Home » ਪ੍ਰਮੁੱਖ ਖ਼ਬਰਾਂ » ਬਰਨਾਲਾ ਦੇ ਕਚਹਿਰੀ ਚੌਂਕ ਪੁੱਲ `ਤੇ ਕਹਿਰ ਬਣ ਕੇ ਟੁੱਟੀ ਸਕਾਰਪੀਓ: 2 ਮੋਟਰਸਾਈਕਲ ਸਵਾਰਾਂ ਦੀ ਮੌਤ, 3 ਗੰਭੀਰ ਜ਼ਖ਼ਮੀ

ਬਰਨਾਲਾ ਦੇ ਕਚਹਿਰੀ ਚੌਂਕ ਪੁੱਲ `ਤੇ ਕਹਿਰ ਬਣ ਕੇ ਟੁੱਟੀ ਸਕਾਰਪੀਓ: 2 ਮੋਟਰਸਾਈਕਲ ਸਵਾਰਾਂ ਦੀ ਮੌਤ, 3 ਗੰਭੀਰ ਜ਼ਖ਼ਮੀ

      ਬਰਨਾਲਾ ਦੇ ਸਭ ਤੋਂ ਰੁਝੇਵਿਆਂ ਵਾਲੇ ਇਲਾਕੇ ਕਚਹਿਰੀ ਚੌਂਕ ਦੇ ਪੁੱਲ ਉੱਪਰ ਬੀਤੀ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਜਿਸ ਨੇ ਦੋ ਹੱਸਦੇ-ਖੇਡਦੇ ਪਰਿਵਾਰਾਂ ਦੇ ਚਿਰਾਗ ਬੁਝਾ ਦਿੱਤੇ। ਇੱਕ ਤੇਜ਼ ਰਫ਼ਤਾਰ ਸਕਾਰਪੀਓ ਗੱਡੀ ਨੇ ਦੋ ਮੋਟਰਸਾਈਕਲਾਂ ਨੂੰ ਆਪਣੀ ਲਪੇਟ ’ਚ ਲੈ ਲਿਆ। ਜਿਸ ਕਾਰਨ ਦੋ ਨੌਜਵਾਨਾਂ ਦੀ ਮੌਕੇ `ਤੇ ਹੀ ਮੌਤ ਹੋ ਗਈ ਤੇ ਤਿੰਨ ਹੋਰ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ। ਪ੍ਰਤੱਖਦਰਸ਼ੀਆਂ ਅਨੁਸਾਰ ਇਹ ਹਾਦਸਾ ਰਾਤ ਕਰੀਬ 8 ਵਜੇ ਵਾਪਰਿਆ। ਇੱਕ ਸਕਾਰਪੀਓ ਗੱਡੀ ਬੇਕਾਬੂ ਰਫ਼ਤਾਰ ਨਾਲ ਆ ਰਹੀ ਸੀ
ਬਰਨਾਲਾ ਦੇ ਕਚਹਿਰੀ ਚੌਂਕ ਪੁੱਲ `ਤੇ ਕਹਿਰ ਬਣ ਕੇ ਟੁੱਟੀ ਸਕਾਰਪੀਓ: 2 ਮੋਟਰਸਾਈਕਲ ਸਵਾਰਾਂ ਦੀ ਮੌਤ, 3 ਗੰਭੀਰ ਜ਼ਖ਼ਮੀ
[responsivevoice_button voice="Hindi Male"]

       ਹਾਦਸੇ ਦਾ ਮੰਜ਼ਰ: ਰੌਂਗਟੇ ਖੜ੍ਹੇ ਕਰਨ ਵਾਲੀ ਟੱਕਰ

ਬਰਨਾਲਾ ਬਿਊਰੋ  28 ਫਰਵਰੀ :

