Home » ਬਰਨਾਲਾ » ਐਸ.ਸੀ. ਵਿੰਗ ਕਾਂਗਰਸ ਵੱਲੋਂ ਮਹਿਲ ਕਲਾਂ ਬਲਾਕ ਦੇ ਸੰਗਠਨ ਦਾ ਵਿਸਥਾਰ, ਗੁਰਪ੍ਰੀਤ ਸਿੰਘ ਟਾਟਾ ਬਣੇ ਬਲਾਕ ਪ੍ਰਧਾਨ

ਐਸ.ਸੀ. ਵਿੰਗ ਕਾਂਗਰਸ ਵੱਲੋਂ ਮਹਿਲ ਕਲਾਂ ਬਲਾਕ ਦੇ ਸੰਗਠਨ ਦਾ ਵਿਸਥਾਰ, ਗੁਰਪ੍ਰੀਤ ਸਿੰਘ ਟਾਟਾ ਬਣੇ ਬਲਾਕ ਪ੍ਰਧਾਨ

     ਪੰਜਾਬ ਵਿੱਚ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਨੇ ਆਪਣੀਆਂ ਸਰਗਰਮੀਆਂ ਵਧਾਉਂਦਿਆਂ ਜਥੇਬੰਦਕ ਢਾਂਚੇ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸੇ ਯੋਜਨਾ ਤਹਿਤ ਪੰਜਾਬ ਐਸ.ਸੀ. ਡਿਪਾਰਟਮੈਂਟ ਕਾਂਗ
ਪਿੰਡ ਕਲਾਲ ਮਾਜਰਾ ਵਿਖੇ ਗੁਰਪ੍ਰੀਤ ਸਿੰ ਘ ਟਾਟਾ ਨੂੰ ਬਲਾਕ ਚੇਅਰਮੈਨ ਨਿਯੁਕਤ ਕਰਨ ਦੇ ਮੌਕੇ ਪਾਰਟੀ ਵਰਕਰਾਂ ਅਤੇ ਆਗੂਆਂ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਐਸ.ਸੀ. ਡਿਪਾਰਟਮੈਂਟ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਲੱਕੀ ਪੱਖੋ, ਜ਼ਿਲ੍ਹਾ ਚੇਅਰਮੈਨ ਗੁਰਮੇਲ ਸਿੰਘ ਮੌੜ ਅਤੇ ਹੋਰ ਪਤਵੰਤੇ ਸੱਜਣ।
[responsivevoice_button voice="Hindi Male"]

