ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪੰਜਾਬ » ਪਿੰਡ ਚੂੜਿਆਲਾ ਵਿਖੇ ਪਸ਼ੂਆਂ ਦੀ ਮਾਸਟਾਈਟਿਸ ਬਿਮਾਰੀ ਅਤੇ ਸਾਫ਼ ਦੁੱਧ ਉਤਪਾਦਨ ਸਬੰਧੀ ਲਗਾਇਆ ਵਿਸ਼ੇਸ਼ ਕਿਸਾਨ ਜਾਗਰੂਕਤਾ ਕੈਂਪ

ਪਿੰਡ ਚੂੜਿਆਲਾ ਵਿਖੇ ਪਸ਼ੂਆਂ ਦੀ ਮਾਸਟਾਈਟਿਸ ਬਿਮਾਰੀ ਅਤੇ ਸਾਫ਼ ਦੁੱਧ ਉਤਪਾਦਨ ਸਬੰਧੀ ਲਗਾਇਆ ਵਿਸ਼ੇਸ਼ ਕਿਸਾਨ ਜਾਗਰੂਕਤਾ ਕੈਂਪ

ਪਸ਼ੂ ਪਾਲਣ ਵਿਭਾਗ ਪੰਜਾਬ ਦੇ ਡਾਇਰੈਕਟਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਡਿਪਟੀ ਡਾਇਰੈਕਟਰ ਡਾਕਟਰ ਅਵਤਾਰ ਸਿੰਘ ਸਮੇਤ ਸੀਨੀਅਰ ਵੈਟਰਨਰੀ ਅਫ਼ਸਰ ਡਾਕਟਰ ਸਵਿਤਾ ਕਾਂਸਲ ਦੀ ਯੋਗ ਅਗਵਾਈ
ਪਿੰਡ ਚੂੜਿਆਲਾ ਵਿਖੇ ਪਸ਼ੂਆਂ ਦੀ ਮਾਸਟਾਈਟਿਸ ਬਿਮਾਰੀ ਅਤੇ ਸਾਫ਼ ਦੁੱਧ ਉਤਪਾਦਨ ਸਬੰਧੀ ਲਗਾਇਆ ਵਿਸ਼ੇਸ਼ ਕਿਸਾਨ ਜਾਗਰੂਕਤਾ ਕੈਂਪ

