Home » ਪ੍ਰਮੁੱਖ ਖ਼ਬਰਾਂ » ਨਰਕ ਬਣਿਆ ਭਦੌੜ: ਸਫ਼ਾਈ ਸੇਵਕਾਂ ਦੀ ਹੜਤਾਲ 12ਵੇਂ ਦਿਨ ਵੀ ਜਾਰੀ, ਗੰਦਗੀ ਦੇ ਢੇਰਾਂ ਹੇਠ ਦਬਿਆ ਸ਼ਹਿਰ

ਨਰਕ ਬਣਿਆ ਭਦੌੜ: ਸਫ਼ਾਈ ਸੇਵਕਾਂ ਦੀ ਹੜਤਾਲ 12ਵੇਂ ਦਿਨ ਵੀ ਜਾਰੀ, ਗੰਦਗੀ ਦੇ ਢੇਰਾਂ ਹੇਠ ਦਬਿਆ ਸ਼ਹਿਰ

   ਭਦੌੜ ਸ਼ਹਿਰ ਵਿੱਚ ਸਫਾਈ ਵਿਵਸਥਾ ਪੂਰੀ ਤਰ੍ਹਾਂ ਚਰਮਰਾ ਗਈ ਹੈ। ਆਪਣੀਆਂ ਰੁਕੀਆਂ ਹੋਈਆਂ ਤਨਖਾਹਾਂ ਨੂੰ ਲੈ ਕੇ ਨਗਰ ਕੌਂਸਲ ਦੇ ਸਫਾਈ ਸੇਵਕਾਂ ਵੱਲੋਂ ਵਿੱਢਿਆ ਗਿਆ ਸੰਘਰਸ਼ ਅੱਜ 12ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ।
​ਫੋਟੋ ਕੈਪਸ਼ਨ: ਭਦੌੜ ਦੇ ਮੁੱਖ ਬਾਜ਼ਾਰ ਵਿੱਚ ਲੱਗੇ ਗੰਦਗੀ ਦੇ ਢੇਰ, ਜੋ ਹੜਤਾਲ ਕਾਰਨ ਸ਼ਹਿਰ ਵਾਸੀਆਂ ਲਈ ਪ੍ਰੇਸ਼ਾਨੀ ਦਾ ਸਬੱਬ ਬਣੇ ਹੋਏ ਹਨ।
[responsivevoice_button voice="Hindi Male"]

