Home » ਪ੍ਰਮੁੱਖ ਖ਼ਬਰਾਂ » ਬਰਨਾਲਾ ਪੀ.ਆਰ.ਟੀ.ਸੀ. ਡਿਪੂ ਦੀ ਬਦਲੇਗੀ ਨੁਹਾਰ: ਪ੍ਰਬੰਧਕੀ ਬਲਾਕ ਦੇ ਚੇਅਰਮੈਨ ਹਰਪਾਲ ਜੁਨੇਜਾ ਨੇ ਦਿੱਤੀ ਹਰੀ ਝੰਡੀ

ਬਰਨਾਲਾ ਪੀ.ਆਰ.ਟੀ.ਸੀ. ਡਿਪੂ ਦੀ ਬਦਲੇਗੀ ਨੁਹਾਰ: ਪ੍ਰਬੰਧਕੀ ਬਲਾਕ ਦੇ ਚੇਅਰਮੈਨ ਹਰਪਾਲ ਜੁਨੇਜਾ ਨੇ ਦਿੱਤੀ ਹਰੀ ਝੰਡੀ

  ਬਰਨਾਲਾ: ਪੀ.ਆਰ.ਟੀ.ਸੀ. ਦੇ ਚੇਅਰਮੈਨ ਹਰਪਾਲ ਜੁਨੇਜਾ ਵੱਲੋਂ ਬਰਨਾਲਾ ਡਿਪੂ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਐਲਾਨ ਕੀਤਾ ਕਿ ਡਿਪੂ ਦੇ ਪ੍ਰਬੰਧਕੀ ਬਲਾਕ ਦਾ ਜਲਦ ਹੀ ਨਵੀਨੀਕਰਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀ ਸਹੂਲਤ ਅਤੇ ਕੰਮਕਾਜ ਵਿੱਚ ਤੇਜ਼ੀ ਲਿਆਉਣ ਲਈ ਬੁਨਿਆਦੀ ਢਾਂਚੇ ਨੂੰ ਆਧੁਨਿਕ ਬਣਾਉਣਾ ਸਮੇਂ ਦੀ ਮੁੱਖ ਲੋੜ ਹੈ।
ਬਰਨਾਲਾ ਪੀ.ਆਰ.ਟੀ.ਸੀ. ਡਿਪੂ ਦੀ ਬਦਲੇਗੀ ਨੁਹਾਰ: ਪ੍ਰਬੰਧਕੀ ਬਲਾਕ ਦੇ ਚੇਅਰਮੈਨ ਹਰਪਾਲ ਜੁਨੇਜਾ ਨੇ ਦਿੱਤੀ ਹਰੀ ਝੰਡੀ
[responsivevoice_button voice="Hindi Male"]

