Home » ਪ੍ਰਮੁੱਖ ਖ਼ਬਰਾਂ » ਸਿੱਖਿਆ ਵਿਭਾਗ ਦੇ ਅਧਿਕਾਰੀਆਂ ਵੱਲੋਂ ਮੈਰਿਟ ਸੂਚੀ ਵਿੱਚ ਸਥਾਨ ਹਾਸਲ ਕਰਨ ਵਾਲੀ ਹੋਣਹਾਰ ਵਿਦਿਆਰਥਣ ਰੂਬੀ ਦਾ ਵਿਸ਼ੇਸ਼ ਸਨਮਾਨ

ਸਿੱਖਿਆ ਵਿਭਾਗ ਦੇ ਅਧਿਕਾਰੀਆਂ ਵੱਲੋਂ ਮੈਰਿਟ ਸੂਚੀ ਵਿੱਚ ਸਥਾਨ ਹਾਸਲ ਕਰਨ ਵਾਲੀ ਹੋਣਹਾਰ ਵਿਦਿਆਰਥਣ ਰੂਬੀ ਦਾ ਵਿਸ਼ੇਸ਼ ਸਨਮਾਨ

   ਪਿੰਡ ਪੱਖੋ ਕਲਾਂ ਦੀ ਹੋਣਹਾਰ ਵਿਦਿਆਰਥਣ ਰੂਬੀ ਵੱਲੋਂ ਅੱਠਵੀਂ ਜਮਾਤ ਦੇ ਨਤੀਜਿਆਂ ਵਿੱਚ ਮੈਰਿਟ ਹਾਸਲ ਕਰਨਾ ਪੂਰੇ ਇਲਾਕੇ ਲਈ ਮਾਣ ਵਾਲੀ ਗੱਲ ਹੈ। ਇਸ ਪ੍ਰਾਪਤੀ 'ਤੇ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਸਕੂਲ ਸਟਾਫ਼ ਵੱਲੋਂ ਉਸ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕਰਨਾ ਇੱਕ ਸ਼ਲਾਘਾਯੋਗ ਕਦਮ ਹੈ।         ਪਿੰਡ ਪੱਖੋ ਕਲਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਹੜੇ ਸਵੇਰ ਦੀ ਸਭਾ ਵਿੱਚ ਉਚੇਚੇ ਤੌਰ ’ਤੇ ਪਹੁੰਚੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਸੁਨੀਤਇੰਦਰ ਸਿੰਘ ਗਿੱਲ ਨੇ ਵਿਦਿਆਰਥਣ ਰੂਬੀ ਨੂੰ ਵਧਾਈਆਂ ਦਿੰਦੇ ਹੋਏ ਹੋਰ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।
ਕੈਪਸ਼ਨ – ਪੱਖੋ ਕਲਾਂ ਵਿਖੇ ਵਿਦਿਆਰਥਣ ਰੂਬੀ ਦਾ ਸਨਮਾਨ ਕਰਦੇ ਹੋਏ ਡੀਈਓ ਸੁਨੀਤਇੰਦਰ ਸਿੰਘ ਗਿੱਲ ਤੇ ਹੋਰ।
[responsivevoice_button voice="Hindi Male"]

ਰੂਬੀ ਦੀ ਸਫ਼ਲਤਾ ਹੋਰਨਾਂ ਵਿਦਿਆਰਥੀਆਂ ਲਈ ਇੱਕ ਉਦਾਹਰਣ- ਡੀਈਓ ਗਿੱਲ

ਬਰਨਾਲਾ ਬਿਊਰੋ 14 ਅਪਰੈਲ।

             ਪਿੰਡ ਪੱਖੋ ਕਲਾਂ ਦੀ ਹੋਣਹਾਰ ਵਿਦਿਆਰਥਣ ਰੂਬੀ ਵੱਲੋਂ ਅੱਠਵੀਂ ਜਮਾਤ ਦੇ ਨਤੀਜਿਆਂ ਵਿੱਚ ਮੈਰਿਟ ਹਾਸਲ ਕਰਨਾ ਪੂਰੇ ਇਲਾਕੇ ਲਈ ਮਾਣ ਵਾਲੀ ਗੱਲ ਹੈ। ਇਸ ਪ੍ਰਾਪਤੀ ਤੇ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਸਕੂਲ ਸਟਾਫ਼ ਵੱਲੋਂ ਉਸ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕਰਨਾ ਇੱਕ ਸ਼ਲਾਘਾਯੋਗ ਕਦਮ ਹੈ।

