ਬਰਨਾਲਾ ਬਿਊਰੋ 7 ਮਾਰਚ
ਯੂਨੀਵਰਸਿਟੀ ਕਾਲਜ ਢਿੱਲਵਾਂ ਵਿਖੇ ਸਾਇੰਸ ਵਿਭਾਗ ਵੱਲੋਂ ਸਾਇੰਸ ਮੇਲਾ ਕਰਵਾਇਆ ਗਿਆ। ਇਸ ਸਾਇੰਸ ਮੇਲੇ ਵਿੱਚ ਸਾਇੰਸ ਵਿਭਾਗ ਦੇ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਭਾਗ ਲਿਆ।
ਕਾਲਜ ਪ੍ਰਿੰਸੀਪਲ ਡਾ. ਲਖਵਿੰਦਰ ਸਿੰਘ ਰੱਖੜਾ ਨੇ ਦੱਸਿਆ ਕਿ ਪ੍ਰੋਗਰਾਮ ਵਿੱਚ ਵਿਦਿਆਰਥੀਆਂ ਨੇ ਵੱਖ-ਵੱਖ ਮੁਕਾਬਲਿਆਂ ਜਿਵੇਂ ਕਿ ਇਨੋਵੇਟਿਵ ਮਾਡਲ ਮੇਕਿੰਗ, ਸਾਇੰਟੀਫਿਕ ਰੰਗੋਲੀ, ਕੁਇਜ਼, ਪੇਪਰ ਰੀਡਿੰਗ ਅਤੇ ਸਾਇੰਸ ਖੇਤਰੀ ਭਾਸ਼ਾਵਾਂ ਵਿੱਚ ਸਾਇੰਟਿਫਿਕ ਸਲੋਗਨ ਰਾਈਟਿੰਗ ਵਿੱਚ ਭਾਗ ਲਿਆ ਗਿਆ।
ਉਨ੍ਹਾਂ ਦੱਸਿਆ ਕਿ ਕਾਲਜਾਂ ਵਿੱਚ ਕਰਵਾਏ ਜਾਣ ਵਾਲੇ ਸਾਇੰਸ ਮੇਲੇ ਵਿਦਿਆਰਥੀਆਂ ਵਿੱਚ ਵਿਗਿਆਨਕ ਸੋਚ, ਨਵੀਨਤਾ ਅਤੇ ਪ੍ਰਯੋਗਸ਼ੀਲਤਾ ਨੂੰ ਉਤਸ਼ਾਹਿਤ ਕਰਦੇ ਹਨ।
ਪ੍ਰੋ. ਜੋਨੀ ਲਾਲ ਨੇ ਦੱਸਿਆ ਕਿ ਵਿਦਿਆਰਥੀਆਂ ਵੱਲੋਂ ਭੌਤਿਕ ਵਿਗਿਆਨ, ਰਸਾਇਣ ਵਿਗਿਆਨ ਅਤੇ ਗਣਿਤ ਦੇ ਮਾਡਲ, ਪੋਸਟਰ ਮੇਕਿੰਗ, ਕੁਇਜ਼ ਅਤੇ ਨਵੀਨਤਮ ਤਕਨਾਲੋਜੀ ਪ੍ਰਦਰਸ਼ਿਤ ਕੀਤੀ।
ਇਸ ਦੌਰਾਨ ਜੇਤੂ ਵਿਦਿਆਰਥੀਆਂ ਨੂੰ ਇਨਾਮ ਅਤੇ ਸਰਟੀਫਿਕੇਟ ਵੰਡੇ।
ਇਸ ਮੌਕੇ ਸਾਇੰਸ ਵਿਭਾਗ ਦੇ ਪ੍ਰੋ. ਜੋਨੀ ਲਾਲ, ਪ੍ਰੋ. ਸੰਦੀਪ ਸ਼ਰਮਾ, ਪ੍ਰੋ. ਜਗਵਿੰਦਰ ਸਿੰਘ, ਪ੍ਰੋ. ਹਰਪ੍ਰੀਤ ਕੌਰ, ਸ. ਸੁਰਜੀਤ ਸਿੰਘ ਅਤੇ ਸਮੂਹ ਸਟਾਫ਼ ਹਾਜ਼ਰ ਸਨ।
ਹੋਰ ਤਾਜ਼ਾਂ ਖਬਰਾਂ ਲਈ ਕਲਿੱਕ ਕਰੋ










Users Today : 4
Users Yesterday : 9
Users Last 7 days : 214