Home » ਬਰਨਾਲਾ » ਸੁਪਰੀਮ ਇੰਟਰਨੈਸ਼ਨਲ ਸਕੂਲ ਵਿਖੇ ਧੂਮਧਾਮ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ, ਵਿਦਿਆਰਥਣਾਂ ਵੱਲੋਂ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼

ਸੁਪਰੀਮ ਇੰਟਰਨੈਸ਼ਨਲ ਸਕੂਲ ਵਿਖੇ ਧੂਮਧਾਮ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ, ਵਿਦਿਆਰਥਣਾਂ ਵੱਲੋਂ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼

     ਸੁਪਰੀਮ ਇੰਟਰਨੈਸ਼ਨਲ ਸਕੂਲ ਮਹਿਲ ਕਲਾਂ ਵਿਖੇ ਸਾਉਣ ਮਹੀਨੇ ਦਾ ਪਰੰਪਰਾਗਤ ਅਤੇ ਰਵਾਇਤੀ ਤਿਉਹਾਰ ‘ਤੀਆਂ’ ਸੰਸਥਾ ਦੇ ਨਿਰਦੇਸ਼ਕ ਮੋਹਨੀਸ਼ ਮਿਸ਼ਰਾ ਦੀ ਯੋਗ ਅਗਵਾਈ ਹੇਠ ਬਹੁਤ ਹੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਵਿਸ਼ੇਸ਼ ਸੱਭਿਆਚਾਰਕ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਜਸਪ੍ਰੀਤ ਕੌਰ ਨੇ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ। ਸਮਾਗਮ ਦੀ ਸ਼ੁਰੂਆਤ ਵਿੱਚ ਵਿਦਿਆਰਥੀਆਂ ਨੂੰ ਤੀਆਂ ਦੇ
 ਸੁਪਰੀਮ ਇੰਟਰਨੈਸ਼ਨਲ ਸਕੂਲ ਮਹਿਲ ਕਲਾਂ ਵਿਖੇ ਤੀਆਂ ਦਾ ਤਿਉਹਾਰ ਮਨਾਉਣ ਉਪਰੰਤ ਜੇਤੂ ਵਿਦਿਆਰਥਣਾਂ ਨੂੰ ਸਨਮਾਨਿਤ ਕਰਦੇ ਹੋਏ ਮੁੱਖ ਮਹਿਮਾਨ ਅਤੇ ਸਕੂਲ ਪ੍ਰਬੰਧਕ।
[responsivevoice_button voice="Hindi Male"]