ਬਰਨਾਲਾ ਬਿਊਰੋ 27 ਅਪ੍ਰੈਲ

                      ਬਰਨਾਲਾ: ਪੀ.ਆਰ.ਟੀ.ਸੀ. ਦੇ ਚੇਅਰਮੈਨ ਹਰਪਾਲ ਜੁਨੇਜਾ ਵੱਲੋਂ ਬਰਨਾਲਾ ਡਿਪੂ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਐਲਾਨ ਕੀਤਾ ਕਿ ਡਿਪੂ ਦੇ ਪ੍ਰਬੰਧਕੀ ਬਲਾਕ ਦਾ ਜਲਦ ਹੀ ਨਵੀਨੀਕਰਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀ ਸਹੂਲਤ ਅਤੇ ਕੰਮਕਾਜ ਵਿੱਚ ਤੇਜ਼ੀ ਲਿਆਉਣ ਲਈ ਬੁਨਿਆਦੀ ਢਾਂਚੇ ਨੂੰ ਆਧੁਨਿਕ ਬਣਾਉਣਾ ਸਮੇਂ ਦੀ ਮੁੱਖ ਲੋੜ ਹੈ। ਚੇਅਰਮੈਨ ਨੇ ਡਿਪੂ ਦੇ ਸਮੁੱਚੇ ਕੰਮਕਾਜ ਦੀ ਸਮੀਖਿਆ ਕੀਤੀ ਅਤੇ ਪ੍ਰਬੰਧਕੀ ਬਲਾਕ ਦੀ ਖਸਤਾ ਹਾਲਤ ਦੇਖਦਿਆਂ ਇਸ ਦੀ ਨੁਹਾਰ ਬਦਲਣ ਦੇ ਤੁਰੰਤ ਨਿਰਦੇਸ਼ ਦਿੱਤੇ। ਉਨ੍ਹਾਂ ਸਪੱਸ਼ਟ ਕੀਤਾ ਕਿ ਮੁਲਾਜ਼ਮਾਂ ਨੂੰ ਬਿਹਤਰ ਕੰਮਕਾਜੀ ਮਾਹੌਲ ਦੇਣਾ ਸਰਕਾਰ ਦੀ ਪਹਿਲ ਹੈ।ਚੈਕਿੰਗ ਦੌਰਾਨ ਚੇਅਰਮੈਨ ਜੁਨੇਜਾ ਨੇ ਨਵੀਂਆਂ ਬੱਸਾਂ ਦੇ ਆਉਣ ਨਾਲ ਸ਼ੁਰੂ ਹੋਏ ਨਵੇਂ ਰੂਟਾਂ, ਰੋਜ਼ਾਨਾ ਦੀ ਮਾਲੀ ਆਮਦਨ, ਬੱਸਾਂ ਦੀ ਤੇਲ ਔਸਤ ਅਤੇ ਵਰਕਸ਼ਾਪ ਵਿੱਚ ਮੁਰੰਮਤ ਲਈ ਖੜ੍ਹੀਆਂ ਬੱਸਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਵਰਕਸ਼ਾਪ ਦੇ ਪ੍ਰਬੰਧਕੀ ਬਲਾਕ ਵਿੱਚ ਸਾਫ਼-ਸਫ਼ਾਈ ਅਤੇ ਵਾਸ਼ਰੂਮਾਂ ਦੀ ਮਾੜੀ ਹਾਲਤ ਦਾ ਗੰਭੀਰ ਨੋਟਿਸ ਲੈਂਦਿਆਂ ਅਧਿਕਾਰੀਆਂ ਨੂੰ ਵਾਸ਼ਰੂਮਾਂ ਦੀ ਰਿਪੇਅਰ ਕਰਵਾਉਣ ਅਤੇ ਇੰਟਰਲਾਕਿੰਗ ਟਾਈਲਾਂ ਲਗਾਉਣ ਦੀ ਪ੍ਰਕਿਰਿਆ ਤੁਰੰਤ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਹਰਪਾਲ ਜੁਨੇਜਾ ਨੇ ਕਿਹਾ, “ਯਾਤਰੀਆਂ ਨੂੰ ਸੁਵਿਧਾਜਨਕ, ਸੁਰੱਖਿਅਤ ਅਤੇ ਸਮੇਂ ਸਿਰ ਸੇਵਾਵਾਂ ਪ੍ਰਦਾਨ ਕਰਨਾ ਸਾਡੀ ਮੁੱਖ ਪ੍ਰਾਥਮਿਕਤਾ ਹੈ।” ਉਨ੍ਹਾਂ ਸਟਾਫ਼ ਨੂੰ ਹਦਾਇਤ ਕੀਤੀ ਕਿ ਲੋਕਾਂ ਵੱਲੋਂ ਪ੍ਰਾਪਤ ਲਿਖਤੀ ਜਾਂ ਜ਼ੁਬਾਨੀ ਸ਼ਿਕਾਇਤਾਂ ਦਾ ਤੁਰੰਤ ਹੱਲ ਕੀਤਾ ਜਾਵੇ। ਬੱਸਾਂ ਦੀ ਮੁਰੰਮਤ ਅਤੇ ਸਫ਼ਾਈ ਵਿੱਚ ਕੋਈ ਵੀ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਚੈਕਿੰਗ ਦੌਰਾਨ ਚੇਅਰਮੈਨ ਨੇ ਵੱਖ-ਵੱਖ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਵੀ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਮੰਗਾਂ ਤੇ ਮੁਸ਼ਕਲਾਂ ਨੂੰ ਬਹੁਤ ਧਿਆਨ ਨਾਲ ਸੁਣਿਆ। ਉਨ੍ਹਾਂ ਭਰੋਸਾ ਦਿੱਤਾ ਕਿ ਪੀ.ਆਰ.ਟੀ.ਸੀ. ਦੇ ਕੰਮਕਾਜ ਵਿੱਚ ਸੁਧਾਰ ਲਿਆਉਣ ਲਈ ਅਜਿਹੀਆਂ ਅਚਨਚੇਤ ਚੈਕਿੰਗਾਂ ਭਵਿੱਖ ਵਿੱਚ ਵੀ ਜਾਰੀ ਰਹਿਣਗੀਆਂ।

ਇਸ ਮੌਕੇ ਜਨਰਲ ਮੈਨੇਜਰ ਪਟਿਆਲਾ ਜਤਿੰਦਰਪਾਲ ਗਰੇਵਾਲ, ਜਨਰਲ ਮੈਨੇਜਰ ਸੰਗਰੂਰ ਮਨਿੰਦਰਪਾਲ ਸਿੰਘ ਸਿੱਧੂ, ਜਨਰਲ ਮੈਨੇਜਰ ਬਰਨਾਲਾ ਰਮਨ ਸ਼ਰਮਾ ਅਤੇ ਹੋਰ ਸਟਾਫ਼ ਮੈਂਬਰ ਵੀ ਹਾਜ਼ਰ ਸਨ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ     ਸਿੱਖਿਆ ਕ੍ਰਾਂਤੀ ਤਹਿਤ ਬਦਲੀ ਸਕੂਲਾਂ ਦੀ ਨੁਹਾਰ: ਵਿਧਾਇਕ ਉੱਗੋਕੇ

0 0 votes
Article Rating
Subscribe
Notify of
guest
0 Comments
Oldest
Newest Most Voted