ਬਰਨਾਲਾ ਬਿਊਰੋ 9 ਮਾਰਚ
ਵਿਸ਼ਵ ਮਹਿਲਾ ਦਿਵਸ ਦੇ ਸ਼ੁਭ ਅਵਸਰ ਤੇ ਬਰਨਾਲਾ ਦੀ ਸਮਾਜ ਸੇਵੀ ਸੰਸਥਾ `ਵੂਮੈਨ ਸੈਲਫ ਹੈਲਪ ਆਰਗੇਨਾਈਜ਼ੇਸ਼ਨ ਦੀਆਂ ਕਾਰਕੁਨਾਂ ਵਲੋਂ ਮਾਨਵਤਾ ਦੀ ਸੇਵਾ ਕਰਦਿਆਂ ਇਕ ਸ਼ਲਾਘਾਯੋਗ ਕਦਮ ਚੁੱਕਿਆ ਗਿਆ। ਸੰਸਥਾ ਦੀਆਂ ਮੈਂਬਰਾਂ ਨੇ ਸਥਾਨਕ ਸਿਵਲ ਹਸਪਤਾਲ ਪਹੁੰਚ ਕੇ ਜੱਚਾ-ਬੱਚਾ ਵਿੰਗ ’ਚ ਦਾਖਲ ਮਹਿਲਾਵਾਂ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਸਿਹਤ ਤੇ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਦੇ ਮਕਸਦ ਨਾਲ ਵਿਸ਼ੇਸ਼ ਸੇਫਟੀ ਕਿੱਟਾਂ ਦੀ ਵੰਡ ਕੀਤੀ। ਇਸ ਮੌਕੇ ਸੰਸਥਾ ਦੇ ਨੁਮਾਇੰਦਿਆਂ ਨੇ ਹਸਪਤਾਲ ’ਚ ਇਲਾਜ ਅਧੀਨ ਮਹਿਲਾਵਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਸਫ਼ਾਈ ਤੇ ਨਿੱਜੀ ਸਿਹਤ ਸੰਭਾਲ ਦੀ ਮਹੱਤਤਾ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਜਣੇਪੇ ਤੋਂ ਬਾਅਦ ਮਾਂ ਤੇ ਬੱਚੇ ਦੋਵਾਂ ਦੀ ਸਿਹਤ ਦਾ ਖ਼ਾਸ ਖ਼ਿਆਲ ਰੱਖਣਾ ਬੇਹੱਦ ਜ਼ਰੂਰੀ ਹੈ। ਵੰਡੀਆਂ ਗਈਆਂ ਸੇਫਟੀ ਕਿੱਟਾਂ ਦਾ ਮੁਖ ਉਦੇਸ਼ ਇਨ੍ਹਾਂ ਮਹਿਲਾਵਾਂ ਨੂੰ ਮੁਢਲੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਤੇ ਇਨਫੈਕਸ਼ਨ ਵਰਗੀਆਂ ਬਿਮਾਰੀਆਂ ਤੋਂ ਬਚਾਉਣਾ ਹੈ। ਇਸ ਪ੍ਰੋਗਰਾਮ ਦੌਰਾਨ ਵੂਮੈਨ ਸੈਲਫ ਹੈਲਪ ਆਰਗੇਨਾਈਜ਼ੇਸ਼ਨ ਦੀ ਕਾਰਕੁਨ ਰਾਜਿੰਦਰ ਕੌਰ, ਰਣਜੀਤ ਕੌਰ, ਮੰਜੂ ਰਾਣੀ, ਰੀਟਾ ਗੋਇਲ, ਕਮਲਦੀਪ ਕੌਰ, ਐਂਜਲ, ਸੁਰਿੰਦਰ ਕੌਰ, ਨਰਿੰਦਰ ਬਾਵਾ ਤੇ ਦਲਜੀਤ ਕੌਰ ਵਿਸ਼ੇਸ਼ ਤੌਰ `ਤੇ ਹਾਜ਼ਰ ਰਹੇ। ਸੰਸਥਾ ਦੇ ਮੈਂਬਰਾਂ ਨੇ ਕਿਹਾ ਕਿ ਅੱਜ ਦਾ ਦਿਨ ਔਰਤਾਂ ਦੀ ਸ਼ਕਤੀ ਤੇ ਉਨ੍ਹਾਂ ਦੇ ਸਨਮਾਨ ਨੂੰ ਸਮਰਪਿਤ ਹੈ। ਇਸ ਲਈ ਉਨ੍ਹਾਂ ਨੇ ਹਸਪਤਾਲ ’ਚ ਲੋੜਵੰਦ ਮਹਿਲਾਵਾਂ ਦੀ ਸੇਵਾ ਕਰਕੇ ਇਸ ਦਿਨ ਨੂੰ ਮਨਾਉਣ ਦਾ ਫੈਸਲਾ ਕੀਤਾ। ਸਿਵਲ ਹਸਪਤਾਲ ਬਰਨਾਲਾ ਦੀ ਸਟਾਫ਼ ਨਰਸ ਨਰਿੰਦਰ ਕੌਰ ਨੇ ਵੀ ਇਸ ਮੁਹਿੰਮ ’ਚ ਆਪਣਾ ਸਹਿਯੋਗ ਦਿੱਤਾ। ਹਸਪਤਾਲ ਪ੍ਰਸ਼ਾਸਨ ਤੇ ਦਾਖਲ ਮਹਿਲਾਵਾਂ ਦੇ ਪਰਿਵਾਰਾਂ ਨੇ ਸੰਸਥਾ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਸਮਾਜ ਸੇਵੀ ਗਤੀਵਿਧੀਆਂ ਹੋਰਨਾਂ ਸੰਸਥਾਵਾਂ ਲਈ ਵੀ ਪ੍ਰੇਰਨਾ ਸਰੋਤ ਹਨ।
ਹੋਰ ਤਾਜ਼ਾਂ ਖਬਰਾਂ ਲਈ ਕਲਿੱਕ ਕਰੋ। ਵੱਡਾ ਝਟਕਾ: LPG ਸਿਲੰਡਰ ਦੀਆਂ ਕੀਮਤਾਂ ਵਧੀਆਂ, ਪੜ੍ਹੋ ਤਾਜ਼ਾ ਰੇਟ!









Users Today : 2
Users Yesterday : 9
Users Last 7 days : 236