Home » ਪ੍ਰਮੁੱਖ ਖ਼ਬਰਾਂ » ਪਿੰਡ ਮਹਿਲ ਖੁਰਦ ਵਿੱਚ ਸੱਤਵਾਂ ਸ਼ਹੀਦ ਸੈਨਿਕ ਸ਼ਰਧਾਂਜਲੀ ਸਮਾਗਮ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ

ਪਿੰਡ ਮਹਿਲ ਖੁਰਦ ਵਿੱਚ ਸੱਤਵਾਂ ਸ਼ਹੀਦ ਸੈਨਿਕ ਸ਼ਰਧਾਂਜਲੀ ਸਮਾਗਮ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ

 ਸਾਬਕਾ ਸੈਨਿਕ ਵੈਲਫੇਅਰ ਐਸੋਸੀਏਸ਼ਨ ਬਰਨਾਲਾ ਦੇ ਬਲਾਕ ਮਹਿਲ ਕਲਾਂ ਵੱਲੋਂ ਬਲਾਕ ਦੇ 19 ਸ਼ਹੀਦ ਫੌਜੀਆਂ ਦੀ ਯਾਦ ਵਿੱਚ ਹਰ ਸਾਲ ਮਨਾਏ ਜਾਣ ਵਾਲੇ ਸਲਾਨਾ ਸਮਾਗਮਾਂ ਦੀ ਲੜੀ ਤਹਿਤ ਸੱਤਵਾਂ ਸ਼ਹੀਦ ਸੈਨਿਕ ਸ਼ਰਧਾਂਜਲੀ ਸਮਾਗਮ ਪਿੰਡ ਮਹਿਲ ਖੁਰਦ ਦੇ ਗੁਰਦੁਆਰਾ ਸਾਹਿਬ ਭਗਤ ਰਵਿਦਾਸ ਜੀ ਵਿਖੇ ਬਲਾਕ ਮਹਿਲ ਕਲਾਂ ਦੇ ਸਾਬਕਾ ਫੌਜੀਆਂ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ
[responsivevoice_button voice="Hindi Male"]

ਬਰਨਾਲਾ ਬਿਊਰੋ   17 ਮਾਰਚ

ਸਾਬਕਾ ਸੈਨਿਕ ਵੈਲਫੇਅਰ ਐਸੋਸੀਏਸ਼ਨ ਬਰਨਾਲਾ ਦੇ ਬਲਾਕ ਮਹਿਲ ਕਲਾਂ ਵੱਲੋਂ ਬਲਾਕ ਦੇ 19 ਸ਼ਹੀਦ ਫੌਜੀਆਂ ਦੀ ਯਾਦ ਵਿੱਚ ਹਰ ਸਾਲ ਮਨਾਏ ਜਾਣ ਵਾਲੇ ਸਲਾਨਾ ਸਮਾਗਮਾਂ ਦੀ ਲੜੀ ਤਹਿਤ ਸੱਤਵਾਂ ਸ਼ਹੀਦ ਸੈਨਿਕ ਸ਼ਰਧਾਂਜਲੀ ਸਮਾਗਮ ਪਿੰਡ ਮਹਿਲ ਖੁਰਦ ਦੇ ਗੁਰਦੁਆਰਾ ਸਾਹਿਬ ਭਗਤ ਰਵਿਦਾਸ ਜੀ ਵਿਖੇ ਬਲਾਕ ਮਹਿਲ ਕਲਾਂ ਦੇ ਸਾਬਕਾ ਫੌਜੀਆਂ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ।ਇਸ ਮੌਕੇ 13 ਮਾਰਚ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਪ੍ਰਕਾਸ਼ ਕਰਵਾਏ ਗਏ ਅਤੇ 15 ਮਾਰਚ ਨੂੰ ਭੋਗ ਪਾਏ ਗਏ। ਸਮਾਗਮ ਦੌਰਾਨ ਕੀਰਤਨ ਦਰਬਾਰ ਸਜਾਇਆ ਗਿਆ, ਜਿਸ ਵਿੱਚ ਰਾਗੀ ਭਾਈ ਬਲਵਿੰਦਰ ਸਿੰਘ ਫੌਜੀ ਦੇ ਜਥੇ ਵੱਲੋਂ ਗੁਰਬਾਣੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਅਰਦਾਸ ਉਪਰੰਤ ਵੱਖ-ਵੱਖ ਜੰਗਾਂ ਦੌਰਾਨ ਸ਼ਹਾਦਤ ਪ੍ਰਾਪਤ ਕਰਨ ਵਾਲੇ 19 ਜਾਂਬਾਜ ਸੈਨਿਕਾਂ ਅਤੇ 2 ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਨੂੰ ਸਿਰੋਪਾਓ ਅਤੇ ਸਨਮਾਨ ਚਿੰਨ ਭੇਟ ਕਰਕੇ ਸਨਮਾਨਿਤ ਕੀਤਾ ਗਿਆ।