        ਪਿੰਡ ਪੱਖੋ ਕਲਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਹੜੇ ਸਵੇਰ ਦੀ ਸਭਾ ਵਿੱਚ ਉਚੇਚੇ ਤੌਰ ਤੇ ਪਹੁੰਚੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਸੁਨੀਤਇੰਦਰ ਸਿੰਘ ਗਿੱਲ ਨੇ ਵਿਦਿਆਰਥਣ ਰੂਬੀ ਨੂੰ ਵਧਾਈਆਂ ਦਿੰਦੇ ਹੋਏ ਹੋਰ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਰੂਬੀ ਦੀ ਸਫ਼ਲਤਾ ਹੋਰਨਾਂ ਵਿਦਿਆਰਥੀਆਂ ਲਈ ਇੱਕ ਉਦਾਹਰਣ ਹੈ। ਜਿਸ ਤੋਂ ਹੋਰਨਾਂ ਨੂੰ ਵੀ ਸ਼ੇਧ ਲੈਣੀ ਚਾਹੀਦੀ ਹੈ। ਇਸ ਮੌਕੇ ਉਨ੍ਹਾਂ ਪੰਜ ਹਜ਼ਾਰ ਰੁਪਏ ਦੀ ਰਾਸੀ ਦਾ ਚੈੱਕ ਦੇ ਕੇ ਵਿਦਿਆਰਥਣ ਰੂਬੀ ਨੂੰ ਸਨਮਾਨਿਤ ਵੀ ਕੀਤਾ। ਇਸ ਤੋਂ ਇਲਾਵਾ ਸਕੂਲ ਦੇ ਸਮੂਹ ਸਟਾਫ਼ ਵੱਲੋਂ 11 ਹਜ਼ਾਰ ਰੁਪਏ ਅਤੇ ਐੱਸ. ਐੱਸ. ਸੀ. ਕਮੇਟੀ ਵਿੱਚ ਸਿੱਖਿਆ ਮਾਹਰ ਵਜੋਂ ਸੇਵਾਵਾਂ ਨਿਭਾ ਰਹੇ ਡਾ. ਚਮਕੌਰ ਸਿੰਘ ਵੱਲੋਂ ਵੀ 21 ਸੌ ਰੁਪਏ ਦਾ ਨਗਦ ਇਨਾਮ ਦੇ ਕੇ ਰੂਬੀ ਦੀ ਹੌਂਸਲਾ ਅਫ਼ਜਾਈ ਕੀਤੀ ਗਈ। ਉਕਤ ਤੋਂ ਬਿਨ੍ਹਾਂ ਉਕਤਾਨ ਵੱਲੋਂ ਇਸ ਮੌਕੇ ਅੱਠਵੀਂ ਜਮਾਤ ਦੇ ਦੋਵਾਂ ਸੈਕਸ਼ਨਾਂ ਦੀਆਂ ਪਹਿਲੀਆਂ ਤਿੰਨ ਪੁਜੀਸ਼ਨਾਂ ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਪ੍ਰਿੰਸੀਪਲ ਮੇਜਰ ਸਿੰਘ ਨੇ ਸਮੂਹ ਵਿਦਿਆਰਥੀਆਂ ਨੂੰ ਅੱਠਵੀਂ ਜਮਾਤ ਵਿੱਚ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਤੋਂ ਪ੍ਰੇਰਣਾ ਲੈਣ ਲਈ ਪ੍ਰੇਰਿਤ ਕੀਤਾ। ਅਖ਼ੀਰ ਵਿੱਚ ਸਕੂਲ ਇੰਚਾਰਜ ਡਾ. ਕੁਲਦੀਪ ਸਿੰਘ ਵੱਲੋਂ ਵਿਦਿਆਰਥੀਆਂ ਦਾ ਸਨਮਾਨ ਕਰਨ ਬਦਲੇ ਜ਼ਿਲ੍ਹਾ ਸਿੱਖਿਆ ਅਫ਼ਸਰ ਤੇ ਹੋਰਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਵੀ ਹਾਜ਼ਰ ਸਨ।

ਹੋਰ ਤਾਜ਼ਾਂ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ  ਲੁਧਿਆਣਾ ਵਿੱਚ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੇ 135ਵੇਂ ਜਨਮ ਦਿਵਸ ਨੂੰ ਸਮਰਪਿਤ ਸਮਾਗਮ 

0 0 votes
Article Rating
Subscribe
Notify of
guest
0 Comments
Oldest
Newest Most Voted
Inline Feedbacks
View all comments
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 2 0 1 6
Users Today : 2
Users Yesterday : 20
Users Last 7 days : 121

ਰਾਸ਼ੀਫਲ