ਕੇਂਦਰੀ ਬਿਊਰੋ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸੂਬੇ ਵਿੱਚ ਨਸ਼ਿਆਂ ਖ਼ਿਲਾਫ਼ ਵਿੱਢੀ ਗਈ ਫੈਸਲਾਕੁੰਨ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ 16 ਮਹੀਨੇ ਪੂਰੇ ਹੋਣ ‘ਤੇ ਪੰਜਾਬ ਪੁਲਿਸ ਨੇ ਇੱਕ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਵੱਲੋਂ ਪਹਿਲੀ ਮਾਰਚ 2025 ਤੋਂ ਲੈ ਕੇ ਹੁਣ ਤੱਕ ਰਾਜ ਭਰ ਵਿੱਚ 50,656 ਪਹਿਲੀ ਸੂਚਨਾ ਰਿਪੋਰਟਾਂ ਦਰਜ ਕਰਕੇ 70,871 ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਭੇਜਿਆ ਗਿਆ ਹੈ। ਡਾਇਰੈਕਟਰ ਜਨਰਲ ਆਫ਼ ਪੁਲਿਸ ਗੌਰਵ ਯਾਦਵ ਦੀ ਅਗਵਾਈ ਹੇਠ ਰਾਜ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਰੋਜ਼ਾਨਾ ਵਿਸ਼ੇਸ਼ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਇਸ ਸਬੰਧੀ ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ ਕਾਨੂੰਨ ਅਤੇ ਵਿਵਸਥਾ ਪ੍ਰਵੀਨ ਸਿਨਹਾ ਨੇ ਦੱਸਿਆ ਕਿ ਇਸ ਲੰਬੇ ਸਮੇਂ ਦੌਰਾਨ 3125 ਕਿਲੋਗ੍ਰਾਮ ਹੈਰੋਇਨ, 842 ਕਿਲੋਗ੍ਰਾਮ ਅਫ਼ੀਮ, 675 ਕੁਇੰਟਲ ਭੁੱਕੀ, 85 ਕਿਲੋਗ੍ਰਾਮ ਚਰਸ, 1022 ਕਿਲੋਗ੍ਰਾਮ ਗਾਂਜਾ, 58 ਕਿਲੋਗ੍ਰਾਮ ਆਈਸੀਸੀ, 59 ਲੱਖ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ ਸਮੇਤ 19.40 ਕਰੋੜ ਰੁਪਏ ਦੀ ਡਰੱਗ ਮਨੀ ਜ਼ਬਤ ਕੀਤੀ ਗਈ ਹੈ। ਮੁਹਿੰਮ ਦੇ 487ਵੇਂ ਦਿਨ, ਬੁੱਧਵਾਰ ਨੂੰ ਵੀ ਪੁਲਿਸ ਨੇ 87 ਹੋਰ ਤਸਕਰਾਂ ਨੂੰ 1.8 ਕਿਲੋਗ੍ਰਾਮ ਹੈਰੋਇਨ, 401 ਨਸ਼ੀਲੀਆਂ ਗੋਲੀਆਂ ਅਤੇ 11.12 ਲੱਖ ਰੁਪਏ ਦੀ ਨਸ਼ਾ ਕਮਾਈ ਸਮੇਤ ਗ੍ਰਿਫ਼ਤਾਰ ਕੀਤਾ ਹੈ। ਸਮਾਜਿਕ ਸੁਧਾਰ ਦੀ ਲੜੀ ਤਹਿਤ ਪੁਲਿਸ ਨੇ ਅੱਜ ਨੌਂ ਨੌਜਵਾਨਾਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ਵਿੱਚ ਇਲਾਜ ਕਰਵਾਉਣ ਲਈ ਸਹਿਮਤ ਵੀ ਕੀਤਾ। ਇਸ ਦੇ ਨਾਲ ਹੀ ਪੁਲਿਸ ਨੇ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 162ਵੇਂ ਦਿਨ 650 ਥਾਵਾਂ ‘ਤੇ ਛਾਪੇਮਾਰੀ ਕਰਕੇ 368 ਮਾੜੇ ਅਨਸਰਾਂ ਨੂੰ ਗ੍ਰਿਫ਼ਤਾਰ ਕੀਤਾ, 287 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਅਤੇ ਅੱਠ ਭਗੌੜੇ ਅਪਰਾਧੀ ਫੜੇ। ਆਮ ਲੋਕਾਂ ਦੀ ਸਹੂਲਤ ਲਈ ਇੱਕ ਵਿਸ਼ੇਸ਼ ਮਦਦ ਨੰਬਰ ਵੀ ਜਾਰੀ ਕੀਤਾ ਗਿਆ ਹੈ ਜਿਸ ‘ਤੇ ਗੁਪਤ ਰੂਪ ਵਿੱਚ ਅਪਰਾਧੀਆਂ ਦੀ ਸੂਚਨਾ ਦਿੱਤੀ ਜਾ ਸਕਦੀ ਹੈ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਮੁਕੇਰੀਆਂ ਵਿੱਚ ਕਾਂਗਰਸ ਨੂੰ ਲੱਗਾ ਵੱਡਾ ਝਟਕਾ, ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਕਈ ਸੀਨੀਅਰ ਆਗੂ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ









Users Today : 17
Users Yesterday : 92
Users Last 7 days : 644