Home » ਬਰਨਾਲਾ » ਐੱਸ.ਡੀ.ਐੱਮ. ਤਪਾ ਵੱਲੋਂ ਸ਼ਹਿਰ ਦੀਆਂ ਸੜਕਾਂ ਦਾ ਨਿਰੀਖਣ, ਵਿਕਾਸ ਕਾਰਜਾਂ ਵਿੱਚ ਤੇਜ਼ੀ ਅਤੇ ਉੱਚ ਗੁਣਵੱਤਾ ਯਕੀਨੀ ਬਣਾਉਣ ਦੇ ਦਿੱਤੇ ਸਖ਼ਤ ਨਿਰਦੇਸ਼

ਐੱਸ.ਡੀ.ਐੱਮ. ਤਪਾ ਵੱਲੋਂ ਸ਼ਹਿਰ ਦੀਆਂ ਸੜਕਾਂ ਦਾ ਨਿਰੀਖਣ, ਵਿਕਾਸ ਕਾਰਜਾਂ ਵਿੱਚ ਤੇਜ਼ੀ ਅਤੇ ਉੱਚ ਗੁਣਵੱਤਾ ਯਕੀਨੀ ਬਣਾਉਣ ਦੇ ਦਿੱਤੇ ਸਖ਼ਤ ਨਿਰਦੇਸ਼

 ਆਮ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਅਤੇ ਸ਼ਹਿਰ ਦੇ ਵਿਕਾਸ ਕਾਰਜਾਂ ਵਿੱਚ ਪਾਰਦਰਸ਼ਤਾ ਲਿਆਉਣ ਦੇ ਉਦੇਸ਼ ਨਾਲ ਐੱਸ.ਡੀ.ਐੱਮ. ਤਪਾ ਆਯੂਸ਼ ਗੋਇਲ (ਆਈ.ਏ.ਐੱਸ.) ਵੱਲੋਂ ਨਗਰ ਕੌਂਸਲ ਤਪਾ ਦੇ ਅਧਿਕਾਰੀਆਂ ਅਤੇ ਤਕਨੀਕੀ ਟੀਮ ਨੂੰ ਨਾਲ ਲੈ ਕੇ ਸ਼ਹਿਰ ਦੀਆਂ ਵੱਖ-ਵੱਖ ਸੜਕਾਂ ਦਾ ਵਿਸ਼ੇਸ਼ ਤੌਰ 'ਤੇ ਨਿਰੀਖਣ ਕੀਤਾ ਗਿਆ।
[responsivevoice_button voice="Hindi Male"]

ਬਰਨਾਲਾ ਬਿਊਰੋ:

                 ਆਮ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਅਤੇ ਸ਼ਹਿਰ ਦੇ ਵਿਕਾਸ ਕਾਰਜਾਂ ਵਿੱਚ ਪਾਰਦਰਸ਼ਤਾ ਲਿਆਉਣ ਦੇ ਉਦੇਸ਼ ਨਾਲ ਐੱਸ.ਡੀ.ਐੱਮ. ਤਪਾ ਆਯੂਸ਼ ਗੋਇਲ (ਆਈ.ਏ.ਐੱਸ.) ਵੱਲੋਂ ਨਗਰ ਕੌਂਸਲ ਤਪਾ ਦੇ ਅਧਿਕਾਰੀਆਂ ਅਤੇ ਤਕਨੀਕੀ ਟੀਮ ਨੂੰ ਨਾਲ ਲੈ ਕੇ ਸ਼ਹਿਰ ਦੀਆਂ ਵੱਖ-ਵੱਖ ਸੜਕਾਂ ਦਾ ਵਿਸ਼ੇਸ਼ ਤੌਰ ‘ਤੇ ਨਿਰੀਖਣ ਕੀਤਾ ਗਿਆ।

ਸ਼ਹਿਰ ਦੀਆਂ ਵੱਖ-ਵੱਖ ਸੜਕਾਂ ਦਾ ਨਿਰੀਖਣ ਕਰਦੇ ਹੋਏ ਐੱਸ.ਡੀ.ਐੱਮ. ਤਪਾ ਆਯੂਸ਼ ਗੋਇਲ ਅਤੇ ਨਾਲ ਨਗਰ ਕੌਂਸਲ ਦੀ ਟੀਮ।
ਸ਼ਹਿਰ ਦੀਆਂ ਵੱਖ-ਵੱਖ ਸੜਕਾਂ ਦਾ ਨਿਰੀਖਣ ਕਰਦੇ ਹੋਏ ਐੱਸ.ਡੀ.ਐੱਮ. ਤਪਾ ਆਯੂਸ਼ ਗੋਇਲ ਅਤੇ ਨਾਲ ਨਗਰ ਕੌਂਸਲ ਦੀ ਟੀਮ।

ਇਸ ਦੌਰਾਨ ਉਨ੍ਹਾਂ ਵੱਲੋਂ ਚੱਲ ਰਹੇ ਨਿਰਮਾਣ ਕਾਰਜਾਂ ਅਤੇ ਮੌਜੂਦਾ ਸੜਕਾਂ ਦੀ ਸਥਿਤੀ ਦਾ ਬਾਰੀਕੀ ਨਾਲ ਜਾਇਜ਼ਾ ਲਿਆ ਗਿਆ। ਚੈਕਿੰਗ ਦੌਰਾਨ ਐੱਸ.ਡੀ.ਐੱਮ. ਆਯੂਸ਼ ਗੋਇਲ ਨੇ ਸੜਕ ਨਿਰਮਾਣ ਸਮੱਗਰੀ ਦੀ ਉੱਚ ਗੁਣਵੱਤਾ ‘ਤੇ ਵਿਸ਼ੇਸ਼ ਜ਼ੋਰ ਦਿੰਦਿਆਂ ਨਗਰ ਕੌਂਸਲ ਦੇ ਅਧਿਕਾਰੀਆਂ

