ਚੰਡੀਗੜ੍ਹ ਬਿਊਰੋ
ਭਾਰਤੀ ਮੌਸਮ ਵਿਭਾਗ ਨੇ ਪੰਜਾਬ ਸਮੇਤ ਦੇਸ਼ ਦੇ ਕਈ ਰਾਜਾਂ ਵਿੱਚ ਭਾਰੀ ਮੀਂਹ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਵੱਲੋਂ ਜਾਰੀ ਜ਼ਿਲ੍ਹਾ-ਵਾਰ ਚੇਤਾਵਨੀਆਂ ਵਿੱਚ ਲੋਕਾਂ ਨੂੰ ਤੇਜ਼ ਗਰਜ, ਬਿਜਲੀ ਚਮਕਣ, ਭਾਰੀ ਬਾਰਿਸ਼ ਅਤੇ ਸੱਠ ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਚੱਲਣ ਵਾਲੀਆਂ ਹਵਾਵਾਂ ਬਾਰੇ ਸਾਵਧਾਨ ਕੀਤਾ ਗਿਆ ਹੈ। ਪੰਜਾਬ ਦੇ ਪਟਿਆਲਾ ਜ਼ਿਲ੍ਹੇ ਲਈ ਖ਼ਾਸ ਤੌਰ ਉੱਤੇ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਦਾ ਮਤਲਬ ਹੈ ਕਿ ਮੌਸਮ ਬਹੁਤ ਖ਼ਰਾਬ ਹੋਣ ਵਾਲਾ ਹੈ ਅਤੇ ਤੁਰੰਤ ਸੁਰੱਖਿਆ ਉਪਾਅ ਕਰਨ ਦੀ ਲੋੜ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਘਰਾਂ ਦੇ ਅੰਦਰ ਰਹਿਣ ਅਤੇ ਬੇਲੋੜੀ ਯਾਤਰਾ ਤੋਂ ਬਚਣ ਦੀ ਸਲਾਹ ਦਿੱਤੀ ਹੈ। ਇਸ ਤੋਂ ਇਲਾਵਾ ਫ਼ਤਿਹਗੜ੍ਹ ਸਾਹਿਬ, ਲੁਧਿਆਣਾ, ਸੰਗਰੂਰ, ਮੋਹਾਲੀ ਅਤੇ ਚੰਡੀਗੜ੍ਹ ਸਮੇਤ ਪੰਜਾਬ ਦੇ ਦਸ ਜ਼ਿਲ੍ਹਿਆਂ ਵਿੱਚ ਸੰਤਰੀ ਅਲਰਟ ਜਾਰੀ ਕੀਤਾ ਗਿਆ ਹੈ, ਜਿੱਥੇ ਦਰਮਿਆਨੇ ਤੋਂ ਭਾਰੀ ਮੀਂਹ ਦੀ ਸੰਭਾਵਨਾ ਹੈ। ਵਿਭਾਗ ਅਨੁਸਾਰ ਪਾਤੜਾਂ, ਸਮਾਣਾ, ਰਾਜਪੁਰਾ, ਨਾਭਾ, ਡੇਰਾਬੱਸੀ, ਖਰੜ, ਰੂਪਨਗਰ ਅਤੇ ਆਨੰਦਪੁਰ ਸਾਹਿਬ ਵਰਗੇ ਖੇਤਰਾਂ ਵਿੱਚ ਤੇਜ਼ ਹਵਾਵਾਂ ਦੇ ਨਾਲ-ਨਾਲ ਬਿਜਲੀ ਡਿੱਗਣ ਦਾ ਵੀ ਖ਼ਤਰਾ ਹੈ। ਪੰਜਾਬ ਤੋਂ ਇਲਾਵਾ ਉੱਤਰ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿੱਚ ਵੀ ਭਾਰੀ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਦੇ ਇਸ ਵਿਗੜਦੇ ਮਿਜ਼ਾਜ਼ ਨੂੰ ਦੇਖਦਿਆਂ ਸਬੰਧਤ ਵਿਭਾਗਾਂ ਨੂੰ ਚੌਕਸ ਕਰ ਦਿੱਤਾ ਗਿਆ ਹੈ ਤਾਂ ਜੋ ਕਿਸੇ ਵੀ ਐਮਰਜੈਂਸੀ ਸਥਿਤੀ ਨਾਲ ਨਜਿੱਠਿਆ ਜਾ ਸਕੇ।
ਹੋਰ ਤਾਜ਼ਾ ਖਬਰਾਂ ਲਈ ਖੁੱਲੀਆਂ ਅੱਖਾਂ ਤੇ ਕਲਿੱਕ ਕਰੋ।ਸਿਵਲ ਹਸਪਤਾਲ ਦੇ ਜੱਚਾ-ਬੱਚਾ ਵਾਰਡ ‘ਚ ਤੜਕੇ ਲੱਗੀ ਅੱਗ, ਸਟਾਫ਼ ਦੀ ਸੂਝ-ਬੂਝ ਨਾਲ ਟਲਿਆ ਵੱਡਾ ਹਾਦਸਾ









Users Today : 14
Users Yesterday : 29
Users Last 7 days : 171