ਹੋਰ ਪੜ੍ਹੋ   ਖੁੱਲੀਆਂ ਅੱਖਾਂ         ਭਗਵੰਤ ਮਾਨ ਦੀ ਪੁੱਠੀ ਗਿਣਤੀ ਸ਼ੁਰੂ! ਮਜੀਠੀਆ ਨੇ ਤਾਜੋਕੇ ਰੈਲੀ ‘ਚ ਦਿੱਤੀ ‘ਆਪ’ ਸਰਕਾਰ ਨੂੰ ਚੁਣੌਤੀ

ਇਸ ਦੇ ਨਾਲ ਹੀ ਬਲਾਕ ਮਹਿਲ ਕਲਾਂ ਦੇ ਵੱਖ-ਵੱਖ ਰੈਜੀਮੈਂਟਾਂ ਵਿੱਚੋਂ ਰਿਟਾਇਰ ਹੋ ਕੇ ਨਵੇਂ ਪੈਨਸ਼ਨ ਆਏ 12 ਸੈਨਿਕਾਂ ਨੂੰ ਵੀ ਸਨਮਾਨਿਤ ਕਰਕੇ ਜਥੇਬੰਦੀ ਵਿੱਚ ਸ਼ਾਮਿਲ ਕੀਤਾ ਗਿਆ। ਇਸ ਦੌਰਾਨ ਸੰਬੋਧਨ ਕਰਦਿਆਂ ਬਲਾਕ ਮਹਿਲ ਕਲਾਂ ਦੇ ਪ੍ਰਧਾਨ ਸੂਬੇਦਾਰ ਮੇਜਰ ਜਰਨੈਲ ਸਿੰਘ ਸਹਿਜੜਾ ਨੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਕਿਹਾ ਕਿ ਸ਼ਹੀਦ ਕੌਮ ਦਾ ਸਭ ਤੋਂ ਵੱਡਾ ਸਰਮਾਇਆ ਹੁੰਦੇ ਹਨ। ਉਨ੍ਹਾਂ ਕਿਹਾ ਕਿ ਜਿਹੜੀਆਂ ਕੌਮਾਂ ਆਪਣੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਭੁਲਾ ਦਿੰਦੀਆਂ ਹਨ ਉਹ ਕਦੇ ਵੀ ਤਰੱਕੀ ਨਹੀਂ ਕਰ ਸਕਦੀਆਂ, ਇਸ ਲਈ ਸਾਡਾ ਫਰਜ਼ ਹੈ ਕਿ ਅਸੀਂ ਸ਼ਹੀਦਾਂ ਦੇ ਦਿਹਾੜੇ ਸ਼ਰਧਾ ਅਤੇ ਸਤਿਕਾਰ ਨਾਲ ਮਨਾਈਏ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਦੇਸ਼ ਪ੍ਰੇਮ ਦੀ ਪ੍ਰੇਰਣਾ ਮਿਲੇ। ਜ਼ਿਲ੍ਹਾ ਪ੍ਰਧਾਨ ਗੁਰਨਾਮ ਸਿੰਘ ਭੋਤਨਾ, ਸੂਬੇਦਾਰ ਚਮਕੌਰ ਸਿੰਘ ਮੱਲੀਆਂ ਅਤੇ ਨੰਬਰਦਾਰ ਸੁਰਜੀਤ ਸਿੰਘ ਵਿਧਾਤੇ ਨੇ ਕਿਹਾ ਕਿ ਮੌਜੂਦਾ ਸਰਕਾਰਾਂ ਵੱਲੋਂ ਸ਼ਹੀਦ ਪਰਿਵਾਰਾਂ ਦੀ ਯਥੋਚਿਤ ਦੇਖਭਾਲ ਨਹੀਂ ਕੀਤੀ ਜਾ ਰਹੀ, ਜਿਸ ਕਾਰਨ ਕਈ ਕੰਮ ਸਾਬਕਾ ਸੈਨਿਕਾਂ ਨੂੰ ਆਪਸੀ ਏਕਤਾ ਨਾਲ ਕਰਨੇ ਪੈ ਰਹੇ ਹਨ।ਇਸ ਮੌਕੇ ਵਿਧਾਇਕ ਮਹਿਲ ਕਲਾਂ ਕੁਲਵੰਤ ਸਿੰਘ ਪਡੋਰੀ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਹਲਕੇ ਵਿੱਚ ਸ਼ਹੀਦਾਂ ਦੀ ਯਾਦ ਵਿੱਚ ਯਾਦਗਾਰੀ ਗੇਟ ਬਣਾਉਣ ਅਤੇ ਸ਼ਹੀਦ ਪਰਿਵਾਰਾਂ ਦੀ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਿੱਤਾ। ਅੰਤ ਵਿੱਚ ਸਰਪੰਚ ਹਰਪਾਲ ਸਿੰਘ ਮਹਿਲ ਖੁਰਦ ਨੇ ਸਮਾਗਮ ਵਿੱਚ ਪਹੁੰਚੀਆਂ ਸੰਗਤਾਂ ਦਾ ਧੰਨਵਾਦ ਕੀਤਾ।ਇਸ ਮੌਕੇ ਕੈਪਟਨ ਦਰਬਾਰਾ ਸਿੰਘ ਪੱਖੋਕੇ, ਕੈਪਟਨ ਸਾਧੂ ਸਿੰਘ ਮੂੰਮ, ਕੈਪਟਨ ਗੁਰਮੇਲ ਸਿੰਘ ਛਾਪਾ, ਸੂਬੇਦਾਰ ਗੁਰਮੇਲ ਸਿੰਘ ਕੁਤਬਾ, ਸੂਬੇਦਾਰ ਮੇਜਰ ਹਰਦੀਪ ਸਿੰਘ ਰੰਧਾਵਾ, ਸੂਬੇਦਾਰ ਮੇਜਰ ਕਰਮਜੀਤ ਸਿੰਘ, ਸੂਬੇਦਾਰ ਪ੍ਰੇਮ ਸਿੰਘ ਸਮੇਤ ਕਈ ਸਾਬਕਾ ਸੈਨਿਕ, ਪਿੰਡਾਂ ਦੇ ਨੁਮਾਇੰਦੇ ਅਤੇ ਨਗਰ ਨਿਵਾਸੀ ਵੱਡੀ ਗਿਣਤੀ ਵਿੱਚ ਮੌਜੂਦ ਸਨ। ਸਮਾਗਮ ਦੌਰਾਨ ਆਈਆਂ ਸੰਗਤਾਂ ਲਈ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

