Home » ਪ੍ਰਮੁੱਖ ਖ਼ਬਰਾਂ » ਧਰਮ ਪਰਿਵਰਤਨ ਰੋਕਣ ਲਈ ਪੰਜਾਬ ਸਰਕਾਰ ਤੁਰੰਤ ਕਾਨੂੰਨ ਲਿਆਵੇ: ਵਿਸ਼ਵ ਹਿੰਦੂ ਪਰਿਸ਼ਦ ਬਜਰੰਗ ਦਲ

ਧਰਮ ਪਰਿਵਰਤਨ ਰੋਕਣ ਲਈ ਪੰਜਾਬ ਸਰਕਾਰ ਤੁਰੰਤ ਕਾਨੂੰਨ ਲਿਆਵੇ: ਵਿਸ਼ਵ ਹਿੰਦੂ ਪਰਿਸ਼ਦ ਬਜਰੰਗ ਦਲ

    ਵਿਸ਼ਵ ਹਿੰਦੂ ਪਰਿਸ਼ਦ ਦੇ ਵਿਭਾਗ ਮੰਤਰੀ ਨੀਲਮਣੀ ਸਮਾਧੀਆ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਸੂਬੇ ’ਚ ਵਧ ਰਹੇ ਧਰਮ ਪਰਿਵਰਤਨ ਨੂੰ ਰੋਕਣ ਲਈ ਤੁਰੰਤ ਇਕ ਸਖ਼ਤ ਕਾਨੂੰਨ ਲਿਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲਾਲਚ ਦੇ ਕੇ ਜਾਂ ਬਿਮਾਰੀ ਠੀਕ ਕਰਨ ਦਾ ਬਹਾਨਾ ਬਣਾ ਕੇ ਕਿਸੇ ਵੀ ਵਿਅਕਤੀ ਨੂੰ ਮੋਹ-ਮਾਇਆ ’ਚ ਫਸਾ ਕੇ ਉਸ ਦਾ ਧਰਮ ਪਰਿਵਰਤਨ ਨਾ ਕਰਵਾਇਆ ਜਾਵੇ। ਅਜਿਹਾ ਕਾਨੂੰਨ ਲਿਆਉਣ ਨਾਲ ਹੀ ਪੰਜਾਬ ’ਚ ਧਰਮ ਪਰਿਵਰਤਨ ਨੂੰ ਰੋਕਿਆ ਜਾ ਸਕਦਾ ਹੈ।
ਧਰਮ ਪਰਿਵਰਤਨ ਰੋਕਣ ਲਈ ਪੰਜਾਬ ਸਰਕਾਰ ਤੁਰੰਤ ਕਾਨੂੰਨ ਲਿਆਵੇ: ਵਿਸ਼ਵ ਹਿੰਦੂ ਪਰਿਸ਼ਦ ਬਜਰੰਗ ਦਲ
[responsivevoice_button voice="Hindi Male"]

