ਬਰਨਾਲਾ ਬਿਊਰੋ।
ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਕੁਮਾਰੀ ਅੰਸ਼ੁਲ ਬੇਰੀ ਵੱਲੋਂ ਅੱਜ ਸਥਾਨਕ ਜ਼ਿਲ੍ਹਾ ਜੇਲ੍ਹ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਅਹਿਮ ਮੌਕੇ ਉਨ੍ਹਾਂ ਦੇ ਨਾਲ ਮਾਨਯੋਗ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਦਨ ਲਾਲ, ਮੁੱਖ ਕਾਨੂੰਨੀ ਸਹਾਇਤਾ ਬਚਾਅ ਕੌਂਸਲ ਗੁਰਮੇਲ ਸਿੰਘ ਗਿੱਲ ਅਤੇ ਸਹਾਇਕ ਕਾਨੂੰਨੀ ਸਹਾਇਤਾ ਬਚਾਅ ਕੌਂਸਲ ਮਨਿੰਦਰ ਸਿੰਘ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਇਸ ਦੌਰੇ ਦੌਰਾਨ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਜੇਲ੍ਹ ਵਿੱਚ ਬੰਦ ਕੈਦੀਆਂ ਅਤੇ ਹਵਾਲਾਤੀਆਂ ਨੂੰ ਪੇਸ਼ ਆ ਰਹੀਆਂ ਵੱਖ-ਵੱਖ ਮੁਸ਼ਕਲਾਂ ਅਤੇ ਦੁੱਖ-ਤਕਲੀਫ਼ਾਂ ਨੂੰ ਬਹੁਤ ਹੀ ਗੰਭੀਰਤਾ ਨਾਲ ਸੁਣਿਆ ਅਤੇ ਉਨ੍ਹਾਂ ਨੂੰ ਹਰ ਸੰਭਵ ਕਾਨੂੰਨੀ ਮਦਦ ਦੇਣ ਦਾ ਪੂਰਨ ਵਿਸ਼ਵਾਸ ਦਿਵਾਇਆ। ਉਨ੍ਹਾਂ ਨੇ ਜੇਲ੍ਹ ਦੀਆਂ ਵੱਖ-ਵੱਖ ਬੈਰਕਾਂ ਅਤੇ ਰਸੋਈ ਘਰ ਦੀ ਖ਼ੁਦ ਚੈਕਿੰਗ ਕੀਤੀ ਅਤੇ ਉੱਥੇ ਰੱਖ-ਰਖਾਅ ਦੇ ਨਾਲ-ਨਾਲ ਸਾਫ਼-ਸਫ਼ਾਈ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਤੋਂ ਇਲਾਵਾ ਉਨ੍ਹਾਂ ਨੇ ਅਥਾਰਟੀ ਵੱਲੋਂ ਬੰਦੀਆਂ ਨੂੰ ਦਿੱਤੀ ਜਾਣ ਵਾਲੀ ਮੁਫ਼ਤ ਕਾਨੂੰਨੀ ਸਹਾਇਤਾ ਯੋਜਨਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਅਤੇ ਮਾਨਯੋਗ ਉੱਚ ਅਦਾਲਤ ਤੇ ਮਾਨਯੋਗ ਸਰਵਉੱਚ ਅਦਾਲਤ ਵਿੱਚ ਅਪੀਲ ਦਾਇਰ ਕਰਨ ਦੀ ਪ੍ਰਕਿਰਿਆ ਅਤੇ ਨਿਰਧਾਰਤ ਸਮੇਂ ਦੀ ਹੱਦ ਬਾਰੇ ਵੀ ਵਿਸ਼ੇਸ਼ ਰੂਪ ਵਿੱਚ ਜਾਗਰੂਕ ਕੀਤਾ। ਉਨ੍ਹਾਂ ਜੇਲ੍ਹ ਸੁਪਰਡੈਂਟ ਨੂੰ ਸਖ਼ਤ ਨਿਰਦੇਸ਼ ਦਿੱਤੇ ਕਿ ਜੋ ਵੀ ਬੰਦੀ ਸਰਕਾਰੀ ਖ਼ਰਚੇ ‘ਤੇ ਆਪਣੇ ਮੁਕੱਦਮੇ ਦੀ ਪੈਰਵੀ ਕਰਵਾਉਣਾ ਚਾਹੁੰਦਾ ਹੈ, ਉਸ ਦਾ ਬੇਨਤੀ ਪੱਤਰ ਅਤੇ ਫਾਰਮ ਭਰ ਕੇ ਦੋ ਦਿਨਾਂ ਦੇ ਅੰਦਰ-ਅੰਦਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫ਼ਤਰ ਭੇਜਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਅਗਲੀ ਕਾਰਵਾਈ ਜਲਦ ਸ਼ੁਰੂ ਕੀਤੀ ਜਾ ਸਕੇ। ਇਸ ਦੌਰਾਨ ਅਥਾਰਟੀ ਦੇ ਸਕੱਤਰ ਮਦਨ ਲਾਲ ਨੇ ਦੱਸਿਆ ਕਿ ਜੇਲ੍ਹ ਵਿੱਚ ਇੱਕ ਕਾਨੂੰਨੀ ਸਹਾਇਤਾ ਕੇਂਦਰ ਸਫਲਤਾਪੂਰਵਕ ਚਲਾਇਆ ਜਾ ਰਿਹਾ ਹੈ ਜਿੱਥੇ ਕਾਨੂੰਨੀ ਸਹਾਇਕ ਦੀ ਨਿਯੁਕਤੀ ਕੀਤੀ ਗਈ ਹੈ ਅਤੇ ਬੰਦੀ ਆਪਣੇ ਕੇਸਾਂ ਬਾਰੇ ਕੋਈ ਵੀ ਜਾਣਕਾਰੀ ਇੱਥੋਂ ਹਾਸਲ ਕਰ ਸਕਦੇ ਹਨ। ਸਮਾਗਮ ਦੇ ਅਖੀਰ ਵਿੱਚ ਹੁਨਰ ਵਿਕਾਸ ਦਾ ਕੋਰਸ ਪੂਰਾ ਕਰਨ ਵਾਲੇ ਕੈਦੀਆਂ ਨੂੰ ਮਾਨਯੋਗ ਜੱਜ ਵੱਲੋਂ ਪ੍ਰਮਾਣ ਪੱਤਰ ਵੀ ਵੰਡੇ ਗਏ ਅਤੇ ਜੇਲ੍ਹ ਦੇ ਸਿਖਲਾਈ ਕੇਂਦਰ ਵਿੱਚ ਬੰਦੀਆਂ ਨੂੰ ਕਰਵਾਈ ਜਾ ਰਹੀ ਭਾਸ਼ਾ ਦੀ ਪੜ੍ਹਾਈ ਦਾ ਵੀ ਨਿਰੀਖਣ ਕੀਤਾ ਗਿਆ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ
| ਪਿੰਡ ਕੁਰੜ ਵਿਖੇ ਨਵੇਂ ਰਜਵਾਹੇ ਦੇ ਮੋਘੇ ਤੋਂ ਪਾਣੀ ਨਾ ਮਿਲਣ ਕਾਰਨ ਕਿਸਾਨਾਂ ਦਾ ਫੁੱਟਿਆ ਗੁੱਸਾ, ਸਰਕਾਰ ਤੇ ਨਹਿਰੀ ਵਿਭਾਗ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ |








Users Today : 35
Users Yesterday : 10
Users Last 7 days : 339