Home » ਪ੍ਰਮੁੱਖ ਖ਼ਬਰਾਂ » ਸੀਨੀਅਰ ਪੱਤਰਕਾਰ ਜਤਿੰਦਰ ਦੇਵਗਨ ਨੂੰ ਮਨੁੱਖੀ ਅਧਿਕਾਰ ਕਮਿਸ਼ਨ ਪੰਜਾਬ ਐਂਡ ਚੰਡੀਗੜ੍ਹ ਦਾ ਲਗਾਇਆ ਜਿਲਾ ਮੈਂਬਰ

ਸੀਨੀਅਰ ਪੱਤਰਕਾਰ ਜਤਿੰਦਰ ਦੇਵਗਨ ਨੂੰ ਮਨੁੱਖੀ ਅਧਿਕਾਰ ਕਮਿਸ਼ਨ ਪੰਜਾਬ ਐਂਡ ਚੰਡੀਗੜ੍ਹ ਦਾ ਲਗਾਇਆ ਜਿਲਾ ਮੈਂਬਰ

 ਸੀਨੀਅਰ ਪੱਤਰਕਾਰ ਜਤਿੰਦਰ ਦੇਵਗਨ ਬਰਨਾਲਾ ਨੂੰ ਪੰਜਾਬ ਸਰਕਾਰ ਦੇ ਪੰਜਾਬ ਸਟੇਟ ਐਂਡ ਚੰਡੀਗੜ੍ਹ ਹਿਊਮਨ ਰਾਇਟਸ ਕਮਿਸ਼ਨ ਦਾ ਜ਼ਿਲ੍ਹਾ ਕੋਰ ਗਰੁੱਪ ਦੇ ਮੈਂਬਰ ਲਗਾਇਆ ਗਿਆ ਹੈ। ਉਨ੍ਹਾਂ ਨੂੰ ਚੰਡੀਗੜ੍ਹ ਵਿਖੇ ਪੰਜਾਬ ਹਿਊਮਨ ਰਾਇਟਸ ਕਮਿਸ਼ਨ ਪੰਜਾਬ ਐਂਡ ਚੰਡੀਗੜ੍ਹ ਵਲੋਂ ਮੋਮੈਂਟੋ ਦੇਕੇ ਸਨਮਾਨਿਤ ਵੀ ਕੀਤਾ
ਸੀਨੀਅਰ ਪੱਤਰਕਾਰ ਜਤਿੰਦਰ ਦੇਵਗਨ ਨੂੰ ਮਨੁੱਖੀ ਅਧਿਕਾਰ ਕਮਿਸ਼ਨ ਪੰਜਾਬ ਐਂਡ ਚੰਡੀਗੜ੍ਹ ਦਾ ਲਗਾਇਆ ਜਿਲਾ ਮੈਂਬਰ
[responsivevoice_button voice="Hindi Male"]

