ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪ੍ਰਮੁੱਖ ਖ਼ਬਰਾਂ » ਚਰਨਜੀਤ ਚੰਨੀ ਦੀ ਬਗਾਵਤ ਮਗਰੋਂ ਰਾਜਾ ਵੜਿੰਗ ਦਾ ਵੱਡਾ ਬਿਆਨ, ਅਨੁਸ਼ਾਸਨ ਭੰਗ ਕਰਨ ਵਾਲਿਆਂ ਖਿਲਾਫ ਕਾਰਵਾਈ ਦੀ ਦਿੱਤੀ ਚੇਤਾਵਨੀ

ਚਰਨਜੀਤ ਚੰਨੀ ਦੀ ਬਗਾਵਤ ਮਗਰੋਂ ਰਾਜਾ ਵੜਿੰਗ ਦਾ ਵੱਡਾ ਬਿਆਨ, ਅਨੁਸ਼ਾਸਨ ਭੰਗ ਕਰਨ ਵਾਲਿਆਂ ਖਿਲਾਫ ਕਾਰਵਾਈ ਦੀ ਦਿੱਤੀ ਚੇਤਾਵਨੀ

 ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ।

ਕੇਂਦਰੀ ਬਿਊਰੋ:

                 ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਚੱਲ ਰਹੀਆਂ ਤਿਆਰੀਆਂ ਦੇ ਦਰਮਿਆਨ ਪੰਜਾਬ ਕਾਂਗਰਸ ਦੇ ਅੰਦਰ ਨਿਯੁਕਤੀਆਂ ਅਤੇ ਚੋਣ ਕਮੇਟੀਆਂ ਦੇ ਗਠਨ ਨੂੰ ਲੈ ਕੇ ਚੱਲ ਰਿਹਾ ਵਿਵਾਦ ਹੁਣ ਖੁੱਲ੍ਹੇਆਮ ਧੜੇਬੰਦੀ ਵਿੱਚ ਬਦਲਦਾ ਨਜ਼ਰ ਆ ਰਿਹਾ ਹੈ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਨ੍ਹਾਂ ਦੇ ਸਮਰਥਕਾਂ ਵੱਲੋਂ ਸੂਬਾ ਲੀਡਰਸ਼ਿਪ ‘ਤੇ ਸਵਾਲ ਉਠਾਉਣ ਤੋਂ ਬਾਅਦ ਇਹ ਮਾਮਲਾ ਹੁਣ ਕਾਂਗਰਸ ਹਾਈ ਕਮਾਂਡ ਦੇ ਦਰਬਾਰ ਵਿੱਚ ਪਹੁੰਚ ਗਿਆ ਹੈ। ਪਾਰਟੀ ਸੂਤਰਾਂ ਅਨੁਸਾਰ ਸੀਨੀਅਰ ਲੀਡਰਸ਼ਿਪ ਪੱਧਰ ‘ਤੇ ਗੰਭੀਰ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ ਅਤੇ ਅਗਲੇ ਹਫ਼ਤੇ ਤੱਕ ਇਸ ਪੂਰੇ ਮੁੱਦੇ ‘ਤੇ ਕੋਈ ਅੰਤਿਮ ਫੈਸਲਾ ਆਉਣ ਦੀ ਪੂਰੀ ਉਮੀਦ ਜਤਾਈ ਜਾ ਰਹੀ ਹੈ। ਇਸ ਦੌਰਾਨ ਚੰਨੀ ਕੈਂਪ ਦੇ ਬਾਗੀ ਤੇਵਰਾਂ ’ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਇੱਕ ਬਹੁਤ ਵੱਡਾ ਬਿਆਨ ਸਾਹਮਣੇ ਆਇਆ ਹੈ। ਰਾਜਾ ਵੜਿੰਗ ਨੇ ਸਥਿਤੀ ਨੂੰ ਸੰਭਾਲਦਿਆਂ ਦਾਅਵਾ ਕੀਤਾ ਹੈ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਸਾਰੇ ਆਗੂ ਇਕੱਠੇ ਨਜ਼ਰ ਆਉਣਗੇ ਅਤੇ ਸਾਰਿਆਂ ਨੂੰ ਇੱਕ ਹੀ ਮੰਚ ’ਤੇ ਦੇਖਣ ਨੂੰ ਮਿਲੇਗਾ। ਉਨ੍ਹਾਂ ਨੇ ਸਾਫ਼ ਸ਼ਬਦਾਂ ਵਿੱਚ ਆਖਿਆ ਕਿ ਕਾਂਗਰਸ ਪਾਰਟੀ ਦੇ ਅੰਦਰ ਕਿਸੇ ਵੀ ਵਿਅਕਤੀ ਨੂੰ ਅਨੁਸ਼ਾਸਨ ਦੀ ਹੱਦ ਪਾਰ ਕਰਨ ਦੀ ਬਿਲਕੁਲ ਵੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਹਾਲਾਂਕਿ ਉਨ੍ਹਾਂ ਨੇ ਮਾਮਲੇ ਨੂੰ ਠੰਢਾ ਕਰਨ ਦੀ ਕੋਸ਼ਿਸ਼ ਕਰਦਿਆਂ ਇਹ ਵੀ ਕਿਹਾ ਕਿ ਚੰਨੀ ਸਾਬ੍ਹ ਜਾਂ ਕਿਸੇ ਵੀ ਹੋਰ ਆਗੂ ਨੇ ਅਜੇ ਤੱਕ ਕੋਈ ਅਜਿਹੀ ਗਲਤ ਗੱਲ ਨਹੀਂ ਕੀਤੀ ਹੈ। ਵੜਿੰਗ ਅਨੁਸਾਰ ਲੋਕਤੰਤਰ ਵਿੱਚ ਹਰ ਇੱਕ ਵਿਅਕਤੀ ਨੂੰ ਪਾਰਟੀ ਦੇ ਅੰਦਰ ਆਪਣਾ ਪੱਖ ਰੱਖਣ ਦਾ ਪੂਰਾ ਹੱਕ ਹੈ ਪਰ ਪਾਰਟੀ ਦਾ ਅਨੁਸ਼ਾਸਨ ਖਰਾਬ ਕਰਨ ਦਾ ਹੱਕ ਕਿਸੇ ਕੋਲ ਵੀ ਨਹੀਂ ਹੈ ਅਤੇ ਜੋ ਕੋਈ ਵੀ ਅਨੁਸ਼ਾਸਨ ਦੇ ਦਾਇਰੇ ਵਿੱਚ ਨਹੀਂ ਰਹੇਗਾ ਉਸ ਖਿਲਾਫ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਦੇ ਨਾਲ ਹੀ ਵਿਰੋਧੀਆਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਵੜਿੰਗ ਨੇ ਸਪੱਸ਼ਟ ਕੀਤਾ ਕਿ ਸੁਖਜਿੰਦਰ ਸਿੰਘ ਰੰਧਾਵਾ ਨੇ ਆਪਣੀ ਚਿੱਠੀ ਰਾਹੀਂ ਪਹਿਲਾਂ ਹੀ ਸਭ ਕੁਝ ਸਾਫ਼ ਕਰ ਦਿੱਤਾ ਹੈ ਕਿ ਉਹ ਸਿਰਫ਼ ਪੰਜਾਬ ਦੇ ਹਿੱਤਾਂ ਅਤੇ ਸਰਹੱਦੀ ਮੁੱਦਿਆਂ ’ਤੇ ਚਰਚਾ ਕਰਨ ਲਈ ਦੇਸ਼ ਦੇ ਗ੍ਰਹਿ ਮੰਤਰੀ ਨੂੰ ਮਿਲਣ ਗਏ ਸਨ। ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਪਾਰਟੀ ਭਾਰਤੀ ਜਨਤਾ ਪਾਰਟੀ ਨੂੰ ਪੰਜਾਬ ਦੀ ਧਰਤੀ ’ਤੇ ਕਦੇ ਵੀ ਪੈਰ ਨਹੀਂ ਰੱਖਣ ਦੇਵੇਗੀ। ਜਦੋਂ ਰਾਜਾ ਵੜਿੰਗ ਨੂੰ ਮੁੱਖ ਮੰਤਰੀ ਦੇ ਚਿਹਰੇ ਦੀ ਦੌੜ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਇਸ ਦੌੜ ਵਿੱਚ ਕੋਈ ਵੀ ਆਗੂ ਸ਼ਾਮਲ ਹੋ ਸਕਦਾ ਹੈ ਪਰ ਉਹ ਖੁਦ ਇਸ ਦੌੜ ਦਾ ਹਿੱਸਾ ਬਿਲਕੁਲ ਨਹੀਂ ਹਨ ਕਿਉਂਕਿ ਮੁੱਖ ਮੰਤਰੀ ਦਾ ਅੰਤਿਮ ਫੈਸਲਾ ਰਾਹੁਲ ਗਾਂਧੀ ਵੱਲੋਂ ਹੀ ਤੈਅ ਕੀਤਾ ਜਾਵੇਗਾ। ਕਾਬਿਲੇਗੌਰ ਹੈ ਕਿ ਚੋਣਾਂ ਤੋਂ ਠੀਕ ਪਹਿਲਾਂ ਤੇਜ਼ ਹੋਈ ਇਹ ਅੰਦਰੂਨੀ ਲੜਾਈ ਹੁਣ ਕਾਂਗਰਸ ਲਈ ਵੱਡੀ ਚਿੰਤਾ ਦਾ ਵਿਸ਼ਾ ਬਣ ਚੁੱਕੀ ਹੈ ਕਿਉਂਕਿ ਜੇਕਰ ਇਸ ਦਾ ਜਲਦੀ ਹੱਲ ਨਾ ਲੱਭਿਆ ਗਿਆ ਤਾਂ ਇਹ ਪਾਰਟੀ ਦੇ ਵੋਟ ਬੈਂਕ ਨੂੰ ਵੱਡੀ ਸੱਟ ਮਾਰ ਸਕਦਾ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਹਾਈ ਕਮਾਂਡ ਚੰਨੀ ਕੈਂਪ ਅੱਗੇ ਨਰਮ ਰੁਖ਼ ਅਪਣਾਉਂਦੀ ਹੈ ਜਾਂ ਆਪਣੇ ਪੁਰਾਣੇ ਫੈਸਲਿਆਂ ‘ਤੇ ਕਾਇਮ ਰਹਿੰਦੀ ਹੈ।

ਹੋਰ ਤਾਜ਼ਾ ਖਬਰਾਂ ਲਈ ਖੁੱਲੀਆਂ ਅੱਖਾਂ ਤੇ ਕਲਿੱਕ ਕਰੋ।

ਕੌਮੀ ਇਨਸਾਫ਼ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਰੇਲ ਰੋਕੋ ਅੰਦੋਲਨ ਸ਼ੁਰੂ, ਰੇਲਵੇ ਟਰੈਕ ਜਾਮ ਹੋਣ ਕਾਰਨ ਆਵਾਜਾਈ ਪ੍ਰਭਾਵਿਤ

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 3 2 7
Users Today : 118
Users Yesterday : 59
Users Last 7 days : 338

ਰਾਸ਼ੀਫਲ

error: Content is protected !!