ਬਰਨਾਲਾ ਬਿਊਰੋ 24 ਮਾਰਚ
ਜ਼ਿਲ੍ਹੇ ਦੇ ਨਿੱਜੀ ਹਸਪਤਾਲਾਂ, ਸਰਕਾਰੀ ਸਿਹਤ ਸੰਸਥਾਵਾਂ ਤੇ ਨਰਸਿੰਗ ਹੋਮ ਵਿਖੇ ਕਮਰਸ਼ੀਅਲ ਸਿਲੰਡਰਾਂ ਦੀ ਸਪਲਾਈ ਪਹਿਲ ਦੇ ਅਧਾਰ ’ਤੇ ਖੁਰਾਕ ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਤੇ ਡੀਸੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਯਕੀਨੀ ਬਣਾਈ ਗਈ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾਂ ਸਿਵਲ ਸਰਜਨ ਬਰਨਾਲਾ ਡਾ. ਹਰੀਪਾਲ ਸਿੰਘ ਵਲੋਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸਰਕਾਰੀ ਸਿਹਤ ਸੰਸਥਾਵਾਂ ਤੇ ਪ੍ਰਾਈਵੇਟ ਹਸਪਤਾਲਾਂ ਤੇ ਨਰਸਿੰਗ ਹੋਮ ਦੀਆਂ ਕੰਟੀਨਾਂ ਜਾਂ ਇਨ ਹਾਊਸ ਕਿਚਨ ਵਿਖੇ ਕਮਰਸ਼ੀਅਲ ਸਿਲੰਡਰਾਂ ਦੀ ਸਪਲਾਈ ਨੂੰ ਯਕੀਨੀ ਬਣਾਇਆ ਜਾਵੇਗਾ ਤਾਂ ਜੋ ਇਨ੍ਹਾਂ ਸੰਸਥਾਵਾਂ ’ਚ ਇਲਾਜ ਲਈ ਆਉਣ ਵਾਲੇ ਮਰੀਜ਼ਾਂ ਤੇ ਉਨ੍ਹਾਂ ਦੇ ਸਬੰਧੀਆਂ ਨੂੰ ਕਿਸੇ ਵੀ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਸਿਵਲ ਸਰਜਨ ਨੇ ਦੱਸਿਆ ਕਿ ਜਿਸ ਵੀ ਸੰਸਥਾ ਦੀ ਕੰਟੀਨ ਜਾਂ ਇਨ ਹਾਊਸ ਕਿਚਨ ਵਿਖੇ ਕਮਰਸ਼ੀਅਲ ਸਿਲੰਡਰ ਦੀ ਲੋੜ ਹੋਵੇਗੀ। ਉਸ ਨਾਲ ਸਬੰਧਤ ਹਸਪਤਾਲ ਜਾਂ ਸੰਸਥਾ ਵਲੋਂ ਆਪਣੀ ਸੰਸਥਾ ਦੇ ਮੁਖੀ ਤੋਂ ਕਮਰਸ਼ੀਅਲ ਸਿਲੰਡਰ ਦੀ ਲੋੜ ਸਬੰਧੀ ਅਪਰੂਵਲ ਨੂੰ ਵੈਰੀਫਾਈ ਕਰਵਾ ਕੇ ਸਿਲੰਡਰ ਨਾਲ ਸਬੰਧਤ ਗੈਸ ਏਜੰਸੀ ਦੀ ਸਾਈਟ ’ਤੇ ਜਾ ਕੇ ਅਪਲਾਈ ਕਰਨਾ ਹੋਵੇਗਾ ਤੇ ਸਬੰਧਤ ਏਜੰਸੀ ਵਲੋਂ ਸੰਸਥਾ ਦੀ ਸਿਲੰਡਰ ਦੀ ਲੋੜ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾਵੇਗਾ। ਗੈਸ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਬਣਾਈ ਕਮੇਟੀ ਵਲੋਂ ਰੋਜ਼ਾਨਾ ਸਮੀਖਿਆ ਕੀਤੀ ਜਾਵੇਗੀ।
ਹੋਰ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਬਰਨਾਲਾ ਵਿਖੇ ਜਥੇਦਾਰ ਸੰਤ ਬਾਬਾ ਟੇਕ ਸਿੰਘ ਜੀ ਦਾ ਦੌਰਾ, ਪੰਥ ਦੀ ਚੜ੍ਹਦੀ ਕਲਾ ਲਈ ਬਾਣੀ ਨਾਲ ਜੁੜਨ ਦਾ ਸੰਦੇਸ਼








Users Today : 6
Users Yesterday : 26
Users Last 7 days : 231