ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪ੍ਰਮੁੱਖ ਖ਼ਬਰਾਂ » ਐਸ.ਡੀ.ਐਮ ਸਵਾਤੀ ਟਿਵਾਣਾ ਵੱਲੋਂ ਸਿਹਤ ਬੀਮਾ ਯੋਜਨਾ ਦਾ ਜਾਇਜ਼ਾ

ਐਸ.ਡੀ.ਐਮ ਸਵਾਤੀ ਟਿਵਾਣਾ ਵੱਲੋਂ ਸਿਹਤ ਬੀਮਾ ਯੋਜਨਾ ਦਾ ਜਾਇਜ਼ਾ

    ਉਪ ਮੰਡਲ ਮਜਿਸਟਰੇਟ ਖੰਨਾ ਸਵਾਤੀ ਟਿਵਾਣਾ ਨੇ ਸ਼ੁੱਕਰਵਾਰ ਨੂੰ ਦਫਤਰ ਮਾਰਕੀਟ ਕਮੇਟੀ ਖੰਨਾ ਦੇ ਮੀਟਿੰਗ ਹਾਲ ਵਿੱਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸੀਨੀਅਰ ਮੈਡੀਕਲ ਅਫਸਰ (ਐਸ.ਐਮ.ਓ) ਮਾਨੂੰਪੁਰ ਅਤੇ ਖੰਨਾ, ਆਸ਼ਾ ਵਰਕਰਾਂ ਅਤੇ ਕਾਮਨ ਸਰਵਿਸ ਸੈਂਟਰਾਂ (ਸੀ.ਐਸ.ਸੀ) ਨਾਲ ਰਿਵਿਊ ਮੀਟਿੰਗ ਕੀਤੀ। ਇਸ ਮੌਕੇ ਉਹਨਾਂ ਦੇ ਨਾਲ ਮਾਰਕੀਟ ਕਮੇਟੀ ਖੰਨਾ ਦੇ ਚੇਅਰਮੈਨ ਜਗਤਾਰ ਸਿੰਘ ਗਿੱਲ ਰਤਨਹੇੜੀ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਾਸਟਰ ਅਵਤਾਰ ਸਿੰਘ ਦੈਹਿੜੂ ਵੀ ਮੌਜੂਦ
ਐਸ.ਡੀ.ਐਮ ਸਵਾਤੀ ਟਿਵਾਣਾ ਵੱਲੋਂ ਸਿਹਤ ਬੀਮਾ ਯੋਜਨਾ ਦਾ ਜਾਇਜ਼ਾ

ਐਸ.ਡੀ.ਐਮ  ਵੱਲੋਂ ਆਸ਼ਾ ਵਰਕਰਾਂ ਨੂੰ ਘਰ-ਘਰ ਜਾ ਕੇ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਕਰਨ ਦੇ ਹੁਕਮ

ਸਰਕਾਰ ਵੱਲੋਂ ਹਰ ਪਰਿਵਾਰ ਨੂੰ ਮਿਲ ਰਹੀ ਹੈ 10 ਲੱਖ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ: ਐਸ.ਡੀ.ਐਮ  ਸਵਾਤੀ ਟਿਵਾਣਾ”

ਸਿਹਤ ਬੀਮਾ ਯੋਜਨਾ ਨਾਲ ਹਰ ਪਰਿਵਾਰ ਨੂੰ ਮਿਲੇਗਾ ਵੱਡਾ ਲਾਭ: ਐਸ.ਐਮ.ਓ ਡਾ. ਮਨਿੰਦਰ ਭਸੀਨ

ਬਰਨਾਲਾ ਬਿਊਰੋ 18 ਅਪ੍ਰੈਲ:

              ਉਪ ਮੰਡਲ ਮਜਿਸਟਰੇਟ ਖੰਨਾ ਸਵਾਤੀ ਟਿਵਾਣਾ ਨੇ ਸ਼ੁੱਕਰਵਾਰ ਨੂੰ ਦਫਤਰ ਮਾਰਕੀਟ ਕਮੇਟੀ ਖੰਨਾ ਦੇ ਮੀਟਿੰਗ ਹਾਲ ਵਿੱਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸੀਨੀਅਰ ਮੈਡੀਕਲ ਅਫਸਰ (ਐਸ.ਐਮ.ਓ) ਮਾਨੂੰਪੁਰ ਅਤੇ ਖੰਨਾ, ਆਸ਼ਾ ਵਰਕਰਾਂ ਅਤੇ ਕਾਮਨ ਸਰਵਿਸ ਸੈਂਟਰਾਂ (ਸੀ.ਐਸ.ਸੀ) ਨਾਲ ਰਿਵਿਊ ਮੀਟਿੰਗ ਕੀਤੀ। ਇਸ ਮੌਕੇ ਉਹਨਾਂ ਦੇ ਨਾਲ ਮਾਰਕੀਟ ਕਮੇਟੀ ਖੰਨਾ ਦੇ ਚੇਅਰਮੈਨ ਜਗਤਾਰ ਸਿੰਘ ਗਿੱਲ ਰਤਨਹੇੜੀ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਾਸਟਰ ਅਵਤਾਰ ਸਿੰਘ ਦੈਹਿੜੂ ਵੀ ਮੌਜੂਦ ਸਨ।

