ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪ੍ਰਮੁੱਖ ਖ਼ਬਰਾਂ » ਪੰਡੋਰੀ ਵਾਸੀ ਬਜ਼ੁਰਗ ਦੀ ਲਾਸ ਪਿੰਡ ਕੁਤਬਾ ਨੇੜੇ ਨਹਿਰ ਪਟੜੀ ਕੋਲੋਂ ਬਰਾਮਦ

ਪੰਡੋਰੀ ਵਾਸੀ ਬਜ਼ੁਰਗ ਦੀ ਲਾਸ ਪਿੰਡ ਕੁਤਬਾ ਨੇੜੇ ਨਹਿਰ ਪਟੜੀ ਕੋਲੋਂ ਬਰਾਮਦ

  ਵਿਧਾਨ ਸਭਾ ਹਲਕਾ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਕੁਤਬਾ ਨੇੜੇ ਬਠਿੰਡਾ ਬ੍ਰਾਂਚ ਨਹਿਰ ਦੀ ਪਟੜੀ ਨਾਲ ਲੱਗਦੇ ਕਿਸਾਨ ਦੇ ਖੇਤ ਵਿੱਚੋਂ ਇੱਕ ਵਿਅਕਤੀ ਦੀ ਲਾਸ ਮਿਲਣ ਦਾ ਦੁੱਖਦਾਈ ਮਾਮਲਾ ਸਾਹਮਣੇ ਆਇਆ ਹੈ।
ਮਿਰਤਕ ਕਿਸਾਨ ਅਜਮੇਰ ਸਿੰਘ ਪੰਡੋਰੀ ਦੀ ਤਸਵੀਰ

ਲਾਸ ਦੀ ਪਛਾਣ 70 ਸਾਲਾ ਅਜਮੇਰ ਸਿੰਘ ਵਾਸੀ ਪੰਡੋਰੀ ਵਜੋਂ ਹੋਈ, ਫਾਹਾ ਲੈ ਕੇ ਖੁਦਕੁਸ਼ੀ ਕਰਨ ਦੀ ਪੁਸ਼ਟੀ

ਬਰਨਾਲਾ ਬਿਊਰੋ 15 ਅਪ੍ਰੈਲ

          ਵਿਧਾਨ ਸਭਾ ਹਲਕਾ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਕੁਤਬਾ ਨੇੜੇ ਬਠਿੰਡਾ ਬ੍ਰਾਂਚ ਨਹਿਰ ਦੀ ਪਟੜੀ ਨਾਲ ਲੱਗਦੇ ਕਿਸਾਨ ਦੇ ਖੇਤ ਵਿੱਚੋਂ ਇੱਕ ਵਿਅਕਤੀ ਦੀ ਲਾਸ ਮਿਲਣ ਦਾ ਦੁੱਖਦਾਈ ਮਾਮਲਾ ਸਾਹਮਣੇ ਆਇਆ ਹੈ। ਮੌਕੇ ‘ਤੇ ਪਹੁੰਚੀ ਪੁਲਿਸ ਜਾਂਚ ਦੌਰਾਨ ਸਾਹਮਣੇ ਆਇਆ ਕਿ ਵਿਅਕਤੀ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ ਕੀਤੀ ਗਈ ਸੀ। ਇਸ ਮੌਕੇ ਥਾਣਾ ਮਹਿਲ ਕਲਾਂ ਦੇ ਮੁਖੀ ਕੁਲਵਿੰਦਰ ਸਿੰਘ ਧਾਲੀਵਾਲ ਅਤੇ ਏਐਸਆਈ ਗੁਰਤੇਜ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਕੁਤਬਾ ਦੇ ਨਜ਼ਦੀਕ ਨਹਿਰ ਦੀ ਪਟੜੀ ਨਾਲ ਲੱਗਦੇ ਖੇਤ ਵਿੱਚ ਬਣੀ ਕੋਠੀ ਕੋਲ ਇੱਕ ਅਣਪਛਾਤੀ ਲਾਸ ਪਈ ਹੈ। ਸੂਚਨਾ ਮਿਲਣ ਉਪਰੰਤ ਪੁਲਿਸ ਟੀਮ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਜਾਇਜ਼ਾ ਲੈਣ ‘ਤੇ ਪਤਾ ਲੱਗਿਆ ਕਿ ਇੱਕ ਵਿਅਕਤੀ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਪੁਲਿਸ ਵੱਲੋਂ ਲਾਸ ਕਬਜ਼ੇ ਵਿੱਚ ਲੈਣ ਤੋਂ ਬਾਅਦ ਪਿੰਡ ਪੰਡੋਰੀ ਤੋਂ ਇੱਕ ਕਿਸਾਨ ਪਰਿਵਾਰ ਦੀ ਨੂੰਹ ਜਸਪ੍ਰੀਤ ਕੌਰ ਸਮੇਤ ਹੋਰ ਪਿੰਡ ਵਾਸੀ ਮੌਕੇ ‘ਤੇ ਪਹੁੰਚੇ। ਉਨ੍ਹਾਂ ਦੀ ਹਾਜ਼ਰੀ ਵਿੱਚ ਲਾਸ ਦੀ ਪਛਾਣ ਅਜਮੇਰ ਸਿੰਘ (70) ਪੁੱਤਰ ਗੁਰਦਿਆਲ ਸਿੰਘ ਵਾਸੀ ਪੰਡੋਰੀ ਵਜੋਂ ਹੋਈ।ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਨੂੰ ਕਰੀਬ ਦੋ ਮਹੀਨੇ ਪਹਿਲਾਂ ਬਿਜਲੀ ਦਾ ਕਰੰਟ ਲੱਗਣ ਕਾਰਨ ਉਹ ਮਾਨਸਿਕ ਤੌਰ ‘ਤੇ ਪਰੇਸ਼ਾਨ ਰਹਿੰਦਾ ਸੀ। ਮ੍ਰਿਤਕ ਆਪਣੇ ਪਿੱਛੇ ਪਤਨੀ ਜਸਵਿੰਦਰ ਕੌਰ, ਪੁੱਤਰ ਸੰਤੋਖ ਸਿੰਘ ਅਤੇ ਨੂੰਹ ਜਸਪ੍ਰੀਤ ਕੌਰ ਨੂੰ ਰੋਂਦਿਆਂ ਕਲਾਉਂਦਿਆਂ ਛੱਡ ਗਿਆ ਹੈ।ਪੁਲਿਸ ਅਧਿਕਾਰੀਆਂ ਅਨੁਸਾਰ ਪਰਿਵਾਰ ਵੱਲੋਂ ਲਾਸ ਦੀ ਪਛਾਣ ਹੋਣ ਤੋਂ ਬਾਅਦ ਕਿਸੇ ਹੋਰ ਕਾਨੂੰਨੀ ਕਾਰਵਾਈ ਲਈ ਅਰਜ਼ੀ ਨਹੀਂ ਦਿੱਤੀ ਗਈ।

ਮਿਰਤਕ ਕਿਸਾਨ ਅਜਮੇਰ ਸਿੰਘ ਪੰਡੋਰੀ ਦੀ ਤਸਵੀਰ

ਹੋਰ ਤਾਜ਼ਾਂ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ 

ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਪਿੰਡਾਂ ਵਿੱਚ ਮੈਡੀਕਲ ਕੈਂਪ ਲਗਾਉਣ ਦਾ ਫੈਸਲਾ
Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 3 3 1
Users Today : 2
Users Yesterday : 120
Users Last 7 days : 342

ਰਾਸ਼ੀਫਲ

error: Content is protected !!