ਤਰਨਤਾਰਨ ਬਿਊਰੋ
ਪੰਜਾਬ ਵਿੱਚ ਅਪਰਾਧਿਕ ਵਾਰਦਾਤਾਂ ਦਾ ਸਿਲਸਿਲਾ ਲਗਾਤਾਰ ਵੱਧਦਾ ਜਾ ਰਹੀ ਹੈ ਅਤੇ ਇਸੇ ਵਿਚਾਲੇ ਇੱਕ ਅਜਿਹੀ ਖ਼ੌਫ਼ਨਾਕ ਘਟਨਾ ਸਾਹਮਣੇ ਆਈ ਹੈ ਜਿਸ ਨੇ ਇਲਾਕੇ ਵਿੱਚ ਸਹਿਮ ਅਤੇ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਭਾਰਤੀ ਕਿਸਾਨ ਯੂਨੀਅਨ ਮਜੈਲ ਗਰੁੱਪ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਬੂਹ ਹਵੇਲੀਆਂ ਦੇ ਛੋਟੇ ਭਰਾ ਦਾ ਉਸ ਦੇ ਹੀ ਘਰ ਵਿੱਚ ਉਸ ਦੇ ਪੱਕੇ ਦੋਸਤ ਵੱਲੋਂ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਦੋਸਤ ਮ੍ਰਿਤਕ ਦਾ ਲਾਇਸੈਂਸੀ ਪਿਸਤੌਲ ਲੈ ਕੇ ਮੌਕੇ ਤੋਂ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ। ਮ੍ਰਿਤਕ ਦੀ ਪਛਾਣ ਪੰਜੱਤੀ ਸਾਲਾ ਸਤਪਾਲ ਸਿੰਘ ਉਰਫ਼ ਪਾਲਾ ਪੁੱਤਰ ਬਲਬੀਰ ਸਿੰਘ ਵਾਸੀ ਪਿੰਡ ਬੂਹ ਹਵੇਲੀਆਂ ਵਜੋਂ ਹੋਈ ਹੈ, ਜੋ ਕਿ ਆਪਣੇ ਕਰੀਬੀ ਦੋਸਤ ਲਵਪ੍ਰੀਤ ਸਿੰਘ ਵਾਸੀ ਕੋਟ ਬੁੱਢਾ ਨਾਲ ਘਰ ਦੇ ਇੱਕ ਕਮਰੇ ਵਿੱਚ ਸੁੱਤਾ ਪਿਆ ਸੀ। ਲਵਪ੍ਰੀਤ ਸਿੰਘ ਮ੍ਰਿਤਕ ਦਾ ਬਹੁਤ ਹੀ ਖਾਸ ਅਤੇ ਪੱਕਾ ਦੋਸਤ ਸੀ ਅਤੇ ਅਕਸਰ ਚੌਵੀ ਘੰਟੇ ਉਸ ਦੇ ਨਾਲ ਹੀ ਰਹਿੰਦਾ ਸੀ। ਅਚਾਨਕ ਦੇਰ ਰਾਤ ਨੂੰ ਗੋਲੀ ਚੱਲਣ ਦੀ ਜ਼ੋਰਦਾਰ ਆਵਾਜ਼ ਆਈ ਜਿਸ ਨਾਲ ਘਰ ਵਿੱਚ ਸੁੱਤੇ ਪਰਿਵਾਰਕ ਮੈਂਬਰ ਬੁਰੀ ਤਰ੍ਹਾਂ ਡਰ ਗਏ ਅਤੇ ਹੜਬੜਾ ਕੇ ਉੱਠ ਗਏ। ਜਦੋਂ ਪਰਿਵਾਰ ਵਾਲਿਆਂ ਨੇ ਕਮਰੇ ਵੱਲ ਆ ਕੇ ਦੇਖਿਆ ਤਾਂ ਲਵਪ੍ਰੀਤ ਸਿੰਘ ਉਨ੍ਹਾਂ ਨੂੰ ਇਹ ਝੂਠੀ ਗੱਲ ਕਹਿ ਕੇ ਘਰੋਂ ਭੱਜ ਗਿਆ ਕਿ ਘਰ ਵਿੱਚ ਬਾਹਰੋਂ ਅਣਪਛਾਤੇ ਬੰਦੇ ਵੜ ਆਏ ਹਨ। ਇਸ ਤੋਂ ਬਾਅਦ ਜਦੋਂ ਪਰਿਵਾਰਕ ਮੈਂਬਰਾਂ ਨੇ ਕਮਰੇ ਅੰਦਰ ਜਾ ਕੇ ਦੇਖਿਆ ਤਾਂ ਉਨ੍ਹਾਂ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ ਕਿਉਂਕਿ ਸਤਪਾਲ ਸਿੰਘ ਉਰਫ਼ ਪਾਲਾ ਬੈੱਡ ਉੱਪਰ ਖ਼ੂਨ ਨਾਲ ਲਥਪਥ ਹਾਲਤ ਵਿੱਚ ਪਿਆ ਸੀ। ਪਰਿਵਾਰਕ ਮੈਂਬਰਾਂ ਵੱਲੋਂ ਬਿਨਾਂ ਸਮਾਂ ਗਵਾਏ ਉਸ ਨੂੰ ਤੁਰੰਤ ਤਰਨਤਾਰਨ ਦੇ ਗੁਰੂ ਨਾਨਕ ਦੇਵ ਮਲਟੀ ਸਪੈਸ਼ਲਟੀ ਹਸਪਤਾਲ ਵਿਖੇ ਇਲਾਜ ਲਈ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਜਾਂਚ ਤੋਂ ਬਾਅਦ ਮ੍ਰਿਤਕ ਕਰਾਰ ਦੇ ਦਿੱਤਾ। ਮ੍ਰਿਤਕ ਸਤਪਾਲ ਸਿੰਘ ਅਤੇ ਲਵਪ੍ਰੀਤ ਸਿੰਘ ਵਿਚਕਾਰ ਬਹੁਤ ਗੂੜ੍ਹੀ ਦੋਸਤੀ ਸੀ ਅਤੇ ਉਹ ਹਮੇਸ਼ਾ ਇਕੱਠੇ ਹੀ ਰਹਿੰਦੇ ਸਨ ਪਰ ਇਸ ਖ਼ੌਫ਼ਨਾਕ ਘਟਨਾ ਨੇ ਦੋਸਤੀ ਦੇ ਪਵਿੱਤਰ ਰਿਸ਼ਤੇ ਨੂੰ ਪੂਰੀ ਤਰ੍ਹਾਂ ਤਾਰ-ਤਾਰ ਕਰ ਕੇ ਰੱਖ ਦਿੱਤਾ ਹੈ। ਫਿਲਹਾਲ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਦੋਵਾਂ ਦੋਸਤਾਂ ਵਿਚਕਾਰ ਅਚਾਨਕ ਅਜਿਹੀ ਕਿਹੜੀ ਗੱਲ ਨੂੰ ਲੈ ਕੇ ਤਕਰਾਰ ਹੋਈ ਜਿਸ ਨੇ ਇਸ ਖ਼ੂਨੀ ਕਤਲ ਦਾ ਰੂਪ ਧਾਰਨ ਕਰ ਲਿਆ। ਪੁਲਿਸ ਵੱਲੋਂ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਫਰਾਰ ਮੁਲਜ਼ਮ ਦੀ ਭਾਲ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ ਤਾਂ ਜੋ ਕਤਲ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ ਅਤੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਪਿੰਡ ਕੁਰੜ ਵਿਖੇ ਦੂਸਰਾ ਕਬੱਡੀ ਖੇਡ ਮੇਲਾ ਧੂਮ-ਧਾਮ ਨਾਲ ਸੰਪੰਨ, 55 ਕਿਲੋ ਵਰਗ ‘ਚ ਹਰਿਆਣਾ ਅਤੇ 35 ਕਿਲੋ ਵਰਗ ‘ਚ ਗਿਰਜੇਵਾਲ ਦੀ ਟੀਮ ਨੇ ਮਾਰੀ ਬਾਜ਼ੀ









Users Today : 11
Users Yesterday : 24
Users Last 7 days : 180