ਬਰਨਾਲਾ ਬਿਊਰੋ 16 ਮਾਰਚ

ਵਿਸ਼ਵ ਹਿੰਦੂ ਪਰਿਸ਼ਦ ਦੇ ਵਿਭਾਗ ਮੰਤਰੀ ਨੀਲਮਣੀ ਸਮਾਧੀਆ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਸੂਬੇ ’ਚ ਵਧ ਰਹੇ ਧਰਮ ਪਰਿਵਰਤਨ ਨੂੰ ਰੋਕਣ ਲਈ ਤੁਰੰਤ ਇਕ ਸਖ਼ਤ ਕਾਨੂੰਨ ਲਿਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲਾਲਚ ਦੇ ਕੇ ਜਾਂ ਬਿਮਾਰੀ ਠੀਕ ਕਰਨ ਦਾ ਬਹਾਨਾ ਬਣਾ ਕੇ ਕਿਸੇ ਵੀ ਵਿਅਕਤੀ ਨੂੰ ਮੋਹ-ਮਾਇਆ ’ਚ ਫਸਾ ਕੇ ਉਸ ਦਾ ਧਰਮ ਪਰਿਵਰਤਨ ਨਾ ਕਰਵਾਇਆ ਜਾਵੇ। ਅਜਿਹਾ ਕਾਨੂੰਨ ਲਿਆਉਣ ਨਾਲ ਹੀ ਪੰਜਾਬ ’ਚ ਧਰਮ ਪਰਿਵਰਤਨ ਨੂੰ ਰੋਕਿਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਭਾਰਤ ਦੇ 14 ਰਾਜਾਂ ’ਚ ਅਜਿਹੇ ਕਾਨੂੰਨ ਬਣੇ ਹੋਏ ਹਨ। ਜਿੱਥੇ ਲਾਲਚ ਦੇ ਕੇ ਧਰਮ ਪਰਿਵਰਤਨ ਕਰਵਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਂਦੀ ਹੈ। ਇਨ੍ਹਾਂ ’ਚ ਹਿਮਾਚਲ ਪ੍ਰਦੇਸ਼, ਉੱਤਰਾਖੰਡ, ਦਿੱਲੀ, ਉੱਤਰ ਪ੍ਰਦੇਸ਼, ਗੁਜਰਾਤ ਵਰਗੇ ਕਈ ਰਾਜ ਸ਼ਾਮਲ ਹਨ। ਪੰਜਾਬ ’ਚ ਵੀ ਅਜਿਹਾ ਕਾਨੂੰਨ ਬਣਨਾ ਚਾਹੀਦਾ ਹੈ ਕਿਉਂਕਿ ਪੰਜਾਬ ਗੁਰੂਆਂ ਤੇ ਰਿਸ਼ੀਆਂ ਦੀ ਧਰਤੀ ਹੈ। ਇੱਥੇ ਸਾਡੇ ਗੁਰੂਆਂ ਨੇ ਧਰਮ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ।

ਹੋਰ ਤਾਜ਼ਾਂ ਖਬਰਾਂ ਦੇਖਣ ਲਈ ਕਲਿੱਕ ਕਰੋ।

ਪਿੰਡ ਕਾਲੇਕੇ ਨੇੜੇ ਟਰੈਕਟਰ-ਟਰਾਲੀ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਗੰਭੀਰ ਜਖਮੀ

 