ਬਰਨਾਲਾ ਬਿਊਰੋ

                ਪਸ਼ੂ ਪਾਲਣ ਵਿਭਾਗ ਪੰਜਾਬ ਦੇ ਡਾਇਰੈਕਟਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਡਿਪਟੀ ਡਾਇਰੈਕਟਰ ਡਾਕਟਰ ਅਵਤਾਰ ਸਿੰਘ ਸਮੇਤ ਸੀਨੀਅਰ ਵੈਟਰਨਰੀ ਅਫ਼ਸਰ ਡਾਕਟਰ ਸਵਿਤਾ ਕਾਂਸਲ ਦੀ ਯੋਗ ਅਗਵਾਈ ਹੇਠ ਪਿੰਡ ਚੂੜਿਆਲਾ ਦੇ ਗੁਰਦੁਆਰਾ ਸਾਹਿਬ ਵਿਖੇ ਪਸ਼ੂਆਂ ਨੂੰ ਚਿੰਬੜਨ ਵਾਲੀ ਘਾਤਕ ਮਾਸਟਾਈਟਿਸ ਯਾਨੀ ਥਣ ਰੋਗ ਬਿਮਾਰੀ ਦੀ ਰੋਕਥਾਮ ਅਤੇ ਸਾਫ਼ ਦੁੱਧ ਉਤਪਾਦਨ ਵਿਸ਼ੇ ‘ਤੇ ਇੱਕ ਵਿਸ਼ੇਸ਼ ਕਿਸਾਨ ਜਾਗਰੂਕਤਾ ਕੈਂਪ ਦਾ ਸਫ਼ਲ ਆਯੋਜਨ ਕੀਤਾ ਗਿਆ। ਇਸ ਜਾਗਰੂਕਤਾ ਕੈਂਪ ਦੌਰਾਨ ਵਿਸ਼ੇਸ਼ ਤੌਰ ‘ਤੇ ਪਹੁੰਚੇ ਵੈਟਰਨਰੀ ਅਫ਼ਸਰ ਡਾਕਟਰ ਅਬਦੁਲ ਮਾਜਿਦ ਅਤੇ ਡਾਕਟਰ ਮਨਦੀਪ ਕੌਰ ਵੱਲੋਂ ਹਾਜ਼ਰ ਪਸ਼ੂ ਪਾਲਕਾਂ ਤੇ ਕਿਸਾਨਾਂ ਨੂੰ ਮਾਸਟਾਈਟਿਸ ਬਿਮਾਰੀ ਦੇ ਮੁੱਖ ਕਾਰਨਾਂ, ਸ਼ੁਰੂਆਤੀ ਲੱਛਣਾਂ, ਸਹੀ ਇਲਾਜ ਅਤੇ ਇਸ ਤੋਂ ਬਚਾਅ ਦੇ ਤਰੀਕਿਆਂ ਬਾਰੇ ਬਹੁਤ ਹੀ ਵਿਸਥਾਰਪੂਰਵਕ ਅਤੇ ਨਿਵੇਕਲੀ ਜਾਣਕਾਰੀ ਸਾਂਝੀ ਕੀਤੀ ਗਈ। ਵਿਭਾਗੀ ਮਾਹਰਾਂ ਨੇ ਕਿਸਾਨਾਂ ਨੂੰ ਸੁਚੇਤ ਕਰਦਿਆਂ ਦੱਸਿਆ ਕਿ ਥਣਾਂ ਦੀ ਇਸ ਬਿਮਾਰੀ ਕਾਰਨ ਪਸ਼ੂ ਦੇ ਦੁੱਧ ਦੀ ਮਾਤਰਾ ਅਤੇ ਉਸ ਦੀ ਗੁਣਵੱਤਾ ਦੋਵਾਂ ‘ਤੇ ਬਹੁਤ ਬੁਰਾ ਅਸਰ ਪੈਂਦਾ ਹੈ, ਜਿਸ ਕਾਰਨ ਪਸ਼ੂ ਪਾਲਕਾਂ ਨੂੰ ਭਾਰੀ ਆਰਥਿਕ ਨੁਕਸਾਨ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਦੱਸਿਆ ਕਿ ਦੁੱਧ ਚੋਣ ਦੀ ਪ੍ਰਕਿਰਿਆ ਸ਼ੁਰੂ ਕਰਨ ਤੋਂ ਪਹਿਲਾਂ ਅਤੇ ਬਾਅਦ ਵਿੱਚ ਪਸ਼ੂ ਦੇ ਥਣਾਂ ਦੀ ਚੰਗੀ ਤਰ੍ਹਾਂ ਸਫ਼ਾਈ ਕਰਨਾ, ਪਸ਼ੂਆਂ ਦੇ ਬੈਠਣ ਵਾਲੀ ਥਾਂ ‘ਤੇ ਸਾਫ਼-ਸੁਥਰੇ ਵਾਤਾਵਰਣ ਦੀ ਵਿਵਸਥਾ ਕਰਨਾ ਅਤੇ ਬਿਮਾਰੀ ਦੀ ਸਮੇਂ ਸਿਰ ਪਛਾਣ ਕਰਨਾ ਬੇਹੱਦ ਜ਼ਰੂਰੀ ਹੈ। ਇਸ ਮੌਕੇ ਮੌਜੂਦ ਵੈਟਰਨਰੀ ਇੰਸਪੈਕਟਰ ਸਰਦਾਰ ਸੁਖਜੀਤ ਸਿੰਘ ਅਤੇ ਸਰਦਾਰ ਜਗਜੀਵਨ ਸਿੰਘ ਵੱਲੋਂ ਕਿਸਾਨਾਂ ਨੂੰ ਪਸ਼ੂਆਂ ਦੀ ਰੋਜ਼ਾਨਾ ਸਿਹਤ ਸੰਭਾਲ ਅਤੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਬਾਰੇ ਜਾਗਰੂਕ ਕੀਤਾ ਗਿਆ। ਕੈਂਪ ਦੌਰਾਨ ਲਗਾਏ ਗਏ ਖੁੱਲ੍ਹੇ ਵਿਚਾਰ-ਵਟਾਂਦਰੇ ਦੇ ਸੈਸ਼ਨ ਵਿੱਚ ਕਿਸਾਨਾਂ ਨੇ ਪਸ਼ੂ ਪਾਲਣ ਅਤੇ ਦੁੱਧ ਉਤਪਾਦਨ ਨਾਲ ਸਬੰਧਿਤ ਆਪਣੇ ਕਈ ਅਹਿਮ ਸਵਾਲ ਪੁੱਛੇ, ਜਿਨ੍ਹਾਂ ਦੇ ਵਿਭਾਗੀ ਅਧਿਕਾਰੀਆਂ ਵੱਲੋਂ ਬਹੁਤ ਹੀ ਤਸੱਲੀਬਖ਼ਸ਼ ਜਵਾਬ ਦਿੱਤੇ ਗਏ। ਅਧਿਕਾਰੀਆਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਸ਼ੂਆਂ ਦੀ ਨਿਯਮਿਤ ਜਾਂਚ ਕਰਵਾਉਣ ਅਤੇ ਕੋਈ ਵੀ ਲੱਛਣ ਦਿੱਸਣ ‘ਤੇ ਤੁਰੰਤ ਨੇੜਲੇ ਸਰਕਾਰੀ ਵੈਟਰਨਰੀ ਹਸਪਤਾਲ ਨਾਲ ਸੰਪਰਕ ਕਰਨ ਤਾਂ ਜੋ ਉਪਭੋਗਤਾਵਾਂ ਨੂੰ ਵੀ ਸ਼ੁੱਧ ਦੁੱਧ ਮਿਲ ਸਕੇ। ਅੰਤ ਵਿੱਚ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪਿੰਡ ਵਾਸੀਆਂ ਦਾ ਇਸ ਉਪਰਾਲੇ ਲਈ ਧੰਨਵਾਦ ਕੀਤਾ ਗਿਆ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ 

ਪੰਜਾਬ ਕਾਂਗਰਸ ‘ਚ ਜਲਦ ਹੋ ਸਕਦਾ ਹੈ ਵੱਡਾ ਧਮਾਕਾ: ਹਾਈਕਮਾਨ ਦੇ ਫ਼ੈਸਲੇ ‘ਤੇ ਟਿਕੀਆਂ ਸਭ ਦੀਆਂ ਨਜ਼ਰਾਂ, ਰਾਜਾ ਵੜਿੰਗ ਬੋਲੇ- ਜੋ ਵੀ ਫ਼ੈਸਲਾ ਹੋਵੇਗਾ ਮਨਜ਼ੂਰ

 

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 4 3 8
Users Today : 10
Users Yesterday : 48
Users Last 7 days : 395

ਰਾਸ਼ੀਫਲ

error: Content is protected !!