Home » ਪ੍ਰਮੁੱਖ ਖ਼ਬਰਾਂ » ਹੰਢਿਆਇਆ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਸਕੂਟਰ ਸਵਾਰ ਅਧਿਆਪਕਾ ਦੀ ਮੌਤ, ਦੂਜੀ ਗੰਭੀਰ ਜ਼ਖ਼ਮੀ, ਗਰਮੀ ਦੀਆਂ ਛੁੱਟੀਆਂ ਦੌਰਾਨ ਅਧਿਆਪਕਾਂ ਨੂੰ ਸਕੂਲ ਬੁਲਾਉਣ ‘ਤੇ ਉੱਠੇ ਵੱਡੇ ਸਵਾਲ

ਹੰਢਿਆਇਆ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਸਕੂਟਰ ਸਵਾਰ ਅਧਿਆਪਕਾ ਦੀ ਮੌਤ, ਦੂਜੀ ਗੰਭੀਰ ਜ਼ਖ਼ਮੀ, ਗਰਮੀ ਦੀਆਂ ਛੁੱਟੀਆਂ ਦੌਰਾਨ ਅਧਿਆਪਕਾਂ ਨੂੰ ਸਕੂਲ ਬੁਲਾਉਣ ‘ਤੇ ਉੱਠੇ ਵੱਡੇ ਸਵਾਲ

   ਰਾਸ਼ਟਰੀ ਸ਼ਾਹਰਾਹ ਉੱਤੇ ਹੰਢਿਆਇਆ ਕੈਂਚੀਆਂ ਨੇੜੇ ਇੱਕ ਬੇਹੱਦ ਦਰਦਨਾਕ ਅਤੇ ਭਿਆਨਕ ਸੜਕ ਹਾਦਸਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਵਿੱਚ ਇੱਕ ਨਿੱਜੀ ਸਕੂਲ ਦੀ ਅਧਿਆਪਕਾ ਦੀ ਇਲਾਜ ਦੌਰਾਨ ਮੌਤ ਹੋ ਗਈ ਜਦਕਿ ਉਸ ਦੀ ਸਾਥੀ ਅਧਿਆਪਕਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਨੇੜਲੇ ਪਿੰਡ ਸੇਖਾ
[responsivevoice_button voice="Hindi Male"]

ਬੇਅੰਤ ਬਰਨਾਲਾ

                   ਰਾਸ਼ਟਰੀ ਸ਼ਾਹਰਾਹ ਉੱਤੇ ਹੰਢਿਆਇਆ ਕੈਂਚੀਆਂ ਨੇੜੇ ਇੱਕ ਬੇਹੱਦ ਦਰਦਨਾਕ ਅਤੇ ਭਿਆਨਕ ਸੜਕ ਹਾਦਸਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਵਿੱਚ ਇੱਕ ਨਿੱਜੀ ਸਕੂਲ ਦੀ ਅਧਿਆਪਕਾ ਦੀ ਇਲਾਜ ਦੌਰਾਨ ਮੌਤ ਹੋ ਗਈ

ਹੰਢਿਆਇਆ ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ ਤੋਂ ਬਾਅਦ ਘਟਨਾ ਸਥਾਨ 'ਤੇ ਇਕੱਠੀ ਹੋਈ ਲੋਕਾਂ ਦੀ ਭੀੜ ਅਤੇ ਜਾਂਚ ਕਰਦੀ ਹੋਈ ਪੁਲਿਸ ਫੋਰਸ।
ਹੰਢਿਆਇਆ ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ ਤੋਂ ਬਾਅਦ ਘਟਨਾ ਸਥਾਨ ‘ਤੇ ਇਕੱਠੀ ਹੋਈ ਲੋਕਾਂ ਦੀ ਭੀੜ ਅਤੇ ਜਾਂਚ ਕਰਦੀ ਹੋਈ ਪੁਲਿਸ ਫੋਰਸ।

ਜਦਕਿ ਉਸ ਦੀ ਸਾਥੀ ਅਧਿਆਪਕਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਨੇੜਲੇ ਪਿੰਡ ਸੇਖਾ ਦੀਆਂ ਰਹਿਣ ਵਾਲੀਆਂ ਦੋ ਅਧਿਆਪਕਾਵਾਂ ਸਰਬਜੀਤ ਕੌਰ ਅਤੇ ਅਮਨਪ੍ਰੀਤ ਕੌਰ ਆਪਣੇ ਸਕੂਟਰ ‘ਤੇ ਸਵਾਰ ਹੋ ਕੇ ਸਕੂਲ ਜਾ ਰਹੀਆਂ ਸਨ

ਹੰਢਿਆਇਆ ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ ਤੋਂ ਬਾਅਦ ਘਟਨਾ ਸਥਾਨ 'ਤੇ ਇਕੱਠੀ ਹੋਈ ਲੋਕਾਂ ਦੀ ਭੀੜ ਅਤੇ ਜਾਂਚ ਕਰਦੀ ਹੋਈ ਪੁਲਿਸ ਫੋਰਸ।
ਹੰਢਿਆਇਆ ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ ਤੋਂ ਬਾਅਦ ਘਟਨਾ ਸਥਾਨ ‘ਤੇ ਇਕੱਠੀ ਹੋਈ ਲੋਕਾਂ ਦੀ ਭੀੜ ਅਤੇ ਜਾਂਚ ਕਰਦੀ ਹੋਈ ਪੁਲਿਸ ਫੋਰਸ।

ਕਿ ਕੈਂਚੀਆਂ ਨੇੜੇ ਇੱਕ ਤੇਜ਼ ਰਫ਼ਤਾਰ ਬੇਕਾਬੂ ਕੈਂਟਰ ਨੇ ਉਨ੍ਹਾਂ ਦੇ ਸਕੂਟਰ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਸੜਕ ‘ਤੇ ਡਿੱਗ ਕੇ ਗੰਭੀਰ ਜ਼ਖ਼ਮੀ ਹੋ ਗਈਆਂ, ਜਿਨ੍ਹਾਂ ਨੂੰ ਸੜਕ ਸੁਰੱਖਿਆ ਫੋਰਸ ਦੀ ਟੀਮ ਨੇ ਰਾਹਗੀਰਾਂ ਦੀ ਮਦਦ ਨਾਲ ਤੁਰੰਤ ਸਿਵਲ ਹਸਪਤਾਲ ਬਰਨਾਲਾ ਵਿਖੇ ਦਾਖਲ ਕਰਵਾਇਆ, ਜਿੱਥੇ ਹਾਲਤ ਨਾਜ਼ੁਕ ਹੋਣ ਕਾਰਨ ਅਮਨਪ੍ਰੀਤ ਕੌਰ ਨੂੰ ਅੱਗੇ ਭੇਜਿਆ ਗਿਆ ਪਰ ਉਹ ਜ਼ਖ਼ਮਾਂ ਦੀ ਤਾਬ ਨਾ ਸਹਾਰਦਿਆਂ ਜ਼ਿੰਦਗੀ ਦੀ ਜੰਗ ਹਾਰ ਗਈ। ਇਸ ਦੁਖਦਾਈ ਘਟਨਾ ਤੋਂ ਬਾਅਦ ਪਿੰਡ ਸੇਖਾ ਅਤੇ ਸਮੁੱਚੇ ਇਲਾਕੇ ਵਿੱਚ ਸੋਕ ਦੀ ਲਹਿਰ ਦੌੜ ਗਈ ਹੈ ਕਿਉਂਕਿ ਮ੍ਰਿਤਕ ਅਧਿਆਪਕਾ ਆਪਣੇ ਗਰੀਬ ਪਰਿਵਾਰ ਦੀ ਮੁੱਖ ਸਹਾਰਾ ਸੀ। ਇਸ ਹਾਦਸੇ ਨੇ ਜਨਤਕ ਅਤੇ ਸਮਾਜਿਕ ਹਲਕਿਆਂ ਵਿੱਚ ਇੱਕ ਨਵੀਂ ਬਹਿਸ ਛੇੜ ਦਿੱਤੀ ਹੈ ਅਤੇ ਲੋਕਾਂ ਵੱਲੋਂ ਸਕੂਲ ਪ੍ਰਬੰਧਕਾਂ ਦੀ ਕਾਰਜਪ੍ਰਣਾਲੀ ‘ਤੇ ਤਿੱਖੇ ਸਵਾਲ ਚੁੱਕੇ ਜਾ ਰਹੇ ਹਨ

