Home » ਬਰਨਾਲਾ » ਮੁੱਖ ਮੰਤਰੀ ਦੀ ਲੋਕ ਮਿਲਣੀ ਤੋਂ ਪਹਿਲਾਂ ਨੌਜਵਾਨ ਆਗੂਆਂ ਦੀ ਗ੍ਰਿਫ਼ਤਾਰੀ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵੱਲੋਂ ਥਾਣੇ ਅੱਗੇ ਜ਼ੋਰਦਾਰ ਪ੍ਰਦਰਸ਼ਨ

ਮੁੱਖ ਮੰਤਰੀ ਦੀ ਲੋਕ ਮਿਲਣੀ ਤੋਂ ਪਹਿਲਾਂ ਨੌਜਵਾਨ ਆਗੂਆਂ ਦੀ ਗ੍ਰਿਫ਼ਤਾਰੀ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵੱਲੋਂ ਥਾਣੇ ਅੱਗੇ ਜ਼ੋਰਦਾਰ ਪ੍ਰਦਰਸ਼ਨ

    ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮਹਿਲ ਕਲਾਂ ਵਿਖੇ ਹੋਣ ਵਾਲੀ ਲੋਕ ਮਿਲਣੀ ਤੋਂ ਐਨ ਪਹਿਲਾਂ ਇਲਾਕੇ ਦਾ ਸਿਆਸੀ ਮਾਹੌਲ ਪੂਰੀ ਤਰ੍ਹਾਂ ਭੜਕ ਗਿਆ ਹੈ, ਜਿਸ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਡਕੌਂਦਾ (ਧਨੇਰ) ਵੱਲੋਂ ਬਲਾਕ ਪ੍ਰਧਾਨ ਨਾਨਕ ਸਿੰਘ ਅਮਲਾ ਸਿੰਘ ਵਾਲਾ ਦੀ ਅਗਵਾਈ ਹੇਠ ਥਾਣਾ ਮਹਿਲ ਕਲਾਂ ਦੇ ਬਾਹਰ ਇਕੱਠੇ ਹੋ ਕੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼
ਥਾਣਾ ਮਹਿਲ ਕਲਾਂ ਦੇ ਬਾਹਰ ਗ੍ਰਿਫ਼ਤਾਰ ਕੀਤੇ ਨੌਜਵਾਨ ਆਗੂਆਂ ਦੀ ਤੁਰੰਤ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਭਾਰਤੀ ਕਿਸਾਨ ਯੂਨੀਅਨ ਡਕੌਂਦਾ (ਧਨੇਰ) ਦੇ ਆਗੂ ਅਤੇ ਵਰਕਰ।
[responsivevoice_button voice="Hindi Male"]

