Home » ਪ੍ਰਮੁੱਖ ਖ਼ਬਰਾਂ » ਸਪ੍ਰਸ ਸੰਘੇੜਾ ਵੱਲੋਂ ਸਲਾਨਾ ਇਨਾਮ ਵੰਡ ਸਮਾਰੋਹ ਮੌਕੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

ਸਪ੍ਰਸ ਸੰਘੇੜਾ ਵੱਲੋਂ ਸਲਾਨਾ ਇਨਾਮ ਵੰਡ ਸਮਾਰੋਹ ਮੌਕੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

ਸਰਕਾਰੀ ਪ੍ਰਾਇਮਰੀ ਸਕੂਲ ਸੰਘੇੜਾ ਵਿਖੇ ਸਕੂਲ ਮੁਖੀ ਸੁਖਬੀਰ ਸਿੰਘ ਦੀ ਅਗਵਾਈ ’ਚ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਧਾਰਮਿਕ ਸਮਾਗਮ ਤੇ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਉਚੇਚੇ ਤੌਰ ’ਤੇ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਤੇ ਪਹੁੰਚੀਆਂ ਸਖ਼ਸੀਅਤਾਂ ਨੂੰ ਵੀ ਸਨਮਾਨ ਕੀਤਾ ਗਿਆ।
ਸਪ੍ਰਸ ਸੰਘੇੜਾ ਵੱਲੋਂ ਸਲਾਨਾ ਇਨਾਮ ਵੰਡ ਸਮਾਰੋਹ ਮੌਕੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ
[responsivevoice_button voice="Hindi Male"]

ਬਰਨਾਲਾ ਬਿਊਰੋ  3 ਅਪਰੈਲ।

ਸਰਕਾਰੀ ਪ੍ਰਾਇਮਰੀ ਸਕੂਲ ਸੰਘੇੜਾ ਵਿਖੇ ਸਕੂਲ ਮੁਖੀ ਸੁਖਬੀਰ ਸਿੰਘ ਦੀ ਅਗਵਾਈ ’ਚ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਧਾਰਮਿਕ ਸਮਾਗਮ ਤੇ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਉਚੇਚੇ ਤੌਰ ’ਤੇ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਤੇ ਪਹੁੰਚੀਆਂ ਸਖ਼ਸੀਅਤਾਂ ਨੂੰ ਵੀ ਸਨਮਾਨ ਕੀਤਾ ਗਿਆ।