ਐਸ.ਡੀ.ਐਮ ਸਵਾਤੀ ਟਿਵਾਣਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਅਤੇ ਮੁਫਤ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਪ੍ਰਤੀ ਪਰਿਵਾਰ 10 ਲੱਖ ਰੁਪਏ ਦਾ ਸਿਹਤ ਬੀਮਾ ਕਾਰਡ ਬਣਾ ਕੇ ਦਿੱਤੇ ਜਾ ਰਹੇ ਹਨ। ਜਿਸ ਅਧੀਨ ਹਰ ਯੋਗ ਲਾਭ ਪਰਿਵਾਰ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿਖੇ ਜਾ ਕੇ 10 ਲੱਖ ਤੱਕ ਸਲਾਨਾ ਇਲਾਜ ਦੀ ਸੁਵਿਧਾ ਹੈ।

ਉਹਨਾਂ ਦੱਸਿਆ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਨੇੜਲੇ ਕਾਮਨ ਸਰਵਿਸ ਸੈਂਟਰ ਤੇ ਜਾ ਕੇ ਸਿਹਤ ਬੀਮਾ ਕਾਰਡ ਬਿਲਕੁਲ ਮੁਫਤ ਬਣਾਏ ਜਾ ਸਕਦੇ ਹਨ। ਇਸ ਤੋਂ ਇਲਾਵਾ ਪ੍ਰਸ਼ਾਸਨ ਵੱਲੋਂ ਦਿੱਤੇ ਸ਼ਡਿਊਲ ਅਨੁਸਾਰ ਪਿੰਡਾਂ ਵਿੱਚ ਕੈਂਪ ਲਗਾ ਕੇ ਵੀ ਇਹ ਸਿਹਤ ਬੀਮਾ ਕਾਰਡ ਬਣਾਏ ਜਾ ਰਹੇ ਹਨ। ਉਹਨਾਂ ਕਿਹਾ ਕਿ ਇਸ ਸਕੀਮ ਤਹਿਤ ਹਰ ਪਰਿਵਾਰ ਲਈ ਸਲਾਨਾ 10 ਲੱਖ ਰੁਪਏ ਦੇ ਮੁਫਤ ਇਲਾਜ ਦੀ ਸੁਵਿਧਾ ਦਿੱਤੀ ਜਾ ਰਹੀ ਹੈ। ਉਹਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਨੇੜੇ ਦੇ ਸੀ.ਐਸ.ਸੀ ਸੈਂਟਰ ‘ਤੇ ਜਾਂ ਲੱਗ ਰਹੇ ਕੈਂਪਾਂ ਵਿੱਚ ਜਾ ਕੇ ਆਪਣੇ 10 ਲੱਖ ਦੇ ਸਿਹਤ ਬੀਮਾ ਕਾਰਡ ਬਣਾਉਣ ਦੀ ਰਜਿਸਟਰੇਸ਼ਨ ਜਰੂਰ ਕਰਵਾਈ ਜਾਵੇ।

ਸਵਾਤੀ ਟਿਵਾਣਾ ਨੇ ਆਸ਼ਾ ਵਰਕਰਾਂ ਨੂੰ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸਬੰਧੀ ਘਰ-ਘਰ ਜਾ ਕੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਕੇ ਉਨ੍ਹਾਂ ਦੀ ਸਿਹਤ ਬੀਮਾ ਕਾਰਡ ਬਣਾਉਣ ਲਈ ਰਜਿਸਟਰੇਸ਼ਨ ਕਰਵਾਈ ਜਾਵੇ।

ਐਸ.ਐਮ.ਓ ਖੰਨਾ ਡਾਕਟਰ ਮਨਿੰਦਰ ਭਸੀਨ ਨੇ ਦੱਸਿਆ ਕਿ ਅੱਜ ਇਥੇ ਸਾਰੀਆਂ ਆਸ਼ਾ ਵਰਕਰਾਂ ਅਤੇ ਕਾਮਨ ਸਰਵਿਸ ਸੈਂਟਰਾਂ ਨੂੰ ਮੀਟਿੰਗ ਵਿੱਚ ਬੁਲਾਇਆ ਗਿਆ ਹੈ। ਜਿਸ ਦਾ ਉਦੇਸ਼ ਹਰੇਕ ਪਰਿਵਾਰ ਦਾ ਸਿਹਤ ਬੀਮਾ ਯੋਜਨਾ ਤਹਿਤ ਸਿਹਤ ਬੀਮਾ ਕਾਰਡ ਬਣਾਉਣਾ ਹੈ। ਉਹਨਾਂ ਕਿਹਾ ਕਿ ਇਹ ਸਿਹਤ ਬੀਮਾ ਕਾਰਡ ਬਣਾਉਣ ਲਈ ਹਰੇਕ ਪਰਿਵਾਰ ਨੂੰ ਵੱਡਾ ਲਾਭ ਹੋਵੇਗਾ। ਇਸ ਮੀਟਿੰਗ ਦਾ ਇਹੀ ਮੁੱਖ ਮਕਸਦ ਹੈ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ

ਸ਼ਰਾਬ ਦੇ 4 ਠੇਕਿਆਂ ‘ਤੇ ਹਮਲਾ: ਹਮਲਾਵਰਾਂ ਨੇ ਚਲਾਏ ਹਥੌੜੇ, ਕਰਿੰਦਿਆਂ ਨੇ ਬੋਤਲਾਂ ਨਾਲ ਲਿਆ ਪੰਗਾ
Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 3 2 0
Users Today : 111
Users Yesterday : 59
Users Last 7 days : 331

ਰਾਸ਼ੀਫਲ

error: Content is protected !!