ਪਿੰਡ ਮਹਿਲ ਖੁਰਦ ਵਿਖੇ ਹੋਏ ਸੱਤਵੇਂ ਸ਼ਹੀਦ ਸੈਨਿਕ ਸ਼ਰਧਾਂਜਲੀ ਸਮਾਗਮ ਦੌਰਾਨ ਸ਼ਹੀਦ ਪਰਿਵਾਰਾਂ ਨੂੰ ਸਨਮਾਨਿਤ ਕਰਦੇ ਹੋਏ ਸਾਬਕਾ ਸੈਨਿਕ ਅਤੇ

ਹੋਰ ਤਾਜ਼ਾਂ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ

ਬਰਨਾਲਾ ’ਚ 12 ਸਾਲਾ ਬੱਚੇ ਦੀ ਲਾਸ਼ ਬਰਾਮਦ; ਪਰਿਵਾਰ ਨੇ ਜਬਰ-ਜ਼ਨਾਹ ਤੋਂ ਬਾਅਦ ਕਤਲ ਦਾ ਲਗਾਇਆ ਦੋਸ਼
0 0 votes
Article Rating
Subscribe
Notify of
guest
0 Comments
Oldest
Newest Most Voted
Inline Feedbacks
View all comments
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 1 8 6 8
Users Today : 8
Users Yesterday : 26
Users Last 7 days : 233

ਰਾਸ਼ੀਫਲ