ਹੰਢਿਆਇਆ ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ ਤੋਂ ਬਾਅਦ ਘਟਨਾ ਸਥਾਨ 'ਤੇ ਇਕੱਠੀ ਹੋਈ ਲੋਕਾਂ ਦੀ ਭੀੜ ਅਤੇ ਜਾਂਚ ਕਰਦੀ ਹੋਈ ਪੁਲਿਸ ਫੋਰਸ।
ਹੰਢਿਆਇਆ ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ ਤੋਂ ਬਾਅਦ ਘਟਨਾ ਸਥਾਨ ‘ਤੇ ਇਕੱਠੀ ਹੋਈ ਲੋਕਾਂ ਦੀ ਭੀੜ ਅਤੇ ਜਾਂਚ ਕਰਦੀ ਹੋਈ ਪੁਲਿਸ ਫੋਰਸ।

ਕਿ ਜਦੋਂ ਸਰਕਾਰ ਵੱਲੋਂ ਭਾਰੀ ਗਰਮੀ ਕਾਰਨ ਅਧਿਕਾਰਤ ਛੁੱਟੀਆਂ ਦਾ ਐਲਾਨ ਕੀਤਾ ਹੋਇਆ ਹੈ, ਤਾਂ ਇਨ੍ਹਾਂ ਅਧਿਆਪਕਾਂ ਨੂੰ ਕਿਸ ਦੇ ਹੁਕਮਾਂ ‘ਤੇ ਸਕੂਲ ਬੁਲਾਇਆ ਜਾ ਰਿਹਾ ਸੀ। ਕਿਸਾਨ ਆਗੂਆਂ ਨੇ ਵੀ ਇਸ ਨੀਤੀ ‘ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਛੁੱਟੀਆਂ ਦੌਰਾਨ ਸਿਖਲਾਈ ਦੇ ਬਹਾਨੇ ਅਧਿਆਪਕਾਂ ਨੂੰ ਬੁਲਾਉਣਾ ਨਿਯਮਾਂ ਦੀ ਉਲੰਘਣਾ ਹੈ। ਪੁਲਿਸ ਅਤੇ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਨੇ ਮਾਮਲਾ ਦਰਜ ਕਰਕੇ ਸਕੂਲ ਦੀ ਜਾਂਚ ਲਈ ਵਿਸ਼ੇਸ਼ ਟੀਮ ਗਠਿਤ ਕਰ ਦਿੱਤੀ ਹੈ ਅਤੇ ਲੋਕਾਂ ਨੇ ਕੈਂਟਰ ਚਾਲਕ ਦੇ ਨਾਲ-ਨਾਲ ਸਕੂਲ ਪ੍ਰਬੰਧਕਾਂ ਖ਼ਿਲਾਫ਼ ਵੀ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ    ਨਗਰ ਕੌਂਸਲ ਚੋਣਾਂ ਵਿੱਚ ਗਰਗ ਪਰਿਵਾਰ ਦੀ ਨੂੰਹ ਸਿਰਾਜ ਗਰਗ ਨੇ ਸਭ ਤੋਂ ਵੱਡੀ ਲੀਡ ਨਾਲ ਜਿੱਤ ਕੇ ਰਚਿਆ ਇਤਿਹਾਸ

0 0 votes
Article Rating
Subscribe
Notify of
guest
0 Comments
Oldest
Newest Most Voted