Home » ਪ੍ਰਮੁੱਖ ਖ਼ਬਰਾਂ » ਹੰਡਿਆਇਆ ਵਿਖੇ ਨਸ਼ੀਲੀਆਂ ਗੋਲੀਆਂ ਸਮੇਤ ਭੈਣ-ਭਰਾ ਦੀ ਜੋੜੀ ਗ੍ਰਿਫ਼ਤਾਰ, ਪੁਲਿਸ ਵੱਲੋਂ ਮਾਮਲਾ ਦਰਜ

ਹੰਡਿਆਇਆ ਵਿਖੇ ਨਸ਼ੀਲੀਆਂ ਗੋਲੀਆਂ ਸਮੇਤ ਭੈਣ-ਭਰਾ ਦੀ ਜੋੜੀ ਗ੍ਰਿਫ਼ਤਾਰ, ਪੁਲਿਸ ਵੱਲੋਂ ਮਾਮਲਾ ਦਰਜ

  ਨਸ਼ਾ ਤਸਕਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੁਲਿਸ ਚੌਂਕੀ ਹੰਡਿਆਇਆ ਦੀ ਪੁਲਿਸ ਟੀਮ ਨੂੰ ਉਸ ਸਮੇਂ ਇੱਕ ਵੱਡੀ ਸਫ਼ਲਤਾ ਹਾਸਲ ਹੋਈ ਜਦੋਂ ਉਨ੍ਹਾਂ ਨੇ ਨਸ਼ੀਲੀਆਂ ਗੋਲੀਆਂ ਵੇਚਣ ਦੇ ਦੋਸ਼ ਹੇਠ ਇੱਕ ਭੈਣ-ਭਰਾ ਦੀ ਜੋੜੀ ਨੂੰ ਕਾਬੂ ਕੀਤਾ। ਇਸ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਪੁਲਿਸ ਚੌਂਕੀ ਹੰਡਿਆਇਆ ਦੇ ਇੰਚਾਰਜ ਤਰਸੇਮ ਸਿੰਘ ਨੇ ਦੱਸਿਆ
 ਹੰਡਿਆਇਆ ਪੁਲਿਸ ਵੱਲੋਂ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਭੈਣ-ਭਰਾ ਪੁਲਿਸ ਪਾਰਟੀ ਦੇ ਨਾਲ ਦਿਖਾਈ ਦੇ ਰਹੇ ਹਨ।
[responsivevoice_button voice="Hindi Male"]

