ਅਕਾਲੀ ਦਲ ਵੱਲੋਂ ਕੀਤੀਆਂ ਜਾ ਰਹੀਆਂ ਰੈਲੀਆਂ ਚ‘ ਰਿਕਾਰਡ ਤੋੜ ਇਕੱਠ
ਬਰਨਾਲਾ ਬਿਊਰੋ 11 ਅਪ੍ਰੈਲ
ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਕੀਤੇ ਵਿਕਾਸ ਕਾਰਜਾਂ ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੁਆਰਾ ਕੀਤੇ ਗਏ ਲੋਕ ਪੱਖੀ ਫੈਸਲਿਆਂ ਕਾਰਨ ਅਕਾਲੀ ਦਲ ਵੱਲੋਂ ਕੀਤੀਆਂ ਜਾ ਰਹੀਆਂ ਰੈਲੀਆਂ ਚ‘ ਰਿਕਾਰਡ ਤੋੜ ਹੋ ਰਿਹਾ ਇਕੱਠ ਦੱਸ ਰਿਹਾ ਹੈ ਕਿ 2027 ‘ਚ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਬੁੱਧਜੀਵੀ ਮੰਚ ਦੇ ਪ੍ਰਧਾਨ ਤੇ ਸੀਨੀਅਰ ਟਕਸਾਲੀ ਅਕਾਲੀ ਆਗੂ ਮਾਸਟਰ ਹਰਬੰਸ ਸਿੰਘ ਸ਼ੇਰਪੁਰ ਨੇ ਸੀਨੀਅਰ ਅਕਾਲੀ ਆਗੂ ਕੁਲਵੰਤ ਸਿੰਘ ਟਿੱਬਾ ਦੇ ਗ੍ਰਹਿ ਵਿਖੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਾਂਝੇ ਕੀਤੇ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਸਮਝ ਚੁੱਕੇ ਹਨ ਕਿ ਜੇਕਰ ਪੰਜਾਬ ਦਾ ਕੋਈ ਭਲਾ ਕਰ ਸਕਦਾ ਤਾਂ ਉਹ ਸਿਰਫ ਤੇ ਸਿਰਫ ਅਕਾਲੀ ਦਲ ਹੀ ਕਰ ਸਕਦਾ ਹੈ, ਕਿਉਂਕਿ ਪਾਰਟੀ ਨੇ ਹਮੇਸ਼ਾ ਹੀ ਲੋਕ ਹਿੱਤਾਂ ਨੂੰ ਅੱਗੇ ਰੱਖ ਕੇ ਰਾਜਨੀਤੀ ਕੀਤੀ ਹੈ ।ਜਦਕਿ ਦੂਜੀਆਂ ਸਾਰੀਆਂ ਰਾਜਨੀਤਿਕ ਪਾਰਟੀਆਂ ਸਿਰਫ ਸੱਤਾ ਹਾਸਲ ਕਰਨ ਲਈ ਹੀ ਰਾਜਨੀਤਿਕ ਕਰਦੇ ਹਨ ।ਉਹਨਾਂ ਕਿਹਾ ਕਿ ਝੂਠੇ ਲਾਰੇ ਲਾ ਕੇ ਪੰਜਾਬ ਦੀ ਵਾਗਡੋਰ ਸੰਭਾਲਣ ਲਈ ਸੱਤਾ ਤੇ ਕਾਬਜ਼ ਹੋਈ ਆਮ ਆਦਮੀ ਪਾਰਟੀ ਨੇ ਲੋਕਾਂ ਨਾਲ ਧੋਖਾ ਕੀਤਾ ਹੈ ।