ਬਰਨਾਲਾ ਬਿਊਰੋ 20 ਅਪ੍ਰੈਲ
ਪੰਜਾਬ ’ਚੋਂ ਨਸ਼ਾ ਖਤਮ ਕਰਨ ਦੀ ਗਰੰਟੀ ਲੈ ਕੇ ਆਈ ਆਮ ਆਦਮੀ ਪਾਰਟੀ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਪਹਿਲਾਂ ਨਸ਼ਾ ਮੁਕਤੀ ਮੁਹਿੰਮ ਦੀ ਪਹਿਲੀ ਲੜੀ ਚਲਾਉਣ ਦੌਰਾਨ ਮੁਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਸੀ ਕਿ ਜਿਨ੍ਹਾਂ ਪੁਲਿਸ ਥਾਣਿਆਂ ਦੀ ਹਦੂਦ ਅੰਦਰ ਚਿੱਟਾ ਵੇਚਣ ਖਾਣ ਵਾਲੇ ਫੜੇ ਜਾਣਗੇ। ਉਨ੍ਹਾਂ ਥਾਣਿਆਂ ਦੇ ਐੱਸਐੱਚਓ ’ਤੇ ਵੀ ਕਾਰਵਾਈ ਹੋਵੇਗੀ। ਪਰ ਨਸ਼ਾ ਮੁਕਤੀ ਮੁਹਿੰਮ ਦੀ ਦੂਜੀ ਲੜੀ ਵੀ ਸ਼ੁਰੂ ਹੋ ਗਈ ਹੈ ਤੇ ਮੁਖ ਮੰਤਰੀ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਕਿੰਨੇ ਕੁ ਐੱਸਐੱਚਓ ’ਤੇ ਹੁਣ ਤਕ ਕਾਰਵਾਈ ਹੋਈ ਹੈ। ਇਸਦੇ ਬਾਵਜੂਦ ਵੀ ਪੰਜਾਬ ਅੰਦਰੋਂ ਨਸ਼ਾ ਖਤਮ ਨਹੀਂ ਹੋਇਆ ਤੇ ਆਏ ਦਿਨ ਨੌਜਵਾਨਾਂ ਦੀ ਮੌਤ ਦੀਆਂ ਖਬਰਾਂ ਸੁਣਾਈ ਦਿੰਦੀਆਂ ਹੀ ਰਹਿੰਦੀਆਂ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ ਨੇ ਕਿਹਾ ਕਿ ਦੂਜੀਆਂ ਸਿਆਸੀ ਪਾਰਟੀਆਂ ’ਤੇ ਦੋਸ਼ ਲਾ ਕੇ ਲੋਕਾਂ ਨੂੰ ਝੂਠ ਬੋਲ ਕੇ ਸੱਤਾ ’ਚ ਆਈ ਆਮ ਆਦਮੀ ਪਾਰਟੀ ਨੇ ਜੋ ਵਾਅਦੇ ਵੀ ਲੋਕਾਂ ਨਾਲ ਕੀਤੇ ਸਨ। ਉਨ੍ਹਾਂ ’ਚੋਂ ਕੋਈ ਵੀ ਪੂਰਾ ਨਹੀਂ ਹੋ ਸਕਿਆ ਤੇ ਹੁਣ ਆਖਰੀ ਸਾਲ ’ਚ ਲੋਕਾਂ ਨੂੰ ਦਿਖਾਇਆ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਨੇ ਆਪਣੇ ਸਾਰੇ ਵਾਅਦੇ ਪੂਰੇ ਕਰ ਲਏ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਬਦਨਾਮ ਤੇ ਲੋਕਾਂ ਨੂੰ ਗੁਮਰਾਹ ਕਰਨ ਲਈ ਤੇ ਸ਼੍ਰੋਮਣੀ ਅਕਾਲੀ ਦਲ ਦੇ ਅਕਸ ਖਰਾਬ ਕਰਨ ਲਈ ਆਮ ਆਦਮੀ ਪਾਰਟੀ ਵਲੋਂ ਮਜੀਠੀਆ ਖਿਲ਼ਾਫ ਸਾਰਾ ਢਕਵੰਜ ਰਚਿਆ ਗਿਆ ਸੀ। ਜੋ ਕਿ ਲੋਕਾਂ ਸਾਹਮਣੇ ਸਾਫ ਜਾਹਿਰ ਹੋ ਚੁੱਕਾ ਹੈ। ਜੋ ਕਿ ਸਰਾਸਰ ਝੂਠ ਦਾ ਪੁਲੰਦਾ ਹੈ। ਜ਼ਿਲ੍ਹਾ ਪ੍ਰਧਾਨ ਬਿੱਟੂ ਦੀਵਾਨਾ ਨੇ ਕਿਹਾ ਕਿ ਜੋ ਕੰਮ ਵੀ ਸ਼੍ਰੋਮਣੀ ਅਕਾਲੀ ਦਲ ਦੇ ਸੱਤਾ ਸਮੇਂ ਪੰਜਾਬ ਅੰਦਰ ਹੋਏ ਸਨ। ਭਾਵੇਂ ਸੂਬੇ ਨੂੰ ਬਿਜਲੀ ਸਰਪਲਸ ਬਣਾਉਣਾ, ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਸਟੇਡੀਅਮ ਤੇ ਖੇਡਾਂ ਕਰਵਾਉਣੀਆਂ, ਬੇਰੁਜ਼ਗਾਰਾਂ ਲਈ ਉਦਯੋਗ ਸਥਾਪਿਤ ਕਰਵਾਉਣਾ ਆਦਿ ਅਨੇਕਾਂ ਕਾਰਜ ਸ਼੍ਰੋਮਣੀ ਅਕਾਲੀ ਦਲ ਸਮੇਂ ਹੀ ਹੋਏ ਸਨ। ਪਰ ਹੁਣ ਪਿਛਲੇ ਚਾਰ ਸਾਲਾਂ ’ਚ ਨਾ ਤੇ ਪਿੰਡਾਂ ਦੇ ਵਿਕਾਸ ਕਾਰਜਾਂ ਤੇ ਨਾ ਹੀ ਸ਼ਹਿਰ ਦੇ ਵਿਕਾਸ ਕਾਰਜਾਂ ’ਤੇ ਸੂਬਾ ਸਰਕਾਰ ਨੇ ਕੋਈ ਵੀ ਪੈਸਾ ਨਹੀਂ ਖਰਚਿਆ। ਜਿਸ ਕਾਰਨ ਪਿੰਡਾਂ ਤੇ ਸ਼ਹਿਰਾਂ ਦੇ ਹਾਲਾਤ ਬਦ ਤੋਂ ਬਦਤਰ ਹੋ ਚੁਕੇ ਹਨ। ਇਸ ਦੇ ਬਾਵਜੂਦ ਵੀ ਰੈਲੀਆਂ ’ਚ ਆਮ ਆਦਮੀ ਪਾਰਟੀ ਦੇ ਲੀਡਰਾਂ ਵਲੋਂ ਕਿਹਾ ਜਾ ਰਿਹਾ ਹੈ ਕਿ ਸੂਬੇ ਅੰਦਰ ਬਹੁਤ ਸਾਰੇ ਵਿਕਾਸ ਕਾਰਜ ਜਾਰੀ ਹਨ। ਜਦਕਿ ਅਜਿਹਾ ਕੁਝ ਵੀ ਨਹੀਂ ਹੈ। ਉਨ੍ਹਾਂ ਕਿਹਾ ਕਿ ਮੁਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਜੋ ਲੋਕਾਂ ਨਾਲ ਝੂਠੇ ਵਾਅਦਿਆਂ ਦੀ ਰਾਜਨੀਤੀ ਕੀਤੀ ਹੈ। ਇਸਦਾ ਜਵਾਬ 2027 ਵਿਧਾਨ ਸਭਾ ’ਚ ਲੋਕ ਆਮ ਆਦਮੀ ਪਾਰਟੀ ਨੂੰ ਜ਼ਰੂਰ ਦੇਣਗੇ ਤੇ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਹੱਥ ਮਜ਼ਬੂਤ ਕਰ ਕੇ ਸੱਤਾ ’ਚ ਲਿਆਉਣਗੇ ਤਾਂ ਜੋ ਮੁੜ ਤੋਂ ਪੰਜਾਬ ਨੂੰ ਲੀਹਾਂ ’ਤੇ ਲਿਆਂਦਾ ਜਾ ਸਕੇ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ
| ਪਿੰਡ ਨੈਣੇਵਾਲ ਦੇ ਡੇਰੇ ਤੇ ਕਬਜ਼ੇ ਨੂੰ ਲੈ ਕੇ ਸਾਰਾ ਪਿੰਡ ਹੋਇਆ ਇੱਕ ਜੁੱਟ, ਸਾਧ ਬਣਾਉਣ ਲੱਗਾ ਸਿਆਸੀ ਦਬਾਅ |









Users Today : 5
Users Yesterday : 17
Users Last 7 days : 125