Home » ਬਰਨਾਲਾ » ਆਰੀਆਭੱਟਾ ਗਰੁੱਪ ਆਫ਼ ਇੰਸਟੀਚਿਊਟ ਬਰਨਾਲਾ ਦੇ ਮੈਨੇਜਮੈਂਟ ਮੈਂਬਰ ਮੀਨਾ ਰਾਣੀ ਦੇ ਦਿਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ: ਸਮੁੱਚੇ ਆਰੀਆਭੱਟਾ ਪਰਿਵਾਰ ਨੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਕੀਤੀ ਅਰਦਾਸ

ਆਰੀਆਭੱਟਾ ਗਰੁੱਪ ਆਫ਼ ਇੰਸਟੀਚਿਊਟ ਬਰਨਾਲਾ ਦੇ ਮੈਨੇਜਮੈਂਟ ਮੈਂਬਰ ਮੀਨਾ ਰਾਣੀ ਦੇ ਦਿਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ: ਸਮੁੱਚੇ ਆਰੀਆਭੱਟਾ ਪਰਿਵਾਰ ਨੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਕੀਤੀ ਅਰਦਾਸ

ਆਰੀਆਭੱਟਾ ਗਰੁੱਪ ਆਫ਼ ਇੰਸਟੀਚਿਊਟ ਬਰਨਾਲਾ ਦੇ ਮੈਨੇਜਮੈਂਟ ਮੈਂਬਰ ਮੀਨਾ ਰਾਣੀ ਦੇ ਦਿਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ: ਸਮੁੱਚੇ ਆਰੀਆਭੱਟਾ ਪਰਿਵਾਰ ਨੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਕੀਤੀ ਅਰਦਾਸ
ਆਰੀਆਭੱਟਾ ਗਰੁੱਪ ਆਫ਼ ਇੰਸਟੀਚਿਊਟ ਬਰਨਾਲਾ ਦੇ ਮੈਨੇਜਮੈਂਟ ਮੈਂਬਰ ਮੀਨਾ ਰਾਣੀ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਸੰਸਥਾ ਦੇ ਚੇਅਰਮੈਨ, ਡਾਇਰੈਕਟਰ ਅਤੇ ਸਮੂਹ ਸਟਾਫ਼ ਮੈਂਬਰ।
[responsivevoice_button voice="Hindi Male"]