ਬਰਨਾਲਾ ਬਿਊਰੋ

             ਸੁਪਰੀਮ ਇੰਟਰਨੈਸ਼ਨਲ ਸਕੂਲ ਮਹਿਲ ਕਲਾਂ ਵਿਖੇ ਸਾਉਣ ਮਹੀਨੇ ਦਾ ਪਰੰਪਰਾਗਤ ਅਤੇ ਰਵਾਇਤੀ ਤਿਉਹਾਰ ‘ਤੀਆਂ’ ਸੰਸਥਾ ਦੇ ਨਿਰਦੇਸ਼ਕ ਮੋਹਨੀਸ਼ ਮਿਸ਼ਰਾ ਦੀ ਯੋਗ ਅਗਵਾਈ ਹੇਠ ਬਹੁਤ ਹੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਵਿਸ਼ੇਸ਼ ਸੱਭਿਆਚਾਰਕ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਜਸਪ੍ਰੀਤ ਕੌਰ ਨੇ ਉਚੇਚੇ ਤੌਰ ‘ਤੇ ਸ਼ਿਰਕਤ ਕੀਤੀ। ਸਮਾਗਮ ਦੀ ਸ਼ੁਰੂਆਤ ਵਿੱਚ ਵਿਦਿਆਰਥੀਆਂ ਨੂੰ ਤੀਆਂ ਦੇ ਤਿਉਹਾਰ ਦੀ ਪੰਜਾਬੀ ਸੱਭਿਆਚਾਰ ਵਿੱਚ ਅਹਿਮ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਉਨ੍ਹਾਂ ਨੂੰ ਪੰਜਾਬੀ ਪਰੰਪਰਾਗਤ ਵਿਰਸੇ ਨਾਲ ਜੋੜਨ ਦਾ ਉਪਰਾਲਾ ਕੀਤਾ ਗਿਆ। ਇਸ ਤੋਂ ਬਾਅਦ ਸਕੂਲ ਦੇ ਵਿਦਿਆਰਥੀਆਂ ਵੱਲੋਂ ਗਿੱਧਾ, ਭੰਗੜਾ, ਲੋਕ ਗੀਤ ਅਤੇ ਕਵਿਤਾਵਾਂ ਪੇਸ਼ ਕਰਕੇ ਇੱਕ ਬਹੁਤ ਹੀ ਰੰਗਾਰੰਗ ਅਤੇ ਮਨਮੋਹਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਸਮਾਗਮ ਦੌਰਾਨ ਵਿਦਿਆਰਥਣਾਂ ਦੇ ਪੰਜਾਬੀ ਪਹਿਰਾਵੇ ਅਤੇ ਪੇਸ਼ਕਾਰੀ ਦੇ ਆਧਾਰ ‘ਤੇ ‘ਮਿਸ ਤੀਜ’ ਦਾ ਚੋਣ ਮੁਕਾਬਲਾ ਵੀ ਕਰਵਾਇਆ ਗਿਆ, ਜਿਸ ਵਿੱਚ ਵਿਦਿਆਰਥਣਾਂ ਨੇ ਬਹੁਤ ਉਤਸ਼ਾਹ ਨਾਲ ਭਾਗ ਲਿਆ। ਇਸ ਸਮਾਗਮ ਦਾ ਸ਼ਾਨਦਾਰ ਅੰਤ ਧਮਾਲ ਪਾਉਂਦੇ ਗਿੱਧੇ ਨਾਲ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਜਸਪ੍ਰੀਤ ਕੌਰ ਨੇ ਆਪਣੇ ਸੰਬੋਧਨ ਵਿੱਚ ਆਖਿਆ ਕਿ ਇਹ ਤਿਉਹਾਰ ਸਾਡੇ ਅਮੀਰ ਪੰਜਾਬੀ ਸੱਭਿਆਚਾਰ ਦਾ ਅਨਿਖੜਵਾਂ ਅੰਗ ਹਨ, ਜੋ ਸਾਨੂੰ ਆਪਣੀਆਂ ਜੜ੍ਹਾਂ, ਪਰੰਪਰਾਵਾਂ ਅਤੇ ਵਿਰਸੇ ਨਾਲ ਜੋੜੀ ਰੱਖਦੇ ਹਨ। ਉਨ੍ਹਾਂ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਅੱਜ-ਕੱਲ੍ਹ ਦੇ ਬੱਚੇ ਚੱਲਦੇ ਫੋਨਾਂ ਅਤੇ ਆਧੁਨਿਕ ਉਪਕਰਣਾਂ ਦੀ ਜ਼ਿਆਦਾ ਵਰਤੋਂ ਕਾਰਨ ਆਪਣੇ ਅਮੀਰ ਸੱਭਿਆਚਾਰ ਤੋਂ ਦੂਰ ਹੁੰਦੇ ਜਾ ਰਹੇ ਹਨ, ਇਸ ਲਈ ਸਕੂਲ ਪ੍ਰਬੰਧਕਾਂ ਵੱਲੋਂ ਇਹ ਇੱਕ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਕੀਤਾ ਗਿਆ ਹੈ ਤਾਂ ਜੋ ਵਿਦਿਆਰਥੀਆਂ ਨੂੰ ਆਪਣੀ ਅਮੀਰ ਵਿਰਾਸਤ ਨਾਲ ਜੋੜ ਕੇ ਰੱਖਿਆ ਜਾ ਸਕੇ। ਇਸ ਮੌਕੇ ਉਨ੍ਹਾਂ ਸਮੂਹ ਵਿਦਿਆਰਥੀਆਂ, ਅਧਿਆਪਕਾਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਤੀਆਂ ਦੇ ਤਿਉਹਾਰ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ। ਸਮਾਗਮ ਦੇ ਅੰਤ ਵਿੱਚ ਮੁੱਖ ਮਹਿਮਾਨ ਅਤੇ ਸਕੂਲ ਪ੍ਰਬੰਧਕਾਂ ਵੱਲੋਂ ਵੱਖ-ਵੱਖ ਮੁਕਾਬਲਿਆਂ ਵਿੱਚੋਂ ਜੇਤੂ ਰਹੀਆਂ ਵਿਦਿਆਰਥਣਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਵੀ ਕੀਤਾ ਗਿਆ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਸੁਤੰਤਰਤਾ ਦਿਵਸ ‘ਤੇ ਪੰਜਾਬ ਪੁਲਿਸ ਦੇ 12 ਅਧਿਕਾਰੀਆਂ ਨੂੰ ਮਿਲਣਗੇ ਰਾਸ਼ਟਰਪਤੀ ਮੈਡਲ, 11 ਅਧਿਕਾਰੀਆਂ ਨੂੰ ਸ਼ਾਨਦਾਰ ਤੇ 1 ਨੂੰ ਵਿਲੱਖਣ ਸੇਵਾ ਲਈ ਕੀਤਾ ਜਾਵੇਗਾ ਸਨਮਾਨਿਤ

0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 8 5 3 4
Users Today : 13
Users Yesterday : 29
Users Last 7 days : 170

ਰਾਸ਼ੀਫਲ