ਬਰਨਾਲਾ ਦੇ ਸਭ ਤੋਂ ਰੁਝੇਵਿਆਂ ਵਾਲੇ ਇਲਾਕੇ ਕਚਹਿਰੀ ਚੌਂਕ ਦੇ ਪੁੱਲ ਉੱਪਰ ਬੀਤੀ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਜਿਸ ਨੇ ਦੋ ਹੱਸਦੇ-ਖੇਡਦੇ ਪਰਿਵਾਰਾਂ ਦੇ ਚਿਰਾਗ ਬੁਝਾ ਦਿੱਤੇ। ਇੱਕ ਤੇਜ਼ ਰਫ਼ਤਾਰ ਸਕਾਰਪੀਓ ਗੱਡੀ ਨੇ ਦੋ ਮੋਟਰਸਾਈਕਲਾਂ ਨੂੰ ਆਪਣੀ ਲਪੇਟ ’ਚ ਲੈ ਲਿਆ। ਜਿਸ ਕਾਰਨ ਦੋ ਨੌਜਵਾਨਾਂ ਦੀ ਮੌਕੇ `ਤੇ ਹੀ ਮੌਤ ਹੋ ਗਈ ਤੇ ਤਿੰਨ ਹੋਰ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ। ਪ੍ਰਤੱਖਦਰਸ਼ੀਆਂ ਅਨੁਸਾਰ ਇਹ ਹਾਦਸਾ ਰਾਤ ਕਰੀਬ 8 ਵਜੇ ਵਾਪਰਿਆ। ਇੱਕ ਸਕਾਰਪੀਓ ਗੱਡੀ ਬੇਕਾਬੂ ਰਫ਼ਤਾਰ ਨਾਲ ਆ ਰਹੀ ਸੀ। ਪੁੱਲ ਉੱਪਰ ਗੱਡੀ ਨੇ ਪਹਿਲਾਂ ਇੱਕ ਮੋਟਰਸਾਈਕਲ ਨੂੰ ਇੰਨੀ ਜ਼ਬਰਦਸਤ ਟੱਕਰ ਮਾਰੀ ਕਿ ਮੋਟਰਸਾਈਕਲ ਗੱਡੀ ਦੇ ਹੇਠਾਂ ਫਸ ਗਿਆ ਤੇ ਕਾਫੀ ਦੂਰੀ ਤੱਕ ਘਸੀਟਦਾ ਚਲਾ ਗਿਆ। ਇਸ ਟੱਕਰ ’ਚ ਮੋਟਰਸਾਈਕਲ ਸਵਾਰ ਦੋਵਾਂ ਵਿਅਕਤੀਆਂ ਦੇ ਸਰੀਰ ਬੁਰੀ ਤਰ੍ਹਾਂ ਕੁਚਲੇ ਗਏ ਤੇ ਉਨ੍ਹਾਂ ਦੀ ਮੌਕੇ `ਤੇ ਹੀ ਮੌਤ ਹੋ ਗਈ। ਮ੍ਰਿਤਕਾਂ ’ਚੋਂ ਇੱਕ ਦੀ ਪਛਾਣ ਅਮਨਦੀਪ ਸਿੰਘ ਪੁੱਤਰ ਸ਼ਿੰਗਾਰਾ ਸਿੰਘ ਵਜੋਂ ਹੋਈ ਹੈ। ਜਦਕਿ ਦੂਜੇ ਮ੍ਰਿਤਕ ਦੀ ਸ਼ਨਾਖ਼ਤ ਲਈ ਪੁਲਿਸ ਵੱਲੋਂ ਯਤਨ ਕੀਤੇ ਜਾ ਰਹੇ ਹਨ। ਇਸੇ ਦੌਰਾਨ ਸਕਾਰਪੀਓ ਦੀ ਲਪੇਟ ’ਚ ਇੱਕ ਹੋਰ ਮੋਟਰਸਾਈਕਲ ਵੀ ਆ ਗਿਆ। ਜਿਸ `ਤੇ ਸਵਾਰ ਤਿੰਨ ਨੌਜਵਾਨ ਰਮਨਦੀਪ ਸਿੰਘ ਪੁੱਤਰ ਸੁਖਪਾਲ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ਲਖਵਿੰਦਰ ਸਿੰਘ ਨਿਵਾਸੀ ਬਰਨਾਲਾ, ਮਨਪ੍ਰੀਤ ਸਿੰਘ ਪੁੱਤਰ ਮੋਹਨ ਸਿੰਘ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ। ਤਿੰਨਾਂ ਜ਼ਖ਼ਮੀਆਂ ਨੂੰ ਰਾਹਗੀਰਾਂ ਤੇ ਪੁਲਿਸ ਦੀ ਮਦਦ ਨਾਲ ਤੁਰੰਤ ਸਰਕਾਰੀ ਹਸਪਤਾਲ ਬਰਨਾਲਾ ਵਿਖੇ ਭਰਤੀ ਕਰਵਾਇਆ ਗਿਆ ਹੈ। ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਸਕਾਰਪੀਓ ਗੱਡੀ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਚਕਨਾਚੂਰ ਹੋ ਗਿਆ। ਟੱਕਰ ਤੋਂ ਬਾਅਦ ਪੁੱਲ `ਤੇ ਚੀਕ-ਚਿਹਾੜਾ ਮਚ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਟਰੈਫਿਕ ਪੁਲਿਸ ਤੇ ਪੁਲਿਸ ਥਾਣਾ ਸਿਟੀ-2 ਦੀ ਪਾਰਟੀ ਮੌਕੇ `ਤੇ ਪਹੁੰਚੀ। ਪੁਲਿਸ ਨੇ ਕਰੇਨ ਦੀ ਮਦਦ ਨਾਲ ਨੁਕਸਾਨੇ ਗਏ ਵਾਹਨਾਂ ਨੂੰ ਸੜਕ ਤੋਂ ਹਟਾ ਕੇ ਆਵਾਜਾਈ ਨੂੰ ਬਹਾਲ ਕਰਵਾਇਆ।ਥਾਣਾ ਸਿਟੀ-2 ਐੱਸਐੱਚਓ ਚਰਨਜੀਤ ਸਿੰਘ ਦਾ ਕਹਿਣਾ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਸਕਾਰਪੀਓ ਚਾਲਕ ਵਿਰੁੱਧ ਬਣਦੀਆਂ ਕਾਨੂੰਨੀ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਜਾ ਰਿਹਾ ਹੈ। ਪੁਲਿਸ ਇਸ ਗੱਲ ਦੀ ਵੀ ਜਾਂਚ ਕਰ ਰਹੀ ਹੈ ਕਿ ਕੀ ਗੱਡੀ ਚਾਲਕ ਨਸ਼ੇ ਦੀ ਹਾਲਤ ’ਚ ਸੀ ਜਾਂ ਫਿਰ ਹਾਦਸਾ ਕਿਸੇ ਤਕਨੀਕੀ ਖ਼ਰਾਬੀ ਕਾਰਨ ਵਾਪਰਿਆ।

ਹੋਰ ਤਾਜ਼ਾਂ ਖਬਰਾਂ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ https://theopeneyes24.com/wp-admin/post-new.php

0 0 votes
Article Rating
Subscribe
Notify of
guest
0 Comments
Oldest
Newest Most Voted
Inline Feedbacks
View all comments
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 1 0 3 0
Users Today : 5
Users Yesterday : 3
Users Last 7 days : 43

ਰਾਸ਼ੀਫਲ