ਬੇਅੰਤ ਬਰਨਾਲਾ
ਸਕੂਲੀ ਸਿੱਖਿਆ ਦੇ ਖੇਤਰ ਵਿੱਚ ਜ਼ਿਲ੍ਹਾ ਬਰਨਾਲਾ ਵੱਲੋਂ ਸੂਬੇ ਅਤੇ ਦੇਸ਼ ਪੱਧਰ ‘ਤੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੋ ਹਜ਼ਾਰ ਚੌਵੀ-ਪੰਚੀ ਦੇ ਕਾਰਜਗੁਜ਼ਾਰੀ ਗ੍ਰੇਡਿੰਗ ਸੂਚਕ ਅੰਕ ਦੋ ਪੁਆਇੰਟ ਜ਼ੀਰੋ ਵਿੱਚ ਪੰਜਾਬ ਭਰ ਵਿੱਚੋਂ ਪਹਿਲਾ ਅਤੇ ਦੇਸ਼ ਭਰ ਵਿੱਚੋਂ ਤੀਜਾ ਸਥਾਨ ਹਾਸਲ ਕਰਨ ‘ਤੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਸਿੱਖਿਆ ਵਿਭਾਗ ਬਰਨਾਲਾ ਨੂੰ ਵਿਸ਼ੇਸ਼ ਤੌਰ ‘ਤੇ ਵਧਾਈ ਦਿੱਤੀ ਹੈ।

ਇਸ ਮੌਕੇ ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਦੇ ਅਣਥੱਕ ਯਤਨਾਂ ਅਤੇ ਸਿੱਖਿਆ ਵਿਭਾਗ ਦੀ ਦਿਨ-ਰਾਤ ਦੀ ਸਖ਼ਤ ਮਿਹਨਤ ਸਦਕਾ ਸਿੱਖਿਆ ਕ੍ਰਾਂਤੀ ਦੇ ਤਹਿਤ ਸਕੂਲੀ ਸਿੱਖਿਆ ਵਿੱਚ ਨਵੇਂ ਆਯਾਮ ਸਥਾਪਿਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਸੂਬੇ ਦੀ ਸਿੱਖਿਆ ਪ੍ਰਣਾਲੀ ਅਤੇ ਬੁਨਿਆਦੀ ਢਾਂਚੇ ਵਿੱਚ ਵੱਡੇ ਪੱਧਰ ‘ਤੇ ਸੁਧਾਰ ਕੀਤੇ ਗਏ ਹਨ ਅਤੇ ਇਸੇ ਸਾਰਥਕ ਬਦਲਾਅ ਦਾ ਨਤੀਜਾ ਹੈ ਕਿ ਪੰਜਾਬ ਨਾ ਕੇਵਲ ਦੇਸ਼ ਭਰ ਵਿੱਚ ਮੋਹਰੀ ਸਾਬਤ ਹੋ ਰਿਹਾ ਹੈ, ਸਗੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵੀ ਆਪਣੇ ਬਿਹਤਰੀਨ ਨਤੀਜਿਆਂ ਨਾਲ ਨਵੇਂ ਕੀਰਤੀਮਾਨ ਸਥਾਪਿਤ ਕਰ ਰਹੇ ਹਨ। ਉਨ੍ਹਾਂ ਵਿਸ਼ੇਸ਼ ਤੌਰ ‘ਤੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਕੇਵਲ ਸਕੂਲਾਂ ਦੀਆਂ ਇਮਾਰਤਾਂ ਹੀ ਨਹੀਂ ਬਣਾ ਰਹੀ, ਸਗੋਂ ਪੰਜਾਬ ਦੇ ਬੱਚਿਆਂ ਦਾ ਭਵਿੱਖ ਸੰਵਾਰ ਰਹੀ ਹੈ। ਮੀਤ ਹੇਅਰ ਨੇ ਕਿਹਾ ਕਿ ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਵੱਲੋਂ ਹਾਲ ਹੀ ਵਿੱਚ ਜਾਰੀ ਕੀਤੇ ਗਏ ਕਾਰਜਗੁਜ਼ਾਰੀ ਗ੍ਰੇਡਿੰਗ ਸੂਚਕ ਅੰਕ ਵਿੱਚ ਪੰਜਾਬ ਦਾ ਸਿਖਰ ‘ਤੇ ਰਹਿਣਾ ਅਤੇ ਬਰਨਾਲਾ ਜ਼ਿਲ੍ਹੇ ਦਾ ਪੰਜਾਬ ਵਿੱਚੋਂ ਪਹਿਲਾ ਤੇ ਦੇਸ਼ ਵਿੱਚੋਂ ਤੀਜਾ ਸਥਾਨ ਪ੍ਰਾਪਤ ਕਰਨਾ ਇਹ ਸਾਫ਼ ਸਿੱਧ ਕਰਦਾ ਹੈ ਕਿ ਸਰਕਾਰ ਦੀਆਂ ਵਿੱਦਿਅਕ ਨੀਤੀਆਂ ਸਫ਼ਲ ਰਹੀਆਂ ਹਨ। ਉਨ੍ਹਾਂ ਇਸ ਵੱਡੀ ਪ੍ਰਾਪਤੀ ਲਈ ਜ਼ਿਲ੍ਹਾ ਪ੍ਰਸ਼ਾਸਨ, ਸਿੱਖਿਆ ਵਿਭਾਗ ਦੀ ਪੂਰੀ ਟੀਮ ਅਤੇ ਅਧਿਆਪਕ ਵਰਗ ਨੂੰ ਵਧਾਈ ਦਿੱਤੀ। ਜ਼ਿਕਰਯੋਗ ਹੈ ਕਿ ਹਾਲੀਆ ਰਿਪੋਰਟ ਅਨੁਸਾਰ ਬਰਨਾਲਾ ਜ਼ਿਲ੍ਹੇ ਨੇ ਛੇ ਸੌ ਵਿੱਚੋਂ ਚਾਰ ਸੌ ਅਕਾਹਠ ਅੰਕ ਪ੍ਰਾਪਤ ਕਰਕੇ ਵੱਕਾਰੀ ਉੱਤਮ-ਦੋ ਗ੍ਰੇਡ ਹਾਸਲ ਕੀਤਾ ਹੈ, ਜਿਸ ਤਹਿਤ ਜ਼ਿਲ੍ਹਿਆਂ ਨੂੰ ਮੁੱਖ ਤੌਰ ‘ਤੇ ਨਤੀਜੇ, ਜਮਾਤਾਂ ਦੀ ਪ੍ਰਭਾਵਸ਼ਾਲੀ ਪੜ੍ਹਾਈ, ਬੁਨਿਆਦੀ ਢਾਂਚਾ, ਵਿਦਿਆਰਥੀਆਂ ਦੇ ਅਧਿਕਾਰ, ਸਕੂਲ ਸੁਰੱਖਿਆ, ਡਿਜੀਟਲ ਸਿੱਖਿਆ ਅਤੇ ਪ੍ਰਸ਼ਾਸਨਿਕ ਪ੍ਰਕਿਰਿਆ ਵਰਗੇ ਛੇ ਮੁੱਖ ਖੇਤਰਾਂ ਦੇ ਆਧਾਰ ‘ਤੇ ਦਰਜਾ ਦਿੱਤਾ ਜਾਂਦਾ ਹੈ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾ
| ਧੌਲਾ-ਧੂਰਕੋਟ ਮਾਰਗ ‘ਤੇ ਸੈਂਕੜੇ ਹਰੇ ਰੁੱਖਾਂ ਦੀ ਨਾਜਾਇਜ਼ ਕਟਾਈ; ਪ੍ਰਸ਼ਾਸਨ ਖ਼ਿਲਾਫ਼ ਐਨ.ਜੀ.ਟੀ. ਜਾਣਗੇ ਵਾਤਾਵਰਣ ਪ੍ਰੇਮੀ, ਡੀ.ਸੀ. ਤੋਂ ਜਾਂਚ ਦੀ ਮੰਗ |









Users Today : 0
Users Yesterday : 120
Users Last 7 days : 265