Home » ਪ੍ਰਮੁੱਖ ਖ਼ਬਰਾਂ » ਪੰਜਾਬ ਸਰਕਾਰ ਅਤੇ ਉਪ – ਕੁਲਪਤੀ ਆਪਣੇ ਵਾਅਦੇ ਤੋਂ ਮੁੱਕਰੇ – ਵੈਟਨਰੀ ਇੰਟਰਨਸ਼ਿਪ ਭੱਤੇ ਵਿੱਚ ਵਾਧਾ ਨਹੀਂ ਕੀਤਾ ਗਿਆ ਲਾਗੂ

ਪੰਜਾਬ ਸਰਕਾਰ ਅਤੇ ਉਪ – ਕੁਲਪਤੀ ਆਪਣੇ ਵਾਅਦੇ ਤੋਂ ਮੁੱਕਰੇ – ਵੈਟਨਰੀ ਇੰਟਰਨਸ਼ਿਪ ਭੱਤੇ ਵਿੱਚ ਵਾਧਾ ਨਹੀਂ ਕੀਤਾ ਗਿਆ ਲਾਗੂ

ਲੁਧਿਆਣਾ, ਪੰਜਾਬ: ਵੈਟਨਰੀ ਸਟੂਡੈਂਟਸ ਯੂਨੀਅਨ ਨੇ ਦੋਸ਼ ਲਗਾਇਆ ਹੈ ਕਿ ਵੈਟਨਰੀ ਯੂਨੀਵਰਸਿਟੀ, ਲੁਧਿਆਣਾ ਵਿੱਚ ਬੀ.ਵੀ.ਐਸ.ਸੀ ਅਤੇ ਏ.ਐਚ ਦੇ ਇੰਟਰਨਸ਼ਿਪ ਕਰ ਰਹੇ ਵਿਦਿਆਰਥੀਆਂ ਨੂੰ ਸਰਕਾਰ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਕੀਤੇ ਵਾਅਦੇ ਦੇ ਬਾਵਜੂਦ ਅਜੇ ਤੱਕ ਵਧਾਇਆ ਗਿਆ ਸਟਾਈਪੈਂਡ ਨਹੀਂ ਮਿਲਿਆ।
ਪੰਜਾਬ ਸਰਕਾਰ ਅਤੇ ਉਪ - ਕੁਲਪਤੀ ਆਪਣੇ ਵਾਅਦੇ ਤੋਂ ਮੁੱਕਰੇ - ਵੈਟਨਰੀ ਇੰਟਰਨਸ਼ਿਪ ਭੱਤੇ ਵਿੱਚ ਵਾਧਾ ਨਹੀਂ ਕੀਤਾ ਗਿਆ ਲਾਗੂ
[responsivevoice_button voice="Hindi Male"]

ਬਰਨਾਲਾ ਬਿਊਰੋ 26 ਮਾਰਚ

              ਲੁਧਿਆਣਾ, ਪੰਜਾਬ: ਵੈਟਨਰੀ ਸਟੂਡੈਂਟਸ ਯੂਨੀਅਨ ਨੇ ਦੋਸ਼ ਲਗਾਇਆ ਹੈ ਕਿ ਵੈਟਨਰੀ ਯੂਨੀਵਰਸਿਟੀ, ਲੁਧਿਆਣਾ ਵਿੱਚ ਬੀ.ਵੀ.ਐਸ.ਸੀ ਅਤੇ ਏ.ਐਚ ਦੇ ਇੰਟਰਨਸ਼ਿਪ ਕਰ ਰਹੇ ਵਿਦਿਆਰਥੀਆਂ ਨੂੰ ਸਰਕਾਰ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਕੀਤੇ ਵਾਅਦੇ ਦੇ ਬਾਵਜੂਦ ਅਜੇ ਤੱਕ ਵਧਾਇਆ ਗਿਆ ਸਟਾਈਪੈਂਡ ਨਹੀਂ ਮਿਲਿਆ।