ਨੌਵੇਂ ਗੁਰੂ ਸ੍ਰੀ ਤੇਗ ਬਹਾਦਰ ਜੀ ਨੇ ਆਪਣਾ ਸੀਸ ਕਟਵਾਇਆ, ਦਸਵੇਂ ਗੁਰੂ ਸ੍ਰੀ ਗੋਬਿੰਦ ਸਿੰਘ ਜੀ ਨੇ ਆਪਣੇ ਪਰਿਵਾਰ ਤੇ ਸਾਹਿਬਜ਼ਾਦਿਆਂ ਸਣੇ ਧਰਮ ਲਈ ਕੁਰਬਾਨੀਆਂ ਦਿੱਤੀਆਂ। ਵੀਰ ਹਕੀਕਤ ਰਾਏ ਨੇ ਛੋਟੀ ਉਮਰ ’ਚ ਧਰਮ ਲਈ ਆਪਣੀ ਜਾਨ ਦਿੱਤੀ। ਨੀਲਮਣੀ ਸਮਾਧੀਆ ਨੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਅੱਜ ਪੰਜਾਬ ਦੀ ਧਰਤੀ ‘ਤੇ ਧਰਮ ਪਰਿਵਰਤਨ ਦਾ ਬੂਟਾ ਫਲ-ਫੁੱਲ ਰਿਹਾ ਹੈ। ਈਸਾਈ ਮਿਸ਼ਨਰੀਆਂ ਤੇ ਜਿਹਾਦੀ ਮਾਨਸਿਕਤਾ ਦੇ ਲੋਕ ਥਾਂ-ਥਾਂ ਧਰਮ ਪਰਿਵਰਤਨ ਕਰਵਾ ਰਹੇ ਹਨ। ਪੰਜਾਬ ਸਰਕਾਰ ਨੂੰ ਇਸ ਦੇ ਖ਼ਿਲਾਫ਼ ਕਾਨੂੰਨ ਲਿਆਉਣਾ ਚਾਹੀਦਾ ਹੈ ਤਾਂ ਜੋ ਪੰਜਾਬ ਦੀ ਪਵਿੱਤਰ ਧਰਤੀ ਰਿਸ਼ੀ-ਮੁਨੀਆਂ ਤੇ ਗੁਰੂਆਂ ਦੀ ਧਰਤੀ ਬਣੀ ਰਹੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਈ ਜ਼ਿਲ੍ਹੇ ਜਿਵੇਂ ਕਿ ਅਬੋਹਰ, ਫਾਜ਼ਿਲਕਾ, ਤਰਨਤਾਰਨ, ਗੁਰਦਾਸਪੁਰ, ਬਟਾਲਾ ਤੇ ਮਾਲਵਾ ਖੇਤਰ ਦੇ ਕਈ ਜ਼ਿਲ੍ਹੇ ਜਿਨ੍ਹਾਂ ’ਚ ਬਰਨਾਲਾ ਵੀ ਸ਼ਾਮਲ ਹੈ। ਧਰਮ ਪਰਿਵਰਤਨ ਦੀ ਚਪੇਟ ’ਚ ਆ ਚੁੱਕੇ ਹਨ। ਜੇਕਰ ਪੰਜਾਬ ’ਚ ਏਸ਼ੀਆ ਦਾ ਸਭ ਤੋਂ ਵੱਡਾ ਚਰਚ ਬਣ ਰਿਹਾ ਹੈ ਤਾਂ ਸਰਕਾਰ ਨੂੰ ਇਸ ‘ਤੇ ਤੁਰੰਤ ਕਾਨੂੰਨ ਲਿਆਉਣਾ ਚਾਹੀਦਾ ਹੈ। ਮੀਟਿੰਗ ’ਚ ਵਿਸ਼ਵ ਹਿੰਦੂ ਪਰਿਸ਼ਦ ਦੇ ਜ਼ਿਲ੍ਹਾ ਪ੍ਰਧਾਨ ਯਸ਼ਪਾਲ ਸ਼ਰਮਾ, ਜ਼ਿਲ੍ਹਾ ਮੰਤਰੀ ਪ੍ਰੇਮ ਕੁਮਾਰ, ਜ਼ਿਲ੍ਹਾ ਮੀਤ ਪ੍ਰਧਾਨ ਰਾਜੇਸ਼ ਚੀਮਾ, ਜ਼ਿਲ੍ਹਾ ਸਹਿ-ਮੰਤਰੀ ਤੇਜਿੰਦਰ ਪਿੰਟਾ, ਬਜਰੰਗ ਦਲ ਦੇ ਜ਼ਿਲ੍ਹਾ ਕੋਆਰਡੀਨੇਟਰ ਰਾਹੁਲ ਬਾਲੀ, ਜ਼ਿਲ੍ਹਾ ਸਹਿ-ਕੋਆਰਡੀਨੇਟਰ ਵਿਮਲ ਕੁਮਾਰ, ਵੈਭਵ ਦੂਬੇ, ਖ਼ਜ਼ਾਨਚੀ ਦੀਪਕ ਤੇ ਕਈ ਹੋਰ ਅਹੁਦੇਦਾਰ ਸ਼ਾਮਲ ਸਨ।

ਹੋਰ ਤਾਜ਼ਾਂ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ

ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਹਾਦਸਾਗ੍ਰਸਤ, 7 ਦੀ ਮੌਤ ਅਤੇ ਬਾਕੀ ਜ਼ਖਮੀ
0 0 votes
Article Rating
Subscribe
Notify of
guest
0 Comments
Oldest
Newest Most Voted
Inline Feedbacks
View all comments
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 1 8 6 9
Users Today : 9
Users Yesterday : 26
Users Last 7 days : 234

ਰਾਸ਼ੀਫਲ