ਬਰਨਾਲਾ ਬਿਊਰੋ
ਉੱਚ ਮਿਆਰੀ ਹੁਨਰ ਵਿਕਾਸ ਰਾਹੀਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਸ਼ਕਤ ਬਣਾਉਣ ਲਈ ਪੰਜਾਬ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਐਲਾਨ ਕੀਤਾ ਕਿ ਯੋਗ ਅਨੁਸੂਚਿਤ ਜਾਤੀ ਦੇ ਗ੍ਰੈਜੂਏਟ ਲੜਕੇ ਅਤੇ ਲੜਕੀਆਂ ਲਈ ਇੱਕ ਸਾਲਾ ਮੁਫ਼ਤ ਸਟੈਨੋਗ੍ਰਾਫ਼ੀ ਸਿਖਲਾਈ ਪ੍ਰੋਗਰਾਮ ਸੈਸ਼ਨ ਦੋ ਹਜ਼ਾਰ ਛੱਬੀ-ਸਤਾਈ ਵਿੱਚ ਦਾਖਲੇ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਜਿਹੇ ਸਾਰਥਕ ਮੌਕੇ ਪ੍ਰਦਾਨ ਕਰ ਰਹੀ ਹੈ ਜੋ ਨੌਜਵਾਨਾਂ ਨੂੰ ਸਮੇਂ ਦੀ ਮੰਗ ਮੁਤਾਬਕ ਹੁਨਰਮੰਦ ਬਣਾਉਂਦੇ ਹਨ, ਉਨ੍ਹਾਂ ਦੀ ਰੋਜ਼ਗਾਰ ਸਮਰੱਥਾ ਵਧਾਉਂਦੇ ਹਨ ਅਤੇ ਉਨ੍ਹਾਂ ਨੂੰ ਆਤਮ-ਨਿਰਭਰ ਤੇ ਸਨਮਾਨਜਨਕ ਭਵਿੱਖ ਵੱਲ ਲੈ ਕੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਸਰਕਾਰ ਦੇ ਉਸ ਸੰਕਲਪ ਦਾ ਪ੍ਰਤੀਕ ਹੈ ਕਿ ਆਰਥਿਕ ਤੰਗੀ ਨੂੰ ਕਦੇ ਵੀ ਹੋਣਹਾਰ ਨੌਜਵਾਨਾਂ ਦੀਆਂ ਉਮੀਦਾਂ ਅਤੇ ਕਰੀਅਰ ਦੇ ਟੀਚਿਆਂ ਵਿੱਚ ਰੁਕਾਵਟ ਨਹੀਂ ਬਣਨ ਦਿੱਤਾ ਜਾਵੇਗਾ। ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕਰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਅਕਾਦਮਿਕ ਸੈਸ਼ਨ ਦੋ ਹਜ਼ਾਰ ਛੱਬੀ-ਸਤਾਈ ਲਈ ਇਸ ਇੱਕ ਸਾਲਾ ਮੁਫ਼ਤ ਸਿਖਲਾਈ ਪ੍ਰੋਗਰਾਮ ਅਧੀਨ ਕੁੱਲ ਅੱਸੀ ਸੀਟਾਂ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ, ਜਿਨ੍ਹਾਂ ਵਿੱਚ ਪੰਜਾਬੀ ਅਤੇ ਅੰਗਰੇਜ਼ੀ ਸਟੈਨੋਗ੍ਰਾਫ਼ੀ ਲਈ ਚਾਲੀ-ਚਾਲੀ ਸੀਟਾਂ ਸ਼ਾਮਲ ਹਨ। ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ ਵੀਹ ਅਗਸਤ ਦੋ ਹਜ਼ਾਰ ਛੱਬੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਪ੍ਰੋਗਰਾਮ ਸਟੈਨੋਗ੍ਰਾਫ਼ੀ ਦੇ ਨਾਲ-ਨਾਲ ਕੰਪਿਊਟਰ ਟਾਈਪਿੰਗ ਵਿੱਚ ਵੀ ਮੁਕੰਮਲ ਸਿਖਲਾਈ ਦਿੰਦਾ ਹੈ, ਜਿਸ ਨਾਲ ਸਿੱਖਿਆਰਥੀਆਂ ਨੂੰ ਸਰਕਾਰੀ ਅਤੇ ਨਿੱਜੀ ਦੋਵਾਂ ਖੇਤਰਾਂ ਵਿੱਚ ਨੌਕਰੀਆਂ ਪ੍ਰਾਪਤ ਕਰਨ ਵਿੱਚ ਵੱਡੀ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਅਨੁਸੂਚਿਤ ਜਾਤੀ ਦੇ ਨੌਜਵਾਨਾਂ ਨੂੰ ਆਪਣੇ ਪੈਰਾਂ ‘ਤੇ ਖੜ੍ਹੇ ਕਰਨ ਦੀ ਦਿਸ਼ਾ ਵਿੱਚ ਇੱਕ ਅਹਿਮ ਮੀਲ ਦਾ ਪੱਥਰ ਸਾਬਤ ਹੋਵੇਗਾ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਰਜ਼ੀਆਂ ਪ੍ਰਿੰਸੀਪਲ, ਅੰਬੇਡਕਰ ਇੰਸਟੀਚਿਊਟ, ਫੇਜ਼ ਤਿੰਨ ਬੀ-ਦੋ, ਐਸ ਏ ਐਸ ਨਗਰ ਮੋਹਾਲੀ ਵਿਖੇ ਵੀਹ ਅਗਸਤ ਦੋ ਹਜ਼ਾਰ ਛੱਬੀ ਨੂੰ ਜਾਂ ਉਸ ਤੋਂ ਪਹਿਲਾਂ ਜਮ੍ਹਾਂ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ। ਉਨ੍ਹਾਂ ਤਾਕੀਦ ਕੀਤੀ ਕਿ ਅਧੂਰੀਆਂ ਅਰਜ਼ੀਆਂ ਜਾਂ ਨਿਰਧਾਰਤ ਮਿਤੀ ਤੋਂ ਬਾਅਦ ਪ੍ਰਾਪਤ ਹੋਣ ਵਾਲੀਆਂ ਅਰਜ਼ੀਆਂ ‘ਤੇ ਵਿਚਾਰ ਨਹੀਂ ਕੀਤਾ ਜਾਵੇਗਾ। ਯੋਗਤਾ ਦੇ ਮਾਪਦੰਡਾਂ ਬਾਰੇ ਜਾਣਕਾਰੀ ਦਿੰਦਿਆਂ ਮੰਤਰੀ ਨੇ ਦੱਸਿਆ ਕਿ ਅਪਲਾਈ ਕਰਨ ਵਾਲਾ ਉਮੀਦਵਾਰ ਅਨੁਸੂਚਿਤ ਜਾਤੀ ਨਾਲ ਸਬੰਧਤ, ਪੰਜਾਬ ਦਾ ਸਥਾਈ ਨਾਗਰਿਕ ਅਤੇ ਗ੍ਰੈਜੂਏਟ ਹੋਣਾ ਚਾਹੀਦਾ ਹੈ। ਵੀਹ ਅਗਸਤ ਦੋ ਹਜ਼ਾਰ ਛੱਬੀ ਤੱਕ ਬਿਨੈਕਾਰ ਦੀ ਉਮਰ ਤੀਹ ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ, ਜਦੋਂ ਕਿ ਪਰਿਵਾਰਕ ਸਾਲਾਨਾ ਆਮਦਨ ਢਾਈ ਲੱਖ ਰੁਪਏ ਤੋਂ ਵੱਧ ਨਹੀਂ ਹੋਣੀ ਚਾਹੀਦੀ, ਜਿਸ ਲਈ ਸਮਰੱਥ ਅਧਿਕਾਰੀ ਦੁਆਰਾ ਜਾਰੀ ਕੀਤਾ ਗਿਆ ਵੈਧ ਆਮਦਨ ਸਰਟੀਫਿਕੇਟ ਲਾਜ਼ਮੀ ਹੈ। ਉਮੀਦਵਾਰਾਂ ਨੂੰ ਨਿਰਧਾਰਤ ਮਿਤੀ ਤੋਂ ਪਹਿਲਾਂ ਆਪਣੇ ਪੂਰੇ ਭਰੇ ਹੋਏ ਫਾਰਮ ਦੇ ਨਾਲ ਸਾਰੇ ਵਿਦਿਅਕ ਅਤੇ ਹੋਰ ਸਬੰਧਤ ਸਰਟੀਫਿਕੇਟਾਂ ਦੀਆਂ ਤਸਦੀਕਸ਼ੁਦਾ ਕਾਪੀਆਂ ਨੱਥੀ ਕਰਨੀਆਂ ਹੋਣਗੀਆਂ। ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਇੰਟਰਵਿਊ ਸਤਾਈ ਅਗਸਤ ਦੋ ਹਜ਼ਾਰ ਛੱਬੀ ਨੂੰ ਸਵੇਰੇ ਦਸ ਵਜੇ ਹੋਵੇਗੀ ਅਤੇ ਇਸ ਲਈ ਕੋਈ ਵੱਖਰੇ ਇੰਟਰਵਿਊ ਪੱਤਰ ਜਾਰੀ ਨਹੀਂ ਕੀਤੇ ਜਾਣਗੇ। ਉਮੀਦਵਾਰਾਂ ਲਈ ਨਿਰਧਾਰਤ ਸਟੈਨੋਗ੍ਰਾਫ਼ੀ ਪ੍ਰਬੀਨਤਾ ਪ੍ਰੀਖਿਆ ਪਾਸ ਕਰਨੀ ਜ਼ਰੂਰੀ ਹੋਵੇਗੀ, ਜਦੋਂ ਕਿ ਅੰਤਿਮ ਚੋਣ ਮੁਕੰਮਲ ਤੌਰ ‘ਤੇ ਮੈਰਿਟ ਅਤੇ ਨਿਰਧਾਰਤ ਦਾਖਲਾ ਪ੍ਰਕਿਰਿਆ ਦੇ ਆਧਾਰ ‘ਤੇ ਕੀਤੀ ਜਾਵੇਗੀ। ਮੰਤਰੀ ਨੇ ਅੱਗੇ ਦੱਸਿਆ ਕਿ ਚੁਣੇ ਗਏ ਸਿੱਖਿਆਰਥੀਆਂ ਨੂੰ ਪੰਦਰਾਂ ਸੌ ਰੁਪਏ ਮਹੀਨਾਵਾਰ ਵਜ਼ੀਫ਼ਾ, ਮੁਫ਼ਤ ਹੋਸਟਲ ਰਿਹਾਇਸ਼ ਅਤੇ ਹੋਰ ਸੰਸਥਾਗਤ ਸਹੂਲਤਾਂ ਮਿਲਣਗੀਆਂ, ਜਿਸ ਨਾਲ ਉਹ ਬਿਨਾਂ ਕਿਸੇ ਵਿੱਤੀ ਬੋਝ ਦੇ ਆਪਣਾ ਧਿਆਨ ਪੂਰੀ ਤਰ੍ਹਾਂ ਸਿਖਲਾਈ ‘ਤੇ ਕੇਂਦਰਿਤ ਕਰ ਸਕਣਗੇ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਫਾਰਮੇਸੀ ਪੇਪਰ ਲੀਕ ਮਾਮਲੇ ‘ਚ ਮੁੱਖ ਮੰਤਰੀ ਦੇ ਦਾਅਵੇ ਦਾ ਪਰਦਾਫਾਸ਼, ਹਰਸਿਮਰਤ ਬਾਦਲ ਨੇ ਪੁਲਿਸ ਰਿਪੋਰਟ ਕੀਤੀ ਜਨਤਕ









Users Today : 12
Users Yesterday : 29
Users Last 7 days : 169