ਵਿਦਿਆਰਥੀਆਂ ਦੇ ਅਨੁਸਾਰ, ਉਨ੍ਹਾਂ ਨੂੰ ਯਕੀਨ ਦਵਾਇਆ ਗਿਆ ਸੀ ਕਿ ਉਨ੍ਹਾਂ ਦਾ ਮਹੀਨਾਵਾਰ ਸਟਾਈਪੈਂਡ 15,000 ਤੋਂ ਵਧਾ ਕੇ 22,000 ਕੀਤਾ ਜਾਵੇਗਾ। ਇਹ ਭਰੋਸਾ ਕਈ ਮੀਟਿੰਗਾਂ ਹੋਣ ਤੋਂ ਬਾਅਦ ਦਿੱਤਾ ਗਿਆ ਸੀ, ਜਿਨ੍ਹਾਂ ਵਿੱਚ ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ , ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਅਮਨ ਅਰੋੜਾ, ਪ੍ਰਿੰਸੀਪਲ ਸਕੱਤਰ (ਪਸ਼ੂ ਪਾਲਣ) ਰਾਹੁਲ ਭੰਡਾਰੀ ਅਤੇ ਯੂਨੀਵਰਸਿਟੀ ਅਧਿਕਾਰੀ ਸ਼ਾਮਲ ਸਨ। ਇਹ ਭਰੋਸਾ ਇੰਟਰਨਾਂ ਵੱਲੋਂ ਕੀਤੇ 34 ਦਿਨਾਂ ਦੇ ਅਨਿਸ਼ਚਿਤਕਾਲੀਨ ਧਰਨੇ ਤੋਂ ਬਾਅਦ ਦਿੱਤਾ ਗਿਆ ਸੀ।

28 ਅਕਤੂਬਰ 2025 ਨੂੰ ਚੰਡੀਗੜ੍ਹ ਸਕੱਤਰੇਤ ਵਿਖੇ ਹੋਈ ਇੱਕ ਅਧਿਕਾਰਕ ਮੀਟਿੰਗ ਵਿੱਚ, ਵਿੱਤ ਮੰਤਰੀ ਹਰਪਾਲ ਚੀਮਾ, ਪ੍ਰਿੰਸੀਪਲ ਸਕੱਤਰ ( ਪਸ਼ੂ ਪਾਲਣ) ਰਾਹੁਲ ਭੰਡਾਰੀ ਅਤੇ ਉਪ – ਕੁਲਪਤੀ ਡਾ. ਜਤਿੰਦਰਪਾਲ ਸਿੰਘ ਗਿੱਲ ਨੇ ਸਟਾਈਪੈਂਡ ਨੂੰ 22,000 ਪ੍ਰਤੀ ਮਹੀਨਾ ਕਰਨ ਤੇ ਸਹਿਮਤੀ ਦਿੱਤੀ ਸੀ।

ਇਸ ਤੋਂ ਬਾਅਦ, ਪੰਜਾਬ ਦੇ ਵਿੱਤ ਵਿਭਾਗ ਨੇ 12 ਜਨਵਰੀ 2026 ਨੂੰ ਇਸ ਵਾਧੇ ਨੂੰ ਮਨਜ਼ੂਰੀ ਦਿੰਦੇ ਹੋਏ ਨੋਟੀਫਿਕੇਸ਼ਨ ਜਾਰੀ ਕੀਤਾ, ਜੋ 19 ਜਨਵਰੀ 2026 ਨੂੰ ਪਸ਼ੂ ਪਾਲਣ ਵਿਭਾਗ ਵੱਲੋਂ ਯੂਨੀਵਰਸਿਟੀ ਨੂੰ ਭੇਜਿਆ ਗਿਆ। ਇਸ ਵਾਧੇ ਦੀ ਘੋਸ਼ਣਾ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ 13 ਨਵੰਬਰ 2025 ਨੂੰ ਰਾਮਪੁਰਾ ਫੂਲ ਵਿੱਚ ਹੋਏ ਪਸ਼ੂ ਪਾਲਣ ਮੇਲੇ ਦੌਰਾਨ ਵੀ ਕੀਤੀ ਗਈ ਸੀ। ਉਪ – ਕੁਲਪਤੀ ਡਾ. ਗਿੱਲ ਨੇ ਵੀ ਵਿਦਿਆਰਥੀਆਂ ਸਾਹਮਣੇ ਐਲਾਨ ਕੀਤਾ ਸੀ ਕਿ ਨਵਾਂ ਸਟਾਈਪੈਂਡ ਜਨਵਰੀ 2026 ਤੋਂ ਲਾਗੂ ਕੀਤਾ ਜਾਵੇਗਾ।