ਬਰਨਾਲਾ ਬਿਊਰੋ

              ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮਹਿਲ ਕਲਾਂ ਵਿਖੇ ਹੋਣ ਵਾਲੀ ਲੋਕ ਮਿਲਣੀ ਤੋਂ ਐਨ ਪਹਿਲਾਂ ਇਲਾਕੇ ਦਾ ਸਿਆਸੀ ਮਾਹੌਲ ਪੂਰੀ ਤਰ੍ਹਾਂ ਭੜਕ ਗਿਆ ਹੈ, ਜਿਸ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਡਕੌਂਦਾ (ਧਨੇਰ) ਵੱਲੋਂ ਬਲਾਕ ਪ੍ਰਧਾਨ ਨਾਨਕ ਸਿੰਘ ਅਮਲਾ ਸਿੰਘ ਵਾਲਾ ਦੀ ਅਗਵਾਈ ਹੇਠ ਥਾਣਾ ਮਹਿਲ ਕਲਾਂ ਦੇ ਬਾਹਰ ਇਕੱਠੇ ਹੋ ਕੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਤਿੱਖੀ ਨਾਅਰੇਬਾਜ਼ੀ ਕਰਦਿਆਂ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਕਿਸਾਨ ਆਗੂਆਂ ਨੇ ਸਰਕਾਰ ‘ਤੇ ਸਖ਼ਤ ਦੋਸ਼ ਲਗਾਉਂਦਿਆਂ ਆਖਿਆ ਕਿ ਮੁੱਖ ਮੰਤਰੀ ਦੇ ਆਗਮਨ ਤੋਂ ਪਹਿਲਾਂ ਪੁਲਿਸ ਨੇ ਭਾਈ ਲਾਲੋ ਪੰਜਾਬੀ ਮੰਚ ਦੇ ਸੂਬਾਈ ਆਗੂ ਹਰਜੀਤ ਸਿੰਘ ਖਿਆਲੀ, ਸਾਬਕਾ ਸੱਤਾਧਾਰੀ ਪਾਰਟੀ ਆਗੂ ਸੁਖਪਾਲ ਸਿੰਘ ਬਖਤਗੜ੍ਹ ਅਤੇ ਕਰੋਨਾ ਵਲੰਟੀਅਰ ਜਗਸੀਰ ਸਿੰਘ ਨੂੰ ਗ਼ੈਰ-ਕਾਨੂੰਨੀ ਤਰੀਕੇ ਨਾਲ ਗ੍ਰਿਫ਼ਤਾਰ ਕਰਕੇ ਲੋਕਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਹੈ। ਜ਼ਿਲ੍ਹਾ ਮੀਤ ਪ੍ਰਧਾਨ ਜੁਗਰਾਜ ਸਿੰਘ ਹਰਦਾਸਪੁਰਾ, ਸਤਨਾਮ ਸਿੰਘ ਸੇਖੋ, ਸਤਪਾਲ ਸਿੰਘ ਸੋਹੀ ਅਤੇ ਬਲਦੇਵ ਸਿੰਘ ਸਹਿਜੜਾ ਨੇ ਸਾਂਝੇ ਤੌਰ ‘ਤੇ ਕਿਹਾ ਕਿ ਲੋਕਤੰਤਰ ਵਿੱਚ ਹਰ ਨਾਗਰਿਕ ਨੂੰ ਆਪਣੇ ਚੁਣੇ ਹੋਏ ਨੁਮਾਇੰਦਿਆਂ ਤੋਂ ਸਵਾਲ ਪੁੱਛਣ ਦਾ ਪੂਰਾ ਸੰਵਿਧਾਨਕ ਹੱਕ ਹੈ, ਪਰ ਅਫ਼ਸੋਸ ਦੀ ਗੱਲ ਹੈ ਕਿ ਜੋ ਭਗਵੰਤ ਮਾਨ ਖੁਦ ਸੰਸਦ ਮੈਂਬਰ ਹੁੰਦਿਆਂ ਲੋਕਾਂ ਨੂੰ ਸਵਾਲ ਪੁੱਛਣ ਲਈ ਪ੍ਰੇਰਿਤ ਕਰਦੇ ਸਨ, ਅੱਜ ਉਹੀ ਮੁੱਖ ਮੰਤਰੀ ਬਣ ਕੇ ਸਵਾਲਾਂ ਦੇ ਡਰੋਂ ਨੌਜਵਾਨਾਂ ਨੂੰ ਥਾਣਿਆਂ ਵਿੱਚ ਨਜ਼ਰਬੰਦ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਕਿਸਾਨੀ ਸੰਕਟ, ਬੇਰੁਜ਼ਗਾਰੀ, ਨਸ਼ਿਆਂ ਅਤੇ ਮਹਿੰਗਾਈ ਵਰਗੇ ਅਹਿਮ ਮੁੱਦਿਆਂ ‘ਤੇ ਬੁਰੀ ਤਰ੍ਹਾਂ ਨਾਕਾਮ ਸਿੱਧ ਹੋਈ ਹੈ। ਜਥੇਬੰਦੀ ਨੇ ਚਿਤਾਵਨੀ ਦਿੱਤੀ ਕਿ ਜੇਕਰ ਇਨ੍ਹਾਂ ਤਿੰਨਾਂ ਆਗੂਆਂ ਨੂੰ ਤੁਰੰਤ ਬਿਨਾਂ ਸ਼ਰਤ ਰਿਹਾਅ ਨਾ ਕੀਤਾ ਗਿਆ, ਤਾਂ ਸਮੂਹ ਜਨਤਕ ਜਥੇਬੰਦੀਆਂ ਨੂੰ ਨਾਲ ਲੈ ਕੇ ਇੱਕ ਬਹੁਤ ਹੀ ਤਿੱਖਾ ਅਤੇ ਵੱਡਾ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਜੱਗਾ ਸਿੰਘ, ਭੋਲਾ ਸਿੰਘ ਸਹੌਰ, ਨਾਗਰ ਸਿੰਘ, ਹਰਜਿੰਦਰ ਸਿੰਘ ਅਤੇ ਦਿਆਲ ਸਿੰਘ ਮੂੰਮ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਵਰਕਰ ਹਾਜ਼ਰ ਸਨ।

ਹੋਰ ਤਾਜ਼ਾ ਖਬਰਾਂ ਲਈ ਕਲਿ4ਕ ਕਰੋ. ਖੁੱਲ੍ਹੀਆਂ ਅੱਖਾਂ  ਅੰਮ੍ਰਿਤਸਰ ਪੁਲਿਸ ਵੱਲੋਂ ਸਰਹੱਦ ਪਾਰਲੇ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਸੱਤ ਆਧੁਨਿਕ ਪਿਸਤੌਲਾਂ ਤੇ ਚਾਲੀ ਕਾਰਤੂਸਾਂ ਸਮੇਤ ਦੋ ਕਾਬੂ 

0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 6 5 8 8
Users Today : 4
Users Yesterday : 17
Users Last 7 days : 524

ਰਾਸ਼ੀਫਲ