Home » ਪੰਜਾਬ » ਪੰਜਾਬ ਹਰਿਆਣਾ ਹਾਈ ਕੋਰਟ ਦਾ ਫ਼ੈਸਲਾ ‘ਆਪ’ ਸਰਕਾਰ ਦੇ ਮੂੰਹ ‘ਤੇ ਕਰਾਰਾ ਥੱਪੜ: ਕੇਵਲ ਸਿੰਘ ਢਿੱਲੋਂ

ਪੰਜਾਬ ਹਰਿਆਣਾ ਹਾਈ ਕੋਰਟ ਦਾ ਫ਼ੈਸਲਾ ‘ਆਪ’ ਸਰਕਾਰ ਦੇ ਮੂੰਹ ‘ਤੇ ਕਰਾਰਾ ਥੱਪੜ: ਕੇਵਲ ਸਿੰਘ ਢਿੱਲੋਂ

 ਪੰਜਾਬ ਹਰਿਆਣਾ ਹਾਈ ਕੋਰਟ ਦੇ ਫ਼ੈਸਲੇ ਦਾ ਸਵਾਗਤ ਕਰਦੇ ਹੋਏ ਅਤੇ ਪੰਜਾਬ ਸਰਕਾਰ ਖ਼ਿਲਾਫ਼ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ।
[responsivevoice_button voice="Hindi Male"]