ਹਾਲਾਂਕਿ, ਇਨ੍ਹਾਂ ਸਾਰੇ ਭਰੋਸਿਆਂ ਅਤੇ ਅਧਿਕਾਰਕ ਸੰਚਾਰ ਦੇ ਬਾਵਜੂਦ, ਇੰਟਰਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਅਜੇ ਵੀ ਕੇਵਲ 15,000 ਪ੍ਰਤੀ ਮਹੀਨਾ ਹੀ ਮਿਲ ਰਿਹਾ ਹੈ ਅਤੇ ਵਧੇ ਹੋਏ ਸਟਾਈਪੈਂਡ ਦੀ ਕੋਈ ਕਾਰਵਾਈ ਲਾਗੂ ਨਹੀਂ ਹੋਈ। ਵਿਦਿਆਰਥੀਆਂ ਨੇ ਦੱਸਿਆ ਕਿ ਉਨ੍ਹਾਂ ਨੇ ਉਪ – ਕੁਲਪਤੀ, ਰਜਿਸਟਰਾਰ ਅਤੇ ਕੰਪਟਰੋਲਰ ਸਮੇਤ ਯੂਨੀਵਰਸਿਟੀ ਅਧਿਕਾਰੀਆਂ ਨਾਲ ਕਈ ਮੀਟਿੰਗਾਂ ਕੀਤੀਆਂ ਹਨ, ਪਰ ਉਨ੍ਹਾਂ ਨੂੰ ਸਿਰਫ ਮੌਖਿਕ ਭਰੋਸੇ ਹੀ ਮਿਲੇ ਹਨ।

ਵੈਟਨਰੀ ਸਟੂਡੈਂਟਸ ਯੂਨੀਅਨ ਨੇ ਇਸ ਦੇਰੀ ਦੀ ਕੜੀ ਨਿੰਦਾ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਵਿਦਿਆਰਥੀਆਂ ਨਾਲ਼ ਕੀਤੇ ਵਾਅਦੇ ਤੋਂ ਮੁੱਕਰ ਚੁੱਕੇ ਹਨ। ਯੂਨੀਅਨ ਨੇ ਤੁਰੰਤ ਮਨਜ਼ੂਰਸ਼ੁਦਾ ਸਟਾਈਪੈਂਡ ਲਾਗੂ ਕਰਨ ਅਤੇ ਬਕਾਇਆ ਰਕਮ ਜਾਰੀ ਕਰਨ ਦੀ ਮੰਗ ਕੀਤੀ ਹੈ ਅਤੇ ਚਿਤਾਵਨੀ ਵੀ ਦਿੱਤੀ ਹੈ ਕਿ ਅਜਿਹਾ ਨਾ ਕਰਨ ਤੇ ਆਉਣ ਵਾਲੇ ਦਿਨਾਂ ਵਿੱਚ ਉਨ੍ਹਾਂ ਦੁਆਰਾ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ।

ਹੋਰ ਤਾਜ਼ਾਂ ਖਬਰਾਂ ਲਈ ਕਲਿੱਕ ਕਰੋ।

ਕਿਸਾਨ ਜਥੇਬੰਦੀਆਂ ਨੇ ਇੱਕਜੁੱਟ ਹੋ ਕੇ ਰੋਕੀ ਮਜ਼ਦੂਰ ਦੇ ਘਰ ਦੀ ਕੁਰਕੀ
0 0 votes
Article Rating
Subscribe
Notify of
guest
0 Comments
Oldest
Newest Most Voted
Inline Feedbacks
View all comments
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 1 8 6 5
Users Today : 5
Users Yesterday : 26
Users Last 7 days : 230

ਰਾਸ਼ੀਫਲ