ਬਰਨਾਲਾ ਬਿਊਰੋ:
ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦੀ ਇੱਕ ਅਹਿਮ ਆਨਲਾਈਨ ਮੀਟਿੰਗ ਸੂਬਾ ਪ੍ਰਧਾਨ ਸੰਜੀਵ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਪੰਜਾਬ ਅੰਦਰ ਚੱਲ ਰਹੇ ਐੱਸ.ਆਈ.ਆਰ. ਦੇ ਤਰੀਕਾ-ਕਾਰ ਅਤੇ ਮੁਲਾਜ਼ਮਾਂ ‘ਤੇ ਬੇਲੋੜੇ ਪ੍ਰਸ਼ਾਸਨਿਕ ਦਬਾਅ ਉੱਤੇ ਗੰਭੀਰ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਗੁਰਦਾਸਪੁਰ ਵਿਖੇ ਐੱਸ.ਆਈ.ਆਰ. ਦੀ ਡਿਊਟੀ ਨਿਭਾਅ ਰਹੇ ਅਧਿਆਪਕ ਗੁਰਪ੍ਰੀਤ ਸਿੰਘ ਵੱਲੋਂ ਉਪ ਮੰਡਲ ਮੈਜਿਸਟ੍ਰੇਟ ਦਫ਼ਤਰ ਦੇ ਕਥਿਤ ਦਬਾਅ ਕਾਰਨ ਖੁਦਕੁਸ਼ੀ ਕਰਨ ਅਤੇ ਪ੍ਰਿਤਪਾਲ ਸਿੰਘ ਕੰਪਿਊਟਰ ਫੈਕਲਟੀ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਬੇਵਕਤੀ ਮੌਤ ‘ਤੇ ਡੂੰਘੀ ਸੰਵੇਦਨਾ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਜਥੇਬੰਦੀ ਦੇ ਮੁੱਖ ਸਲਾਹਕਾਰ ਸੁਖਦੇਵ ਸਿੰਘ ਰਾਣਾ, ਜਗਤਾਰ ਸਿੰਘ ਸੈਦੋਕੇ, ਤੇਜਿੰਦਰ ਸਿੰਘ ਅਤੇ ਕੁਲਦੀਪ ਗਰੋਵਰ ਨੇ ਇਨ੍ਹਾਂ ਘਟਨਾਵਾਂ ਨੂੰ ਹਾਦਸੇ ਦੀ ਬਜਾਏ ਸਰਕਾਰੀ ਤੰਤਰ ਦੀ ਬਦਇਖਲਾਕੀ ਕਾਰਨ ਹੋਏ ਕਤਲ ਕਰਾਰ ਦਿੰਦਿਆਂ ਸਬੰਧਿਤ ਉਪ ਮੰਡਲ ਮੈਜਿਸਟ੍ਰੇਟ ਅਤੇ ਜ਼ਿਲ੍ਹਾ ਮੈਜਿਸਟ੍ਰੇਟ ਨੂੰ ਜ਼ਿੰਮੇਵਾਰ ਠਹਿਰਾਇਆ। ਸੂਬਾ ਜਨਰਲ ਸਕੱਤਰ ਬਲਰਾਜ ਸਿੰਘ ਬਾਜਵਾ ਅਤੇ ਸਕੱਤਰ ਜਨਰਲ ਰਵਿੰਦਰਪਾਲ ਸਿੰਘ ਨੇ ਦੱਸਿਆ ਕਿ ਮੁਲਾਜ਼ਮਾਂ ਦੀ ਘਾਟ ਕਾਰਨ ਅਧਿਆਪਕਾਂ ‘ਤੇ ਕੰਮ ਦਾ ਬੋਝ ਬਹੁਤ ਜ਼ਿਆਦਾ ਹੈ ਅਤੇ ਚੋਣ ਕਮਿਸ਼ਨ ਵੱਲੋਂ ਨਿਰਧਾਰਿਤ ਚੌਵੀ ਜੁਲਾਈ ਦੀ ਆਖਰੀ ਮਿਤੀ ਨੂੰ ਸਥਾਨਕ ਅਧਿਕਾਰੀਆਂ ਵੱਲੋਂ ਆਪਣੀ ਵਾਹ-ਵਾਹੀ ਖੱਟਣ ਲਈ ਦਸ ਜਾਂ ਪੰਦਰਾਂ ਜੁਲਾਈ ਕਰ ਦਿੱਤਾ ਗਿਆ ਹੈ, ਜਿਸ ਨਾਲ ਮੁਸ਼ਕਲਾਂ ਹੋਰ ਵਧ ਗਈਆਂ ਹਨ। ਜਸਪਾਲ ਸਿੰਘ ਵਾਲੀਆ, ਅਮਰਜੀਤ ਸਿੰਘ ਵਾਲੀਆ ਅਤੇ ਬਲਜੀਤ ਸਿੰਘ ਨੇ ਕਿਹਾ ਕਿ ਮੋਬਾਈਲ ਐਪਲੀਕੇਸ਼ਨ ਦਾ ਵਾਰ-ਵਾਰ ਰੁਕਣਾ, ਵੋਟਰਾਂ ਵੱਲੋਂ ਸਹਿਯੋਗ ਨਾ ਮਿਲਣਾ ਅਤੇ ਬਜ਼ੁਰਗਾਂ ਦੇ ਵੇਰਵੇ ਇਕੱਠੇ ਕਰਨ ਵਿੱਚ ਆ ਰਹੀਆਂ ਦਿੱਕਤਾਂ ਕਾਰਨ ਇਹ ਕੰਮ ਬੇਹੱਦ ਮੁਸ਼ਕਲ ਹੋ ਗਿਆ ਹੈ। ਸੂਬਾ ਪ੍ਰੈਸ ਸਕੱਤਰ ਰਣਬੀਰ ਸਿੰਘ ਸੋਹਲ ਨੇ ਮੁੱਖ ਚੋਣ ਕਮਿਸ਼ਨਰ ਪੰਜਾਬ ਸ਼੍ਰੀਮਤੀ ਅਨਿਦਿੱਤਾ ਮਿੱਤਰਾ ਤੋਂ ਮੰਗ ਕੀਤੀ ਕਿ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਤਲ ਦਾ ਮੁਕੱਦਮਾ ਦਰਜ ਕੀਤਾ ਜਾਵੇ, ਬੀ.ਐੱਲ.ਓਜ਼ ਨਾਲ ਮਨੁੱਖੀ ਵਿਵਹਾਰ ਯਕੀਨੀ ਬਣਾਇਆ ਜਾਵੇ, ਸਹਾਇਕ ਮੁਲਾਜ਼ਮ ਤਾਇਨਾਤ ਕੀਤੇ ਜਾਣ ਅਤੇ ਮਿਤੀਆਂ ਬਦਲਣ ਵਾਲੇ ਅਫ਼ਸਰਾਂ ਨੂੰ ਮਿਸਾਲੀ ਸਜ਼ਾ ਦਿੱਤੀ ਜਾਵੇ। ਅਵਤਾਰ ਸਿੰਘ ਧਨੋਆ, ਜਗਤਾਰ ਸਿੰਘ ਅਤੇ ਬਲਦੀਸ਼ ਕੁਮਾਰ ਨੇ ਕਿਹਾ ਕਿ ਅਧਿਆਪਕਾਂ ਨੂੰ ਘੂਰਕੀਆਂ ਦੇਣ ਦੀ ਬਜਾਏ ਪ੍ਰੋਤਸਾਹਿਤ ਕਰਕੇ ਕੰਮ ਲਿਆ ਜਾਣਾ ਚਾਹੀਦਾ ਹੈ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਜ਼ਿਲ੍ਹੇ ਵਿੱਚ ਵਧਦੇ ਸ਼ੋਰ ਪ੍ਰਦੂਸ਼ਣ ਨੂੰ ਰੋਕਣ ਲਈ ਪ੍ਰਸ਼ਾਸਨ ਸਖ਼ਤ, ਲਾਊਡ ਸਪੀਕਰਾਂ, ਡੀਜੇ ਅਤੇ ਪਟਾਕਿਆਂ ਦੀ ਵਰਤੋਂ ‘ਤੇ ਲਗਾਈ ਪੂਰਨ ਪਾਬੰਦੀ









Users Today : 3
Users Yesterday : 112
Users Last 7 days : 660