Home » ਪ੍ਰਮੁੱਖ ਖ਼ਬਰਾਂ » ਸੇਫ ਸਕੂਲ ਵਾਹਨ ਨੀਤੀ ਤਹਿਤ ਜ਼ਿਲ੍ਹਾ ਬਰਨਾਲਾ ਵਿੱਚ ਸਕੂਲ ਬੱਸਾਂ ਦੀ ਵਿਸ਼ੇਸ਼ ਚੈਕਿੰਗ

ਸੇਫ ਸਕੂਲ ਵਾਹਨ ਨੀਤੀ ਤਹਿਤ ਜ਼ਿਲ੍ਹਾ ਬਰਨਾਲਾ ਵਿੱਚ ਸਕੂਲ ਬੱਸਾਂ ਦੀ ਵਿਸ਼ੇਸ਼ ਚੈਕਿੰਗ

ਪੰਜਾਬ ਸਰਕਾਰ ਵੱਲੋਂ ਜਾਰੀ ਸੇਫ ਸਕੂਲ ਵਾਹਨ ਨੀਤੀ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕਰਨ ਅਤੇ ਯਕੀਨੀ ਬਣਾਉਣ ਲਈ ਜ਼ਿਲ੍ਹਾ ਬਰਨਾਲਾ ਦੇ     ਵੱਖ-ਵੱਖ ਸਕੂਲਾਂ ਵਿੱਚ ਸਕੂਲ ਬੱਸਾਂ ਦੀ ਵਿਸ਼ੇਸ਼ ਚੈਕਿੰਗ ਲਈ ਮੁਹਿੰਮ ਚਲਾਈ ਗਈ। ਇਹ ਚੈਕਿੰਗ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਿੰਦਰ ਪਾਲ ਕੌਰ ਧਾਰੀਵਾਲ ਦੀ ਅਗਵਾਈ ਹੇਠ ਕੀਤੀ ਗਈ
ਸੇਫ ਸਕੂਲ ਵਾਹਨ ਨੀਤੀ ਤਹਿਤ ਜ਼ਿਲ੍ਹਾ ਬਰਨਾਲਾ ਵਿੱਚ ਸਕੂਲ ਬੱਸਾਂ ਦੀ ਵਿਸ਼ੇਸ਼ ਚੈਕਿੰਗ
[responsivevoice_button voice="Hindi Male"]

31 ਸਕੂਲ ਬੱਸਾਂ ਦੀ ਚੈਕਿੰਗ, 7 ਸਕੂਲ ਬੱਸਾਂ ਦੇ ਚਲਾਨ ਕੱਟੇ

ਬਰਨਾਲਾ ਬਿਊਰੋ  17 ਮਾਰਚ

ਪੰਜਾਬ ਸਰਕਾਰ ਵੱਲੋਂ ਜਾਰੀ ਸੇਫ ਸਕੂਲ ਵਾਹਨ ਨੀਤੀ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕਰਨ ਅਤੇ ਯਕੀਨੀ ਬਣਾਉਣ ਲਈ ਜ਼ਿਲ੍ਹਾ ਬਰਨਾਲਾ ਦੇ     ਵੱਖ-ਵੱਖ ਸਕੂਲਾਂ ਵਿੱਚ ਸਕੂਲ ਬੱਸਾਂ ਦੀ ਵਿਸ਼ੇਸ਼ ਚੈਕਿੰਗ ਲਈ ਮੁਹਿੰਮ ਚਲਾਈ ਗਈ। ਇਹ ਚੈਕਿੰਗ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਿੰਦਰ ਪਾਲ ਕੌਰ ਧਾਰੀਵਾਲ ਦੀ ਅਗਵਾਈ ਹੇਠ ਕੀਤੀ ਗਈ, ਜਿਸ ਵਿੱਚ ਬੱਚਿਆਂ ਦੀ ਸੁਰੱਖਿਆ ਨਾਲ ਸੰਬੰਧਿਤ ਨਿਯਮਾਂ ਦੀ ਪਾਲਣਾ ਦੀ ਜਾਂਚ ਕੀਤੀ ਗਈ। ਇਸ ਦੌਰਾਨ ਮਦਰ ਟੀਚਰ ਇੰਟਰਨੈਸ਼ਨਲ ਸਕੂਲ ਅਤੇ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿੱਚ ਬੱਸਾਂ ਦੀ ਚੈਕਿੰਗ ਕੀਤੀ ਗਈ।

