Home » ਚੰਡੀਗੜ੍ਹ » ਮੁਹਾਲੀ ਡੀ.ਸੀ. ਦਫ਼ਤਰ ਦੀ ਸੀਨੀਅਰ ਸਹਾਇਕ 1 ਲੱਖ ਰੁਪਏ ਰਿਸ਼ਵਤ ਲੈਂਦੀ ਵਿਜੀਲੈਂਸ ਬਿਊਰੋ ਵਲੋਂ ਰੰਗੇ ਹੱਥੀਂ ਕਾਬੂ

ਮੁਹਾਲੀ ਡੀ.ਸੀ. ਦਫ਼ਤਰ ਦੀ ਸੀਨੀਅਰ ਸਹਾਇਕ 1 ਲੱਖ ਰੁਪਏ ਰਿਸ਼ਵਤ ਲੈਂਦੀ ਵਿਜੀਲੈਂਸ ਬਿਊਰੋ ਵਲੋਂ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਦੀ ਟੀਮ ਵਲੋਂ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤੀ ਗਈ ਮੁਹਾਲੀ ਡੀ.ਸੀ. ਦਫ਼ਤਰ ਦੀ ਸੀਨੀਅਰ ਸਹਾਇਕ ਭੁਪਿੰਦਰ ਕੌਰ।
[responsivevoice_button voice="Hindi Male"]

 

ਮੁਹਾਲੀ (ਬਿਊਰੋ):

                                   ਪੰਜਾਬ ਸਰਕਾਰ ਵਲੋਂ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਗਈ ਵਿਸ਼ੇਸ਼ ਮੁਹਿੰਮ ਤਹਿਤ ਵਿਜੀਲੈਂਸ ਬਿਊਰੋ ਦੇ ਫਲਾਇੰਗ ਸਕੁਐਡ-1 ਨੇ ਵੱਡੀ ਕਾਰਵਾਈ ਕਰਦਿਆਂ ਡਿਪਟੀ ਕਮਿਸ਼ਨਰ ਦਫ਼ਤਰ ਮੁਹਾਲੀ ਦੀ ਆਰ.ਆਈ.ਏ. ਸ਼ਾਖਾ ਵਿੱਚ ਤਾਇਨਾਤ ਸੀਨੀਅਰ ਸਹਾਇਕ ਭੁਪਿੰਦਰ ਕੌਰ ਨੂੰ ਇੱਕ ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਕਾਰਵਾਈ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਛਿੱਤ ਦੇ ਰਹਿਣ ਵਾਲੇ ਪ੍ਰਭਜੋਤ ਸਿੰਘ ਦੀ ਸ਼ਿਕਾਇਤ ਦੇ ਆਧਾਰ ‘ਤੇ ਅਮਲ ਵਿੱਚ ਲਿਆਂਦੀ ਗਈ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਸੀ ਕਿ ਸਕਾਈ ਰੋਕ ਵੈਲਫੇਅਰ ਸੁਸਾਇਟੀ ਸੈਕਟਰ-111/12 ਵਿਖੇ ਨਿਲਾਮੀ ਵਾਲੇ ਪਲਾਟ ਦਿਵਾਉਣ ਦੇ ਬਦਲੇ ਉਕਤ ਸੀਨੀਅਰ ਸਹਾਇਕ ਭੁਪਿੰਦਰ ਕੌਰ ਵਲੋਂ ਉਸ ਤੋਂ 8 ਲੱਖ ਰੁਪਏ ਦੀ ਵੱਦੀ ਰਿਸ਼ਵਤ ਦੀ ਮੰਗ ਕੀਤੀ ਗਈ ਸੀ। ਸ਼ਿਕਾਇਤ ਮਿਲਣ ਤੋਂ ਬਾਅਦ ਵਿਜੀਲੈਂਸ ਬਿਊਰੋ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਪੜਤਾਲ ਕੀਤੀ ਗਈ ਅਤੇ ਦੋਸ਼ਾਂ ਦੀ ਪੁਸ਼ਟੀ ਹੋਣ ਤੋਂ ਬਾਅਦ ਉਕਤ ਮੁਲਜ਼ਮ ਮਹਿਲਾ ਕਰਮਚਾਰੀ ਨੂੰ ਦਬੋਚਣ ਲਈ ਇੱਕ ਵਿਸ਼ੇਸ਼ ਜਾਲ ਵਿਛਾਇਆ ਗਿਆ। ਇਸ ਯੋਜਨਾਬੱਧ ਕਾਰਵਾਈ ਦੌਰਾਨ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਜਿਵੇਂ ਹੀ ਭੁਪਿੰਦਰ ਕੌਰ ਨੇ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ ਇੱਕ ਲੱਖ ਰੁਪਏ ਦੀ ਨਕਦ ਰਾਸ਼ੀ ਪ੍ਰਾਪਤ ਕੀਤੀ, ਤਾਂ ਵਿਜੀਲੈਂਸ ਟੀਮ ਨੇ ਉਸ ਨੂੰ ਮੌਕੇ ‘ਤੇ ਹੀ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਵਿਜੀਲੈਂਸ ਬਿਊਰੋ ਥਾਣਾ ਫਲਾਇੰਗ ਸਕੁਐਡ-1 ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਤਫ਼ਤੀਸ਼ ਸ਼ੁਰੂ ਕਰ ਦਿੱਤੀ ਗਈ ਹੈ। ਵਿਜੀਲੈਂਸ ਅਧਿਕਾਰੀਆਂ ਅਨੁਸਾਰ ਮੁਲਜ਼ਮ ਮਹਿਲਾ ਨੂੰ ਬੁੱਧਵਾਰ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਤਾਂ ਜੋ ਉਸ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਇਸ ਮਾਮਲੇ ਨਾਲ ਜੁੜੇ ਹੋਰ ਪਹਿਲੂਆਂ ਅਤੇ ਹੋਰਨਾਂ ਦੀ ਸ਼ਮੂਲੀਅਤ ਬਾਰੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਸਕੇ।

ਹੋਰ ਤਾਜ਼ਾ ਖਬਰਾਂ ਲਈ ਖੁੱਲੀਆਂ ਅੱਖਾਂ ਤੇ ਕਲਿੱਕ ਕਰੋ।ਸੇਵਾ, ਸਾਦਗੀ ਤੇ ਮਨੁੱਖਤਾ ਦੇ ਪੁੰਜ ਸਨ ਭਗਤ ਪੂਰਨ ਸਿੰਘ: ਮੁੱਖ ਮੰਤਰੀ ਭਗਵੰਤ ਮਾਨ

0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 8 5 1 9
Users Today : 27
Users Yesterday : 24
Users Last 7 days : 196

ਰਾਸ਼ੀਫਲ