ਸਮਾਗਮ ਦੀ ਸ਼ੁਰੂਆਤ ’ਚ ਸੰਸਥਾ ਮੁਖੀ ਸੁਖਬੀਰ ਸਿੰਘ ਵੱਲੋਂ ਬੀਤੇ ਵਰ੍ਹੇ ’ਚ ਸਕੂਲ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਨ ਦੇ ਨਾਲ ਹੀ ਸਕੂਲ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣ ਵਾਲਿਆਂ ਦਾ ਵੀ ਧੰਨਵਾਦ ਕੀਤਾ ਗਿਆ। ਉਪਰੰਤ ਪੜ੍ਹਾਈ ਦੇ ਨਾਲ ਨਾਲ ਖੇਡਾਂ ਅਤੇ ਸਹਾਇਕ ਮੁਕਾਬਲਿਆਂ ’ਚ ਮੱਲ੍ਹਾ ਮਾਰਨ ਵਾਲੇ ਵਿਦਿਆਰਥੀਆਂ ਨੂੰ ਹੌਂਸਲਾ ਅਫ਼ਜਾਈ ਲਈ ਮਾ. ਕਰਮ ਸਿੰਘ ਐਮ.ਸੀ. ਤੇ ਸਮੂਹ ਟਾਹਲੀ ਵਾਲਾ ਪਰਿਵਾਰ ਦੇ ਮੈਂਬਰ ਹੈਪੀ ਐੱਮਸੀ ਵੱਲੋਂ ਸਹਿਯੋਗ ਨਾਲ ਉਚੇਚੇ ਤੌਰ ’ਤੇ ਸਨਮਾਨਿਤ ਕੀਤਾ ਗਿਆ। ਜਿੰਨ੍ਹਾਂ ’ਚ ਵੱਖ- ਵੱਖ ਕਲਾਸਾਂ ਵਿੱਚੋਂ ਪਹਿਲੇ ਸਥਾਨ ’ਤੇ ਆਉਣ ਵਾਲੇ ਖੁਸਦੀਪ ਕੌਰ, ਨਵਜੋਤ ਕੌਰ, ਅਬਨੂਰ ਕੌਰ, ਰੁਪਨਮੀਤ ਕੌਰ, ਹਰਕੀਰਤ ਕੌਰ, ਸਗ਼ਨਪ੍ਰੀਤ ਕੌਰ, ਅਵਨੀਤ ਕੌਰ, ਨੇਹਾ, ਮਨਜੋਤ ਕੌਰ, ਦਿਲਮੀਤ ਕੌਰ, ਹਰਫਤਿਹ ਸਿੰਘ, ਮਨਕੀਰਤ ਸ਼ਰਮਾ, ਦਿਲਜਾਨਦੀਪ ਸਿੰਘ ਭੰਗੂ, ਗੁਰਜੋਤ ਸਿੰਘ, ਸਾਹਿਬਜੋਤ ਸਿੰਘ, ਸ਼ਿਵਜੋਤ ਸਿੰਘ ਸਿੱਧੂ ਤੇ ਏਕਮਜੋਤ ਕੌਰ ਸ਼ਾਮਲ ਸਨ। ਇਸ ਤੋਂ ਇਲਾਵਾ ਡੀਟੀਐਫ ਵਜ਼ੀਫ਼ਾ ਪ੍ਰੀਖਿਆ ’ਚ ਜ਼ਿਲ੍ਹੇ ’ਚੋਂ ਪਹਿਲਾ ਤੇ ਚੌਥਾ ਰੈਂਕ ਪ੍ਰਾਪਤ ਕਰਨ ’ਤੇ ਕ੍ਰਮਵਾਰ ਖੁਸ਼ਦੀਪ ਕੌਰ ਤੇ ਅਨੁਪ੍ਰੀਤ ਕੌਰ ਦਾ ਵੀ ਸਨਮਾਨ ਕੀਤਾ ਗਿਆ। ਇਸ ਮੌਕੇ ‘ਆਪ’ ਦੇ ਮਲਕੀਤ ਸਿੰਘ ਗੋਦਾ, ਜਸਵਿੰਦਰ ਸਿੰਘ, ਗਮਦੂਰ ਸਿੰਘ, ਜ਼ਿਲ੍ਹਾ ਖਜ਼ਾਨਾ ਅਫ਼ਸਰ ਬਲਵੰਤ ਸਿੰਘ ਭੁੱਲਰ, ਡੀਈਓ ਦਫਤਰ ਤੋਂ ਕੇਤਨ ਕੁਮਾਰ ਤੇ ਡਾ. ਸੰਜੇ, ਬੀਪੀਓ ਦਫਤਰ ਤੋਂ ਜਸਵੀਰ ਸਿੰਘ ਅਤੇ ਸੰਦੀਪ ਕੁਮਾਰ, ਸੈਂਟਰ ਹੈਡ ਟੀਚਰ ਮੈਡਮ ਰਿੰਪੀ ਰਾਣੀ ਅਤੇ ਅਰਵਿੰਦਰ ਸਿੰਘ, ਨਾਮ ਸਿਮਰਨ ਸੇਵਾ ਸੁਸਾਇਟੀ ਦੇ ਚੇਅਰਮੈਨ ਕੁਲਵੰਤ ਸਿੰਘ , ਸ਼ੇਰ- ਏ- ਪੰਜਾਬ ਵੈੱਲਫੇਅਰ ਸੁਸਾਇਟੀ ਦੇ ਚੇਅਰਮੈਨ ਜਗਸੀਰ ਸਿੰਘ ਸੰਧੂ, ਸਹਸ ਮੁਖੀ ਵਰਿੰਦਰ ਕੌਰ, ਐੱਸਐੱਮਸੀ ਦੇ ਚੇਅਰਮੈਨ ਨਿਰਮਲ ਸਿੰਘ ਅਤੇ ਵਾਈਸ ਚੇਅਰਮੈਨ ਸੁਖਵਿੰਦਰ ਸਿੰਘ, ਗੁਰਮੀਤ ਸਿੰਘ ਬਰਨਾਲਾ, ਰਜਿੰਦਰ ਸਿੰਘ ਰੁਮਾਣਾ, ਗੁਰਮੇਲ ਸਿੰਘ ਬਾਠ, ਅਵਤਾਰ ਸਿੰਘ ਤੋਂ ਇਲਾਵਾ ਕਿਰਨਜੀਤ ਕੌਰ, ਬਲਜੀਤ ਕੌਰ, ਪਰਮਿੰਦਰ ਕੌਰ, ਮੁਮਤਾਜ਼ ਬੇਗਮ, ਸੁਖਜਿੰਦਰ ਕੌਰ, ਕਿਰਨ ਰਾਣੀ, ਹਰਵਿੰਦਰ ਕੌਰ, ਨਿਤਿਨ ਕੁਮਾਰ, ਸੰਦੀਪ ਕੁਮਾਰ, ਨੀਤਿਨ ਰੋਜੀ, ਨਵਦੀਪ ਸਿੰਘ ਤੇ ਸੁਖਵਿੰਦਰ ਕੌਰ ਸਕੂਲ ਸਟਾਫ਼ ਵੀ ਆਦਿ ਹਾਜ਼ਰ ਸਨ।

ਹੋਰ ਤਾਜ਼ਾਂ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ   ਖੰਨਾ ਮੰਡੀ ‘ਚ ਆੜ੍ਹਤੀਆਂ ਦੀ ਹੜਤਾਲ ਨਾਲ ਪ੍ਰਭਾਵਿਤ ਹੋਣਗੇ 6 ਹਜ਼ਾਰ ਤੋਂ ਵੱਧ ਕਿਸਾਨ, ਨਹੀਂ ਖਰੀਦੀ ਜਾਵੇਗੀ ਕਣਕ ਦੀ ਫਸਲ

ਕੈਪਸ਼ਨ – ਸਪ੍ਰਸ ਸੰਘੇੜਾ ਵਿਖੇ ਸੰਸਥਾ ਨੂੰ ਸਹਿਯੋਗ ਦੇਣ ਵਾਲਿਆਂ ਦਾ ਸਨਮਾਨ ਕਰਨ ਸਮੇਂ ਸੁਖਬੀਰ ਸਿੰਘ ਤੇ ਹੋਰ।

0 0 votes
Article Rating
Subscribe
Notify of
guest
0 Comments
Oldest
Newest Most Voted
Inline Feedbacks
View all comments
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 1 8 6 1
Users Today : 1
Users Yesterday : 26
Users Last 7 days : 266

ਰਾਸ਼ੀਫਲ