ਜਦਕਿ ਅਕਾਲੀ ਦਲ ਨੇ ਅਨੇਕਾਂ ਹੀ ਲੋਕ ਭਲਾਈ ਸਕੀਮਾਂ ਜਿਹਨਾਂ ਵਿੱਚ ਮੁੱਖ ਤੌਰ ਤੇ ਕਿਸਾਨ ਭਰਾਵਾਂ ਲਈ ਮੁਫਤ ਟਿਊਬਲ ਕਨੈਕਸ਼ਨ, ਮੁਫਤ ਬਿਜਲੀ ,ਲੋੜਵੰਦ ਲੜਕੀਆਂ ਨੂੰ ਸਕੂਲਾਂ ਲਈ ਫਰੀ ਸਾਈਕਲ,ਕਬੱਡੀ ਕੱਪ, ਨੌਕਰੀਆਂ, ਸੜਕਾਂ ਦੇ ਜਾਲ ਸਮੇਤ ਸਭਨਾ ਧਰਮਾਂ ਦੀਆਂ ਯਾਦਗਾਰਾਂ ਸਮੇਤ ਅਨੇਕਾਂ ਹੀ ਹੋਰ ਲੋਕ ਭਲਾਈ ਸਕੀਮਾਂ ਨੂੰ ਲਾਗੂ ਕੀਤਾ ਹੈ ।ਮਾਸਟਰ ਸ਼ੇਰਪੁਰ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਹਰ ਫਰੰਟ ਤੇ ਫੇਲ੍ਹ ਹੈ ।ਜਿਸ ਦੇ ਰਾਜ ਵਿੱਚ ਹਰ ਰੋਜ਼ ਅਮਨ ਕਾਨੂੰਨ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਰੋਜ਼ਾਨਾ ਕਤਲ ,ਲੁੱਟ ਖੋਹ, ਫਿਰੋਤੀਆਂ ਦੇ ਮਾਮਲੇ ਲੋਕਾਂ ਸਾਹਮਣੇ ਆ ਰਹੇ ਹਨ। ਪਰ ਮੁੱਖ ਮੰਤਰੀ ਸਮੇਤ ਇਹਨਾਂ ਦੇ ਵਿਧਾਇਕ ਸਿਰਫ ਝੂਠਾ ਪ੍ਰਚਾਰ ਕਰਨ ਚ ਮਸਰੂਫ ਹਨ। ਇਸ ਲਈ ਪੰਜਾਬ ਦੇ ਲੋਕ ਹੁਣ ਆਪਣੀ ਖੇਤੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਵੋਟਾਂ ਪਾ ਕੇ ਸੁਨਹਿਰੇ ਪੰਜਾਬ ਨੂੰ ਸਿਰਜਿਆਂ ਵਿੱਚ ਆਪਣਾ ਯੋਗਦਾਨ ਪਾ ਕੇ ਸੁਖਬੀਰ ਬਾਦਲ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣਗੇ। ਇਸ ਮੌਕੇ ਸੀਨੀਅਰ ਅਕਾਲੀ ਆਗੂ ਕੁਲਵੰਤ ਸਿੰਘ ਟਿੱਬਾ ਵੱਲੋਂ ਅਕਾਲੀ ਆਗੂਆਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਸਰਕਲ ਪ੍ਰਧਾਨ ਜਸਵਿੰਦਰ ਸਿੰਘ ਦੀਦਾਰਗੜ੍ਹ, ਸਾਬਕਾ ਸਰਪੰਚ ਬਲਵਿੰਦਰ ਸਿੰਘ, ਸਰਪੰਚ ਗਰੀਬ ਸਿੰਘ ਛੰਨਾ, ਗੁਰਪਿਆਰ ਸਿੰਘ ਹਾਜ਼ਰ ਸਨ
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਮਾਮਲਾ ਗੜਬੜ : ਸਹਿਜੜਾ ਸਕੂਲ ਮੁਖੀ ਉਪਰ ਲੱਗੇ ਘਪਲੇ ਦੇ ਦੋਸ਼ਾਂ ਦੀ ਜਾਂਚ ਸ਼ੁਰੂ









Users Today : 10
Users Yesterday : 10
Users Last 7 days : 314