ਬਰਨਾਲਾ ਬਿਊਰੋ
ਭਦੌੜ-ਬਰਨਾਲਾ ਰੋਡ ਅਤੇ ਬਾਜਾਖਾਨਾ ਰੋਡ ‘ਤੇ ਸਥਿਤ ਮੀਰੀ ਪੀਰੀ ਕਾਲਜ ਦੇ ਨੇੜੇ ਸੜਕ ਦੀ ਹਾਲਤ ਇੰਨੀ ਜ਼ਿਆਦਾ ਖਸਤਾ ਹੋ ਚੁੱਕੀ ਹੈ ਕਿ

ਇਹ ਇਲਾਕਾ ਨਿਵਾਸੀਆਂ ਅਤੇ ਇੱਥੋਂ ਲੰਘਣ ਵਾਲੇ ਆਮ ਲੋਕਾਂ ਲਈ ਵੱਡੀ ਮੁਸੀਬਤ ਦਾ ਸਬੱਬ ਬਣ ਗਈ ਹੈ। ਸੜਕ ਦੇ ਵਿਚਕਾਰ ਪਏ ਵੱਡੇ-ਵੱਡੇ ਖੱਡਿਆਂ ਕਾਰਨ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਬਿਲਕੁਲ ਅੱਗੇ ਸੜਕ ‘ਤੇ ਖਿਲਰੀ ਮਿੱਟੀ ਕਾਰਨ ਹਾਲਾਤ ਹੋਰ ਵੀ ਬਦਤਰ ਹੋ ਗਏ ਹਨ,

ਜਿੱਥੋਂ ਮੋਟਰਸਾਈਕਲ ਅਤੇ ਹੋਰ ਦੋ ਪਹੀਆ ਵਾਹਨ ਸਵਾਰਾਂ ਦਾ ਲੰਘਣਾ ਬੇਹੱਦ ਮੁਸ਼ਕਲ ਅਤੇ ਜੋਖਮ ਭਰਿਆ ਹੋ ਚੁੱਕਾ ਹੈ। ਸਥਿਤੀ ਉਸ ਵੇਲੇ ਹੋਰ ਵੀ ਗੰਭੀਰ ਰੂਪ ਧਾਰਨ ਕਰ ਲੈਂਦੀ ਹੈ ਜਦੋਂ ਮਾਮੂਲੀ ਜਿਹਾ ਮੀਂਹ ਪੈਣ ‘ਤੇ ਵੀ ਇਹ ਮੁੱਖ ਸੜਕ ਪੂਰੀ ਤਰ੍ਹਾਂ ਛੱਪੜ ਦਾ ਰੂਪ ਧਾਰਨ ਕਰ ਲੈਂਦੀ ਹੈ ਅਤੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਵਾਹਨ ਚਾਲਕਾਂ ਨੂੰ ਇਹ ਅੰਦਾਜ਼ਾ ਲਗਾਉਣਾ ਮੁਸ਼ਕਲ ਹੋ ਜਾਂਦਾ ਹੈ ਕਿ ਸੜਕ ਵਿੱਚ ਖੱਡੇ ਹਨ ਜਾਂ ਖੱਡਿਆਂ ਵਿੱਚ ਸੜਕ। ਸਥਾਨਕ ਲੋਕਾਂ ਵੱਲੋਂ ਇਸ ਗੰਭੀਰ ਸਮੱਸਿਆ ਦੇ ਹੱਲ ਲਈ ਕਈ ਵਾਰ ਸਬੰਧਤ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਲਿਖਤੀ ਰੂਪ ਵਿੱਚ ਮੰਗ ਪੱਤਰ ਦਿੱਤੇ ਜਾ ਚੁੱਕੇ ਹਨ ਅਤੇ ਹਰ ਵਾਰ ਜਲਦ ਸੁਧਾਰ ਦਾ ਭਰੋਸਾ ਤਾਂ ਮਿਲਦਾ ਹੈ ਪਰ ਹਕੀਕਤ ਵਿੱਚ ਪਰਨਾਲਾ ਉੱਥੇ ਦਾ ਉੱਥੇ ਹੀ ਖੜ੍ਹਾ ਹੈ।

ਦੂਜੇ ਪਾਸੇ ਜਦੋਂ ਇਸ ਸਬੰਧੀ ਸਬੰਧਤ ਵਿਭਾਗ ਦੇ ਐਕਸੀਐਨ ਹਰਸ਼ ਗੋਇਲ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧੀ ਉੱਥੋਂ ਦੇ ਸਥਾਨਕ ਅਧਿਕਾਰੀਆਂ ਨੂੰ ਲਿਖਤੀ ਤੌਰ ‘ਤੇ ਨਿਰਦੇਸ਼ ਭੇਜ ਦਿੱਤੇ ਗਏ ਹਨ ਅਤੇ ਬਹੁਤ ਜਲਦ ਇਸ ਟੂਟੀ-ਫੁੱਟੀ ਸੜਕ ਦੀ ਨਵਿਆਉਣ ਅਤੇ ਮੁਰੰਮਤ ਲਈ ਇੱਕ ਨਵੀਂ ਪ੍ਰਪੋਜਲ (ਤਜਵੀਜ਼) ਤਿਆਰ ਕਰਕੇ ਉੱਚ ਪੱਧਰ ‘ਤੇ ਭੇਜੀ ਜਾਵੇਗੀ ਤਾਂ ਜੋ ਲੋਕਾਂ ਨੂੰ ਇਸ ਰੋਜ਼ਾਨਾ ਦੀ ਨਰਕ ਭਰੀ ਜ਼ਿੰਦਗੀ ਤੋਂ ਨਿਜਾਤ ਦਵਾਈ ਜਾ ਸਕੇ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਆਰੀਆਭੱਟਾ ਕਾਲਜ ਵਿਖੇ ਵਿਸ਼ਵ ਪ੍ਰਸਿੱਧ ਵਿਚਾਰਕ ਮਨਦੀਪ ਕੌਰ ਟਾਂਗਰਾ ਦਾ ਪ੍ਰੇਰਣਾਦਾਇਕ ਸੈਮੀਨਾਰ ਸਫਲਤਾਪੂਰਵਕ ਸੰਪੰਨ









Users Today : 7
Users Yesterday : 10
Users Last 7 days : 370