ਬਰਨਾਲਾ ‘ਚ ਗੁੰਡਾਗਰਦੀ ਦਾ ਨੰਗਾ ਨਾਚ: ਨਕਾਬਪੋਸ਼ਾਂ ਨੇ ਡੀਸੀ ਦਫ਼ਤਰ ਦੇ ਮੁਲਾਜ਼ਮ ਦੇ ਘਰ ਕੀਤੀ ਭੰਨ-ਤੋੜ ਤੇ ਲੱਖਾਂ ਦੀ ਚੋਰੀ
ਬਰਨਾਲਾ ਦੇ ਕਚਿਹਰੀ ਚੌਂਕ ਨੇੜੇ ਬਾਬਾ ਦੀਪ ਸਿੰਘ ਨਗਰ ’ਚ ਇਕ ਬਹੁਤ ਹੀ ਖ਼ੌਫ਼ਨਾਕ ਘਟਨਾ ਸਾਹਮਣੇ ਆਈ ਹੈ। ਇਥੇ ਕਰੀਬ 10-12 ਹਥਿਆਰਬੰਦ ਨਕਾਬਪੋਸ਼ ਵਿਅਕਤੀਆਂ ਨੇ ਇਕ ਘਰ ਨੂੰ ਨਿਸ਼ਾਨਾ ਬਣਾਉਂਦਿਆਂ ਨਾ ਸਿਰਫ਼ ਲੱਖਾਂ ਦੀ ਚੋਰੀ ਕੀਤੀ। ਸਗੋਂ ਘਰ ਦੇ ਅੰਦਰ ਪਏ ਕੀਮਤੀ ਸਾਮਾਨ ਦੀ ਭੰਨਤੋੜ ਕਰਕੇ ਵੱਡਾ ਨੁਕਸਾਨ ਕੀਤਾ ਗਿਆ ਹੈ। ਇਸ ਘਟਨਾ ਨੇ ਇਲਾਕੇ ’ਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ।



