖਣ ਦਾ ਵੱਡਾ ਫੈਸਲਾ ਲਿਆ ਹੈ। ਗ੍ਰੇਡੇਸ਼ਨ ਪਾਲਿਸੀ ਵਿੱਚ ਸੁਧਾਰ ਤਹਿਤ ਹੁਣ ਗ੍ਰੇਡ ਏ, ਬੀ, ਸੀ ਅਤੇ ਡੀ ਦੇ ਅਧਾਰ ‘ਤੇ ਵੱਖ-ਵੱਖ ਨੋਕਰੀਆਂ (ਗਰੁੱਪ ਏ ਤੋਂ ਡੀ) ਲਈ ਖਿਡਾਰੀ ਯੋਗ ਹੋਣਗੇ।

ਫਾਰਮਾਸਿਸਟਾਂ ਲਈ ਯੋਗਤਾ ਵਿੱਚ ਸੋਧ  

ਐਂਸ.ਬੀ.ਆਈ.  ਬੈਂਕ ਨੂੰ ਲੱਗੀ ਭਿਆਨਕ ਅੱਗ

 

ਪਿਛਲੀ ਸਰਕਾਰ ਦੇ 2016 ਦੇ ਨਿਯਮਾਂ ਨੂੰ ਬਦਲਦਿਆਂ ਹੁਣ ਡਿਪਲੋਮਾ ਹੋਲਡਰਾਂ ਨੂੰ ਵੀ ਫਾਰਮਾਸਿਸਟ ਦੀ ਭਰਤੀ ਲਈ ਯੋਗ ਕਰ ਦਿੱਤਾ ਗਿਆ ਹੈ। ਹੁਣ ਡਿਪਲੋਮਾ ਇਨ ਫਾਰਮੇਸੀ, ਬੈਚਲਰ ਆਫ ਫਾਰਮੇਸੀ ਅਤੇ ਫਾਰਮਾ-ਡੀ ਵਾਲੇ ਉਮੀਦਵਾਰ ਅਪਲਾਈ ਕਰ ਸਕਣਗੇ।

ਹੋਮਗਾਰਡ ਜਵਾਨਾਂ ਲਈ 1 ਕਰੋੜ ਦੀ ਸਨਮਾਨ ਰਾਸ਼ੀ

ਪੰਜਾਬ ਕੈਬਨਿਟ ਨੇ ਸ਼ਹੀਦ ਹੋਮਗਾਰਡ ਵਲੰਟੀਅਰ ਅਸ਼ੋਕ ਕੁਮਾਰ (ਗੁਰਦਾਸਪੁਰ) ਦੇ ਪਰਿਵਾਰ ਨੂੰ ਪੰਜਾਬ ਪੁਲਿਸ ਦੀ ਤਰਜ ‘ਤੇ 1 ਕਰੋੜ ਰੁਪਏ ਦੀ ਐਕਸ-ਗ੍ਰੇਸੀਆ ਗ੍ਰਾਂਟ ਦੇਣ ਨੂੰ ਪ੍ਰਵਾਨਗੀ ਦਿੱਤੀ ਹੈ।

ਪੰਜਾਬ ਕੁਸਰ ਅਤੇ ਮਾਈਨਿੰਗ ਨਿਯਮਾਂ ਨਾਲ ਸਬੰਧਤ ਬਿੱਲ ਵਿਧਾਨ ਸਭਾ ਵਿੱਚ ਪੇਸ਼ ਕਰਨ ਨੂੰ ਹਰੀ ਝੰਡੀ ਦੇ ਦਿੱਤੀ ਗਈ ਹੈ। ਇਸ ਤੋਂ ਇਲਾਵਾ ਪੰਜਾਬ ਪ੍ਰਿਜ਼ਨਜ਼ ਬਿੱਲ 2026’ ਨੂੰ ਮਾਨਤਾ ਦਿੱਤੀ ਗਈ ਹੈ ਤਾਂ ਜੋ ਜੇਲ੍ਹਾਂ ਦੇ ਪ੍ਰਬੰਧ ਨੂੰ ਵਧੇਰੇ ਪਾਰਦਰਸੀ ਬਣਾਇਆ ਜਾ ਸਕੇ।

ਹੋਰ ਤਾਜ਼ਾਂ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ

ਝੂਠੀ ਸ਼ੋਹਰਤ ਅਤੇ ਪੁਲਿਸ ਸੁਰੱਖਿਆ ਦੀ ਭੁੱਖ ਨੇ ਭੱਠਾ ਮਾਲਕ ਨੂੰ ਪਹੁੰਚਾਇਆ ਜੇਲ੍ਹ
0 0 votes
Article Rating
Subscribe
Notify of
guest
0 Comments
Oldest
Newest Most Voted
Inline Feedbacks
View all comments
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 1 8 7 1
Users Today : 2
Users Yesterday : 9
Users Last 7 days : 236

ਰਾਸ਼ੀਫਲ