ਬਰਨਾਲਾ ਬਿਊਰੋ 2 ਮਈ

​                   ਭਦੌੜ ਸ਼ਹਿਰ ਵਿੱਚ ਸਫਾਈ ਵਿਵਸਥਾ ਪੂਰੀ ਤਰ੍ਹਾਂ ਚਰਮਰਾ ਗਈ ਹੈ। ਆਪਣੀਆਂ ਰੁਕੀਆਂ ਹੋਈਆਂ ਤਨਖਾਹਾਂ ਨੂੰ ਲੈ ਕੇ ਨਗਰ ਕੌਂਸਲ ਦੇ ਸਫਾਈ ਸੇਵਕਾਂ ਵੱਲੋਂ ਵਿੱਢਿਆ ਗਿਆ ਸੰਘਰਸ਼ ਅੱਜ 12ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਸ਼ਹਿਰ ਦੇ ਮੁੱਖ ਬਾਜ਼ਾਰਾਂ ਅਤੇ ਗਲੀਆਂ ਵਿੱਚ ਗੰਦਗੀ ਦੇ ਵੱਡੇ-ਵੱਡੇ ਢੇਰ ਲੱਗ ਚੁੱਕੇ ਹਨ, ਜਿਸ ਕਾਰਨ ਰਾਹਗੀਰਾਂ ਅਤੇ ਦੁਕਾਨਦਾਰਾਂ ਦਾ ਜਿਉਣਾ ਮੁਹਾਲ ਹੋ ਗਿਆ ਹੈ। ਨਗਰ ਕੌਂਸਲ ਪ੍ਰਸ਼ਾਸਨ ਇਸ ਗੰਭੀਰ ਮਸਲੇ ਨੂੰ ਹੱਲ ਕਰਨ ਵਿੱਚ ਬੁਰੀ ਤਰ੍ਹਾਂ ਅਸਫਲ ਸਾਬਤ ਹੋ ਰਿਹਾ ਹੈ। ਧਰਨੇ ‘ਤੇ ਬੈਠੇ ਸਫਾਈ ਸੇਵਕ ਜਸਵੀਰ ਸਿੰਘ ਨੇ ਪ੍ਰਸ਼ਾਸਨ ‘ਤੇ ਵਾਅਦਾ ਖਿਲਾਫੀ ਦੇ ਦੋਸ਼ ਲਾਉਂਦਿਆਂ ਕਿਹਾ ਕਿ ਕਾਰਜ ਸਾਧਕ ਅਫਸਰ ਅਤੇ ਐਸਡੀਐਮ ਤਪਾ ਨੇ ਸ਼ਨੀਵਾਰ ਨੂੰ ਭਰੋਸਾ ਦਿੱਤਾ ਸੀ ਕਿ ਪ੍ਰੋਪਰਟੀ ਟੈਕਸ ਦੀ ਵਸੂਲੀ ਕਰਕੇ ਸੋਮਵਾਰ ਤੱਕ ਉਹਨਾਂ ਦਾ ਬਕਾਇਆ ਅਦਾ ਕਰ ਦਿੱਤਾ ਜਾਵੇਗਾ, ਪਰ ਕਈ ਦਿਨ ਬੀਤਣ ਦੇ ਬਾਵਜੂਦ ਕਿਸੇ ਅਧਿਕਾਰੀ ਨੇ ਸਾਰ ਤੱਕ ਨਹੀਂ ਲਈ। ਸਫਾਈ ਸੇਵਕਾਂ ਨੇ ਸਾਫ਼ ਕਰ ਦਿੱਤਾ ਹੈ ਕਿ ਜਦੋਂ ਤੱਕ ਉਹਨਾਂ ਦੀ ਮਿਹਨਤ ਦੀ ਪਾਈ-ਪਾਈ ਨਹੀਂ ਮਿਲਦੀ, ਉਹ ਕੰਮ ‘ਤੇ ਵਾਪਸ ਨਹੀਂ ਪਰਤਣਗੇ। ਦੂਜੇ ਪਾਸੇ, ਨਗਰ ਕੌਂਸਲ ਦੇ ਪੀਓ ਹਰਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਪੱਕੇ ਕਰਮਚਾਰੀਆਂ ਦੀ 3 ਮਹੀਨੇ ਅਤੇ ਕੱਚੇ ਕਾਮਿਆਂ ਦੀ 2 ਮਹੀਨੇ ਦੀ ਤਨਖਾਹ ਬਕਾਇਆ ਹੈ। ਉਹਨਾਂ ਮੁਤਾਬਕ ਕੌਂਸਲ ਵੱਲੋਂ ਇੱਕ ਮਹੀਨੇ ਦੀ ਤਨਖਾਹ ਦੇਣ ਦੀ ਪੇਸ਼ਕਸ਼ ਕੀਤੀ ਗਈ ਸੀ, ਜਿਸ ਨੂੰ ਸਫਾਈ ਸੇਵਕਾਂ ਨੇ ਠੁਕਰਾ ਦਿੱਤਾ ਹੈ। ਪ੍ਰਸ਼ਾਸਨ ਦਾ ਦਾਅਵਾ ਹੈ ਕਿ ਜਲਦ ਹੀ ਕੋਈ ਵਿਚਲਾ ਰਸਤਾ ਕੱਢ ਕੇ ਹੜਤਾਲ ਖਤਮ ਕਰਵਾਈ ਜਾਵੇਗੀ ਤਾਂ ਜੋ ਸ਼ਹਿਰ ਵਾਸੀਆਂ ਨੂੰ ਨਰਕ ਭਰੀ ਜ਼ਿੰਦਗੀ ਤੋਂ ਨਿਜਾਤ ਮਿਲ ਸਕੇ। ਸਫਾਈ ਸੇਵਕਾਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਪ੍ਰਚੰਡ ਕੀਤਾ ਜਾਵੇਗਾ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ      ਕਿਸਾਨ ਜਥੇਬੰਦੀਆਂ ਨੇ ਇੱਕਜੁੱਟ ਹੋ ਕੇ ਜਗਜੀਤਪੁਰਾ ਟੋਲ ਪਲਾਜ਼ਾ ਨੇੜੇ ਰੁਕਵਾਇਆ ਜ਼ਮੀਨ ਦਾ ਵਾਰੰਟ ਕਬਜ਼ਾ

0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 4 0 7 8
Users Today : 0
Users Yesterday : 43
Users Last 7 days : 292

ਰਾਸ਼ੀਫਲ