ਕੇਂਦਰੀ ਬਿਊਰੋ

                     ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਹਰਿਆਣਾ ਹਾਈ ਕੋਰਟ ਵੱਲੋਂ ਮਹਿੰਗਾਈ ਭੱਤੇ ਸਬੰਧੀ ਆਏ ਅਹਿਮ ਫ਼ੈਸਲੇ ਦਾ ਸਵਾਗਤ ਕਰਦਿਆਂ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ‘ਤੇ ਤਿੱਖਾ ਸ਼ਾਬਦਿਕ ਹਮਲਾ ਬੋਲਿਆ ਹੈ। ਢਿੱਲੋਂ ਨੇ ਕਿਹਾ ਕਿ ਅਦਾਲਤ ਵੱਲੋਂ ਸਰਕਾਰ ਨੂੰ 15 ਦਿਨਾਂ ਦੇ ਅੰਦਰ-ਅੰਦਰ ਮੁਲਾਜ਼ਮਾਂ ਦਾ ਰੋਕਿਆ ਹੋਇਆ ਮਹਿੰਗਾਈ ਭੱਤਾ ਜਾਰੀ ਕਰਨ ਦੇ ਦਿੱਤੇ ਹੁਕਮ ਸੂਬਾ ਸਰਕਾਰ ਦੇ ਮੂੰਹ ‘ਤੇ ਇੱਕ ਕਰਾਰਾ ਥੱਪੜ ਹਨ। ਇਹ ਫ਼ੈਸਲਾ ਸਾਬਤ ਕਰਦਾ ਹੈ ਕਿ ਮੌਜੂਦਾ ਸਰਕਾਰ ਲਗਾਤਾਰ ਮੁਲਾਜ਼ਮਾਂ ਦੇ ਬਣਦੇ ਹੱਕਾਂ ‘ਤੇ ਡਾਕਾ ਮਾਰਦੀ ਆ ਰਹੀ ਹੈ। ਉਨ੍ਹਾਂ ਦੋਹਰੇ ਚਰਿੱਤਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਮੁਲਾਜ਼ਮਾਂ ਨਾਲ ਵੱਡੇ-ਵੱਡੇ ਵਾਅਦੇ ਅਤੇ ਗਾਰੰਟੀਆਂ ਕੀਤੀਆਂ ਸਨ, ਪਰ ਸਰਕਾਰ ਬਣਨ ਤੋਂ ਬਾਅਦ ਮੁਲਾਜ਼ਮਾਂ ‘ਤੇ ਫੁੱਲਾਂ ਦੀ ਵਰਖਾ ਕਰਵਾ ਕੇ ਝੂਠੀ ਵਾਹ-ਵਾਹੀ ਖੱਟਣ ਵਾਲਿਆਂ ਨੇ ਅੱਜ ਉਨ੍ਹਾਂ ਦੇ ਰਾਹਾਂ ਵਿੱਚ ਕੰਡੇ ਵਿਛਾ ਦਿੱਤੇ ਹਨ। ਅੱਜ ਹਕੀਕਤ ਇਹ ਹੈ ਕਿ ਸਰਕਾਰ ਆਪਣੇ ਹੀ ਮੁਲਾਜ਼ਮਾਂ ਦਾ ਹੱਕ ਦਬਾ ਕੇ ਬੈਠੀ ਹੈ ਅਤੇ ਅਦਾਲਤਾਂ ਦੇ ਹੁਕਮਾਂ ਦੀ ਵੀ ਪਰਵਾਹ ਨਹੀਂ ਕਰ ਰਹੀ। ਕੇਂਦਰ ਅਤੇ ਪੰਜਾਬ ਸਰਕਾਰ ਦੀ ਤੁਲਨਾ ਕਰਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਆਪਣੇ ਮੁਲਾਜ਼ਮਾਂ ਨੂੰ 60 ਫੀਸਦੀ ਮਹਿੰਗਾਈ ਭੱਤਾ ਦੇ ਰਹੀ ਹੈ, ਜਦਕਿ ਪੰਜਾਬ ਸਰਕਾਰ 42 ਫੀਸਦੀ ਦੇਣ ਤੋਂ ਵੀ ਭੱਜ ਰਹੀ ਹੈ। ਇਹ ਅੰਕੜੇ ਸਾਫ਼ ਦਰਸਾਉਂਦੇ ਹਨ ਕਿ ਆਮ ਆਦਮੀ ਪਾਰਟੀ ਦੇ ਝੂਠੇ ਪ੍ਰਚਾਰ ਅਤੇ ਜ਼ਮੀਨੀ ਹਕੀਕਤ ਵਿੱਚ ਜ਼ਮੀਨ-ਅਸਮਾਨ ਦਾ ਫ਼ਰਕ ਹੈ। ਉਨ੍ਹਾਂ ਪੰਜਾਬ ਦੇ ਸਮੁੱਚੇ ਮੁਲਾਜ਼ਮ ਵਰਗ ਨੂੰ ਅਪੀਲ ਕੀਤੀ ਕਿ ਉਹ ਖੋਖਲੀਆਂ ਗਾਰੰਟੀਆਂ ਦਾ ਸੱਚ ਪਛਾਣਨ ਅਤੇ ਭਾਰਤੀ ਜਨਤਾ ਪਾਰਟੀ ਦਾ ਸਾਥ ਦੇਣ ਤਾਂ ਜੋ ਉਨ੍ਹਾਂ ਦੇ ਹੱਕਾਂ ਦੀ ਰਾਖੀ ਕੀਤੀ ਜਾ ਸਕੇ।

ਹੋਰ ਤਾਜ਼ਾ ਖਬਰਾਂ ਲਈ ਖੁੱਲੀਆਂ ਅੱਖਾਂ ਤੇ ਕਲਿੱਕ ਕਰੋ।

ਲੁਧਿਆਣਾ ‘ਚ ‘ਸਮਾਰਟ ਸਕੂਲ’ ਦੀ ਪੋਲ ਖੁੱਲ੍ਹੀ, ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਬਰਾਂਡੇ ‘ਚ ਬੈਠੇ ਬੱਚੇ ਦੇਖ ਕੇ ਸਿਸਟਮ ਨੂੰ ਕੀਤਾ ਨੰਗਾ

0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 8 5 3 3
Users Today : 12
Users Yesterday : 29
Users Last 7 days : 169

ਰਾਸ਼ੀਫਲ