ਕੇਂਦਰੀ ਬਿਊਰੋ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਸਤਿਕਾਰ ਲੋਂ ਸੂਬੇ ਦੇ ਨਿਵਾਸੀਆਂ ਲਈ ਲੋਕ ਹਿੱਤੂ ਸਰਕਾਰੀ ਸਕੀਮਾਂ ਨੂੰ ਲੈ ਕੇ ਇੱਕ ਬਹੁਤ ਹੀ ਮਹੱਤਵਪੂਰਨ ਅਤੇ ਵੱਡਾ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਅਨੁਸਾਰ ਜੇਕਰ ਸੂਬੇ ਦੀਆਂ ਔਰਤਾਂ ਨੂੰ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਮਹੀਨਾਵਾਰ ਭੱਤਾ ਅਤੇ ਪਰਿਵਾਰਾਂ ਨੂੰ ਦਸ ਲੱਖ ਰੁਪਏ ਤੱਕ ਦਾ ਮੁਫ਼ਤ ਡਾਕਟਰੀ ਇਲਾਜ ਚਾਹੀਦਾ ਹੈ, ਤਾਂ ਉਨ੍ਹਾਂ ਦਾ ਨਾਮ ਰਾਜ ਦੀ ਵੋਟਰ ਸੂਚੀ ਵਿੱਚ ਦਰਜ ਹੋਣਾ ਬਹੁਤ ਜ਼ਰੂਰੀ ਹੈ। ਸਰਕਾਰ ਨੇ ਬਿਲਕੁਲ ਸਪੱਸ਼ਟ ਕਰ ਦਿੱਤਾ ਹੈ ਕਿ ਜਿਨ੍ਹਾਂ ਲੋਕਾਂ ਦੇ ਨਾਮ ਵਿਸ਼ੇਸ਼ ਸਰਸਰੀ ਗਹਿਨ ਸੁਧਾਈ ਮੁਹਿੰਮ ਤੋਂ ਬਾਅਦ ਵੋਟਰ ਸੂਚੀ ਵਿੱਚ ਸ਼ਾਮਲ ਨਹੀਂ ਹੋਣਗੇ, ਉਨ੍ਹਾਂ ਨੂੰ ਇਨ੍ਹਾਂ ਪ੍ਰਮੁੱਖ ਸਰਕਾਰੀ ਯੋਜਨਾਵਾਂ ਦੇ ਲਾਭ ਤੋਂ ਵਾਂਝੇ ਰਹਿਣਾ ਪਵੇਗਾ। ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਜਨਰਲ ਸ਼੍ਰੇਣੀ ਦੀ ਅਠਾਰਾਂ ਸਾਲ ਜਾਂ ਇਸ ਤੋਂ ਵੱਧ ਉਮਰ ਦੀ ਹਰ ਔਰਤ ਨੂੰ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਅਤੇ ਅਨੁਸੂਚਿਤ ਜਾਤੀ ਸ਼੍ਰੇਣੀ ਦੀ ਹਰ ਔਰਤ ਨੂੰ ਪੰਦਰਾਂ ਸੌ ਰੁਪਏ ਪ੍ਰਤੀ ਮਹੀਨਾ ਦੀ ਵਿੱਤੀ ਸਹਾਇਤਾ ਰਾਸ਼ੀ ਪ੍ਰਦਾਨ ਕੀਤੀ ਜਾ ਰਹੀ ਹੈ। ਇਹ ਯੋਜਨਾ ਸੂਬੇ ਵਿੱਚ ਸਫ਼ਲਤਾਪੂਰਵਕ ਸ਼ੁਰੂ ਹੋ ਚੁੱਕੀ ਹੈ ਅਤੇ ਸ਼ੁਰੂਆਤੀ ਪੜਾਅ ਤਹਿਤ ਜੁਲਾਈ ਤੋਂ ਸਤੰਬਰ ਤੱਕ ਦੇ ਤਿੰਨ ਮਹੀਨਿਆਂ ਦੀ ਇਕੱਠੀ ਰਾਸ਼ੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾਵੇਗੀ। ਇਸ ਯੋਜਨਾ ਦਾ ਫਾਰਮ ਭਰਨ ਸਮੇਂ ਔਰਤਾਂ ਨੂੰ ਕੁਝ ਖ਼ਾਸ ਗੱਲਾਂ ਦਾ ਧਿਆਨ ਰੱਖਣਾ ਪਵੇਗਾ, ਜਿਸ ਤਹਿਤ ਬਿਨੈਕਾਰ ਦਾ ਮੋਬਾਈਲ ਨੰਬਰ ਉਸ ਦੇ ਆਧਾਰ ਕਾਰਡ ਅਤੇ ਨਿੱਜੀ ਬੈਂਕ ਖਾਤੇ ਨਾਲ ਲਿੰਕ ਹੋਣਾ ਲਾਜ਼ਮੀ ਹੈ ਕਿਉਂਕਿ ਬੈਂਕ ਵਿੱਚ ਸਾਂਝੇ ਖਾਤੇ ਨੂੰ ਇਸ ਸਕੀਮ ਲਈ ਮਾਨਤਾ ਨਹੀਂ ਦਿੱਤੀ ਜਾਵੇਗੀ। ਯੋਗ ਲਾਭਪਾਤਰੀ ਔਰਤਾਂ ਆਪਣੇ ਨਜ਼ਦੀਕੀ ਆਂਗਣਵਾੜੀ ਕੇਂਦਰ, ਸੇਵਾ ਕੇਂਦਰ, ਨਗਰ ਕੌਂਸਲ ਦਫ਼ਤਰ ਜਾਂ ਸਬੰਧਤ ਬਲਾਕ ਦਫ਼ਤਰ ਵਿਖੇ ਜਾ ਕੇ ਆਧਾਰ ਕਾਰਡ ਅਤੇ ਲੋੜੀਂਦੇ ਦਸਤਾਵੇਜ਼ਾਂ ਸਹਿਤ ਬਿਲਕੁਲ ਮੁਫ਼ਤ ਆਫ਼ਲਾਈਨ ਰਜਿਸਟ੍ਰੇਸ਼ਨ ਕਰਵਾ ਸਕਦੀਆਂ ਹਨ। ਸਰਕਾਰ ਨੇ ਇਹ ਵੀ ਸਾਫ਼ ਕੀਤਾ ਹੈ ਕਿ ਇਸ ਰਜਿਸਟ੍ਰੇਸ਼ਨ ਲਈ ਕੋਈ ਆਖਰੀ ਤਰੀਕ ਨਿਰਧਾਰਤ ਨਹੀਂ ਕੀਤੀ ਗਈ ਹੈ ਅਤੇ ਜਿਹੜੀਆਂ ਔਰਤਾਂ ਦੇਰੀ ਨਾਲ ਵੀ ਅਪਲਾਈ ਕਰਨਗੀਆਂ, ਉਨ੍ਹਾਂ ਨੂੰ ਵੀ ਸਫ਼ਲ ਪੜਤਾਲ ਤੋਂ ਬਾਅਦ ਪਹਿਲੀ ਜੁਲਾਈ ਤੋਂ ਹੀ ਲਾਗੂ ਸਤਿਕਾਰ ਰਾਸ਼ੀ ਦਾ ਪੂਰਾ ਲਾਹਾ ਦਿੱਤਾ ਜਾਵੇਗਾ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਪੰਜਾਬ ਕਾਂਗਰਸ ਦੇ ਬਾਗੀ ਧੜੇ ਅਤੇ ਕੇਂਦਰੀ ਇੰਚਾਰਜ ਵਿਚਕਾਰ ਦੋ ਘੰਟੇ ਚੱਲੀ ਅਹਿਮ ਮੀਟਿੰਗ; ਭੂਪੇਸ਼ ਬਘੇਲ ਵੱਲੋਂ ਹਾਈਕਮਾਂਡ ਨੂੰ ਰਿਪੋਰਟ ਸੌਂਪਣ ਅਤੇ ਜਿੱਤਣ ਵਾਲੇ ਉਮੀਦਵਾਰ ਨੂੰ ਹੀ ਟਿਕਟ ਦੇਣ ਦਾ ਵੱਡਾ ਬਿਆਨ









Users Today : 112
Users Yesterday : 96
Users Last 7 days : 657