ਬਰਨਾਲਾ ਬਿਊਰੋ 6 ਅਪ੍ਰੈਲ

                   ਸੀਨੀਅਰ ਪੱਤਰਕਾਰ ਜਤਿੰਦਰ ਦੇਵਗਨ ਬਰਨਾਲਾ ਨੂੰ ਪੰਜਾਬ ਸਰਕਾਰ ਦੇ ਪੰਜਾਬ ਸਟੇਟ ਐਂਡ ਚੰਡੀਗੜ੍ਹ ਹਿਊਮਨ ਰਾਇਟਸ ਕਮਿਸ਼ਨ ਦਾ ਜ਼ਿਲ੍ਹਾ ਕੋਰ ਗਰੁੱਪ ਦੇ ਮੈਂਬਰ ਲਗਾਇਆ ਗਿਆ ਹੈ। ਉਨ੍ਹਾਂ ਨੂੰ ਚੰਡੀਗੜ੍ਹ ਵਿਖੇ ਪੰਜਾਬ ਹਿਊਮਨ ਰਾਇਟਸ ਕਮਿਸ਼ਨ ਪੰਜਾਬ ਐਂਡ ਚੰਡੀਗੜ੍ਹ ਵਲੋਂ ਮੋਮੈਂਟੋ ਦੇਕੇ ਸਨਮਾਨਿਤ ਵੀ ਕੀਤਾ ਗਿਆ। ਸਮਾਗਮ ਚ ਪੰਜਾਬ ਹਿਊਮਨ ਰਾਇਟਸ ਕਮਿਸ਼ਨ ਪੰਜਾਬ ਐਂਡ ਚੰਡੀਗੜ੍ਹ ਦੇ ਚੇਅਰਮੈਨ ਜਸਟਿਸ ਸੰਤ ਪ੍ਰਕਾਸ਼, ਜਸਟਿਸ ਗੁਰਵੀਰ ਸਿੰਘ ਤੇ ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਤੋਂ ਇਲਾਵਾ ਪੰਜਾਬ ਸਰਕਾਰ ਦੇ ਚੀਫ ਸੈਕਟਰੀ ਕੇਪੀ ਸਿਨਹਾ, ਚੰਡੀਗੜ੍ਹ ਪ੍ਰਸ਼ਾਸਨ ਦੇ ਚੀਫ ਸੈਕਟਰੀ ਐਚ ਰਜੇਸ਼ ਪ੍ਰਸ਼ਾਦ, ਗੋਰਵ ਯਾਦਵ ਡੀਜੀਪੀ ਪੰਜਾਬ ਤੇ ਡਾਕਟਰ ਸਾਗਰ ਪ੍ਰੀਤ ਹੂਡਾ ਡੀਜੀਪੀ ਚੰਡੀਗੜ੍ਹ ਆਦਿ ਨੇ ਸ਼ਮੂਲੀਅਤ ਕੀਤੀ। ਜਤਿੰਦਰ ਦੇਵਗਨ ਨੇ ਕਿਹਾ ਕਿ ਮਨੁੱਖੀ ਅਧਿਕਾਰਾਂ ਦੀ ਰੱਖਿਆ ਕਰਦਿਆਂ ਪਹਿਲਾਂ ਵੀ ਉਨ੍ਹਾਂ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਸੀ। ਪਰ ਉਹ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਲੜਾਈ ਯਾਰੀ ਰੱਖਣਗੇ ਤੇ ਕਿਸੇ ਵੀ ਸੂਰਤ ਚ ਪਿੱਛੇ ਨਹੀਂ ਹਟਣਗੇ। ਉਨ੍ਹਾਂ ਇਸ ਨਿਯੁਕਤੀ ਲਈ ਪੰਜਾਬ ਸਟੇਟ ਐਂਡ ਚੰਡੀਗੜ੍ਹ ਹਿਊਮਨ ਰਾਇਟਸ ਕਮਿਸ਼ਨ ਦੇ ਮੈਂਬਰ ਪਦਮਸ਼੍ਰੀ ਜਤਿੰਦਰ ਸ਼ੰਟੀ ਦਾ ਧੰਨਵਾਦ ਕਰਦਿਆਂ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਅਹਿਦ ਲਿਆ। ਇਸ ਮੌਕੇ ਸੰਬੋਧਨ ਕਰਦਿਆਂ ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੇ ਕਿਹਾ ਕਿ ਜ਼ਿਲਿਆਂ ਚ ਨਿਯੁਕਤ ਕੀਤੇ ਕੋਰ ਕਮੇਟੀ ਮੈਂਬਰ ਪੰਜਾਬ ਸਟੇਟ ਐਂਡ ਚੰਡੀਗੜ੍ਹ ਹਿਊਮਨ ਰਾਇਟਸ ਕਮਿਸ਼ਨ ਨਾਲ ਲਗਾਤਾਰ ਸੰਪਰਕ ਰੱਖਕੇ ਮਨੁੱਖੀ ਅਧਿਕਾਰਾਂ ਦੇ ਹਨਨ ਨੂੰ ਰੋਕਣ ਲਈ ਇਕ ਪੁਲ ਦਾ ਕੰਮ ਕਰਨਗੇ। ਹਰ ਧੱਕੇਸ਼ਾਹੀ ਤੇ ਮਨੁੱਖੀ ਅਧਿਕਾਰਾਂ ਦੇ ਹਨਨ ਦੀ ਸੂਚਨਾ ਸਾਡੇ ਨਾਲ ਸਾਂਝੀ ਕਰਨਗੇ। ਕਮਿਸ਼ਨ ਉਨ੍ਹਾਂ ਵਲੋਂ ਦਿੱਤੀ ਰਿਪੋਰਟ ਤੇ ਸਖ਼ਤ ਕਾਰਵਾਈ ਕਰੇਗਾ। ਉਨ੍ਹਾਂ ਕਿਹਾ ਕਿ ਕਮਿਸ਼ਨ ਵਲੋਂ ਨਿਯੁਕਤ ਕੀਤੇ ਕੋਰ ਕਮੇਟੀ ਮੈਂਬਰ ਨਸ਼ਿਆਂ ਵਿਰੁੱਧ ਵੀ ਅਭਿਆਨ ਚਲਾਉਣਗੇ।

ਹੋਰ ਤਾਜ਼ਾਂ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ

ਬਰਨਾਲਾ ਦੇ ਰੂੜੇਕੇ ਕਲਾਂ `ਚ ਹੜਕੰਪ: ਇਨਸਾਫ਼ ਲਈ ਵਰ੍ਹਦੇ ਮੀਂਹ `ਚ ਪੈਟਰੋਲ ਦੀ ਬੋਤਲ ਲੈ ਕੇ ਟੈਂਕੀ `ਤੇ ਚੜ੍ਹੀਆਂ ਅੰਮ੍ਰਿਤਧਾਰੀ ਮਾਂ-ਧੀ
0 0 votes
Article Rating
Subscribe
Notify of
guest
0 Comments
Oldest
Newest Most Voted
Inline Feedbacks
View all comments