ਬਰਨਾਲਾ ਬਿਊਰੋ

ਪੰਜਾਬ ਵਿੱਚ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਨੇ ਆਪਣੀਆਂ ਸਰਗਰਮੀਆਂ ਵਧਾਉਂਦਿਆਂ ਜਥੇਬੰਦਕ ਢਾਂਚੇ ਨੂੰ ਜ਼ਮੀਨੀ ਪੱਧਰ ‘ਤੇ ਮਜ਼ਬੂਤ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸੇ ਯੋਜਨਾ ਤਹਿਤ ਪੰਜਾਬ ਐਸ.ਸੀ. ਡਿਪਾਰਟਮੈਂਟ ਕਾਂਗਰਸ ਦੇ ਸੂਬਾ ਚੇਅਰਮੈਨ ਗੁਰਪ੍ਰੀਤ ਸਿੰਘ ਲੱਕੀ ਪੱਖੋ ਦੀ ਅਗਵਾਈ ਵਿੱਚ ਪਿੰਡ ਕਲਾਲ ਮਾਜਰਾ ਵਿਖੇ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਗੁਰਪ੍ਰੀਤ ਸਿੰਘ ਟਾਟਾ ਨੂੰ ਐਸ.ਸੀ. ਡਿਪਾਰਟਮੈਂਟ ਦਾ ਬਲਾਕ ਚੇਅਰਮੈਨ ਮਹਿਲ ਕਲਾਂ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਜ਼ਿਲ੍ਹਾ ਬਰਨਾਲਾ ਦੇ ਚੇਅਰਮੈਨ ਗੁਰਮੇਲ ਸਿੰਘ ਮੌੜ ਨੇ ਦੱਸਿਆ ਕਿ ਪਾਰਟੀ ਨੂੰ ਮੁੜ ਸੱਤਾ ਵਿੱਚ ਲਿਆਉਣ ਲਈ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿੱਚ ਨਿਯੁਕਤੀਆਂ ਕਰਕੇ ਸੰਗਠਨ ਨੂੰ ਨਵੀਂ ਊਰਜਾ ਦਿੱਤੀ ਜਾ ਰਹੀ ਹੈ ਅਤੇ ਹੁਣ ਬੂਥ ਪੱਧਰ ਤੱਕ ਢਾਂਚਾ ਖੜ੍ਹਾ ਕਰਨ ਦੀ ਮੁਹਿੰਮ ਵਿੱਢੀ ਗਈ ਹੈ। ਉਨ੍ਹਾਂ ਐਲਾਨ ਕੀਤਾ ਕਿ ਹਰ ਚੋਣ ਬੂਥ ‘ਤੇ ਇੱਕ ਮਹਿਲਾ ਅਤੇ ਚਾਰ ਨੌਜਵਾਨਾਂ ਨੂੰ ਵਿਸ਼ੇਸ਼ ਜ਼ਿੰਮੇਵਾਰੀਆਂ ਸੌਂਪ ਕੇ ਕਮੇਟੀਆਂ ਬਣਾਈਆਂ ਜਾਣਗੀਆਂ, ਜੋ ਕਾਂਗਰਸ ਦੀਆਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਦਾ ਜ਼ਿੰਮੇਵਾਰੀ ਨਾਲ ਕੰਮ ਕਰਨਗੀਆਂ। ਉਨ੍ਹਾਂ ਪਿਛਲੇ ਦਿਨੀਂ ਬਰਨਾਲਾ ਵਿਖੇ ਲਗਾਏ ਗਏ ਦੋ ਰੋਜ਼ਾ ਸੂਬਾ ਪੱਧਰੀ ਵਰਕਸ਼ਾਪ ਕੈਂਪ ਅਤੇ ਸਫ਼ਲ ਪੈਦਲ ਮਾਰਚ ਦਾ ਜ਼ਿਕਰ ਕਰਦਿਆਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਅਜਿਹੇ ਪੈਦਲ ਮਾਰਚ ਕਰਕੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਜਾਵੇਗਾ। ਸੂਬਾ ਚੇਅਰਮੈਨ ਗੁਰਪ੍ਰੀਤ ਸਿੰਘ ਲੱਕੀ ਪੱਖੋ ਨੇ ਨਵ-ਨਿਯੁਕਤ ਬਲਾਕ ਚੇਅਰਮੈਨ ਨੂੰ ਵਧਾਈ ਦਿੰਦਿਆਂ ਉਮੀਦ ਜਤਾਈ ਕਿ ਉਹ ਸੰਗਠਨ ਦੀ ਮਜ਼ਬੂਤੀ ਲਈ ਦਿਨ-ਰਾਤ ਇੱਕ ਕਰਨਗੇ। ਇਸ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਪੰਜਾਬ ਦੇ ਜਨਰਲ ਸਕੱਤਰ ਜਸਮੇਲ ਸਿੰਘ ਡੈਰੀਵਾਲ, ਬਲਾਕ ਚੇਅਰਮੈਨ ਸ਼ੇਰਪੁਰ ਰੁਪਿੰਦਰ ਸਿੰਘ ਰਿੰਪੀ, ਬਲਾਕ ਚੇਅਰਮੈਨ ਬਰਨਾਲਾ ਨਛੱਤਰ ਸਿੰਘ, ਭੁਪਿੰਦਰ ਸਿੰਘ ਕਲਾਲ ਮਾਜਰਾ, ਚੇਤਨ ਸਿੰਘ, ਸੰਦੀਪ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ, ਵਰਕਰ, ਮਹਿਲਾਵਾਂ ਅਤੇ ਨੌਜਵਾਨ ਹਾਜ਼ਰ ਸਨ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਮਲੇਸ਼ੀਆ ਤੋਂ ਦੇਸ਼ ਨਿਕਾਲਾ ਕੀਤੇ ਦੋ ਅੱਤਵਾਦੀ ਦਿੱਲੀ ਦੇ ਹਵਾਈ ਅੱਡੇ ਤੋਂ ਗ੍ਰਿਫ਼ਤਾਰ, ਰੇਲਵੇ ਲਾਈਨਾਂ ਉਡਾਉਣ ਦੀ ਸਾਜ਼ਿਸ਼ ਵਿੱਚ ਸਨ ਸ਼ਾਮਲ

0 0 votes
Article Rating
Subscribe
Notify of
guest
0 Comments
Oldest
Newest Most Voted