ਸ਼ਹਿਰ ਦੀਆਂ ਵੱਖ-ਵੱਖ ਸੜਕਾਂ ਦਾ ਨਿਰੀਖਣ ਕਰਦੇ ਹੋਏ ਐੱਸ.ਡੀ.ਐੱਮ. ਤਪਾ ਆਯੂਸ਼ ਗੋਇਲ ਅਤੇ ਨਾਲ ਨਗਰ ਕੌਂਸਲ ਦੀ ਟੀਮ।
ਸ਼ਹਿਰ ਦੀਆਂ ਵੱਖ-ਵੱਖ ਸੜਕਾਂ ਦਾ ਨਿਰੀਖਣ ਕਰਦੇ ਹੋਏ ਐੱਸ.ਡੀ.ਐੱਮ. ਤਪਾ ਆਯੂਸ਼ ਗੋਇਲ ਅਤੇ ਨਾਲ ਨਗਰ ਕੌਂਸਲ ਦੀ ਟੀਮ।

ਅਤੇ ਸਬੰਧਤ ਠੇਕੇਦਾਰਾਂ ਨੂੰ ਸਪੱਸ਼ਟ ਹਦਾਇਤਾਂ ਦਿੱਤੀਆਂ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਘਟੀਆ ਸਮੱਗਰੀ ਦੀ ਵਰਤੋਂ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਐੱਸ.ਡੀ.ਐੱਮ. ਆਯੂਸ਼ ਗੋਇਲ ਨੇ ਦੱਸਿਆ ਕਿ ਪ੍ਰਸ਼ਾਸਨ ਦਾ ਮੁੱਖ ਮਕਸਦ ਸ਼ਹਿਰ ਨਿਵਾਸੀਆਂ ਨੂੰ ਪੱਧਰੀ ਅਤੇ ਮਜ਼ਬੂਤ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਬਰਸਾਤ ਦੇ ਮੌਸਮ ਨੂੰ ਮੁੱਖ ਰੱਖਦਿਆਂ ਨਗਰ ਕੌਂਸਲ ਨੂੰ ਵਿਸ਼ੇਸ਼ ਨਿਰਦੇਸ਼ ਦਿੱਤੇ ਗਏ ਹਨ

ਸ਼ਹਿਰ ਦੀਆਂ ਵੱਖ-ਵੱਖ ਸੜਕਾਂ ਦਾ ਨਿਰੀਖਣ ਕਰਦੇ ਹੋਏ ਐੱਸ.ਡੀ.ਐੱਮ. ਤਪਾ ਆਯੂਸ਼ ਗੋਇਲ ਅਤੇ ਨਾਲ ਨਗਰ ਕੌਂਸਲ ਦੀ ਟੀਮ।
ਸ਼ਹਿਰ ਦੀਆਂ ਵੱਖ-ਵੱਖ ਸੜਕਾਂ ਦਾ ਨਿਰੀਖਣ ਕਰਦੇ ਹੋਏ ਐੱਸ.ਡੀ.ਐੱਮ. ਤਪਾ ਆਯੂਸ਼ ਗੋਇਲ ਅਤੇ ਨਾਲ ਨਗਰ ਕੌਂਸਲ ਦੀ ਟੀਮ।

ਕਿ ਸੜਕਾਂ ਅਤੇ ਨਿਰਮਾਣ ਅਧੀਨ ਪ੍ਰੋਜੈਕਟਾਂ ਨੂੰ ਨਿਰਧਾਰਤ ਸਮੇਂ ਦੇ ਅੰਦਰ-ਅੰਦਰ ਮੁਕੰਮਲ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਇਸ ਮੌਕੇ ਉਨ੍ਹਾਂ ਨੇ ਸੜਕਾਂ ਦੇ ਕਿਨਾਰਿਆਂ ਨੂੰ ਦਰੁਸਤ ਕਰਨ ਅਤੇ ਪਾਣੀ ਦੀ ਨਿਕਾਸੀ ਦੇ ਪ੍ਰਬੰਧਾਂ ਦਾ ਵੀ ਡੂੰਘਾਈ ਨਾਲ ਜਾਇਜ਼ਾ ਲਿਆ ਤਾਂ ਜੋ ਬਾਰਸ਼ਾਂ ਦੌਰਾਨ ਜਲ-ਥਲ ਦੀ ਸਥਿਤੀ ਨਾ ਬਣੇ। ਇਸ ਨਿਰੀਖਣ ਦੌਰਾਨ ਨਗਰ ਕੌਂਸਲ ਦੇ ਸਬੰਧਤ ਉੱਚ ਅਧਿਕਾਰੀ ਅਤੇ ਕਰਮਚਾਰੀ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ, ਜਿਨ੍ਹਾਂ ਨੂੰ ਕੰਮ ਵਿੱਚ ਹੋਰ ਤੇਜ਼ੀ ਲਿਆਉਣ ਲਈ ਆਖਿਆ ਗਿਆ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ  ਭਾਜਪਾ ਪੰਜਾਬੀਆਂ ਖ਼ਿਲਾਫ਼ ਗਲਤ ਬਿਆਨਬਾਜ਼ੀ ਕਰਕੇ ਮਾਹੌਲ ਖ਼ਰਾਬ ਕਰ ਰਹੀ ਹੈ: ਢਿੱਲੋਂ

0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 8 5 3 5
Users Today : 14
Users Yesterday : 29
Users Last 7 days : 171

ਰਾਸ਼ੀਫਲ