Home » ਚੰਡੀਗੜ੍ਹ » ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਪੰਜ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਆਬਕਾਰੀ ਵਿਭਾਗ ਦਾ ਸੀਨੀਅਰ ਸਹਾਇਕ ਰੰਗੇ ਹੱਥੀਂ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਪੰਜ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਆਬਕਾਰੀ ਵਿਭਾਗ ਦਾ ਸੀਨੀਅਰ ਸਹਾਇਕ ਰੰਗੇ ਹੱਥੀਂ ਗ੍ਰਿਫ਼ਤਾਰ

  ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਗਈ ਵਿਸ਼ੇਸ਼ ਮੁਹਿੰਮ ਦੌਰਾਨ ਆਬਕਾਰੀ ਵਿਭਾਗ ਜਲੰਧਰ ਵਿਖੇ ਤਾਇਨਾਤ ਸੀਨੀਅਰ ਸਹਾਇਕ ਸਤਨਾਮ ਸਿੰਘ ਨੂੰ ਪੰਜ ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਪੰਜ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਆਬਕਾਰੀ ਵਿਭਾਗ ਦਾ ਸੀਨੀਅਰ ਸਹਾਇਕ ਰੰਗੇ ਹੱਥੀਂ ਗ੍ਰਿਫ਼ਤਾਰ
[responsivevoice_button voice="Hindi Male"]

ਚੰਡੀਗੜ੍ਹ ਬਿਊਰੋ

            ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਗਈ ਵਿਸ਼ੇਸ਼ ਮੁਹਿੰਮ ਦੌਰਾਨ ਆਬਕਾਰੀ ਵਿਭਾਗ ਜਲੰਧਰ ਵਿਖੇ ਤਾਇਨਾਤ ਸੀਨੀਅਰ ਸਹਾਇਕ ਸਤਨਾਮ ਸਿੰਘ ਨੂੰ ਪੰਜ ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਕਰਮਚਾਰੀ ਨੂੰ ਜਲੰਧਰ ਜ਼ਿਲ੍ਹੇ ਦੀ ਤਹਿਸੀਲ ਫ਼ਿਲੌਰ ਦੇ ਪਿੰਡ ਨਾਗਰਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੀ ਅਰਜ਼ੀ ‘ਤੇ ਕਾਰਵਾਈ ਕਰਦਿਆਂ ਜਲੰਧਰ ਜ਼ੋਨ ਦੇ ਕੁਲੈਕਟਰ-ਕਮ-ਡਿਪਟੀ ਕਮਿਸ਼ਨਰ ਆਬਕਾਰੀ ਨੇ ਸਬੰਧਤ ਅਧਿਕਾਰੀਆਂ ਨੂੰ ਪ੍ਰਸਤਾਵਿਤ ਲਾਇਸੈਂਸ ਸਬੰਧੀ ਲੋੜੀਂਦੀਆਂ ਰਿਪੋਰਟਾਂ ਅਤੇ ਇਤਰਾਜ਼ਹੀਣਤਾ ਸਰਟੀਫ਼ਿਕੇਟ ਪ੍ਰਾਪਤ ਕਰਨ ਲਈ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ਸਨ। ਇਸ ਪ੍ਰਕਿਰਿਆ ਦੌਰਾਨ ਦੋਸ਼ੀ ਸੀਨੀਅਰ ਸਹਾਇਕ ਨੇ ਕਥਿਤ ਤੌਰ ‘ਤੇ ਸ਼ਿਕਾਇਤਕਰਤਾ ਤੋਂ ਡਰਾਫ਼ਟ ਬੀਅਰ ਅਤੇ ਵਾਈਨ ਦੇ ਪ੍ਰਚੂਨ ਵਿਕਰੇਤਾ ਦਾ ਲਾਇਸੈਂਸ ਜਾਰੀ ਕਰਨ ਸਬੰਧੀ ਪ੍ਰਕਿਰਿਆ ਨੂੰ ਅੱਗੇ ਵਧਾਉਣ ਬਦਲੇ ਪੰਜ ਹਜ਼ਾਰ ਰੁਪਏ ਦੀ ਰਿਸ਼ਵਤ ਮੰਗੀ ਸੀ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਸਬੰਧੀ ਸਾਰੀ ਗੱਲਬਾਤ ਆਪਣੇ ਮੋਬਾਈਲ ਵਿੱਚ ਰਿਕਾਰਡ ਕਰ ਲਈ ਸੀ। ਸ਼ਿਕਾਇਤਕਰਤਾ ਕਿਸੇ ਵੀ ਤਰ੍ਹਾਂ ਦੀ ਰਿਸ਼ਵਤ ਜਾਂ ਗੈਰ-ਕਾਨੂੰਨੀ ਢੰਗ ਅਪਣਾਉਣ ਲਈ ਤਿਆਰ ਨਹੀਂ ਸੀ, ਜਿਸ ਕਾਰਨ ਉਸ ਨੇ ਵਿਜੀਲੈਂਸ ਬਿਊਰੋ ਰੇਂਜ ਜਲੰਧਰ ਕੋਲ ਪਹੁੰਚ ਕੇ ਸ਼ਿਕਾਇਤ ਦਰਜ ਕਰਵਾਈ। ਸ਼ਿਕਾਇਤ ਮਿਲਣ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਦੋ ਰਸਮੀ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਦੋਸ਼ੀ ਸੀਨੀਅਰ ਸਹਾਇਕ ਨੂੰ ਸ਼ਿਕਾਇਤਕਰਤਾ ਤੋਂ ਪੰਜ ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਹੋਇਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ। ਵਿਜੀਲੈਂਸ ਟੀਮ ਵੱਲੋਂ ਦੋਸ਼ੀ ਦੇ ਕਬਜ਼ੇ ਵਿੱਚੋਂ ਰਿਸ਼ਵਤ ਦੀ ਰਾਸ਼ੀ ਵੀ ਮੌਕੇ ‘ਤੇ ਹੀ ਬਰਾਮਦ ਕਰ ਲਈ ਗਈ ਹੈ। ਇਸ ਸਬੰਧ ਵਿੱਚ ਦੋਸ਼ੀ ਦੇ ਖ਼ਿਲਾਫ਼ ਵਿਜੀਲੈਂਸ ਬਿਊਰੋ ਪੁਲਿਸ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਗੰਭੀਰ ਜਾਂਚ ਜਾਰੀ ਹੈ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਪੰਜਾਬ ਸਰਕਾਰ ਦੀ ਪ੍ਰਸ਼ਾਸਨਿਕ ਲਾਪਰਵਾਹੀ ਵਿਰੁੱਧ ਸਖ਼ਤੀ, ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਲਾਲ ਸਿੰਘ ਮੁਅੱਤਲ

0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 8 5 3 5
Users Today : 0
Users Yesterday : 14
Users Last 7 days : 171

ਰਾਸ਼ੀਫਲ