ਬਰਨਾਲਾ ਬਿਊਰੋ

        ਆਰੀਆਭੱਟਾ ਗਰੁੱਪ ਆਫ਼ ਇੰਸਟੀਚਿਊਟ ਬਰਨਾਲਾ ਦੀ ਸਮੂਹ ਮੈਨੇਜਮੈਂਟ, ਡਾਇਰੈਕਟਰ, ਪ੍ਰਿੰਸੀਪਲ, ਅਧਿਆਪਕਾਂ ਅਤੇ ਗੈਰ-ਅਧਿਆਪਕ ਸਟਾਫ਼ ਵੱਲੋਂ ਸੰਸਥਾ ਦੇ ਪ੍ਰਬੰਧਕੀ ਮੈਂਬਰ ਮੀਨਾ ਰਾਣੀ ਧਰਮਪਤਨੀ ਨਰੇਸ਼ ਕੁਮਾਰ ਦੇ ਲੰਘੀ ਕੱਲ੍ਹ ਉੱਨੀ ਜੁਲਾਈ ਨੂੰ ਹੋਏ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਅਤੇ ਸ਼ੋਕ ਦਾ ਪ੍ਰਗਟਾਵਾ ਕੀਤਾ ਗਿਆ ਹੈ। ਸੰਸਥਾ ਦੇ ਪ੍ਰਬੰਧਕ ਮੰਡਲ ਨੇ ਸਾਂਝੇ ਤੌਰ ‘ਤੇ ਕਿਹਾ ਕਿ ਮੀਨਾ ਰਾਣੀ ਦੇ ਦਿਹਾਂਤ ਨਾਲ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਇਸ ਅਸਹਿ ਦੁੱਖ ਦੀ ਘੜੀ ਵਿੱਚ ਸਮੁੱਚਾ ਆਰੀਆਭੱਟਾ ਪਰਿਵਾਰ ਨਰੇਸ਼ ਕੁਮਾਰ ਅਤੇ ਉਨ੍ਹਾਂ ਦੇ ਸਮੂਹ ਪਰਿਵਾਰ ਨਾਲ ਪੂਰੀ ਹਮਦਰਦੀ ਅਤੇ ਏਕਤਾ ਨਾਲ ਖੜ੍ਹਾ ਹੈ। ਸਮੂਹ ਸਟਾਫ਼ ਅਤੇ ਪ੍ਰਬੰਧਕ ਅਕਾਲ ਪੁਰਖ ਅੱਗੇ ਅਰਦਾਸ ਕਰਦੇ ਹਨ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਇਹ ਦੁੱਖ ਸਹਿਣ ਦਾ ਬਲ ਪ੍ਰਦਾਨ ਕਰਨ। ਇਸ ਮੌਕੇ ਸੰਸਥਾ ਦੇ ਚੇਅਰਮੈਨ ਆਰਕੇ ਗੁਪਤਾ ਨੇ ਸ਼ੋਕ ਪ੍ਰਗਟਾਉਂਦਿਆਂ ਕਿਹਾ ਕਿ ਮੀਨਾ ਰਾਣੀ ਦੇ ਅਚਾਨਕ ਦਿਹਾਂਤ ਨਾਲ ਸਾਨੂੰ ਸਾਰਿਆਂ ਨੂੰ ਬਹੁਤ ਹੀ ਡੂੰਘਾ ਦੁੱਖ ਪਹੁੰਚਿਆ ਹੈ, ਅਸੀਂ ਪਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਵਿਛੜੀ ਹੋਈ ਨੇਕ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖ਼ਸ਼ਣ ਅਤੇ ਸਮੂਹ ਪਰਿਵਾਰ ਨੂੰ ਇਹ ਅਸਹਿ ਵਿਛੋੜਾ ਸਹਿਣ ਦੀ ਸ਼ਕਤੀ ਦੇਣ। ਇਸੇ ਦੌਰਾਨ ਸੰਸਥਾ ਦੇ ਵਾਈਸ ਚੇਅਰਮੈਨ ਰਣਜੀਵ ਮੰਗਲਾ, ਜਨਰਲ ਸਕੱਤਰ ਵਿੱਕੀ ਸਿੰਗਲਾ, ਸੰਯੁਕਤ ਸਕੱਤਰ ਇੰਦਰਪਾਲ ਗੋਇਲ, ਖਜ਼ਾਨਚੀ ਅਸ਼ਵਨੀ ਸਿੰਗਲਾ, ਵਧੀਕ ਸਕੱਤਰ ਇੰਜੀਨੀਅਰ ਮੋਹਿਤ ਮੰਗਲਾ ਅਤੇ ਕਾਰਜਕਾਰੀ ਮੈਂਬਰ ਹਰਭਜਨ ਸਿੰਘ ਨੇ ਵੀ ਆਪਣੇ ਸਾਂਝੇ ਸ਼ੋਕ ਸੰਦੇਸ਼ ਵਿੱਚ ਕਿਹਾ ਕਿ ਮੀਨਾ ਰਾਣੀ ਦਾ ਵਿਛੋੜਾ ਪਰਿਵਾਰ ਲਈ ਇੱਕ ਅਪੂਰਣਯੋਗ ਘਾਟਾ ਹੈ ਅਤੇ ਇਸ ਔਖੀ ਘੜੀ ਵਿੱਚ ਸਮੁੱਚਾ ਆਰੀਆਭੱਟਾ ਪਰਿਵਾਰ ਨਰੇਸ਼ ਕੁਮਾਰ ਦੇ ਪਰਿਵਾਰ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹੈ। ਇਸ ਤੋਂ ਇਲਾਵਾ ਵਿਭਾਗ ਮੁਖੀ ਡਾਕਟਰ ਜਸ਼ਨਜੋਤ, ਭਾਵੁਕਤਾ ਸ਼ਰਮਾ, ਜਤਿੰਦਰ ਦਹੀਆ, ਚਤਿੰਦਰ ਸਿੰਘ, ਵਿਜੈ ਕੁਮਾਰ, ਕਮਲਜੀਤ ਕੌਰ ਸਣੇ ਸਮੂਹ ਅਧਿਆਪਕਾਂ ਅਤੇ ਗੈਰ-ਅਧਿਆਪਕ ਕਰਮਚਾਰੀਆਂ ਨੇ ਵੀ ਨਰੇਸ਼ ਕੁਮਾਰ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟ ਕਰਦਿਆਂ ਵਿਛੜੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ। ਸੰਸਥਾ ਦੇ ਡਾਇਰੈਕਟਰ ਡਾਕਟਰ ਅਜੈ ਕੁਮਾਰ ਮਿੱਤਲ ਨੇ ਕਿਹਾ ਕਿ ਮੀਨਾ ਰਾਣੀ ਦਾ ਦਿਹਾਂਤ ਬਹੁਤ ਹੀ ਦੁਖਦਾਈ ਹੈ ਅਤੇ ਕਾਲਜ ਪ੍ਰਬੰਧਕ ਇਸ ਦੁੱਖ ਦੀ ਘੜੀ ਵਿੱਚ ਪੂਰੀ ਤਰ੍ਹਾਂ ਪਰਿਵਾਰ ਦੇ ਨਾਲ ਹਨ। ਇਸ ਦੇ ਨਾਲ ਹੀ ਸੰਸਥਾ ਦੇ ਡੀਨ ਅਕਾਦਮਿਕਸ ਡਾਕਟਰ ਭਾਵੇਤ ਗਰਗ ਅਤੇ ਡੀਨ ਇੰਜੀਨੀਅਰਿੰਗ ਰਜਨੀਸ਼ ਨਰੂਲਾ ਨੇ ਵੀ ਕਿਹਾ ਕਿ ਇਹ ਅਪੂਰਣਯੋਗ ਘਾਟਾ ਪੂਰੇ ਪਰਿਵਾਰ ਲਈ ਬਹੁਤ ਪੀੜਾਦਾਇਕ ਹੈ, ਉਹ ਦੁਖੀ ਪਰਿਵਾਰ ਪ੍ਰਤੀ ਆਪਣੀਆਂ ਹਾਰਦਿਕ ਸੰਵੇਦਨਾਵਾਂ ਪ੍ਰਗਟ ਕਰਦੇ ਹਨ ਅਤੇ ਵਾਹਿਗੁਰੂ ਅੱਗੇ ਉਨ੍ਹਾਂ ਨੂੰ ਇਹ ਦੁੱਖ ਸਹਿਣ ਦੀ ਹਿੰਮਤ ਬਖ਼ਸ਼ਣ ਦੀ ਕਾਮਨਾ ਕਰਦੇ ਹਨ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ  ਨੰਬਰਦਾਰਾਂ ਦਾ ਪੰਜਾਬ ਸਰਕਾਰ ਖ਼ਿਲਾਫ਼ ਰੋਸ ਭੜਕਿਆ: ਮੰਗਾਂ ਨਾ ਮੰਨਣ ‘ਤੇ ਸੰਘਰਸ਼ ਤਿੱਖਾ ਕਰਨ ਦੀ ਦਿੱਤੀ ਚੇਤਾਵਨੀ

0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 6 5 8 2
Users Today : 15
Users Yesterday : 92
Users Last 7 days : 642

ਰਾਸ਼ੀਫਲ