ਚੈਕਿੰਗ ਦੌਰਾਨ 31 ਸਕੂਲ ਬੱਸਾਂ ਦੀ ਚੈਕਿੰਗ ਕੀਤੀ ਗਈ ਤੇ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ 7 ਸਕੂਲ ਬੱਸਾਂ ਦੇ ਚਲਾਨ ਕੱਟੇ ਗਏ। ਜਾਂਚ ਸਮੇਂ ਕੁਝ ਬੱਸਾਂ ਵਿੱਚ ਅੱਗ ਬੁਝਾਉਣ ਵਾਲਾ ਯੰਤਰ ਮੌਜੂਦ ਨਾ ਹੋਣਾ, ਡਰਾਈਵਰ ਦਾ ਬਿਨਾਂ ਵਰਦੀ ਹੋਣਾ, ਬੱਸ ‘ਤੇ ਸਕੂਲ ਦਾ ਨਾਮ ਸਪਸ਼ਟ ਤੌਰ ‘ਤੇ ਦਰਜ ਨਾ ਹੋਣਾ, ਸਮਰੱਥਾ ਤੋਂ ਵੱਧ ਬੱਚਿਆਂ ਨੂੰ ਬਿਠਾਉਣਾ ਅਤੇ ਹੈਲਪਰ ਦੀ ਗੈਰ ਹਾਜ਼ਰੀ ਵਰਗੀਆਂ ਗੰਭੀਰ ਖਾਮੀਆਂ ਸਾਹਮਣੇ ਆਈਆਂ। ਇਸ ਨੂੰ ਗੰਭੀਰਤਾ ਨਾਲ ਲੈਂਦਿਆਂ ਅਧਿਕਾਰੀਆਂ ਵੱਲੋਂ ਸਬੰਧਤ ਸਕੂਲ ਪ੍ਰਬੰਧਨਾਂ ਨੂੰ 15 ਦਿਨਾਂ ਦੇ ਅੰਦਰ ਸਾਰੀਆਂ ਕਮੀਆਂ ਦੂਰ ਕਰਕੇ ਨਿਯਮਾਂ ਦੀ ਪੂਰੀ ਪਾਲਣਾ ਕਰਨ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ।

ਇਸ ਮੌਕੇ ਟ੍ਰੈਫਿਕ ਐਜੂਕੇਸ਼ਨ ਸੈੱਲ ਤੋਂ ਗੁਰਚਰਨ ਸਿੰਘ (ਏ. ਐਸ. ਆਈ), ਹਰਪ੍ਰੀਤ ਕੌਰ, ਮਨਦੀਪ ਕੌਰ ਤੇ ਸੁਖਚੈਨ ਕੌਰ( ਸੀਨੀਅਰ ਕਾਂਸਟੇਬਲ) ਅਤੇ ਜ਼ਿਲ੍ਹਾ ਬਾਲ ਸਰੁੱਖਿਆ ਦਫ਼ਤਰ ਤੋਂ ਬਲਵਿੰਦਰ ਸਿੰਘ ਤੇ ਮੀਡੀਆ ਸਹਾਇਕ ਮਨਦੀਪ ਕੌਰ ਵੀ ਹਾਜ਼ਰ ਰਹੇ। ਅਧਿਕਾਰੀਆਂ ਨੇ ਦੱਸਿਆ ਕਿ ਬੱਚਿਆਂ ਦੀ ਸੁਰੱਖਿਆ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ ਅਤੇ ਸਕੂਲ ਬੱਸਾਂ ਨਾਲ ਸੰਬੰਧਿਤ ਨਿਯਮਾਂ ਦੀ ਉਲੰਘਣਾ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀਆਂ ਚੈਕਿੰਗ ਮੁਹਿੰਮਾਂ ਲਗਾਤਾਰ ਜਾਰੀ ਰਹਿਣਗੀਆਂ ਤਾਂ ਜੋ ਸਕੂਲ ਜਾਣ ਵਾਲੇ ਬੱਚਿਆਂ ਨੂੰ ਸੁਰੱਖਿਅਤ ਆਵਾਜਾਈ ਮੁਹੱਈਆ ਕਰਵਾਈ ਜਾ ਸਕੇ।

ਹੋਰ ਤਾਜ਼ਾਂ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ

ਬਰਨਾਲਾ ’ਚ ਦਿਨ-ਦਿਹਾੜੇ ਚਾਹ ਦੀ ਰੇਹੜੀ ਤੋਂ ਸਿਲੰਡਰ ਚੋਰੀ, ਮੋਟਰਸਾਈਕਲ ਸਵਾਰ ਨੌਜਵਾਨ ਸੀਸੀਟੀਵੀ ’ਚ ਕੈਦ
0 0 votes
Article Rating
Subscribe
Notify of
guest
0 Comments
Oldest
Newest Most Voted
Inline Feedbacks
View all comments
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 1 8 6 8
Users Today : 8
Users Yesterday : 26
Users Last 7 days : 233

ਰਾਸ਼ੀਫਲ