ਬਰਨਾਲਾ ਬਿਊਰੋ

              ਨਸ਼ਾ ਤਸਕਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੁਲਿਸ ਚੌਂਕੀ ਹੰਡਿਆਇਆ ਦੀ ਪੁਲਿਸ ਟੀਮ ਨੂੰ ਉਸ ਸਮੇਂ ਇੱਕ ਵੱਡੀ ਸਫ਼ਲਤਾ ਹਾਸਲ ਹੋਈ ਜਦੋਂ ਉਨ੍ਹਾਂ ਨੇ ਨਸ਼ੀਲੀਆਂ ਗੋਲੀਆਂ ਵੇਚਣ ਦੇ ਦੋਸ਼ ਹੇਠ ਇੱਕ ਭੈਣ-ਭਰਾ ਦੀ ਜੋੜੀ ਨੂੰ ਕਾਬੂ ਕੀਤਾ। ਇਸ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਪੁਲਿਸ ਚੌਂਕੀ ਹੰਡਿਆਇਆ ਦੇ ਇੰਚਾਰਜ ਤਰਸੇਮ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨੂੰ ਇੱਕ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਸੀ ਕਿ ਸਰਬਜੀਤ ਕੌਰ ਪਤਨੀ ਕਾਲਾ ਸਿੰਘ ਨਿਵਾਸੀ ਕਿਲ੍ਹਾ ਪੱਤੀ ਹੰਡਿਆਇਆ ਅਤੇ ਉਸ ਦਾ ਸਗਾ ਭਰਾ ਤਰਸਪ੍ਰੀਤ ਸਿੰਘ ਉਰਫ਼ ਗੁਗਲੂ ਪੁੱਤਰ ਭੋਲਾ ਸਿੰਘ ਨਿਵਾਸੀ ਜੋਗਾ, ਬਾਹਰਲੇ ਇਲਾਕਿਆਂ ਤੋਂ ਭਾਰੀ ਮਾਤਰਾ ਵਿੱਚ ਨਸ਼ੀਲੀਆਂ ਗੋਲੀਆਂ ਲਿਆ ਕੇ ਇੱਥੇ ਭੋਲੇ-ਭਾਲੇ ਨੌਜਵਾਨਾਂ ਨੂੰ ਮਹਿੰਗੇ ਮੁੱਲ ‘ਤੇ ਵੇਚਣ ਦਾ ਨਾਜਾਇਜ਼ ਧੰਦਾ ਕਰਦੇ ਹਨ। ਮੁਖ਼ਬਰ ਨੇ ਇਹ ਵੀ ਦੱਸਿਆ ਕਿ ਇਹ ਦੋਵੇਂ ਮੁਲਜ਼ਮ ਅੱਜ ਵੀ ਆਪਣੇ ਘਰ ਕਿਲ੍ਹਾ ਪੱਤੀ ਹੰਡਿਆਇਆ ਵਿਖੇ ਮੌਜੂਦ ਹਨ ਅਤੇ ਗਾਹਕਾਂ ਨੂੰ ਨਸ਼ੀਲੀਆਂ ਗੋਲੀਆਂ ਸਪਲਾਈ ਕਰ ਰਹੇ ਹਨ। ਮਿਲੀ ਪੁਖ਼ਤਾ ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਬਿਨਾਂ ਕੋਈ ਸਮਾਂ ਗਵਾਏ ਤੁਰੰਤ ਕਾਰਵਾਈ ਅਮਲ ਵਿੱਚ ਲਿਆਂਦੀ ਅਤੇ ਸਰਬਜੀਤ ਕੌਰ ਦੇ ਘਰ ਅਚਨਚੇਤ ਛਾਪੇਮਾਰੀ ਕੀਤੀ। ਇਸ ਛਾਪੇਮਾਰੀ ਦੌਰਾਨ ਪੁਲਿਸ ਪਾਰਟੀ ਨੇ ਮੁਸਤੈਦੀ ਦਿਖਾਉਂਦੇ ਹੋਏ ਦੋਵਾਂ ਭੈਣ-ਭਰਾਵਾਂ ਨੂੰ ਇੱਕ ਸੌ ਅੱਠ ਨਸ਼ੀਲੀਆਂ ਗੋਲੀਆਂ ਸਮੇਤ ਮੌਕੇ ‘ਤੇ ਹੀ ਰੰਗੇ ਹੱਥੀਂ ਕਾਬੂ ਕਰ ਲਿਆ। ਪੁਲਿਸ ਨੇ ਦੋਵਾਂ ਮੁਲਜ਼ਮਾਂ ਵਿਰੁੱਧ ਨਸ਼ਾ ਵਿਰੋਧੀ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਉਨ੍ਹਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਜਿੱਥੋਂ ਪੁਲਿਸ ਨੇ ਉਨ੍ਹਾਂ ਦਾ ਅਗਲੇਰਾ ਪੁੱਛਗਿੱਛ ਲਈ ਰਿਮਾਂਡ ਹਾਸਲ ਕਰ ਲਿਆ ਹੈ। ਪੁਲਿਸ ਮੁਖੀ ਅਨੁਸਾਰ ਮੁਲਜ਼ਮਾਂ ਕੋਲੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਉਹ ਇਹ ਨਸ਼ਾ ਕਿੱਥੋਂ ਲੈ ਕੇ ਆਉਂਦੇ ਸਨ ਅਤੇ ਅੱਗੇ ਕਿਨ੍ਹਾਂ ਲੋਕਾਂ ਨੂੰ ਵੇਚਦੇ ਸਨ ਅਤੇ ਇਸ ਧੰਦੇ ਵਿੱਚ ਹੋਰ ਕੌਣ-ਕੌਣ ਸ਼ਾਮਲ ਹੈ। ਇਸ ਸਫ਼ਲ ਕਾਰਵਾਈ ਦੌਰਾਨ ਥਾਨੇਦਾਰ ਤਰਸੇਮ ਸਿੰਘ ਦੇ ਨਾਲ ਸਹਾਇਕ ਥਾਨੇਦਾਰ ਗੁਰਮੇਲ ਸਿੰਘ, ਹਵਲਦਾਰ ਸੁਰਜੀਤ ਸਿੰਘ, ਸਿਪਾਹੀ ਲਵਜੀਤ ਸਿੰਘ ਅਤੇ ਮਹਿਲਾ ਸਿਪਾਹੀ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

ਹੋਰ ਤਾਜ਼ਾਂ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ

ਵਿਸ਼ੇਸ਼ ਸਰਸਰੀ ਪੁਨਰ-ਨਿਰੀਖਣ ਤਹਿਤ ਸਵੀਪ ਟੀਮਾਂ ਵੱਲੋਂ ਜਾਗਰੂਕਤਾ ਗਤੀਵਿਧੀਆਂ, ਵਿਦਿਆਰਥੀਆਂ ਤੇ ਉਦਯੋਗਿਕ ਸਟਾਫ਼ ਨੂੰ ਪ੍ਰਕਿਰਿਆ ਤੋਂ ਕਰਵਾਇਆ ਜਾਣੂ

0 0 votes
Article Rating
Subscribe
Notify of
guest
0 Comments
Oldest
Newest Most Voted